Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਮੁਲਾਕਾਤ

ਪ੍ਰਾਇਮਰੀ ਖੇਤੀਬਾੜੀ ਸੁਸਾਇਟੀਆਂ ਦੇ ਕੰਪਿਊਟਰੀਕਰਨ, ਖੰਡ ਮਿੱਲਾਂ ਨੂੰ ਮਜ਼ਬੂਤ ਤੇ ਨਵੀਨੀਕਰਨ, ਗੰਨਾ ਕਾਸ਼ਤਕਾਰਾਂ ਲਈ ਦੀ ਭਲਾਈ ਦੇ ਮੁੱਦੇ ਉਠਾਏ

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 27 Nov 2019

ਪੰਜਾਬ ਦੇ ਸਹਿਕਾਰਤਾ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਬੁੱਧਵਾਰ ਦੀ ਸ਼ਾਮ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਕੇ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਲਈ ਸਹਿਕਾਰਤਾ ਖੇਤਰ ਖਾਸ ਕਰ ਕੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਸ਼ੂਗਰਫੈਡ ਸੈਕਟਰ ਨੂੰ ਮਜ਼ਬੂਤ ਕਰਨ ਦੇ ਅਹਿਮ ਮੁੱਦੇ ਵਿਚਾਰੇ।ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਸ. ਰੰਧਾਵਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਅੱਗੇ ਸੂਬੇ ਦੀਆਂ ਸਮੂਹ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਦੇ ਕੰਪਿਊਟਰੀਕਰਨ ਕਰਨ ਦੀ ਮੰਗ ਰੱਖੀ ਜਿਸ ਉਤੇ ਕੇਂਦਰੀ ਮੰਤਰੀ ਨੇ ਅਗਲੇ ਵਿੱਤੀ ਵਰ੍ਹੇ ਤੋਂ ਵਿਚਾਰ ਕਰਨ ਦੀ ਗੱਲ ਆਖੀ ਗਈ। ਸ. ਰੰਧਾਵਾ ਨੇ ਕਿਹਾ ਕਿ ਕਿਸਾਨਾਂ ਦਾ ਸਿੱਧਾ ਸਬੰਧ ਹੇਠਲੇ ਪੱਧਰ 'ਤੇ ਮੁੱਢਲੀਆਂ ਸਹਿਕਾਰੀਆਂ ਸੁਸਾਇਟੀਆਂ ਨਾਲ ਹੁੰਦਾ ਹੈ ਜਿਸ ਲਈ ਇਨ੍ਹਾਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਕਾਰਜਕੁਸ਼ਲਤਾ ਵਧਾਉਣ ਲਈ ਏਕੀਕ੍ਰਿਤ ਕੰਪਿਊਟਰੀਕਰਨ ਦੀ ਲੋੜ ਹੈ।ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦਾ ਹੈ ਪ੍ਰੰਤੂ ਲਾਗਤਾਂ ਵਧਣ ਅਤੇ ਫਸਲਾਂ ਦੇ ਭਾਅ ਵਾਜਬ ਨਾ ਮਿਲਣ ਕਾਰਨ ਸੂਬੇ ਦੀ ਕਿਸਾਨੀ ਦਾ ਇਸ ਵੇਲੇ ਮੰਦਾ ਹਾਲ ਹੈ। ਕਿਸਾਨੀ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਸਹਿਕਾਰਤਾ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਇਸ ਦੇ ਨਾਲ ਹੀ ਪਾਣੀ ਸੰਕਟ ਨਾਲ ਨਜਿੱਠਣ ਲਈ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕੇਂਦਰੀ ਮੰਤਰੀ ਅੱਗੇ ਗੁਜਾਰਿਸ਼ ਕੀਤੀ ਕਿ ਗੰਨਾ ਕਾਸ਼ਤਕਾਰਾਂ ਨੂੰ ਹੁਲਾਰਾ ਦੇਣ ਲਈ ਸ਼ੂਗਰ ਸੈਕਟਰ ਨੂੰ ਤਰਜੀਹੀ ਦਿੰਦਿਆਂ ਸੂਬੇ ਦੀਆਂ ਖੰਡ ਮਿੱਲਾਂ ਦੀ ਮਜ਼ਬੂਤੀ ਅਤੇ ਨਵੀਨੀਕਰਨ ਲਈ ਕੇਂਦਰੀ ਸਹਿਕਾਰੀ ਵਿਕਾਸ ਕਾਰਪੋਰੇਸ਼ਨ (ਐਨ.ਸੀ.ਡੀ.ਸੀ.) ਵੱਲੋਂ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸਰਹੱਦੀ ਅਤੇ ਦੋਆਬਾ ਖੇਤਰ ਵਿੱਚ ਗੰਨੇ ਦੀ ਖੇਤੀ ਦੀ ਅਥਾਹ ਸਮਰੱਥਾ ਨੂੰ ਦੇਖਦਿਆਂ ਗੁਰਦਾਸਪੁਰ, ਬਟਾਲਾ, ਜਲੰਧਰ ਦੀਆਂ ਖੰਡ ਮਿੱਲਾਂ ਨੂੰ ਅੱਪਗ੍ਰੇਡ ਕੀਤਾ ਜਾਵੇ। 

ਇਸ ਦੇ ਨਾਲ ਹੀ ਐਨ.ਸੀ.ਡੀ.ਸੀ. ਵੱਲੋਂ ਗੰਨੇ ਦੀ ਖੇਤੀ ਦੇ ਖੋਜ ਤੇ ਵਿਕਾਸ ਲਈ ਵਿਸ਼ੇਸ਼ ਫੰਡ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਕਣਕ-ਝੋਨੇ ਦੇ ਫਸਲੀ ਚੱਕਰ 'ਚੋਂ ਨਿਕਲਣ ਲਈ ਗੰਨੇ ਦੀ ਖੇਤੀ ਅਹਿਮ ਰੋਲ ਨਿਭਾ ਸਕਦੀ ਹੈ, ਜਿਸ ਨੂੰ ਉਤਸ਼ਾਹਤ ਕਰਨ ਲਈ ਖੋਜ ਕੇਂਦਰ ਸਥਾਪਤ ਕੀਤਾ ਜਾਵੇ।ਸ. ਰੰਧਾਵਾ ਨੇ ਕੇਂਦਰੀ ਮੰਤਰੀ ਕੋਲ ਅੱਜ ਇਕ ਵਿਸ਼ੇਸ਼ ਮੁੱਦਾ ਉਠਾਉਂਦਿਆਂ ਕਿਹਾ ਕਿ ਸਹਿਕਾਰੀ ਖੇਤਰ ਦੇ ਸਮੁੱਚੇ ਅਦਾਰਿਆਂ ਨੂੰ ਆਧਾਰ ਬਣਾ ਕੇ ਸੂਬਿਆਂ ਦੇ ਕੀਤੇ ਜਾਂਦੇ ਵਰਗੀਕਰਨ ਵਿੱਚ ਪੰਜਾਬ ਦੇਸ਼ ਦੇ ਵਿਕਸਤ ਸਹਿਕਾਰੀ ਖੇਤਰਾਂ ਵਿੱਚ ਆਉਂਦਾ ਹੈ ਜਿਸ ਕਾਰਨ ਪੰਜਾਬ ਨੂੰ ਇਸ ਖੇਤਰ ਵਿੱਚ ਸਬਸਿਡੀ ਘੱਟ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਹਿਕਾਰੀ ਬੈਂਕ, ਮਿਲਕਫੈਡ, ਮਾਰਕਫੈਡ ਅਦਾਰੇ ਮਜ਼ਬੂਤੀ ਨਾਲ ਕੰਮ ਕਰਦੇ ਹੋਣ ਕਰਕੇ ਪੰਜਾਬ ਵਿਕਸਤ ਸਹਿਕਾਰੀ ਸੂਬਿਆਂ ਵਿੱਚ ਆਉਂਦਾ ਹੈ ਜਿਸ ਕਾਰਨ ਸ਼ੂਗਰਫੈਡ ਖੇਤਰ ਨੂੰ ਲੋੜੀਂਦੀ ਸਬਸਿਡੀ ਆਦਿ ਦੀ ਸਹਾਇਤਾ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਸੂਬਿਆਂ ਦਾ ਵਰਗੀਕਰਨ ਸਾਂਝੇ ਤੌਰ 'ਤੇ ਸਹਿਕਾਰੀ ਖੇਤਰ ਦਾ ਕਰਨ ਦੀ ਬਜਾਏ ਸਹਿਕਾਰੀ ਖੇਤਰ ਦੇ ਵੱਖ-ਵੱਖ ਸੈਕਟਰਾਂ ਦਾ ਵੱਖੋਂ-ਵੱਖ ਕਰਨਾ ਚਾਹੀਦਾ ਹੈ ਜਿਸ ਨਾਲ ਪੰਜਾਬ ਦੇ ਸ਼ੂਗਰ ਸੈਕਟਰ ਨੂੰ ਬਣਦੇ ਫੰਡ ਮੁਹੱਈਆ ਹੋ ਸਕਣਗੇ। ਸਹਿਕਾਰਤਾ ਮੰਤਰੀ ਦੀ ਇਸ ਮੰਗ 'ਤੇ ਕੇਂਦਰੀ ਮੰਤਰੀ ਨੇ ਸਿਧਾਂਤਕ ਸਹਿਮਤੀ ਪ੍ਰਗਟਾਉਂਦਿਆਂ ਪੰਜਾਬ ਤੋਂ ਵਿਸਤ੍ਰਿਤ ਪ੍ਰਸਤਾਵ ਮੰਗਿਆ।ਸਹਿਕਾਰਤਾ ਮੰਤਰੀ ਨੇ ਪਰਾਲੀ ਦਾ ਮੁੱਦਾ ਵੀ ਉਠਾਉਂਦਿਆਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਪਰਾਲੀ ਦੇ ਪ੍ਰਬੰਧਨ ਦਾ ਸੁਖਾਲੀ ਤੇ ਤਰਕਸੰਗਤ ਵਿਆਪਕ ਨੀਤੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਠੋਸ ਪ੍ਰਾਜੈਕਟ ਲਗਾਇਆ ਜਾਵੇ ਅਤੇ ਸਹਿਕਾਰੀ ਖੇਤਰ ਨੂੰ ਇਸ ਨਾਲ ਜੋੜ ਕੇ ਇਸ ਸਮੱਸਿਆ ਦਾ ਹੱਲ ਕੱਢਣ ਲਈ ਯੋਜਨਾ ਨੂੰ ਅਮਲ ਵਿੱਚ ਲਿਆਂਦਾ ਜਾਵੇ।ਇਸ ਮੌਕੇ ਪੰਜਾਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਜਸਬੀਰ ਸਿੰਘ ਡਿੰਪਾ, ਵਿਧਾਇਕ ਪਰਗਟ ਸਿੰਘ, ਵਧੀਕ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਹਾ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਐਮ.ਡੀ. ਪੁਨੀਤ ਗੋਇਲ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ.ਐਸ.ਕੇ.ਬਾਤਿਸ਼ ਵੀ ਹਾਜ਼ਰ ਸਨ।

 

Tags: Narendra Singh Tomar , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD