Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰੂ ਨਾਨਕ ਉਤਸਵ ਰੂਹਾਨੀ ਰੰਗ ਵਿਚ ਰੰਗਿਆ ਗਿਆ ਮਲੋਟ ਸ਼ਹਿਰ,ਸਮਾਗਮ ਨੂੰ ਸਫਲ ਬਣਾਉਣ ਲਈ ਸੰਗਤਾਂ ਦਾ ਧੰਨਵਾਦ : ਅਜਾਇਬ ਸਿੰਘ ਭੱਟੀ

ਗੁਰੂ ਨਾਨਕ ਉਤਸਵ ਰੂਹਾਨੀ ਰੰਗ ਵਿਚ ਰੰਗਿਆ ਗਿਆ ਮਲੋਟ ਸ਼ਹਿਰ,ਸਮਾਗਮ ਨੂੰ ਸਫਲ ਬਣਾਉਣ ਲਈ ਸੰਗਤਾਂ ਦਾ ਧੰਨਵਾਦ : ਅਜਾਇਬ ਸਿੰਘ ਭੱਟੀ

Web Admin

Web Admin

5 Dariya News

ਮਲੋਟ, ਸ੍ਰੀ ਮੁਕਤਸਰ ਸਾਹਿਬ , 27 Nov 2019

Last updated on: Nov 27, 2019, 00:00 IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਦੀ ਦਾਣਾ ਮੰਡੀ ਵਿਚ ਕਰਵਾਏ ਗਏ ‘ਗੁਰੂ ਨਾਨਕ ਉਤਸਵ’ ਰਾਹੀਂ ਮਲੋਟ ਅੱਜ ਧਾਰਮਿਕ ਰੰਗ ਵਿਚ ਰੰਗਿਆ ਗਿਆ। ਸਵੇਰ ਤੋਂ ਰਾਤ ਤੱਕ ਚੱਲੇ ਇਸ ਸਮਾਗਮ ਦੌਰਾਨ ਇਕ ਤੋਂ ਬਾਅਦ ਹੋਈਆਂ ਇਕ ਗਤੀਵਿਧੀਆਂ ਨਾਲ ਸਾਰਾ ਦਿਨ ਹਲਕੇ ਦੀ ਸੰਗਤ ਜੁੜੀ ਰਹੀ। ਇਲਾਕੇ ਦੇ ਪਿੰਡਾਂ ਤੋਂ ਵੀ ਵੱਡੀ ਸੰਖਿਆਂ ਵਿਚ ਸੰਗਤਾਂ ਪੁੱਜੀਆਂ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਮਾਗਮ ਰਾਹੀਂ ਅਸੀਂ ਕੋਸ਼ਿਸ ਕੀਤੀ ਹੈ ਕਿ ਸਾਡੇ ਬੱਚਿਆਂ ਨੂੰ ਗੁਰੂ ਜੀ ਦੇ ਜੀਵਨ ਸਿਧਾਂਤ, ਫਲਸਫੇ ਬਾਰੇ ਜਾਣੂ ਕਰਵਾ ਸਕੀਏ।ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸਰਵ ਸਾਂਝੀਵਾਲਤਾ ਦਾ ਸੰਦੇਸ਼ ਸਾਡੇ ਦੇਸ਼ ਦੀ ਰੰਗ ਬਰੰਗੀ ਸਸੰਿਤੀ ਦਾ ਅਧਾਰ ਹੈ। ਉਨਾਂ ਨੇ ਕਿਹਾ ਕਿ ਗੁਰੂ ਜੀ ਦੇ ਸੰਦੇਸ਼ ਨੇ ਸਦੀਆਂ ਤੋਂ ਸਾਡੇ ਰਾਹ ਰੌਸ਼ਨਾਏ ਹੋਏ ਹਨ।ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਗੁਰੂ ਜੀ ਨੇ ਸਾਨੂੰ ਕੁਦਰਤ ਨਾਲ ਜੋੜਿਆ ਸੀ ਅਤੇ ਉਨਾਂ ਦੇ ਇਸ ਸੰਦੇਸ਼ ਨੂੰ ਸਾਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ ਅਤੇ ਪ੍ਰਦੁਸ਼ਨ ਘੱਟ ਕਰਨ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਭੂਮੰਡਲੀ ਤਪਸ਼ ਨੂੰ ਘੱਟ ਕਰਨ ਦਾ ਰਾਹ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਿਧਾਂਤ ਤੋਂ ਹੀ ਜਾਂਦਾ ਹੈ। ਬਾਬਾ ਸੁਖਦੇਵ ਸਿੰਘ ਰੂੰਮੀਵਾਲਾ ਜੀ ਵੀ ਇਸ ਮੌਕੇ ਸਮਾਗਮ ਵਿਚ ਸ਼ਿਰਕਤ ਕਰਨ ਪੁੱਜੇ।ਉੰਘੇ ਸਿੱਖ ਵਿਦਵਾਨ ਡਾ: ਧਰਮ ਸਿੰਘ ਗੁਰੂ ਨਾਨਕ ਦੇਵ ਯੁਨੀਵਰਸਿਟੀ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਪਹਿਲੀ ਵਾਰ ਆਪਣੀ ਬਾਣੀ ਵਿਚ ਹਿੰਦੂਸਤਾਨ ਦਾ ਨਾਮ ਵਰਤ ਕੇ ਭਾਰਤ ਦੇ ਇਕ ਰਾਸ਼ਟਰ ਦੀ ਸੰਕਲਪਨਾ ਦਿੱਤੀ ਅਤੇ ਸਾਨੂੰ ਦੇਸ਼ ਪਿਆਰ ਨਾਲ ਜੋੜਿਆ ਸੀ।ਡਾ: ਕੁਲਦੀਪ ਸਿੰਘ ਧੀਰ ਪੰਜਾਬੀ ਯੁਨੀਵਰਸਿਟੀ ਪਟਿਆਲਾ ਨੇ ਸੰਗਤਾਂ ਦੇ ਰੁਬਰੂ ਹੁੰਦਿਆਂ ਕਿਹਾ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਉਨੀਆਂ ਹੀ ਪ੍ਰਸੰਗਿਕ ਹਨ। ਉਨਾਂ ਕਿਹਾ ਕਿ ਗੁਰਬਾਣੀ ਵਿਚ ਸਾਡੀ ਹਰ ਮੁਸਕਿਲ ਦਾ ਹੱਲ ਹੈ।ਇਸ ਮੌਕੇ ਬਲਕਾਰ ਸਿੱਧੂ, ਜਗਮੀਤ ਭੁੱਲਰ ਅਤੇ ਸੂਫੀ ਗਾਇਕਾ ਮਮਤਾ ਜੋਸ਼ੀ ਨੇ ਧਾਰਮਿਕ ਗਾਇਨ ਰਾਹੀਂ ਸੰਗਤਾਂ ਦੀ ਹਾਜਰੀ ਭਰੀ। ਮਮਤਾ ਜੋਸੀ ਨੇ ਆਪਣੀ ਸੂਫੀ ਗਾਇਕੀ ਨਾਲ ਮਹੌਲ ਸੁਫੀਆਨਾ ਕਰ ਦਿੱਤਾ ਗਿਆ।ਇਸੇ ਤਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਅਧਾਰਤ ਨਾਟਕ ਲਾਈਟ ਐਂਡ ਸਾਉਂਡ ‘ਗਗਨ ਮੇ ਥਾਲ’ ਦੀ ਪੇਸਕਸ਼ ਕੀਤੀ। ਇਸ ਦੇ ਡਾਇਰੈਕਟਰ ਕੇਵਲ ਧਾਲੀਵਾਲ ਹਨ। ਇਸੇ ਤਰਾਂ ‘ਨਾਨਕ ਨੂਰ ਇਲਾਹੀ’ ਫਿਲਮ ਵੀ ਵਿਖਾਈ ਗਈ।ਸਿੱਖ ਵਿਦਵਾਨ ਸਤਨਾਮ ਸਿੰਘ ਜੱਸਲ ਨੇ ਗੁਰੂ ਜੀ ਦੇ ਜੀਵਨ ਸੰਦੇਸ਼ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਮੰਚ ਸੰਚਾਲਨ ਖੁਸ਼ਬੀਰ ਸਿੱਧੂ ਨੇ ਕੀਤਾ।ਇਸ ਮੌਕੇ ਦਿਨ ਭਰ ਚੱਲੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ, ਐਸ.ਐਸ.ਪੀ. ਸ: ਰਾਜਬਚਨ ਸਿੰਘ ਸੰਧੂ, ਐਸ.ਡੀ.ਐਮ. ਗੋਪਾਲ ਸਿੰਘ, ਮਨਜੀਤ ਕੌਰ ਭੱਟੀ, ਅਮਨਪ੍ਰੀਤ ਸਿੰਘ ਭੱਟੀ, ਕਾਂਗਰਸ ਦੇ ਜ਼ਿਲਾ ਪ੍ਰਧਾਨ ਸ: ਹਰਚਰਨ ਸਿੰਘ ਬਰਾੜ, ਗੁਰਮੀਤ ਸਿੰਘ ਖੁੱਡੀਆਂ, ਜਗਜੀਤ ਸਿੰਘ ਹਨੀ ਫੱਤਣਵਾਲਾ, ਸ੍ਰੀ ਨੱਥੂ ਰਾਮ ਗਾਂਧੀ, ਸ: ਸੁਭਦੀਪ ਸਿੰਘ ਬਿੱਟੂ, ਸਤਗੁਰੂ ਦੇਵ ਪੱਪੀ, ਮਾਸਟਰ ਜਸਪਾਲ, ਸਰਬਜੀਤ ਸਿੰਘ ਕਾਕਾ ਬਰਾੜ ਆਦਿ ਵੀ ਹਾਜਰ ਸਨ।

 

Tags: Ajaib Singh Bhatti , Mohd Saddiq , 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD