Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਾਨੂੰ ਮਾਨਵਤਾ ਦੀ ਭਲਾਈ ਲਈ ਕੰਮ ਕਰਨ ਦੀ ਲੋੜ : ਅੰਮ੍ਰਿਤ ਕੌਰ ਗਿੱਲ

ਸਾਨੂੰ ਆਪਣੇ ਜੀਵਨ ਨੂੰ ਉਚਾ ਤੇ ਸੁੱਚਾ ਬਣਾਉਣ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਬਾਣੀ 'ਤੇ ਅਮਲ ਕਰਨ ਦੀ ਲੋੜ : ਅਮਨੀਤ ਕੌਂਡਲ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 28 Nov 2019

Last updated on: Nov 28, 2019, 00:00 IST

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਾਨੂੰ ਮਾਨਵਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਗੁਰੂ ਸਾਹਿਬਾਨਾਂ ਦੀ ਬਾਣੀ ਜਿਥੇ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ ਉਥੇ ਜਾਤ ਪਾਤ ਤੋਂ ਉਪਰ ਉਠ ਕੇ ਲੋੜਵੰਦਾਂ ਦੀ ਮਦਦ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਵੀ ਦਿੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਵਿਸ਼ੇਸ਼ ਯਤਨਾ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਅਤੇ ਇਲਾਹੀ ਬਾਣੀ ਦੇ ਕਰਵਾਏ ਗਏ ਕੀਰਤਨ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਇਥੇ ਇਹ ਵਰਨਣਯੋਗ ਹੈ ਕਿ ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਲਾਈਨ ਮਹਾਦੀਆਂ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਲ੍ਹੇ ਪੰਡਾਲ ਵਿੱਚ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜੂਰੀ ਰਾਗੀ ਭਾਈ ਆਕਾਸ਼ਦੀਪ ਸਿੰਘ ਦੇ ਜੱਥੇ ਵੱਲੋਂ  ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਸਾਨੂੰ ਆਪਣੇ ਜੀਵਨ ਨੂੰ ਉਚਾ ਤੇ ਸੁੱਚਾ ਬਣਾਉਣ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਬਾਣੀ 'ਤੇ ਅਮਲ ਕਰਨ ਦੀ ਲੋੜ ਹੈ ਕਿਉਂਕਿ ਗੁਰਬਾਣੀ ਸਾਨੂੰ ਜਿਥੇ ਆਦਰਸ਼ ਜੀਵਨ ਜਿਊਣ ਦੀ ਸੇਧ ਦਿੰਦੀ ਹੈ ਉਥੇ ਦੂਜਿਆਂ ਦੀ ਭਲਾਈ ਲਈ ਵੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਇਹ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਸਮਾਜ ਵਿੱਚ ਗੁੁਰਬਾਣੀ ਦੇ ਸੰਦੇਸ਼ ਰਾਹੀਂ ਸਮਾਜਿਕ ਕੁਰੀਤੀਆਂ ਦਾ ਖਾਤਮਾ ਕੀਤਾ ਜਾ ਸਕੇ।ਇਸ ਮੌਕੇ ਡੀ.ਐਸ.ਪੀ. (ਹੈ/ਕੁ) ਸ਼੍ਰੀ ਹਰਦੀਪ ਸਿੰਘ ਬਡੂੰਗਰ ਨੇ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਸਮੁੱਚੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ ਅਤੇ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਉਣ ਦਾ ਪ੍ਰਬੰਧ ਵੀ ਜ਼ਿਲ੍ਹਾ ਪੁਲਿਸ ਵੱਲੋਂ ਕੀਤਾ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਐਸ.ਪੀ. (ਹੈ/ਕੁ) ਰਵਨੀਤ ਸਿੰਘ ਵਿਰਕ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ, ਐਸ.ਪੀ. ਏ.ਐਸ. ਮਟਵਾਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: DC Fatehgarh Sahib , SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD