Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਅਮਰ ਸਿੰਘ ਨੇ ਨਿਰਮਲਾ ਸੀਤਾਰਮਨ ਕੋਲ ਉਠਾਈਆਂ ਮੰਡੀ ਗੋਬਿੰਦਗੜ੍ਹ ਦੀ ਸਨਅਤ ਨੂੰ ਦਰਪੇਸ਼ ਮੁਸ਼ਕਲਾਂ

ਦਿੱਲੀ ਵਿਖੇ ਕੀਤੀ ਮੁਲਾਕਾਤ, ਕਬਾੜੀ ਸਕਰੈਪ ਤੋਂ ਜੀ.ਐਸ.ਟੀ. ਹਟਾਉਣ ਦੀ ਮੰਗ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 28 Nov 2019

Last updated on: Nov 28, 2019, 00:00 IST

ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਦੇ ਸਟੀਲ ਉਦਯੋਗ ਨੂੰ ਦਰਪੇਸ਼ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਮੁਸ਼ਕਲਾਂ ਨੂੰ ਹੱਲ ਕਰਨ ਦੀ ਮੰਗ ਕੀਤੀ। ਡਾ.ਅਮਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨੂੰ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਨੂੰ ਪੰਜਾਬ ਦੀ ਲੋਹਾ ਨਗਰੀ ਵਜੋਂ ਜਾਣਿਆਂ ਜਾਂਦਾ ਹੈ ਅਤੇ ਇਥੋਂ ਦੇ ਉਦਯੋਗ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।ਡਾ. ਅਮਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨੂੰ ਦੱਸਿਆ ਕਿ ਸਟੀਲ ਉਦਯੋਗ ਦੀ ਮੰਗ ਹੈ ਕਿ ਆਈ.ਸੀ.ਈ.ਐਕਸ ਕੌਮੋਡਿਟੀ ਐਕਸਚੇਂਜ ਤਹਿਤ ਕੁਝ ਸਟੀਲ ਉਤਪਾਦਾਂ ਦੇ ਵਪਾਰ ’ਤੇ ਬੈਨ ਲਾਇਆ ਜਾਵੇ, ਐਮ.ਐਸ.ਐਮ.ਈਜ਼ ਨੂੰ 30 ਫੀਸਦੀ ਟੈਕਸ ਬਰੈਕਟ ਤੋਂ ਛੋਟ ਦਿੱਤੀ ਜਾਵੇ। ਇਸ ਤੋਂ ਇਲਾਵਾ ਕਬਾੜੀ ਸਕਰੈਪ ਤੋਂ ਜੀ.ਐਸ.ਟੀ. ਨੂੰ ਖਤਮ ਕੀਤਾ ਜਾਵੇ ਤਾਂ ਜੋ ਮੰਡੀ ਗੋਬਿੰਦਗੜ੍ਹ ਦੇ ਉਦਯੋਗ ਪ੍ਰਫੁੱਲਤ ਹੋ ਸਕਣ।ਡਾ. ਅਮਰ ਸਿੰਘ ਨੇ ਕਿਹਾ ਕਿ ਉਦਯੋਗਾਂ ਨੂੰ ਉਤਸ਼ਾਹਤ ਕੀਤੇ ਜਾਣ ਨਾਲ ਜਿਥੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ ਉਥੇ ਹੀ ਦੇਸ਼ ਤੇ ਸੂਬੇ ਦੀ ਆਰਥਿਕਤਾ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਮੰਡੀ ਗੋਬਿੰਦਗੜ੍ਹ ਦੇ ਉਦਯੋਗਾਂ ਦੀਆਂ ਮੰਗਾਂ 'ਤੇ ਤੁਰੰਤ ਕਦਮ ਚੁਕਣੇ ਚਾਹੀਦੇ ਹਨ ਤਾਂ ਜੋ ਇਹ ਉਦਯੋਗ ਦੇਸ਼ ਦੀ ਤਰੱਕੀ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਸਕਣ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਨਅਤ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ 05 ਰੁਪਏ ਯੂਨਿਟ ਬਿਜਲੀ ਦੇਣ ਨਾਲ ਕਈ ਬੰਦ ਹੋਏ ਉਦਯੋਗ ਮੁੜ ਤੋਂ ਸ਼ੁਰੂ ਹੋ ਗਏ ਹਨ ਜੋ ਕਿ ਇੱਕ ਵਧੀਆ ਸੰਕੇਤ ਹੈ।ਇਸ ਮੌਕ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਡਾ. ਅਮਰ ਸਿੰਘ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਜੋ ਵੀ ਮੰਗਾਂ ਰੱਖੀਆਂ ਹਨ, ਉਨ੍ਹਾਂ ਦੀ ਪੂਰਤੀ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

 

 

Tags: Dr Amar Singh , Nirmala Sitharaman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD