Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਰਾਜਪਾਲ ਨੇ ਮਗਸੀਪਾ ਵੱਲੋਂ ਵਿਭਿੰਨ ਰਾਜਾਂ ਦੇ ਆਈਏਐੱਸ ਅਧਿਕਾਰੀਆਂ ਲਈ ਕਰਵਾਏ ਗਏ ਸਿਖਲਾਈ ਪ੍ਰੋਗਰਾਮ ਦੇ ਸਮਾਪਤੀ ਸੈਸਨ ਨੂੰ ਸੰਬੋਧਨ ਕੀਤਾ

Web Admin

Web Admin

5 Dariya News

ਚੰਡੀਗੜ੍ਹ , 28 Nov 2019

Last updated on: Nov 28, 2019, 00:00 IST

ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸਨ ਸੰਸਥਾਨ (ਮਗਸੀਪਾ) ਵੱਲੋਂ ਆਈਏਐੱਸ ਅਧਿਕਾਰੀਆਂ ਲਈ ਕਰਾਏ ਗਏ ਛੇ ਹਫਤਿਆਂ ਦੇ ਸੁਰੂਆਤੀ ਸਿਖਲਾਈ ਪ੍ਰੋਗਰਾਮ ਦਾ ਅੱਜ ਪੰਜਾਬ ਰਾਜ ਭਵਨ ਵਿਖੇ ਸਮਾਪਤੀ ਸਮਾਗਮ ਕਰਾਇਆ ਗਿਆ। ਇਸਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਅਤੇ ਚੰਡੀਗਡ੍ਹ ਦੇ ਪ੍ਰਸਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਕੀਤੀ। ਮਗਸੀਪਾ ਵੱਲੋਂ ਪਹਿਲੀ ਵਾਰ ਕਰਵਾਏ ਗਏ ਇਸ ਸੁਰੂਆਤੀ ਸਿਖਲਾਈ ਪ੍ਰੋਗਰਾਮ ਵਿੱਚ ਦੇਸ ਦੇ 12 ਰਾਜਾਂ ਦੇ 55 ਤੋਂ ਵੀ ਵੱਧ ਆਈਏਐੱਸ ਅਧਿਕਾਰੀਆਂ ਨੇ ਹਿੱਸਾ ਲਿਆ।ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਆਈਏਐੱਸ ਅਧਿਕਾਰੀਆਂ ਨੂੰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਲੋਕ ਕੇਂਦਰਿਤ ਸਾਸਨ ਦੇਣ ਲਈ ਵਚਨਬੱਧਤਾ, ਦ੍ਰਿਡਤਾ ਅਤੇ ਪਾਰਦਰਸਤਤਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਵੇਸੀ ਵਿਕਾਸ ਅਤੇ ਪ੍ਰਭਾਵੀ ਸੇਵਾਵਾਂ ਪ੍ਰਦਾਨ ਕਰਨੀਆਂ ਸਮੇਂ ਦੀ ਲੋਡ ਹਨ ਅਤੇ ਸਮਾਜਿਕ-ਆਰਥਿਕ ਵਿਕਾਸ ਲਈ ਉਨ੍ਹਾਂ 'ਤੇ ਇਸ ਟੀਚੇ ਨੂੰ ਹਾਸਲ ਕਰਨ ਦੀ ਵੱਡੀ ਜੰਿਮੇਵਾਰੀ ਹੈ।ਯੋਜਨਾਬੰਦੀ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਸਾਕਾਰਾਤਮਕ ਪਹੁੰਚ ਅਪਣਾਉਣ ਦੀ ਲੋਡ 'ਤੇ ਜੋਰ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਕਰੀਅਰ ਦੌਰਾਨ ਹਰੇਕ ਪ੍ਰੋਗਰਾਮ ਨੂੰ 'ਸਮਾਜਿਕ ਮਿਸਨ' ਵਜੋਂ ਵੇਖਣਾ ਚਾਹੀਦਾ ਹੈ ਅਤੇ ਪ੍ਰਸਾਸਨ ਦੇ ਸਾਰੇ ਪੱਧਰਾਂ 'ਤੇ ਵਚਨਬੱਧਤਾ ਅਤੇ ਸਮਰਪਣ ਨਾਲ ਉਨ੍ਹਾਂ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਰਕਾਰ ਦੇ ਲਾਭ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਤੋਂ ਬਿਨਾਂ ਸਮਾਜ ਦੇ ਹਰੇਕ ਵਰਗ ਤੱਕ ਪੁੱਜਣੇ ਚਾਹੀਦੇ ਹਨ। ਉਨ੍ਹਾਂ ਨੇ ਸਹਿਭਾਗੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ।

ਮਗਸੀਪਾ ਦੀ ਡਾਇਰੈਕਟਰ ਅਤੇ ਪੰਜਾਬ ਸਰਕਾਰ ਦੀ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾਰ ਨੇ ਆਪਣੇ ਸਵਾਗਤੀ ਸੰਬੋਧਨ ਦੌਰਾਨ ਇਸ ਪ੍ਰੋਗਰਾਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਕੇਂਦਰ ਸਰਕਾਰ ਦੇ ਅਮਲਾ ਵਿਭਾਗ ਨੇ ਮਗਸੀਪਾ ਨੂੰ ਪਹਿਲੀ ਵਾਰ ਸਪਾਂਸਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਵਿਭਿੰਨ ਅਕਾਦਮਿਕ ਸੈਸਨ ਕਰਵਾਏ ਗਏ ਜਿਨ੍ਹਾਂ ਦਾ ਉਦੇਸ ਸਮੁੱਚੇ ਦੇਸ ਦੇ ਪ੍ਰਸਾਸਕੀ ਮਹੱਤਵ ਵਾਲੇ ਮੁੱਦਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਸਮਾਜਿਕ-ਆਰਥਿਕ ਵਿਕਾਸ, ਜਨਤਕ ਨੀਤੀ ਸਾਸਨ ਅਤੇ ਲੋਕ ਪ੍ਰਸਾਸਨ ਸਬੰਧੀ ਮਾਮਲਿਆਂ ਸਬੰਧੀ ਸਹਿਭਾਗੀਆਂ ਨਾਲ ਵਿਚਾਰ ਵਟਾਂਦਰਾਂ ਕਰਨ ਲਈ ਉੱਘੇ ਮਾਹਿਰਾਂ ਨੂੰ ਬੁਲਾਇਆ ਗਿਆ।ਪੰਜਾਬ ਸਰਕਾਰ ਦੇ ਵਿਸੇਸ ਮੁੱਖ ਸਕੱਤਰ ਅਤੇ ਮਗਸੀਪਾ ਦੇ ਡਾਇਰੈਕਟਰ ਜਨਰਲ ਸ੍ਰੀ ਕਰਨ ਬੀਰ ਸਿੰਘ ਸਿੱਧੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅਧਿਕਾਰੀਆਂ ਨੇ ਸਾਰੇ ਸੈਸਨਾਂ ਵਿੱਚ ਗਹਿਰੀ ਦਿਲਚਸਪੀ ਦਿਖਾਈ ਜੋ ਉਨ੍ਹਾਂ ਦੇ ਸੇਵਾ ਕਰੀਅਰ ਦੌਰਾਨ ਸਮਾਜਿਕ ਵਿਕਾਸ ਪ੍ਰੋਗਰਾਮਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਲਾਭਕਾਰੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਰਾਸਟਰੀ ਅਕਾਦਮੀ, ਮਸੂਰੀ ਤੋਂ ਬਾਅਦ ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸਨ ਸੰਸਥਾਨ, ਚੰਡੀਗਡ੍ਹ ਇਕਲੌਤਾ ਅਜਿਹਾ ਸੰਸਥਾਨ ਹੈ ਜਿੱਥੇ ਅਜਿਹੀ ਅਹਿਮ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਗਸੀਪਾ ਦਾ ਵਿਸੇਸ ਧਿਆਨ ਅਧਿਕਾਰੀਆਂ ਨੂੰ ਵੱਖ ਵੱਖ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨ 'ਤੇ ਹੈ ਤਾਂ ਜੋ ਉਨ੍ਹਾਂ ਨੂੰ ਤਬਦੀਲੀ ਦੇ ਵਾਹਕ ਬਣਾਇਆ ਜਾ ਸਕੇ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਸਿਖਲਾਈ ਪ੍ਰਾਪਤ ਆਈਏਐੱਸ ਅਧਿਕਾਰੀਆਂ ਨੂੰ ਵਚਨਬੱਧਤਾ ਅਤੇ ਸਮਰਪਣ ਨਾਲ ਕੰਮ ਕਰਨ ਲਈ ਵਡਮੁੱਲੀ ਪ੍ਰੇਰਣਾ ਦਿੱਤੀ।

 

Tags: VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD