Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਮ੍ਰਿਤਕ ਨੌਜਵਾਨ ਜਗਮੇਲ ਸਿੰਘ ਦੇ ਪੀੜਤ ਪਰਿਵਾਰ ਨੂੰ 21.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ: ਵਿਜੈ ਇੰਦਰ ਸਿੰਗਲਾ

ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੌਂਪਿਆ 14 ਲੱਖ ਦਾ ਚੈਕ

Web Admin

Web Admin

5 Dariya News

ਲਹਿਰਾਗਾਗਾ (ਸੰਗਰੂਰ) , 28 Nov 2019

Last updated on: Nov 28, 2019, 00:00 IST

ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਨੌਜਵਾਨ ਸ਼੍ਰੀ ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਤਹਿਤ ਬਕਾਇਆ 14 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵ. ਸ਼੍ਰੀ ਜਗਮੇਲ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ ਦੇ ਦਿੱਤੇ ਗਏ ਆਦੇਸ਼ ਤਹਿਤ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਕੁਲ ਸਵਾ 21 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਥੇ ਮ੍ਰਿਤਕ ਦੇ ਸਸਕਾਰ ਮੌਕੇ 6 ਲੱਖ ਰੁਪਏ ਦਾ ਚੈਕ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਸੀ ਉਥੇ ਹੀ ਅੱਜ ਬਕਾਇਆ 14 ਲੱਖ ਰੁਪਏ ਦਾ ਚੈਕ, ਮ੍ਰਿਤਕ ਦੀ ਪਤਨੀ ਸ਼੍ਰੀਮਤੀ ਮਨਜੀਤ ਕੌਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਸੇਵਾਦਾਰ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਮਕਾਨ ਦੀ ਮੁਰੰਮਤ ਲਈ ਸਵਾ ਲੱਖ ਰੁਪਏ ਦਾ ਚੈਕ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੋਗ ਦਾ ਸਾਰਾ ਖਰਚਾ ਵੀ ਸਰਕਾਰੀ ਤੌਰ 'ਤੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਪਿੰਡ ਦੇ ਸਭ ਤੋਂ ਨਜ਼ਦੀਕੀ ਸਕੂਲ ਵਿਖੇ ਸੇਵਾਦਾਰ ਨਿਯੁਕਤ ਕਰਨ ਲਈ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ ਹੈ। ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਐਸ.ਡੀ.ਐਮ ਕਾਲਾ ਰਾਮ ਕਾਂਸਲ ਵੀ ਉਨ੍ਹਾਂ ਦੇ ਨਾਲ ਸਨ।ਇਸ ਦੁਖਾਂਤਕ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ 'ਤੇ ਅਮਲ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ਼ ਸੱਤ ਦਿਨਾਂ ਦੇ ਅੰਦਰ ਅੰਦਰ ਚਾਲਾਨ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਸਮੁੱਚੀ ਕਾਨੂੰਨੀ ਪ੍ਰਕਿਰਿਆ ਨੂੰ 3-4 ਮਹੀਨਿਆਂ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਮਾੜੀਆਂ ਘਟਨਾਵਾਂ ਨੂੰ ਵਾਪਰਨ ਤੋਂ ਸਖ਼ਤੀ ਨਾਲ ਰੋਕਿਆ ਜਾਵੇਗਾ।ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਿੱਜੀ ਤੌਰ 'ਤੇ ਵੀ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ 'ਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: Rajinder Kaur Bhattal , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD