Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਜਿੰਦਰ ਸਿੰਘ ਰੰਧਾਵਾ ਨੇ ਅਨੁਰਾਗ ਠਾਕੁਰ ਕੋਲ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕਾਂ ਵਿੱਚ ਰਲੇਵੇਂ ਦਾ ਮੁੱਦਾ ਉਠਾਇਆ

ਸੁਖਜਿੰਦਰ ਸਿੰਘ ਰੰਧਾਵਾ ਨੇ ਅਨੁਰਾਗ ਠਾਕੁਰ ਕੋਲ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕਾਂ ਵਿੱਚ ਰਲੇਵੇਂ ਦਾ ਮੁੱਦਾ ਉਠਾਇਆ

Web Admin

Web Admin

5 Dariya News

ਚੰਡੀਗੜ੍ਹ , 28 Nov 2019

Last updated on: Nov 28, 2019, 00:00 IST

ਪੰਜਾਬ ਦੇ ਸਹਿਕਾਰਤਾ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਦਿਆਂ ਸੂਬੇ ਦੀਆਂ ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕਾਂ ਦੇ ਰਲੇਵਾ ਜਲਦ ਕਰਨ ਦੀ ਮੰਗ ਉਠਾਈ। ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਨਾਰਥ ਬਲਾਕ ਵਿਖੇ ਮੁਲਾਕਾਤ ਦੌਰਾਨ ਸ.ਰੰਧਾਵਾ ਨੇ ਕਿਹਾ ਕਿ ਰਲੇਵੇਂ ਦਾ ਮਾਮਲਾ ਰਿਜ਼ਰਵ ਬੈਂਕ ਆਫ ਇੰਡੀਆ ਕੋਲ ਪਹਿਲਾਂ ਹੀ ਭੇਜਿਆ ਹੋਇਆ ਹੈ ਜਿਸ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਵਿੱਤ ਮੰਤਰਾਲਾ ਆਪਣੇ ਪੱਧਰ 'ਤੇ ਚਾਰਾਜੋਈ ਕਰੇ।ਸਰਕਾਰੀ ਬੁਲਾਰੇ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਸ. ਰੰਧਾਵਾ ਨੇ ਕੇਂਦਰੀ ਵਿੱਤ ਰਾਜ ਮੰਤਰੀ ਅੱਗੇ ਇਹ ਗੱਲ ਉਠਾਈ ਕਿ ਕਿਸਾਨਾਂ ਦੇ ਭਲੇ ਲਈ ਸਹਿਕਾਰੀ ਕਰਜ਼ਾ ਮੁਹੱਈਆ ਕਰਵਾਉਣ ਦੀ ਪ੍ਰਣਾਲੀ ਦਾ ਮੁੜ ਵਿਆਉਂਤਣਾ ਅਤਿ ਜ਼ਰੂਰੀ ਹੈ ਜਿਸ ਲਈ ਇਹ ਰਲੇਵੇਂ ਦੀ ਪ੍ਰਕਿਰਿਆ ਨੂੰ ਜਲਦੀ ਨੇਪਰੇ ਚਾੜ੍ਹਨ ਵਿੱਚ ਵਿੱਤ ਮੰਤਰਾਲਾ ਚਾਰਾਜੋਈ ਕਰੇ। ਉਨ੍ਹਾਂ ਕਿਹਾ ਕਿ ਰਲੇਵੇਂ ਨਾਲ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮੱਦਦ ਮਿਲੇਗੀ ਜਿਸ ਦਾ ਸਿੱਧਾ ਸਕਰਾਤਮਕ ਅਸਰ ਕਿਸਾਨੀ ਉਪਰ ਪਵੇਗਾ।ਸ. ਰੰਧਾਵਾ ਨੇ ਵਿੱਤ ਰਾਜ ਮੰਤਰੀ ਕੋਲ ਕਮਰਸ਼ੀਅਲ ਬੈਂਕਾਂ ਵਾਂਗ ਹੀ ਸਹਿਕਾਰੀ ਬੈਂਕਾਂ ਤੇ ਸੁਸਾਇਟੀਆਂ ਨੂੰ ਆਮਦਨ ਕਰ ਵਿੱਚ ਛੋਟ ਦੇਣ ਦੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕ ਸਿੱਧੇ ਤੌਰ 'ਤੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨਾਲ ਜੁੜੇ ਹੋਏ ਜਿਸ ਕਾਰਨ ਸਹਿਕਾਰੀ ਬੈਂਕਾਂ ਨੂੰ ਇਸ ਰਾਹਤ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਅਦਾਰਿਆਂ ਅਤੇ ਵਪਾਰਕ ਬੈਂਕਾਂ ਨੂੰ ਮਿਲੀ ਆਮਦਨ ਕਰ ਦੀ ਛੋਟ ਦੇ ਤਰਜ਼ ਉਤੇ ਹੀ ਸਹਿਕਾਰੀ ਸੁਸਾਇਟੀਆਂ ਤੇ ਸਹਿਕਾਰੀ ਬੈਂਕਾਂ ਨੂੰ ਵੀ ਛੋਟ ਦਿੱਤੀ ਜਾਵੇ। ਇਸ ਛੋਟ ਤਹਿਤ ਆਮਦਨ ਕਰ 30 ਫੀਸਦੀ ਤੋਂ ਘਟਾ ਕੇ 22 ਫੀਸਦੀ ਕੀਤਾ ਹੋਇਆ ਹੈ ਜੋ ਕਿ ਸਹਿਕਾਰੀ ਬੈਂਕਾਂ ਤੇ ਸੁਸਾਇਟੀਆਂ ਨੂੰ ਵੀ ਮਿਲਣਾ ਚਾਹੀਦਾ ਹੈ ਜਿਸ ਉਤੇ ਕੇਂਦਰੀ ਮੰਤਰੀ ਸ੍ਰੀ ਠਾਕੁਰ ਨੇ ਹਾਂਪੱਖੀ ਹੁੰਗਾਰਾ ਭਰਿਆ।

ਸਹਿਕਾਰਤਾ ਮੰਤਰੀ ਨੇ ਇਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਕਿਹਾ ਕਿ ਸਹਿਕਾਰੀ ਬੈਂਕਾਂ ਵੱਲੋਂ ਜੋ ਕਰਜ਼ਾ ਕਿਸਾਨਾਂ ਨੂੰ ਆਪਣੇ ਸਰੋਤਾਂ ਤੋਂ ਦਿੱਤਾ ਜਾਂਦਾ ਹੈ, ਉਸ ਉਪਰ ਤਾਂ ਭਾਰਤ ਸਰਕਾਰ ਵੱਲੋਂ ਨਾਬਾਰਡ ਰਾਹੀਂ 2 ਫੀਸਦੀ ਦੀ ਵਿਆਜ ਰਾਹਤ ਦਿੱਤੀ ਜਾਂਦੀ ਹੈ ਪ੍ਰੰਤੂ ਜੋ ਕਰਜ਼ਾ ਸਹਿਕਾਰੀ ਬੈਂਕਾਂ ਵੱਲੋਂ ਨਾਬਾਰਡ ਤੋਂ ਲੈ ਕੇ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ ਉਸ ਉਪਰ 2 ਫੀਸਦੀ ਦੀ ਵਿਆਜ ਰਾਹਤ ਨਹੀਂ ਮਿਲਦੀ ਹੈ। ਸਾਲ 2006-07 ਤੋਂ ਪਹਿਲਾਂ ਨਾਬਾਰਡ ਸਹਿਕਾਰੀ ਬੈਂਕਾਂ ਨੂੰ 5.5 ਫੀਸਦੀ ਦੀ ਵਿਆਜ ਦਰ 'ਤੇ ਕਰਜ਼ਾ ਦਿੱਤਾ ਜਾਂਦਾ ਸੀ ਅਤੇ ਬੈਂਕਾਂ ਵੱਲੋਂ ਕਿਸਾਨਾਂ ਨੂੰ 10 ਫੀਸਦੀ ਦੀ ਵਿਆਜ ਦਰ 'ਤੇ ਕਰਜ਼ਾ ਦਿੱਤਾ ਜਾਂਦਾ ਸੀ। ਹੁਣ ਨਾਬਾਰਡ ਵੱਲੋਂ ਇਹ ਕਰਜ਼ਾ 4.5 ਫੀਸਦੀ ਦੀ ਦਰ 'ਤੇ ਦਿੱਤਾ ਜਾਂਦਾ ਹੈ ਅਤੇ ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਤੋਂ 7 ਫੀਸਦੀ ਦੀ ਦਰ ਨਾਲ ਕਰਜ਼ਾ ਵਸੂਲਿਆ ਜਾਂਦਾ ਹੈ। ਇਸ ਤਰ੍ਹਾਂ ਬੈਂਕਾਂ ਨੂੰ ਸਾਲ 2006-07 ਵਿੱਚ 4.5 ਫੀਸਦੀ ਦੀ ਗੁੰਜਾਇਸ਼ ਸੀ ਜੋ ਕਿ ਹੁਣ ਘੱਟ ਕੇ 2.5 ਫੀਸਦੀ ਰਹਿ ਗਿਆ ਹੈ। ਇਸ ਤਰ੍ਹਾਂ ਸਹਿਕਾਰੀ ਬੈਂਕਾਂ ਨੂੰ 2 ਫੀਸਦੀ ਘੱਟ ਗੁੰਜਾਇਸ਼ ਮਿਲ ਰਹੀ ਹੈ। ਜੇਕਰ ਭਾਰਤ ਸਰਕਾਰ ਵੱਲੋਂ ਸਹਿਕਾਰੀ ਬੈਂਕਾਂ ਨੂੰ ਨਾਬਾਰਡ ਤੋਂ ਮਿਲਣ ਵਾਲੀ ਰਕਮ ਉਪਰ ਵੀ 2 ਫੀਸਦੀ ਦੀ ਦਰ ਨਾਲ ਵਿਆਜ਼ ਰਾਹਤ ਦੇ ਦਿੱਤੀ ਜਾਵੇ ਤਾਂ ਬੈਂਕਾਂ ਨੂੰ ਪੈਣ ਵਾਲਾ ਵਿੱਤੀ ਘਾਟਾ ਘੱਟ ਜਾਵੇਗਾ।ਇਸ ਮੌਕੇ ਵਿਧਾਇਕ ਸ੍ਰੀ ਪਰਗਟ ਸਿੰਘ, ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀਮਤੀ ਕਲਪਨਾ ਮਿੱਤਲ ਬਰੂਹਾ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਡਾ.ਐਸ.ਕੇ.ਬਾਤਿਸ਼ ਵੀ ਹਾਜ਼ਰ ਸਨ।

 

Tags: Sukhjinder Singh Randhawa , Anurag Thakur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD