Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਦੇ ਸੈਰ ਸਪਾਟਾ ਵਿਭਾਗ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 4 ਪੁਸਤਕਾਂ ਕਰਵਾਈਆਂ ਤਿਆਰ

ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਰੀਆਂ ਉੱਚ ਵਿੱਦਿਅਕ ਸੰਸਥਾਵਾਂ ਅਤੇ ਲਾਇਬਰੇਰੀਆਂ ਨੂੰ ਕਿਤਾਬਾਂ ਦੇ ਸੈੱਟ ਮੁਫ਼ਤ ਦੇਣ ਦਾ ਐਲਾਨ

Web Admin

Web Admin

5 Dariya News

ਚੰਡੀਗੜ੍ਰ , 28 Nov 2019

Last updated on: Nov 28, 2019, 00:00 IST

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿਖਿਆਵਾਂ ਉੱਤੇ ਅਧਾਰਤ ਚਾਰ ਕਿਤਾਬਾਂ ਦੇ ਸੈੱਟ ਰਾਜ ਦੀਆਂ ਸਾਰੀਆਂ ਉੱਚ ਵਿਦਿਅਕ ਸੰਸਥਾਵਾਂ ਅਤੇ ਲਾਇਬ੍ਰੇਰੀਆਂ ਨੂੰ ਮੁਫ਼ਤ ਦੇਣ ਦਾ ਫੈਸਲਾ ਕੀਤਾ ਹੈ। ਉੱਘੇ ਲੇਖਕਾਂ ਵੱਲੋਂ ਲਿਖੀਆਂ ਇਹ ਕਿਤਾਬਾਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਵੱਲੋਂ ਤਿਆਰ ਕਰਵਾਈਆਂ ਗਈਆਂ ਹਨ। ਇਨਾਂ ਕਿਤਾਬਾਂ ਵਿੱਚ ਪਦਮ ਸ੍ਰੀ ਡਾ. ਸੁਰਜੀਤ ਪਾਤਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਾਫੀ ਟੇਬਲ ਬੁੱਕ 'ਸੁਇਨੇ ਕਾ ਬਿਰਖ', ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਵੱਲੋਂ ਗੁਰੂ ਨਾਨਕ ਬਾਣੀ ਦੇ ਸੰਕਲਨ ਅਤੇ ਇਸਦੀ ਵਿਆਖਿਆ ਬਾਰੇ ਲਿਖੀ ਕਿਤਾਬ 'ਗੁਰੂ ਨਾਨਕ ਬਾਣੀ-ਪਾਠ ਅਤੇ ਵਿਆਖਿਆ', ਪ੍ਰੋਫੈਸਰ ਗੁਰਬੀਰ ਸਿੰਘ ਅਤੇ ਖੋਜਕਾਰ ਸਲਿੰਦਰ ਸਿੰਘ ਵੱਲੋਂ ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਲਿਖੀ ਕਿਤਾਬ 'ਸ੍ਰੀ ਗੁਰੂ ਨਾਨਕ ਦੇਵ ਜੀ- ਜੀਵਨ ਅਤੇ ਅਵਦੇਸ਼ ਅਤੇ ਮਿਸ ਪੁਨੀਤਇੰਦਰ ਸਿੱਧੂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪੰਜਾਬ ਵਿਚਲੀਆਂ 70 ਥਾਵਾਂ ਦੀ ਜਾਣਕਾਰੀ ਬਾਰੇ ਲਿਖੀ ਕਿਤਾਬ 'ਲੋਨਲੀ ਪਲੈਨਟ-ਗੁਰੂ ਨਾਨਕ ਬਲੈਸਡ ਟ੍ਰੇਲ' ਸ਼ਾਮਲ ਹਨ।ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਤੋਂ ਕਿਤਾਬਾਂ ਦਾ ਸੈੱਟ ਪ੍ਰਾਪਤ ਕਰਨ ਮੌਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਵਿਚਲੀਆਂ ਸਾਰੀਆਂ ਉੱਚ ਵਿੱਦਿਅਕ ਸੰਸਥਾਵਾਂ ਅਤੇ ਲਾਇਬਰੇਰੀਆਂ ਨੂੰ ਕਿਤਾਬਾਂ ਦਾ ਸੈੱਟ ਮੁਫ਼ਤ ਦੇਣ ਦਾ ਫੈਸਲਾ ਲਿਆ ਗਿਆ ਹੈ। 

ਉਨਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਗੁਰੂ ਜੀ ਵੱਲੋਂ ਦਿੱਤੇ ਸ਼ਾਂਤੀ ਅਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨਾਲ ਜੋੜਨ ਲਈ ਪੰਜਾਬ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਸ੍ਰੀ ਚੰਨੀ ਨੇ ਕਿਹਾ ਕਿ ਇਹ ਪੁਸਤਕਾਂ ਪ੍ਰਮੁੱਖ ਵਿਦਵਾਨਾਂ ਦੁਆਰਾ ਲਿਖੀਆਂ ਗਈਆਂ ਹਨ ਜੋ ਖੋਜਕਰਤਾਵਾਂ ਅਤੇ ਵਿਦਵਾਨਾਂ ਲਈ ਵੀ ਜਾਣਕਾਰੀ ਦਾ ਕੀਮਤੀ ਸਰੋਤ ਵੀ ਹਨ।ਇਸ ਉਪਰਾਲੇ ਬਾਰੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਲੋਕ ਸਭਾ, ਰਾਜ ਸਭਾ ਅਤੇ ਪੰਜਾਬ ਵਿਧਾਨ ਸਭਾ ਲਾਇਬਰੇਰੀਆਂ ਵਿੱਚ ਕਿਤਾਬਾਂ ਦੇ ਦੋ-ਦੋ ਸੈੱਟ ਭੇਜੇ ਜਾਣਗੇ। ਇਸ ਤੋਂ ਇਲਾਵਾ ਦੋ ਸੈੱਟ ਸੂਬੇ ਦੀਆਂ 30 ਯੂਨੀਵਰਸਿਟੀਟਾਂ ਦੀਆਂ ਲਾਇਬਰੇਰੀਆਂ ਨੂੰ, 184 ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ (ਹਰੇਕ) ਅਤੇ ਮਗਸੀਪਾ, ਜੁਡੀਸ਼ੀਅਲ ਅਕੈਡਮੀ, ਪੁਲੀਸ ਅਕਾਦਮੀ, ਸਕੱਤਰੇਤ ਅਤੇ ਹਾਈ ਕੋਰਟ ਸਮੇਤ 76 ਲਾਇਬਰੇਰੀਆਂ ਨੂੰ ਇੱਕ ਸੈੱਟ ਭੇਜਿਆ ਜਾਵੇਗਾ। ਕਿਤਾਬਾਂ ਦੇ ਸੈੱਟ 112 ਆਈ.ਆਈ.ਟੀਜ਼, 211 ਪੌਲੀਟੈਕਨਿਕਸ ਅਤੇ 277 ਇੰਜਨੀਅਰਿੰਗ ਕਾਲਜਾਂ ਨੂੰ ਵੀ ਭੇਜੇ ਜਾਣਗੇ। ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਤਕਰੀਬਨ 1000 ਸੰਸਥਾਵਾਂ ਅਤੇ ਲਾਇਬਰੇਰੀਆਂ ਨੂੰ ਇਨਾਂ ਕਿਤਾਬਾਂ ਦੇ ਸੈੱਟ ਭੇਜੇ ਜਾਣਗੇ।ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਡਾਇਰੈਕਟਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਕਿਹਾ ਕਿ ਕਿਤਾਬਾਂ ਦੇ ਸੈੱਟ ਸਹੀ ਸਲਾਮਤ ਪਹੁੰਚਾਉਣ ਲਈ ਉਨਾਂ ਨੂੰ ਸਾਰੀਆਂ ਸੰਸਥਾਵਾਂ ਅਤੇ ਲਾਇਬਰੇਰੀਆਂ ਨਾਲ ਤਾਲਮੇਲ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਉਨਾਂ ਕਿਹਾ ਕਿ ਇਸ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜਨ ਉਨਾਂ ਦਾ ਦਫ਼ਤਰ ਸਾਰੀਆਂ ਸਬੰਧਤ ਸੰਸਥਾਵਾਂ ਨਾਲ ਨਿੱਜੀ ਤੌਰ 'ਤੇ ਸੰਪਰਕ ਵਿੱਚ ਹੈ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD