Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

ਸਾਈਕਲ ਵੈਲੀ ਪ੍ਰੋਜੈਕਟ 'ਇਨਵੈਸਟ ਪੰਜਾਬ ਬਿਊਰੋ' ਦੇ ਕਿਰਿਆਸ਼ੀਲ ਸਹਿਯੋਗ ਕਾਰਨ ਹੀ ਸੰਭਵ ਹੋਇਆ-ਅਭਿਸ਼ੇਕ ਮੁੰਜਾਲ

Web Admin

Web Admin

5 Dariya News

ਲੁਧਿਆਣਾ , 30 Nov 2019

ਹੀਰੋ ਸਾਈਕਲਜ਼ ਦੇ ਡਾਇਰੈਕਟਰ ਸ੍ਰੀ ਅਭਿਸ਼ੇਕ ਮੁੰਜਾਲ ਨੇ ਕਿਹਾ ਹੈ ਕਿ ਪਿੰਡ ਧਨਾਨਸੂ (ਜ਼ਿਲ੍ਹਾ ਲੁਧਿਆਣਾ) ਵਿਖੇ ਸਾਈਕਲ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਅਤਿ ਆਧੁਨਿਕ ਸਾਈਕਲ ਵੈਲੀ ਪ੍ਰੋਜੈਕਟ ਪੰਜਾਬ ਇੰਨਵੈਸਟ ਬਿਊਰੋ ਵੱਲੋਂ ਮਿਲੀ ਕਿਰਿਆਸ਼ੀਲ ਸਹਾਇਤਾ ਕਾਰਨ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਨਅਤਾਂ ਨੂੰ ਉਤਸ਼ਾਹਿਤ ਕਰਨ ਲਈ ਹਾਂ ਪੱਖੀ ਵਾਤਾਵਰਣ ਮੁਹੱਈਆ ਕਰਵਾ ਰਹੀ ਹੈ। ਇਸੇ ਕਰਕੇ ਹੀ ਕਈ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਆ ਰਹੀਆਂ ਹਨ।ਸਥਾਨਕ ਹੀਰੋ ਸਾਈਕਲਜ਼ ਵਿਖੇ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ-2019' ਸੰਬੰਧੀ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੁੰਜਾਲ ਨੇ ਕਿਹਾ ਕਿ ਹੀਰੋ ਸਾਈਕਲ ਇਸ ਸਮਿਟ ਵਿੱਚ ਕਿਰਿਆਸ਼ੀਲ ਭਾਗੀਦਾਰੀ ਦਿਖਾਵੇਗਾ, ਜੋ ਕਿ 5-6 ਦਸੰਬਰ, 2019 ਨੂੰ ਮੋਹਾਲੀ ਸਥਿਤ ਇੰਡੀਅਨ ਸਕੂਲ ਆਫ਼ ਬਿਜਨਸ ਵਿਖੇ ਕਰਵਾਇਆ ਜਾ ਰਿਹਾ ਹੈ।ਸ੍ਰੀ ਮੁੰਜਾਲ ਨੇ ਕਿਹਾ ਕਿ ਇੰਨਵੈੱਸਟ ਪੰਜਾਬ ਅਧੀਨ ਸ਼ੁਰੂ ਕੀਤੀ ਗਈ ਵੰਨ ਸਟਾਪ ਕਲੀਅਰੈਂਸ ਪ੍ਰਣਾਲੀ ਸਨਅਤਕਾਰਾਂ ਨੂੰ ਕਾਫੀ ਰਾਸ ਆ ਰਹੀ ਹੈ। ਪੰਜਾਬ ਸਰਕਾਰ ਸੂਬੇ ਵਿੱਚ ਸਨਅਤਾਂ ਨੂੰ ਵਿਕਸਤ ਕਰਨ ਲਈ ਕਾਫੀ ਹਾਂ-ਪੱਖੀ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਸਸਤੀ ਬਿਜਲੀ, ਜੀ. ਐੱਸ. ਟੀ., ਲੈਂਡ ਓਨਰਸ਼ਿਪ ਸਟੈਂਪ ਡਿਊਟੀ ਸਮੇਤ ਕਈ ਰਿਆਇਤਾਂ ਸਨਅਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਸਨਅਤਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੀਰੋ ਸਾਈਕਲਜ਼ ਨੂੰ ਇਕਰਾਰਨਾਮਾ ਕਰਕੇ 100 ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ, ਜਿਸ ਤਹਿਤ ਹੀਰੋ ਸਾਈਕਲਜ਼ ਵੱਲੋਂ ਸੂਬੇ ਵਿੱਚ ਸਾਈਕਲ ਸਨਅਤਾਂ ਨੂੰ ਅਪਗ੍ਰੇਡ ਕਰਨ ਲਈ ਇੰਡਸਟਰੀਅਲ ਪਾਰਕ ਦੀ ਸਥਾਪਤੀ ਕੀਤੀ ਜਾਵੇਗੀ। 

ਇਹ ਇੰਡਸਟਰੀਅਲ ਪਾਰਕ ਸਾਈਕਲ ਵੈਲੀ ਪ੍ਰੋਜੈਕਟ ਤਹਿਤ ਹੀ ਸਥਾਪਤ ਕੀਤੀ ਜਾਵੇਗੀ। ਇਸ ਪਾਰਕ ਦੀ ਸਥਾਪਤੀ ਨਾਲ ਹੀਰੋ ਸਾਈਕਲ ਦੀ ਪ੍ਰਤੀ ਸਾਲ ਸਾਈਕਲ ਉਤਪਾਦਨ ਸਮਰੱਥਾ 10 ਮਿਲੀਅਨ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਉਸ ਪ੍ਰੋਜੈਕਟ ਦਾ ਹਿੱਸਾ ਬਣਨ ਵਿੱਚ ਮਾਣ ਮਹਿਸੂਸ ਕਰ ਰਹੇ ਹਨ। ਜਿਸ ਤਹਿਤ ਸੂਬੇ ਨੂੰ ਸਾਈਕਲ ਅਤੇ ਇਸ ਨਾਲ ਸੰਬੰਧਤ ਕੰਪੋਨੈਂਟਾਂ ਦੇ ਉਤਪਾਦਨ ਦੇ ਖੇਤਰ ਵਿੱਚ ਗਲੋਬਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਈਕਲ ਵੈਲੀ ਪ੍ਰੋਜੈਕਟ ਵਿਸ਼ਵ ਦੇ ਮੋਹਰੀ ਸਾਈਕਲ ਨਿਰਮਾਤਾ ਕੰਪਨੀਆਂ ਨੂੰ ਦੇਸ਼ ਵਿੱਚ ਉੱਚ ਤਕਨੀਕੀ ਉਤਪਾਦਨ ਲਈ ਉਤਸ਼ਾਹਿਤ ਕਰੇਗਾ। ਇਹ ਕਦਮ ਭਾਰਤੀ ਸਾਈਕਲ ਸਨਅਤ ਨੂੰ ਮਹਿਜ਼ ਨਵਾਂ ਮੋੜ ਹੀ ਨਹੀਂ ਦੇਵੇਗਾ ਸਗੋਂ ਦੇਸ਼ ਵਿੱਚ 'ਮੇਕ ਇੰਨ ਇੰਡੀਆ' ਨਾਅਰੇ ਨੂੰ ਵੀ ਹੋਰ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਹੀਰੋ ਸਾਈਕਲਜ਼ ਵੱਲੋਂ ਇੰਡਸਟੀਰਅਲ ਪਾਰਕ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਕੰਪਨੀ ਸਾਲਾਨਾ 10 ਮਿਲੀਅਨ ਸਾਈਕਲਾਂ ਦਾ ਉਤਪਾਦਨ ਕਰਨ ਦੇ ਸਮਰੱਥ ਵਧੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੰਪਨੀ ਵੱਲੋਂ 200 ਕਰੋੜ ਰੁਪਏ ਦਾ ਸਿੱਧੇ ਤੌਰ 'ਤੇ ਨਿਵੇਸ਼ ਕੀਤਾ ਜਾਵੇਗਾ ਜਦਕਿ ਬਾਕੀ 200 ਕਰੋੜ ਰੁਪਏ ਸਪਲਾਇਰਜ਼ ਵੱਲੋਂ ਨਿਵੇਸ਼ ਕਰਵਾਏ ਜਾਣਗੇ। ਇਸ ਪਾਰਕ ਦੀ ਸਥਾਪਤੀ ਨਾਲ 1000 ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਸਾਈਕਲ ਵੈਲੀ ਕੁੱਲ 380 ਏਕੜ ਰਕਬੇ ਵਿੱਚ ਵਿਕਸਤ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੀ ਸਾਈਕਲ ਸਨਅਤ ਨੂੰ ਨਵਾਂ ਉਤਸ਼ਾਹ ਮਿਲੇਗਾ। ਇਸ ਪ੍ਰੋਜੈਕਟ ਦੇ ਹੋਂਦ ਵਿੱਚ ਆਉਣ ਨਾਲ ਪੰਜਾਬ ਸਾਈਕਲ ਉਤਪਾਦਨ ਦੇ ਖੇਤਰ ਵਿੱਚ ਵਿਸ਼ਵ ਦੇ ਮੋਹਰੀ ਖੇਤਰ ਵਜੋਂ ਉਭਰੇਗਾ।ਉਨ੍ਹਾਂ ਕਿਹਾ ਕਿ ਇਸ ਸਾਈਕਲ ਵੈਲੀ ਵਿੱਚ ਵਿਸ਼ਵ ਦੀਆਂ ਮੋਹਰੀ 10 ਸਾਈਕਲ ਨਿਰਮਾਤਾ ਕੰਪਨੀਆਂ ਨਿਵੇਸ਼ ਕਰਨ ਲਈ ਉਤਾਵਲੀਆਂ ਹਨ। ਉਨ੍ਹਾਂ ਹੋਰ ਸਨਅਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਨਅਤ ਪੱਖੀਆਂ ਨੀਤੀਆਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਸੂਬੇ ਦਾ ਸਨਅਤੀ ਵਿਕਾਸ ਕਰਨ ਦੇ ਨਾਲ-ਨਾਲ ਸਨਅਤਕਾਰਾਂ ਦਾ ਵੀ ਵਿਕਾਸ ਹੋ ਸਕੇ।

 

Tags: Commercial

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD