Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 94.65 ਕਰੋੜ ਰੁਪਏ ਦਾ ਲਾਭ ਗਰਭਵਤੀ ਔਰਤਾਂ ਨੂੰ ਮਿਲਿਆ: ਅਰੁਨਾ ਚੌਧਰੀ

ਸਰਕਾਰੀ ਸਕੀਮਾਂ ਸਰਹੱਦੀ ਤੇ ਪਛੜੇ ਖੇਤਰਾਂ ਦੇ ਲੋਕਾਂ ਤੱਕ ਪਹੁੰਚਾਉਣ ਉਤੇ ਦਿੱਤਾ ਜ਼ੋਰ

Web Admin

Web Admin

5 Dariya News

ਮਾਜਰੀ , 02 Dec 2019

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਸਰਹੱਦੀ ਖੇਤਰਾਂ ਅਤੇ ਪਛੜੇ ਇਲਾਕਿਆਂ ਦੇ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ।ਇੱਥੇ ਮਾਜਰੀ ਦੇ ਆਂਗਨਵਾੜੀ ਸੈਂਟਰ ਵਿੱਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 2 ਤੋਂ 8 ਦਸੰਬਰ ਤੱਕ ਪੰਜਾਬ ਭਰ ਵਿੱਚ ਮਨਾਏ ਜਾ ਰਹੇ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਰਕਾਰ ਨੇ ਗਰਭਵਤੀ ਔਰਤਾਂ ਦੀ ਭਲਾਈ ਲਈ ਪੋਸ਼ਣ ਮਾਹ ਵਰਗੀਆਂ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਨਾਂ ਬਾਰੇ ਜਾਗਰੂਕ ਹੋਣਾ ਜ਼ਰੂਰੀ ਹੈ। ਸਿਹਤਮੰਦ ਬੱਚਿਆਂ ਨਾਲ ਹੀ ਸਿਹਤਮੰਦ ਭਵਿੱਖ ਹੋਣ ਉਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਭੋਜਨ ਦੇਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੇ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ। ਲੋਕ ਇਨਾਂ ਸਕੀਮਾਂ ਬਾਰੇ ਜਾਗਰੂਕ ਹੋਣ ਅਤੇ ਇਨਾਂ ਦਾ ਲਾਭ ਲੈਣ।ਔਰਤਾਂ ਤੇ ਬੱਚਿਆਂ ਦੀ ਤੰਦਰੁਸਤੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਹੁਣ ਤੱਕ ਰਾਜ ਦੇ 2,48,292 ਲਾਭਪਾਤਰੀਆਂ ਦੇ ਖਾਤਿਆਂ ਵਿੱਚ 94,65,56000 ਸਿੱਧੇ ਜਮਾਂ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਗਰਭਵਤੀ ਔਰਤਾਂ ਨੂੰ ਪਹਿਲੇ ਬੱਚੇ ਦੇ ਜਨਮ ਲਈ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਮਿਲਣੀ ਹੈ, ਜਿਸ ਤਹਿਤ ਪਹਿਲੀ ਕਿਸ਼ਤ ਇਕ ਹਜ਼ਾਰ ਰੁਪਏ ਦੀ ਔਰਤ ਦੇ ਗਰਭਧਾਰਨ ਤੋਂ 150 ਦਿਨਾਂ ਦੇ ਅੰਦਰ ਅੰਦਰ ਨੇੜਲੇ ਆਂਗਨਵਾੜੀ ਸੈਂਟਰ ਵਿੱਚ ਰਜਿਸਟਰੇਸ਼ਨ ਕਰਵਾਉਣ ਮਗਰੋਂ ਮਿਲੇਗੀ, ਜਦੋਂ ਕਿ ਦੋ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਗਰਭਵਤੀ ਔਰਤ ਦਾ ਸਿਹਤ ਵਿਭਾਗ ਵੱਲੋਂ ਘੱਟੋ ਘੱਟ ਇਕ ਜਣੇਪਾ ਪੂਰਵ ਚੈੱਕਅੱਪ, ਗਰਭਧਾਰਨ ਤੋਂ 180 ਦਿਨ ਪੂਰੇ ਹੋਣ ਉਤੇ ਮਿਲੇਗੀ। ਦੋ ਹਜ਼ਾਰ ਰੁਪਏ ਦੀ ਤੀਜੀ ਤੇ ਆਖ਼ਰੀ ਕਿਸ਼ਤ ਗਰਭਵਤੀ ਔਰਤ ਦੇ ਬੱਚੇ ਦੇ ਜਨਮ ਦੀ ਰਜਿਸਟਰੇਸ਼ਨ ਅਤੇ ਪਹਿਲੇ ਗੇੜ ਦਾ ਟੀਕਾਕਰਨ ਪੂਰਾ ਹੋਣ ਉਤੇ ਦਿੱਤੀ ਜਾਵੇਗੀ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਨਵੀਆਂ ਰਜਿਸਟਰਡ ਹੋਈਆਂ ਗਰਭਵਤੀ ਔਰਤਾਂ ਨੂੰ ਸਰਟੀਫਿਕੇਟ ਵੀ ਵੰਡੇ। ਉਨਾਂ ਪ੍ਰੋਗਰਾਮ ਦੌਰਾਨ ਲੱਗੀਆਂ ਨੁਮਾਇਸ਼ਾਂ ਵੀ ਦੇਖੀਆਂ ਤੇ ਆਂਗਨਵਾੜੀ ਸੈਂਟਰਾਂ ਤੋਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਖੁਰਾਕੀ ਵਸਤਾਂ ਵੀ ਚੈੱਕ ਕੀਤੀਆਂ। ਇਸ ਮੌਕੇ ਛੋਟੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਸੁਖਦੀਪ ਸਿੰਘ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਤੋਂ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਇੰਦਰਦੀਪ ਕੌਰ, ਸੀ.ਡੀ.ਪੀ.ਓ. ਮਾਜਰੀ ਸ੍ਰੀਮਤੀ ਹਰਮੀਤ ਕੌਰ, ਸੀਨੀਅਰ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜਸਵਿੰਦਰ ਸਿੰਘ ਭੂਰਾ ਅਤੇ ਸਰਪੰਚ ਜਗਦੀਪ ਰਾਣਾ ਤੇ ਹੋਰ ਹਾਜ਼ਰ ਸਨ।

 

Tags: Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD