Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕਸਭਾ ਮੈਂਬਰ ਡਾ. ਅਮਰ ਸਿੰਘ ਵੱਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

ਅਨਸੂਚਿਤ ਜਾਤੀ ਅਤੇ ਲੋੜਵੰਦ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਵਿਆਪਕ ਨੀਤੀ ਤਿਆਰ ਕਰਨ ਦੀ ਮੰਗ

Web Admin

Web Admin

5 Dariya News

ਨਵੀਂ ਦਿੱਲੀ , 03 Dec 2019

Last updated on: Dec 03, 2019, 00:00 IST

ਲੋਕਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਕਰਕੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਉਨ੍ਹਾਂ ਅਨਸੂਚਿਤ ਜਾਤੀ ਅਤੇ ਗਰੀਬ ਵਿਦਿਆਰਥੀਆਂ ਦੇ ਗੰਭੀਰ ਮੁੱਦਿਆਂ ਨੂੰ ਉਭਾਰਦੇ ਹੋਏ ਕੇਂਦਰੀ ਮੰਤਰੀ ਕੋਲੋਂ ਅਨੁਸੂਚਿਤ ਜਾਤੀ ਅਤੇ ਗਰੀਬ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਸਕਾਲਰਸ਼ਿਪ ਅਤੇ ਫੰਡਾਂ ਸਬੰਧੀ ਇਕ ਵਿਅਪਕ ਨੀਤੀ ਤਿਆਰ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਲੋੜਵੰਦ ਅਤੇ ਗਰੀਬ ਵਿਦਿਆਰਥੀ ਉਚੇਰੀ ਸਿੱਖਿਆ ਤੋਂ ਵਾਂਝੇ ਨਾਂ ਰਹਿਣ। ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਸਮੇਂ ਡਾ. ਅਮਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਿਯਮਾਂ ਵਿੱਚ ਕੀਤੇ ਗਏ ਬਦਲਾਅ ਕਾਰਨ ਵਿਦਿਆਰਥੀਆਂ ਨੂੰ ਫੀਸਾਂ ਸਬੰਧੀ ਕਾਫੀ ਸਮੱਸਿਆ ਪੇਸ਼ ਆ ਰਹੀ ਹੈ, ਕਿਉਂਕਿ ਸਰਕਾਰ ਵਲੋਂ ਕੀਤੇ ਗਏ ਬਦਲਾਅ ਕਾਰਨ ਹੋਣ ਵਾਲੀ ਵੰਡ ਦੀ ਦੇਰੀ ਕਾਰਨ ਅਦਾਰਿਆਂ ਵਲੋਂ ਫੀਸ ਦੀ ਅਗੇਤੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਕੇਂਦਰ ਸਰਕਾਰ ਦੇ ਵਜ਼ੀਫੇ 'ਤੇ ਨਿਰਭਰ ਕਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ।ਡਾ. ਅਮਰ ਸਿੰਘ ਕੇਂਦਰੀ ਮੰਤਰੀ ਥਾਵਰ ਨੂੰ ਬੇਨਤੀ ਕੀਤੀ ਕਿ ਉਹ ਅਨੁਸੂਚਿਤ ਜਾਤੀ ਅਤੇ ਗਰੀਬ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫ਼ੇ ਅਤੇ ਫੰਡਾਂ ਸਬੰਧੀ ਵਧੇਰੇ ਵਿਅਪਕ ਨੀਤੀ ਤਿਆਰ ਕਰਨ ਤਾਂ ਜੋ ਗਰੀਬ ਅਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀ ਸਿੱਖਿਆ ਦੀ ਵਧਦੀ ਕੀਮਤ ਦਾ ਮੁਕਾਬਲਾ ਕਰ ਸਕਣ।

 

Tags: Thaawar Chand Gehlot , Dr Amar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD