Thursday, 23 July 2026

 

 

ਖ਼ਾਸ ਖਬਰਾਂ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ

 

ਸਕੱਤਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਵੱਖ ਵੱਖ ਕਾਡਰ ਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਜਲਦ ਕਰਨ ਦਾ ਭਰੋਸਾ

ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਨਾਲ ਮੁਲਾਕਾਤ ਦੌਰਾਨ ਹੋਰ ਜਾਇਜ਼ ਮੰਗਾਂ ਦੇ ਹੱਲ ਦਾ ਵੀ ਭਰੋਸਾ ਦਿਵਾਇਆ

Web Admin

Web Admin

5 Dariya News

ਚੰਡੀਗੜ੍ਹ , 03 Dec 2019

Last updated on: Dec 03, 2019, 00:00 IST

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵੱਖ-ਵੱਖ ਕਾਡਰਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ। ਵਿਭਾਗੀ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਸਕੱਤਰ ਵੱਲੋਂ ਵੱਖ-ਵੱਖ ਕਾਡਰ ਉਤੇ ਕੰਮ ਕਰਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਲਈ ਜਲਦ ਹੀ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਸੱਦਣ ਦਾ ਭਰੋਸਾ ਦਿੱਤਾ ਗਿਆ ਅਤੇ ਨਾਲ ਹੀ ਤਨਖਾਹਾਂ ਵਿਚਲੀਆਂ ਤੁਰੱਟੀਆਂ ਦੂਰ ਕਰਨ ਲਈ ਛੇਵੇਂ ਤਨਖਾਹ ਕਮਿਸ਼ਨ ਕੋਲ ਮਜ਼ਬੂਤੀ ਨਾਲ ਮਾਮਲਾ ਰੱਖਣ ਦਾ ਵਿਸ਼ਵਾਸ ਦਿਵਾਇਆ ਗਿਆ।ਐਸੋਸੀਏਸ਼ਨ ਦੇ ਚੇਅਰਪਰਸਨ ਡਾ. ਸੇਨੂੰ ਦੁੱਗਲ, ਵਾਈਸ ਚੇਅਰਮੈਨ ਡਾ ਓਪਿੰਦਰ ਸਿੰਘ ਲਾਂਬਾ ਤੇ ਪ੍ਰਧਾਨ ਨਵਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਮਿਲੇ ਵਫਦ ਨੇ ਸਕੱਤਰ ਕੋਲ ਮੰਗ ਉਠਾਈ ਕਿ ਵਿਭਾਗ ਵਿੱਚ ਏ.ਪੀ.ਆਰ.ਓ., ਆਈ.ਪੀ.ਆਰ.ਓ ਤੇ ਡਿਪਟੀ ਡਾਇਰੈਕਟਰ ਦੀਆਂ ਪਦ-ਉੱਨਤੀਆਂ ਪੈਂਡਿੰਗ ਹਨ ਜਦੋਂ ਕਿ ਇਨ੍ਹਾਂ ਕਾਡਰਾਂ ਦੇ ਅਧਿਕਾਰੀ ਤਰੱਕੀਆਂ ਲਈ ਯੋਗ ਤਜ਼ਰਬਾ ਰੱਖਦੇ ਹਨ।ਐਸੋਸੀਏਸ਼ਨ ਦੇ ਜਨਰਲ ਸਕੱਤਰ ਇਕਬਾਲ ਸਿੰਘ ਬਰਾੜ ਨੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਆਈ.ਪੀ.ਆਰ.ਓਜ਼ ਦੀਆਂ ਤਰੱਕੀ ਕੋਟੇ ਦੀਆਂ 20 ਦੇ ਕਰੀਬ ਪੋਸਟਾਂ ਖਾਲੀ ਹਨ ਜਿਨ੍ਹਾਂ ਲਈ ਏ.ਪੀ.ਆਰ.ਓਜ਼ ਨੂੰ ਤਰੱਕੀ ਦੇਣ ਦੀ ਮੰਗ ਉਠਾਈ ਗਈ। ਸਮੂਹ ਏ.ਪੀ.ਆਰ.ਓਜ਼ ਦੀ ਮੈਰਿਟ ਅਨੁਸਾਰ ਸੀਨੀਆਰਤਾ ਸੂਚੀ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਵਿਭਾਗ ਵਿੱਚ ਜੁਆਇੰਟ ਡਾਇਰੈਕਟਰ ਦੀਆਂ 5 ਪੋਸਟਾਂ ਖਾਲੀ ਹਨ ਜਿਨ੍ਹਾਂ ਵਿੱਚੋਂ 4 ਪਦਉਨਤੀ ਰਾਹੀਂ ਭਰੀਆਂ ਜਾਣੀਆਂ ਹਨ। ਜੇਕਰ ਡਿਪਟੀ ਡਾਇਰੈਕਟਰ ਤੋਂ ਜੁਆਇੰਟ ਡਾਇਰੈਕਟਰ ਦੀਆਂ ਪਦ-ਉੱਨਤੀਆਂ ਕਰ ਦਿੱਤੀਆਂ ਜਾਣ ਤਾਂ ਡਿਪਟੀ ਡਾਇਰੈਕਟਰ ਲਈ ਤਜਰਬਾ ਰੱਖਦੇ ਆਈ.ਪੀ.ਆਰ.ਓਜ਼ ਵੀ ਤਰੱਕੀ ਹਾਸਲ ਕਰ ਸਕਦੇ ਹਨ ਜਿਸ ਨਾਲ ਵਿਭਾਗ ਦੇ ਕੰਮ ਵਿੱਚ ਹੋਰ ਵੀ ਕਾਰਜਕੁਸ਼ਲਤਾ ਆਵੇਗੀ। ਇਨ੍ਹਾਂ ਮੰਗਾਂ ਉਤੇ ਹੱਲ ਲਈ ਸਕੱਤਰ ਵੱਲੋਂ ਜਲਦ ਡੀ.ਪੀ.ਸੀ. ਦੀ ਮੀਟਿੰਗ ਸੱਦਣ ਦਾ ਭਰੋਸਾ ਦਿੱਤਾ ਗਿਆ।ਐਸੋਸੀਏਸ਼ਨ ਵੱਲੋਂ ਇਕ ਹੋਰ ਮੰਗ ਉਠਾਈ ਗਈ ਕਿ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਨੁਮਾਇੰਦਾ ਜਥੇਬੰਦੀਆਂ ਨੂੰ ਬੁਲਾਏ ਜਾਣ 'ਤੇ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਵੱਖ-ਵੱਖ ਕਾਡਰਾਂ ਦੀਆਂ ਤਨਖਾਹਾਂ ਵਿੱਚ ਅਨਾਮਲੀਆਂ ਦੂਰ ਕਰਨ ਲਈ ਮੰਗ ਪੱਤਰ ਦਿੱਤਾ ਗਿਆ ਸੀ। ਇਸ ਕੇਸ ਨੂੰ ਮਜ਼ਬੂਤ ਕਰਨ ਲਈ ਮੰਗ ਕੀਤੀ ਗਈ ਕਿ ਵਿਭਾਗ ਵੀ ਤਨਖਾਹ ਕਮਿਸ਼ਨ ਅੱਗੇ ਇਨ੍ਹਾਂ ਅਨਾਮਲੀਆਂ ਨੂੰ ਦੂਰ ਕਰਨ ਲਈ ਮਜ਼ਬੂਤੀ ਨਾਲ ਕੇਸ ਰੱਖੇ ਜਿਸ ਉਤੇ ਪੈਰਵੀ ਕਰਨ ਲਈ ਸਕੱਤਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ।ਇਸ ਦੌਰਾਨ ਸਕੱਤਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ।ਵਫਦ ਵਿੱਚ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਣਦੀਪ ਸਿੰਘ ਆਹਲੂਵਾਲੀਆ, ਸਕੱਤਰ ਜਨਰਲ ਸ਼ਿਖਾ ਨਹਿਰਾ, ਸਕੱਤਰ ਹਰਮੀਤ ਸਿੰਘ ਢਿੱਲੋਂ, ਕਾਰਜਕਾਰਨੀ ਮੈਂਬਰ ਡਾ ਕੁਲਜੀਤ ਸਿੰਘ ਮੀਆਂਪੁਰੀ, ਸੁਬੇਗ ਸਿੰਘ, ਰਵੀ ਇੰਦਰ ਸਿੰਘ ਮੱਕੜ ਤੇ ਅਵਤਾਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

 

Tags: DIPR PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD