Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸ਼ਹੀਦੀ ਸਭਾ ਦੇ ਮੱਦੇ ਨਜ਼ਰ ਜ਼ਿਲ੍ਹਾ ਪੁਲਿਸ ਨੇ ਰੇਲਵੇ ਸਟੇਸ਼ਨ ਸਰਹਿੰਦ 'ਤੇ ਲਗਵਾਏ ਹਾਈ ਡੈਫੀਨੇਸ਼ਨ ਦੇ 20 ਸੀ.ਸੀ.ਟੀ.ਵੀ. ਕੈਮਰੇ : ਅਮਨੀਤ ਕੌਂਡਲ

ਸੀ.ਸੀ.ਟੀ.ਵੀ. ਕੈਮਰਿਆਂ ਨੂੰ ਜੀ.ਟੀ. ਰੋਡ ਸਥਿਤ ਪੁਲਿਸ ਸਟੇਸ਼ਨ ਨਾਲ ਜੋੜਿਆ ਗਿਆ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Dec 2019

ਜ਼ਿਲ੍ਹਾ ਪੁਲਿਸ ਨੇ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਡੀ.ਜੀ.ਪੀ. ਦਫ਼ਤਰ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਹਾਈ ਡੈਫੀਨੇਸ਼ਨ ਦੇ 20 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਲਗਾਏ ਸੀ.ਸੀ.ਟੀ.ਵੀ. ਕੈਮਰਿਆਂ ਦਾ ਜਾਇਜਾ ਲੈਣ ਉਪਰੰਤ ਗੱਲਬਾਤ ਕਰਦਿਆਂ ਕੀਤਾ।ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਰੇਲਵੇ ਸਟੇਸ਼ਨ 'ਤੇ ਸੀ.ਸੀ.ਟੀ.ਵੀ. ਕੈਮਰੇ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਵਜੋਂ ਲਗਵਾਏ ਗਏ ਹਨ ਜਿਨ੍ਰਾਂ ਨੂੰ ਜੀ.ਟੀ. ਰੋਡ ਸਥਿਤ ਪੁਲਿਸ ਸਟੇਸ਼ਨ ਨਾਲ ਜੋੜਿਆ ਗਿਆ ਹੈ, ਜੋ ਕਿ ਜ਼ਿਲ੍ਹੇ ਦਾ ਪਹਿਲਾ ਮਾਡਰਨ ਪੁਲਿਸ ਸਟੇਸ਼ਨ ਹੈ, ਜਿਥੇ ਕਿ ਇਨ੍ਹਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ 24 ਘੰਟੇ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਛੇਤੀ ਹੀ ਜ਼ਿਲ੍ਹੇ ਦੇ ਸਾਰੇ ਪ੍ਰਮੁੱਖ ਸਥਾਨਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਜਿਨ੍ਹਾਂ ਨੂੰ ਸਬੰਧਤ ਥਾਣਿਆਂ ਨਾਲ ਜੋੜਿਆ ਜਾਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀਂ ਘਟਨਾਂ ਹੋਣ 'ਤੇ ਪੁਲਿਸ ਨੂੰ ਤੁਰੰਤ ਸੂਚਨਾ ਹਾਸਲ ਹੋ ਸਕੇ ਅਤੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਕਬਜੇ ਵਿੱਚ ਲਿਆ ਜਾ ਸਕੇ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ ਜਿਨ੍ਹਾਂ ਦੀ ਸੁਰੱਖਿਆ ਜ਼ਿਲ੍ਹਾ ਪੁਲਿਸ ਦੀ ਪਹਿਲੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੇਲਵੇ ਸਟੇਸ਼ਨ 'ਤੇ ਹਰ ਆਉਣ ਜਾਣ ਵਾਲੇ ਵਿਅਕਤੀ 'ਤੇ ਨਜ਼ਰ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਸ਼ਹੀਦੀ ਸਭਾ ਦੌਰਾਨ ਕਿਸੇ ਕਿਸਮ ਦੀ  ਕੋਈ ਅਣਸੁਖਾਂਵੀਂ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਹਿੰਦ ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਿਸ ਵੱਲੋਂ 25 ਸੀ.ਸੀ.ਟੀ.ਵੀ. ਕੈਮਰੇ ਹੋਰ ਲਗਾਏ ਜਾਣਗੇ।ਇਸ ਮੌਕੇ ਐਸ.ਪੀ. (ਹੈ/ਕੁ) ਸ. ਨਵਰੀਤ ਸਿੰਘ ਵਿਰਕ, ਐਸ.ਪੀ. (ਡੀ) ਸ. ਹਰਪਾਲ ਸਿੰਘ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ, ਥਾਣਾ ਸਰਹਿੰਦ ਦੇ ਮੁੱਖ ਥਾਣਾ ਅਫਸਰ ਸ਼੍ਰੀ ਰਜਨੀਸ਼ ਸੂਦ ਅਤੇ ਰੇਲਵੇ ਪੁਲਿਸ ਦੇ ਐਸ.ਆਈ. ਨਿਤੇਸ਼ ਸਾਲਵੀ ਤੋਂ ਇਲਾਵਾ ਹੋਰ ਪੁਲਿਸ ਮੁਲਾਜਮ ਵੀ ਮੌਜੂਦ ਸਨ।

 

Tags: SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD