Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਵਿਸ਼ਵ ਅੰਗਹੀਣ ਦਿਵਸ ਮਨਾਇਆ

ਅੱਗੇ ਵਧਣ ਲਈ ਸਰੀਰਕ ਸੰਪੂਰਨਤਾ ਨਾਲੋਂ ਇੱਛਾ ਸ਼ਕਤੀ ਦਾ ਹੋਣਾ ਜ਼ਿਆਦਾ ਜ਼ਰੂਰੀ- ਡਿਪਟੀ ਕਮਿਸ਼ਨਰ

Web Admin

Web Admin

5 Dariya News

ਲੁਧਿਆਣਾ , 03 Dec 2019

Last updated on: Dec 03, 2019, 00:00 IST

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦਿਵਿਆਂਗ (ਅਪਾਹਜ) ਵਿਅਕਤੀਆਂ ਨੂੰ ਸਮਾਜ ਦਾ ਅਹਿਮ ਹਿੱਸਾ ਕਰਾਰ ਦਿੰਦਿਆਂ ਕਿਹਾ ਹੈ ਕਿ ਜੀਵਨ ਵਿੱਚ ਅੱਗੇ ਵਧਣ ਲਈ ਸਰੀਰਕ ਤੌਰ 'ਤੇ ਸੰਪੂਰਨ ਹੋਣ ਦੀ ਬਜਾਏ ਇੱਛਾ ਸ਼ਕਤੀ ਦਾ ਪ੍ਰਬਲ ਹੋਣਾ ਜ਼ਿਆਦਾ ਜ਼ਰੂਰੀ ਹੁੰਦਾ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਵਿਖੇ ਵਿਸ਼ਵ ਅੰਗਹੀਣ ਦਿਵਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ।ਸ਼੍ਰੀ ਅਗਰਵਾਲ ਨੇ ਕਿਹਾ ਕਿ ਇਸ ਜੀਵਨ ਵਿੱਚ ਆਇਆ ਕੋਈ ਵੀ ਵਿਅਕਤੀ ਹਰ ਪੱਖੋਂ ਸੰਪੂਰਨ ਨਹੀਂ ਹੁੰਦਾ ਹਰੇਕ ਵਿਅਕਤੀ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਦੀ ਕੋਈ ਘਾਟ ਜ਼ਰੂਰ ਹੁੰਦੀ ਹੈ, ਅਜਿਹੀਆਂ ਘਾਟਾਂ ਵਿਅਕਤੀ ਨੂੰ ਅੱਗੇ ਵਧਣ ਤੋਂ ਰੋਕਣ ਦੇ ਸਮਰੱਥ ਨਹੀਂ ਹੁੰਦੀਆਂ ਸਗੋਂ ਅੱਗੇ ਵਧਣ ਲਈ ਮਹਿਜ਼ ਪ੍ਰਬਲ ਇੱਛਾ ਸ਼ਕਤੀ ਹੋਣੀ ਜ਼ਰੂਰੀ ਹੁੰਦੀ ਹੈ। ਉਨ੍ਹਾਂ ਉਦਾਹਰਣਾਂ ਦੇ ਕੇ ਸਮਝਾਇਆ ਕਿ ਕਿਸੇ ਵੀ ਦੇਸ਼ ਜਾਂ ਸਮਾਜ ਨੂੰ ਅੱਗੇ ਲਿਜਾਣ ਵਿੱਚ ਸਰੀਰਕ ਤੌਰ 'ਤੇ ਅਪੰਗ ਵਿਅਕਤੀਆਂ ਦਾ ਬਹੁਤ ਵੱਡਾ ਯੋਗਦਾਨ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਵਿਅਕਤੀਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਪੈਰ੍ਹਾਂ ਸਿਰ ਖੜ੍ਹੇ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਹੀ ਅੱਜ ਪਲੇਸਮੈਂਟ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਇਸ ਕੈਂਪ ਵਿੱਚ 60 ਤੋਂ ਵਧੇਰੇ ਲੋੜਵੰਦ ਵਿਅਕਤੀਆਂ ਨੇ ਹਿੱਸਾ ਲਿਆ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਆਪਣੇ ਪੈਰ੍ਹਾਂ 'ਤੇ ਖੜ੍ਹਾ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਬਿਊਰੋ ਦਫਤਰਾਂ ਰਾਹੀਂ ਸਿਖਲਾਈ, ਨੌਕਰੀ, ਕਰਜ਼ਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਦਾ ਨੌਜਵਾਨ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰੀਰਕ ਤੌਰ 'ਤੇ ਅਪੰਗ ਵਿਅਕਤੀਆਂ ਦੇ ਯੂਡੀਆਈਡੀ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਾਉਣ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਸ ਬਿਊਰੋ ਦਫਤਰ ਵਿਖੇ ਹਰੇਕ ਸ਼ੁੱਕਰਵਾਰ ਨੌਕਰੀ ਮੇਲਾ-ਕਮ-ਜਾਗਰੂਕਤਾ ਸਮਾਗਮ ਕਰਵਾਇਆ ਜਾਂਦਾ ਹੈ ਜਿਸ ਵਿੱਚ ਨੌਜਵਾਨਾਂ ਨੂੰ ਸਿਖਲਾਈ, ਨੌਕਰੀ, ਕਰਜ਼ਾ ਅਤੇ ਹੋਰ ਸਹੂਲਤਾਂ ਬਾਰੇ ਦੱਸਿਆ ਜਾਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਬਿਊਰੋ ਦਫਤਰ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।ਇਸ ਮੌਕੇ ਸ਼੍ਰ਼ੀ ਅਗਰਵਾਲ ਨੇ ਅਪਾਹਜ ਵਿਅਕਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਯੋਗ ਵਿਅਕਤੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਗਰਾਓ ਸ਼੍ਰੀਮਤੀ ਨੀਰੂ ਕਤਿਆਲ ਗੁਪਤਾ, ਜ਼ਿਲ੍ਹਾ ਸਮਾਜਿਕ ਅਤੇ ਸੁਰੱਖਿਆ ਅਫਸਰ ਸ਼੍ਰੀਮਤੀ ਇੰਦਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ, ਡਿਪਟੀ ਸੀ.ਈ.ਓ. ਸ੍ਰ. ਨਵਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਤੀਭਾਗੀ ਹਾਜ਼ਰ ਸਨ।

 

Tags: DC Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD