Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਰਕਾਰੀ ਨੌਕਰੀਆਂ ਵਿੱਚ ਅੰਗਹੀਣ ਨੌਜਵਾਨਾਂ ਦਾ ਬੈਕਲਾਗ ਭਰਨ ਲਈ ਪੰਜਾਬ ਸਰਕਾਰ ਵਚਨਬੱਧ : ਬਲਬੀਰ ਸਿੰਘ ਸਿੱਧੂ

ਮੈਂਟਰ ਸਕਿੱਲਜ਼ ਇੰਡੀਆ ਵਿਖੇ ਦਿਵਿਆਂਗ ਵਿਅਕਤੀਆਂ ਦਾ ਕੌਮਾਂਤਰੀ ਦਿਵਸ ਮਨਾਇਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Dec 2019

Last updated on: Dec 04, 2019, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਹੈ ਕਿ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਵਿੱਚ ਅੰਗਹੀਣ ਬੱਚਿਆਂ ਦਾ ਬੈਕਲਾਗ ਭਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਕਾਰਜਸ਼ੀਲ ਹੈ। ਫ਼ੇਜ਼-8 ਸਥਿਤ ਭਾਰਤ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਅਧੀਨ ਚਲਦੇ ਮੈਂਟਰ ਸਕਿੱਲਜ਼ ਇੰਡੀਆ ਦੇ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਵਿਖੇ ਦਿਵਿਆਂਗ ਵਿਅਕਤੀਆਂ ਦੇ ਕੌਮਾਂਤਰੀ ਦਿਵਸ ਸਬੰਧੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਸਰਕਾਰ ਦੇ ਅਹਿਮ ਲੋਕ-ਪੱਖੀ ਏਜੰਡਿਆਂ ਵਿੱਚ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਾਉਣਾ ਇਕ ਹੈ।ਸ. ਸਿੱਧੂ ਨੇ ਕਿਹਾ ਕਿ ਪਸ਼ੂ ਪਾਲਣ ਅਤੇ ਕਿਰਤ ਵਿਭਾਗ ਦੇ ਮੰਤਰੀ ਬਣਦਿਆਂ ਹੀ ਉਨਾਂ ਨੇ ਦਿਵਿਆਂਗ ਵਿਅਕਤੀਆਂ ਦਾ ਨੌਕਰੀਆਂ ਦਾ ਬੈਕਲਾਗ ਭਰਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਵੱਕਾਰੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਆਮ ਨੌਜਵਾਨਾਂ ਦੇ ਨਾਲ-ਨਾਲ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਨੌਕਰੀ ਦਿਵਾਉਣ ਲਈ ਤਰਜੀਹ ਦਿੱਤੀ ਜਾਂਦੀ ਹੈ। ਉਨਾਂ ਇਸ ਦਿਹਾੜੇ ਮੌਕੇ ਆਪਣੇ ਵੱਡੇ ਭਰਾ ਸ. ਬਲਦੇਵ ਸਿੰਘ ਸਿੱਧੂ ਦਾ ਉਚੇਚੇ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ, ‘‘ਮੈਨੂੰ ਦਿਵਿਆਂਗ ਵਿਅਕਤੀਆਂ ਦੀ ਸੇਵਾ ਦੀ ਗੁੜਤੀ ਪਰਿਵਾਰ ਵਿੱਚੋਂ ਮਿਲੀ ਹੈ।’’ ਉਨਾਂ ਦੱਸਿਆ ਕਿ ਫ਼ੌਜ ਦੇ ਆਲਾ ਅਫ਼ਸਰ ਹੁੰਦਿਆਂ ਉਨਾਂ ਦੇ ਭਰਾ ਜੰਗ ਦੌਰਾਨ ਅਪਾਹਜ ਹੋ ਗਏ ਸਨ ਪਰ ਉਨਾਂ ਨੇ ਹਿੰਮਤ ਨਹੀਂ ਹਾਰੀ ਅਤੇ ਤਾਅ ਉਮਰ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਲਈ ਲੜਦੇ ਰਹੇ।ਮੈਂਟਰ ਇੰਡੀਆ ਸੰਸਥਾ ਵੱਲੋਂ ਕੌਮੀ ਹੁਨਰ ਵਿਕਾਸ ਨਿਗਮ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਨੌਕਰੀਆਂ ਲਈ ਮੁਫ਼ਤ ਸਿਖਲਾਈ ਦੇਣ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਜਿਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਦਿਵਿਆਂਗ ਬੱਚਿਆਂ ਨੂੰ ਆਪਣੇ ਪੈਰਾਂ ’ਤੇ ਖੜਾ ਕਰਨਾ ਹੀ ਮਨੁੱਖਤਾ ਦੀ ਅਸਲ ਸੇਵਾ ਹੈ। ਉਨਾਂ ਕਿਹਾ ਕਿ ਜੇ ਅਸੀਂ ਇਨਾਂ ਬੱਚਿਆਂ ਨੂੰ ਅੱਗੇ ਵਧਣ ਦਾ ਮੌਕਾ ਦਿਆਂਗੇ ਤਾਂ ਇਹ ਦੇਸ਼ ਦੀ ਸੇਵਾ ਵਿੱਚ ਸਾਧਾਰਨ ਬੰਦਿਆਂ ਨਾਲੋਂ ਜ਼ਿਆਦਾ ਯੋਗਦਾਨ ਪਾ ਸਕਦੇ ਹਨ।ਸਮਾਗਮ ਦੌਰਾਨ ਸ. ਸਿੱਧੂ ਨੇ ਸਿਖਲਾਈ ਲੈ ਚੁੱਕੇ ਅਤੇ ਵੱਖ-ਵੱਖ ਨਾਮੀ ਕੰਪਨੀਆਂ ਵਿੱਚ ਚੁਣੇ ਗਏ ਡੈੱਫ਼ ਐਂਡ ਮਿਊਟ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਸੰਸਥਾ ਵਿੱਚ ਸਿਖਲਾਈ ਲੈ ਰਹੇ ਨੌਜਵਾਨਾਂ ਨੂੰ ਆਪਸ ਵਿੱਚ ਵੀਡੀਓ ਸੰਚਾਰ ਕਰਨ ਲਈ ਟਾਇਨੌਰ ਔਰਥੋਟਿਕਸ ਵੱਲੋਂ ਟੈਬਲੈਟ ਅਤੇ ਸੁਣਨ ਦੇ ਯੰਤਰ ਵੰਡੇ। ਸ. ਸਿੱਧੂ ਨੇ ਸੰਸਥਾ ਨੂੰ ਵਿਸ਼ੇਸ਼ ਯੋਗਦਾਨ ਦੇਣ ਵਾਲੇ ਅਤੇ ਰੋਜ਼ਗਾਰਦਾਤਾ ਪਤਵੰਤਿਆਂ ਇਨਫੌਸਿਸ ਤੋਂ ਸ੍ਰੀ ਪੁਨੀਤ ਰੰਧਾਵਾ, ਟਾਇਨੌਰ ਦੇ ਐਮ.ਡੀ. ਸ੍ਰੀ ਪੀ.ਜੇ. ਸਿੰਘ, ਗਿਲਾਰਡ ਤੋਂ ਸ. ਕਰਨੈਲ ਸਿੰਘ, ਏਰੀਅਲ ਟੈਲੀਕਾਮ ਤੋਂ ਸ੍ਰੀਮਤੀ ਅਨੂੰ, ਐਸ.ਐਸ.ਐਫ਼. ਸੰਸਥਾ ਤੋਂ ਸ੍ਰੀ ਅਰਜੁਨ ਸਿੰਘ ਅਤੇ ਸ੍ਰੀ ਰਵਿੰਦਰ ਸਿੰਘ ਆਦਿ ਦਾ ਵੀ ਉਚੇਚਾ ਸਨਮਾਨ ਕੀਤਾ। ਇਸ ਮੌਕੇ ਮੈਂਟਰ ਇੰਡੀਆ ਦੇ ਡਾਇਰੈਕਟਰ ਸ੍ਰੀ ਨਵਜੀਤ ਸਿੰਘ, ਸ੍ਰੀ ਸੁਕਿ੍ਰਤ ਬਾਂਸਲ ਅਤੇ ਆਲ ਇੰਡੀਆ ਡੈੱਫ਼ ਐਂਡ ਡੰਬ ਕਿਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪਦਮ ਪਾਸੀ ਵੀ ਹਾਜ਼ਰ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD