Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਐਨ.ਜੀ.ਟੀ.ਦੀ ਨਿਗਰਾਨ ਕਮੇਟੀ ਵਲੋਂ ਅਧਿਕਾਰੀਆਂ ਨੂੰ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੀਵਰੇਜ ਟਰੀਟਮੈਂਟ ਪਲਾਟਾਂ ਬਾਰੇ ਸਮਾਂਬੱਧ ਰਿਪੋਰਟ ਦੇਣ ਦੇ ਹੁਕਮ

ਵਾਤਾਵਰਣ ਦੀ ਸੰਭਾਲ ਨਾਲ ਜੁੜੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿੱਜੀ ਤੌਰ 'ਤੇ ਨਿਗਰਾਨੀ ਦੀ ਹਦਾਇਤ

Web Admin

Web Admin

5 Dariya News

ਜਲੰਧਰ , 04 Dec 2019

Last updated on: Dec 04, 2019, 00:00 IST

ਕੌਮੀ ਗਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਰਿਟਾ.) ਜਸਬੀਰ ਸਿੰਘ ਦੀ ਅਗਵਾਈ  ਵਾਲੀ ਨਿਗਰਾਨ ਕਮੇਟੀ ਵਲੋਂ ਜਿਸ ਵਿੱਚ ਐਸ.ਸੀ.ਅਗਰਵਾਲ, ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਬਾਬੂ ਰਾਮ ਬਤੌਰ ਮੈਂਬਰ ਸ਼ਾਮਿਲ ਹਨ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ,ਸੀਵਰੇਜ ਟਰੀਟਮੈਂਟ ਪਲਾਂਟਾ ਅਤੇ ਜ਼ਿਲ੍ਹੇ ਵਿੱਚ ਹੋਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸਮਾਂਬੱਧ ਰਿਪੋਰਟ ਪੇਸ਼ ਕੀਤੀ ਜਾਵੇ।ਕਮੇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ,ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ, ਨਗਰ ਨਿਗਮ ਦੇ ਕਮਿਸ਼ਨਰ ਦੀਪਰਵਾ ਲਾਕੜਾ, ਮਹੱਤਵਪੂਰਨ ਵਿਭਾਗਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਿੰਚਾਈ, ਪੰਚਾਇਤ ਅਤੇ ਪੇਂਡੂ ਵਿਕਾਸ, ਭੂਮੀ ਰੱਖਿਆ ,ਉਦਯੋਗ ਦੇ ਜ਼ਿਲ੍ਹਾ ਮੁਖੀ ਨਾਲ ਮੀਟਿੰਗ ਕੀਤੀ ਗਈ। ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਰਿਟਾ.) ਜਸਬੀਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਨਾਲ ਸਬੰਧਿਤ ਹਰੇਕ ਪ੍ਰੋਜੈਕਟ ਦੀ ਸਮਾਂ ਹੱਦ ਨਿਸਚਿਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਚ ਅਧਿਕਾਰੀ ਪ੍ਰੋਜੈਕਟ ਦੀ ਡੀ.ਪੀ.ਆਰ. (ਵਿਸਥਾਰਿਤ ਪ੍ਰੋਜੈਕਟ ਰਿਪੋਰਟ) ਤਿਆਰ ਕਰਨ ਤੋਂ ਲੈ ਕੇ ਟੈਂਡਰ ਪ੍ਰਕਿਰਿਆ ,ਕੰਮ ਨੂੰ ਸ਼ੁਰੂ ਕਰਨ ਦੀ ਮਿਤੀ ਅਤੇ ਕੰਮ ਦੇ ਖ਼ਤਮ ਹੋਣ ਦੀ ਮਿਤੀ ਬਾਰੇ ਖੁਦ ਨਿਗਰਾਨੀ ਕਰਨ ਅਤੇ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਵਲੋਂ ਸਮੇਂ ਸਮੇਂ ਸਿਰ ਪ੍ਰੋਜੈਕਟ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ ਜਾਵੇਗਾ।

ਕਮੇਟੀ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਨਾਲ ਸਬੰਧਿਤ ਸਾਰੇ ਪ੍ਰੋਜੈਕਟ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਨਾਲ ਸਬੰਧਿਤ ਮੁੱਦਿਆਂ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗਾ ਭਵਿੱਖ ਦਿੱਤਾ ਜਾ ਸਕੇ। ਨਿਗਰਾਨ ਕਮੇਟੀ ਵਲੋਂ ਜਿਥੇ ਪਾਣੀ ਦੇ ਸਰੋਤਾਂ ਵਿਚ ਅਣਸੋਧਿਆ ਪਾਣੀ ਪੈਣ ਤੋਂ ਰੋਕਣ ਲਈ ਅਜਿਹੇ ਸਾਰੇ ਮੋਘਿਆਂ ਨੂੰ ਸਖ਼ਤੀ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ ਉਥੇ ਹੀ ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਰਿਆਣਾ ਨੇੜੇ ਕੂੜੇ ਦੇ ਡੰਪ ਨੂੰ ਜੈਵਿਕ ਤਰੀਕੇ ਨਾਲ ਖ਼ਤਮ ਕਰਨ ਦੀ ਯੋਜਨਾ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਂਦਾ ਜਾਵੇ।ਨਿਗਰਾਨ ਕਮੇਟੀ ਵਲੋਂ ਲੋਕਾਂ ਨੂੰ ਵੀ ਇਹ ਸੱਦਾ ਦਿੱਤਾ ਗਿਆ ਕਿ ਉਹ ਕੁਦਰਤੀ ਸਾਧਨਾਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦੇਣ ਅਤੇ ਨਾਲ ਹੀ ਘਰਾਂ ਵਿੱਚ ਕੂੜੇ ਨੂੰ ਵੱਖੋ ਵੱਖਰੇ ਕੂੜੇ ਦਾਨਾਂ ਵਿੱਚ ਰੱਖਣ ਲਈ ਅਪੀਲ ਕੀਤੀ ਗਈ।ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ,ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਅਤੇ ਸੀਵਰੇਜ ਟਰੀਟਮੈਂਟ ਪਲਾਂਟਾ ਬਾਰੇ ਇਕ ਪੇਸ਼ਕਾਰੀ ਵੀ ਦਿੱਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਚਰਨ ਸਿੰਘ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ ਜੀ.ਐਸ.ਮਜੀਠੀਆ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਪ੍ਰੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Jalandhar , Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD