Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਸਿਹਤ ਅਧਿਕਾਰੀ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਉਣ : ਅਮਰਦੀਪ ਸਿੰਘ ਚੀਮਾ

ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ

Web Admin

Web Admin

5 Dariya News

ਗੁਰਦਾਸਪੁਰ , 04 Dec 2019

Last updated on: Dec 04, 2019, 00:00 IST

ਅਮਰਦੀਪ ਸਿੰਘ ਚੀਮਾ ਚੇਅਰਮੈਨ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਤੇ ਸਿਵਲ ਸਰਜਨ ਦਫਤਰ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜਿਲਾ ਪ੍ਰੋਗਰਾਮ ਅਫਸਰਾਂ ਨਾਲ ਰੀਵੀਊ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਕਿਸ਼ਨ ਚੰਦ ਸਿਵਲ ਸਰਜਨ ਵੀ ਮੋਜੂਦ ਸਨ।ਚੇਅਰਮੈਨ ਚੀਮਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਸਪਤਾਲ ਵਿਚ ਆਉਣ ਵਾਲੇ ਹਰੇਕ ਮਰੀਜ ਦੇ ਇਲਾਜ ਵਿਚ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤਣ ਅਤੇ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ। ਉਨਾਂ ਹਸਪਤਾਲਾਂ ਅੰਦਰ ਸਾਫ ਸਫਾਈ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਵਿਵਸਥਾ ਵੱਲ ਹੋਰ ਵਿਸ਼ੇਸ ਖਿਆਲ ਰੱਖਿਆ ਜਾਵੇ ਤਾਂ ਜੋ ਹਸਪਤਾਲ ਆਉਣ ਵਾਲੇ ਮਰੀਜਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।ਉਨਾਂ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਰਕਾਰ ਵਲੋਂ ਜੋ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਉਨਾਂ ਪ੍ਰਤੀ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਸਰਕਾਰ ਵਲੋਂ ਪ੍ਰਦਾਨ ਕੀਤੀਆਂ ਸਹੂਲਤਾਂ ਦਾ ਲਾਭ ਹਾਸਿਲ ਕਰ ਸਕਣ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਲਈ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ ਇਸ ਪ੍ਰਤੀ ਵੀ ਲੋਕਾਂ ਵਿਚ ਵੱਧ ਤੋਂ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਹੇਠਲੇ ਪੱਧਰ ਤੇ ਜਾਗਰੂਕਤਾ ਅਭਿਆਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।ਇਸ ਮੌਕੇ ਜਿਲਾ ਡੈਂਟਲ ਹੈਲਥ ਅਫਸਰ ਡਾ. ਜੈਸਮੀਨ ਨੰਦਾ ਨੇ 32ਵੇਂ ਡੈਂਟਲ ਪੰਦਰਵਾੜੇ ਬਾਰੇ ਕੀਤੀਆਂ ਗਈਆਂ ਗਤੀਵਿਧੀਆਂ ਵਿਚ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਚੇਅਰਮੈਨ ਚੀਮਾ ਵਲੋਂ ਦੰਦਾਂ ਦੇ ਪੰਦਰਵਾੜੇ ਦੌਰਾਨ ਦੰਦਾਂ ਦੇ ਡਾਕਟਰਾਂ ਵਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ ਅਤੇ ਉਨਾਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਕਿਸ਼ਨ ਚੰਦ ਵਲੋਂ ਚੇਅਰਮੈਨ ਚੀਮਾ ਦਾ ਸਿਵਲ ਹਸਪਤਾਲ ਵਿਖੇ ਪੁਹੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਉਨਾਂ ਚੇਅਰਮੈਨ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਪੁੱਜਦਾ ਕਰਨ ਲਈ ਸਿਹਤ ਵਿਭਾਗ ਵਲੋਂ ਕੋਈ ਢਿੱਲਮੱਠ ਵਹੀਂ ਵਰਤੀ ਜਾਵੇਗੀ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤਕ ਪੁਹੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD