Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਈ ਵੀਰ ਸਿੰਘ ਦਾ ਨਾਮ 'ਭਾਰਤ ਰਤਨ' ਲਈ ਭੇਜਾਂਗੇ- ਸੁਖਜਿੰਦਰ ਸਿੰਘ ਰੰਧਾਵਾ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਯੋਗਦਾਨ-ਤਰਲੋਚਨ ਸਿੰਘ

Web Admin

Web Admin

5 Dariya News

ਅੰਮ੍ਰਿਤਸਰ , 05 Dec 2019

Last updated on: Dec 05, 2019, 00:00 IST

ਚੀਫ ਖਾਲਸਾ ਦੀਵਾਨ ਵੱਲੋਂ ਸਹਿਤਕਾਰ, ਆਧੁਨਿਕ ਕਵਿਤਾ ਦੇ ਪਿਤਾਮਾ ਕਵੀ ਅਤੇ ਚਿੰਤਕ ਭਾਈ ਵੀਰ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਵੱਲੋਂ ਭਾਈ ਵੀਰ ਸਿੰਘ ਦਾ ਨਾਮ ਭਾਰਤ ਰਤਨ ਲਈ ਭੇਜਣ ਵਾਸਤੇ ਕੀਤੀ ਮੰਗ ਉਤੇ ਬੋਲਦੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਉਨਾਂ ਦਾ ਨਾਮ ਉਕਤ ਵਕਾਰੀ ਐਵਾਰਡ ਲਈ ਭੇਜੇਗੀ। ਉਨਾਂ ਕਿਹਾ ਕਿ ਮੈਂ ਖ਼ੁਦ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਨਾਲ ਵਿਚਾਰਾਂਗਾ। ਉਨਾਂ ਕਿਹਾ ਕਿ ਅਫਸੋਸ ਵਾਲੀ ਗੱਲ ਹੈ ਕਿ ਭਾਈ ਵੀਰ ਸਿੰਘ ਨੂੰ ਉਹ ਮਾਣ-ਸਤਿਕਾਰ ਕੌਮ ਅਤੇ ਸਰਕਾਰਾਂ ਵੱਲੋਂ ਨਹੀਂ ਦਿੱਤਾ ਗਿਆ, ਜਿਸਦੇ ਕਿ ਉਹ ਹੱਕਦਾਰ ਸਨ।ਉਨਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੇ ਝੰਡਾ ਬਰਦਾਰ ਰਹੇ ਭਾਈ ਵੀਰ ਸਿੰਘ ਦਾ ਅਸਲ ਸਨਮਾਨ ਇਹੀ ਹੈ ਕਿ ਆਪਾਂ ਸਾਰੇ ਉਨਾਂ ਦੁਆਰਾ ਰਚੇ ਸਾਹਿਤ ਨੂੰ ਪੜ੍ਹੀਏ ਅਤੇ ਜਿੰਨਾ ਹਲਾਤਾਂ ਵਿਚ ਉਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਉਚਾ ਚੁੱਕਣ ਲਈ ਯਤਨ ਕੀਤਾ, ਉਸ ਲੋੜ ਨੂੰ ਅੱਜ ਸਮਝਦੇ ਹੋਈਏ ਦੇਸ਼ ਤੇ ਕੌਮ ਲਈ ਆਪਣਾ ਯੋਗਦਾਨ ਪਾਈਏ। ਉਨਾਂ ਸਮਾਗਮ ਵਿਚ ਬੈਠੇ ਸਕੂਲ ਮੁਖੀਆਂ, ਵਿਦਵਾਨਾਂ ਤੇ ਅਧਿਆਪਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਪੰਜਾਬ ਦਾ ਭਵਿੱਖ ਬਨਾਉਣ ਲਈ ਤਹਾਨੂੰ ਸਾਰਿਆਂ ਨੂੰ ਅੱਗੇ ਆਉਣਾ ਪਵੇਗਾ ਅਤੇ ਤੁਸੀਂ ਹੀ ਮੁੜ ਭਾਈ ਵੀਰ ਸਿੰਘ ਜਿਹੇ ਵਿਦਵਾਨ ਤੇ ਭਗਤ ਸਿੰਘ ਵਰਗੇ ਸੂਰਮੇ ਪੈਦਾ ਕਰ ਸਕਦੇ ਹੋ।

ਉਨਾਂ ਕਿਹਾ ਕਿ ਅਸੀਂ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਹੈ, ਖੁਸ਼ੀ ਹੈ ਕਿ ਉਨਾਂ ਦਾ ਸੰਦੇਸ਼ ਘਰ-ਘਰ ਪੁੱਜਾ ਹੈ, ਪਰ ਲੋੜ ਹੈ ਕਿ ਅਸੀਂ ਉਨਾਂ ਦੇ ਸੰਦੇਸ਼ ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤ ਨੂੰ ਨਿੱਜੀ ਜਿੰਦਗੀ ਵਿਚ ਲਾਗੂ ਕਰੀਏ। ਉਨਾਂ ਕਿਹਾ ਕਿ ਉਹ ਜਾਗਰੂਕ, ਸੱਚੀ ਅਤੇ ਸੁੱਚੀ ਰੂਹ ਸਨ, ਜਿੰਨਾ ਨੇ ਪੰਥ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੇਵਲ ਸਾਹਿਤ ਰਚਨਾ ਹੀ ਨਹੀਂ ਕੀਤੀ, ਬਲਕਿ ਪੰਜਾਬੀ ਦੇ ਪ੍ਰਚਾਰ ਲਈ ਪੰਜਾਬੀ ਪ੍ਰੈਸ ਲਗਾਈ, ਸਕੂਲ, ਕਾਲਜ ਅਤੇ ਬੈਂਕ ਤੱਕ ਖੋਲ੍ਹੇ। ਉਨਾਂ ਚੀਫ ਖਾਲਸਾ ਦੀਵਾਨ ਵੱਲੋਂ ਕੀਤੇ ਇਸ ਉਪਰਾਲੇ ਦੀ ਸਰਾਹਨਾ ਕਰਦੇ ਹੋਏ ਆਪਣੇ ਅਖਿਤਆਰੀ ਕੋਟੇ ਵਿਚੋਂ ਦੀਵਾਨ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਮੌਕੇ ਬੋਲਦੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੇ ਭਾਈ ਵੀਰ ਸਿੰਘ ਨੂੰ ਯਾਦ ਕਰਦੇ ਕਿਹਾ ਕਿ ਸਿੱਖ ਕੌਮ ਦੇ ਜਿਹੋ-ਜਿਹੇ ਹਾਲਾਤ ਉਸ ਵਕਤ ਸਨ, ਵੈਸੇ ਹੀ ਹੁਣ ਹਨ ਅਤੇ ਲੋੜ ਹੈ ਕਿ ਸਿੰਘ ਸਭਾ ਲਹਿਰ ਨੂੰ ਦੁਬਾਰਾ ਸਰਗਰਮ ਕੀਤਾ ਜਾਵੇ। ਉਨਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲਵਾਉਣ ਲਈ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਾਏ ਯੋਗਦਾਨ ਦੀ ਸਰਾਹਨਾ ਕੀਤੀ ਅਤੇ ਸੱਚ ਉਤੇ ਪਹਿਰਾ ਦੇਣ ਲਈ ਸ. ਰੰਧਾਵਾ ਦਾ ਧੰਨਵਾਦ ਵੀ ਕੀਤਾ। ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਸ.ਐਸ ਪੀ ਸਿੰਘ ਨੇ ਵੀ ਭਾਈ ਵੀਰ ਸਿੰਘ ਦੀ ਸਾਹਿਤਕ ਦੇਣ ਨੂੰ ਚੇਤੇ ਕਰਦੇ ਉਨਾਂ ਵੱਲੋਂ ਜਗਾਈ ਜੋਤ ਨੂੰ ਜੱਗਦੇ ਰੱਖਣ ਲਈ ਸਾਰੀਆਂ ਧਿਰਾਂ ਨੂੰ ਸਰਗਰਮ ਹੋਣ ਦਾ ਸੱਦਾ ਦਿੱਤਾ। ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੇ ਇਸ ਮੌਕੇ ਸਾਰਿਆਂ ਦਾ ਧੰਨਵਾਦ ਕਰਦੇ ਡੇਰਾ ਬਾਬਾ ਨਾਨਕ ਵਿਚ ਚੀਫ ਖਾਲਸਾ ਦੀਵਾਨ ਵੱਲੋਂ ਅਤਿ ਆਧੁਨਿਕ ਸਕੂਲ ਖੋਲ੍ਹਣ ਦਾ ਐਲਾਨ ਵੀ ਜੈਕਾਰਿਆਂ ਦੀ ਗੂੰਜ ਵਿਚ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਾਬਕਾ ਮਤੰਰੀ ਸ. ਸ਼ਵਿੰਦਰ ਸਿੰਘ ਕੱਥੂਨੰਗਲ, ਦਿਹਾਤੀ ਕਾਂਗਰਸ ਦੇ ਪ੍ਰਧਾਨ ਸ. ਭਗਵੰਤਪਾਲ ਸਿੰਘ ਸੱਚਰ, ਵੇਰਕਾ ਦੇ ਜੀ ਐਮ ਸ. ਹਰਜਿੰਦਰ ਸਿੰਘ ਮਰਹਾਣਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD