Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਇਨਵੈਸਟਮੈਂਟ ਸਮਿਟ ਇੱਕ ਫਰਾਡ ਤੇ ਲੋਕਾਂ ਨਾਲ ਧੋਖਾ : ਬਿਕਰਮ ਸਿੰਘ ਮਜੀਠੀਆ

ਮਜੀਠੀਆ ਦਾ ਕਹਿਣਾ ਹੈ ਕਿ ਪੀ ਐਸ ਪੀ ਸੀ ਐਲ ਬਿਜਲੀ ਖ਼ਰੀਦਣ ਜਾਂ ਤਨਖ਼ਾਹਾਂ ਦੇਣ ਵਿਚ ਅਸਮਰਥ ਹੋਣ ਨਾਲ ਕੋਈ ਨਿਵੇਸ਼ ਨਹੀਂ ਹੋ ਸਕਦਾ

Web Admin

Web Admin

5 Dariya News

ਅੰਮ੍ਰਿਤਸਰ , 05 Dec 2019

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਰਾਜ ਬਿਜਲੀ ਅਥਾਰਟੀ ਕੋਲ ਬਿਜਲੀ ਖਪਤਕਾਰਾਂ ਨੂੰ ਬਕਾਇਆ ਰਾਸ਼ੀ ਅਦਾ ਕਰਨ ਅਤੇ ਆਪਣੇ ਸਟਾਫ ਨੂੰ ਤਨਖ਼ਾਹਾਂ ਅਦਾ ਕਰਨ ਵਿਚ ਅਯੋਗ ਹੋਣ ਕਾਰਨ ਪੰਜਾਬ ਵਿੱਚ ਕਿਸੇ ਵੀ ਲਾਭਦਾਇਕ ਪੂੰਜੀ ਨਿਵੇਸ਼ ਦੀ ਕੋਈ ਉਮੀਦ ਨਹੀਂ ਰਹੀ ਹੈ। ਜਦੋ ਕਿ ਪੰਜਾਬ ਵਿੱਚ ਕੰਟਰੈਕਟ ਹੱਤਿਆਵਾਂ ਲਗਾਤਾਰ ਵਧ ਰਹੀਆਂ ਹਨ, ਗੈਗਸਟਰਾਂ ਵਲੋਂ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਨਿਵੇਸ਼ ਸੰਮੇਲਨ ਲੋਕਾਂ ਨਾਲ ਧੋਖਾ ਹੈ। ਜਿਸ ਦੇ ਚੰਗੇਰੇ ਸਿਟਿਆਂ ਦੀ ਉਮੀਦ ਨਹੀਂ ਰਖੀ ਜਾ ਸਕਦੀ।  ਉਹਨਾਂ ਕਿਹਾ ਕਿ ਅਜਿਹੇ ਸਮੇਲਨ ਟੈਕਸ ਅਦਾ ਕਰਨ ਵਾਲਿਆਂ ਦੇ ਪੈਸੇ ਦੀ ਬਰਬਾਦੀ ਹੈ ਕਿਉਂਕਿ ਰਾਜ ਵਿੱਚ ਪੂੰਜੀ ਨਿਵੇਸ਼ ਕਰਨ ਲਈ ਸੁਖਾਵਾਂ ਮਾਹੌਲ ਨਹੀਂ ਉਸਾਰਿਆ ਗਿਆ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ, ਜੋ ਕਿ ਨਵੀਂ ਉਦਯੋਗਿਕ ਇਕਾਈਆਂ ਨੂੰ ਬਿਜਲੀ ਦੇਣ ਲਈ ਸੀ, ਆਪਣੇ ਆਪ ਨੂੰ ਬਰਕਰਾਰ ਰੱਖਣ ਵਿਚ ਅਸਮਰਥ ਰਹੀ ਅਤੇ ਪਤਨ ਵਲ ਚਲ ਰਹੀ ਹੈ ਕਿਉਂਕਿ ਰਾਜ ਸਰਕਾਰ ਨੇ ਖਪਤਕਾਰਾਂ ਨੂੰ ਸਬਸਿਡੀ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਉਹ 8 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਪ੍ਰਾਪਤ ਕਰ ਰਹੇ ਹਨ।ਸ: ਮਜੀਠੀਆ ਨੇ ਕਿਹਾ ਕਿ ਜਿਹੜੇ ਲੋਕ ਰਾਜ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਹਨ , ਉਹ ਵੀ ਪੰਜਾਬ ਵਿੱਚ ਜੰਗਲ ਦਾ ਰਾਜ ਹੋਣ ਕਾਰਨ ਪੰਜਾਬ ਵਿੱਚੋਂ ਬਾਹਰ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਮੰਤਰੀਆਂ ਵਿਚਕਾਰ ਸਬੰਧ ਮਜ਼ਬੂਤ ਹੋ ਗਿਆ ਹੈ ਅਤੇ ਜੇਲ੍ਹ ਮੰਤਰੀ ਕੈਬਨਿਟ ਦੀ ਮੀਟਿੰਗ ਵਿੱਚ ਗੈਂਗਸਟਰ ਦੇ ਹੱਕ ਵਿੱਚ ਬੋਲ ਰਹੇ ਹੋਣ ਨਾਲ ਇਸ ਤੋਂ ਵਡਾ ਮੰਤਰੀ-ਗੈਂਗਸਟਰ ਗਠਜੋੜ ਦਾ ਪ੍ਰਮਾਣ ਨਹੀਂ ਹੋ ਸਕਦਾ। ਉਸਨੇ ਕਿਹਾ ਹਾਲਾਂਕਿ ਹਾਲ ਹੀ ਵਿੱਚ ਇੱਕ ਗੈਂਗ ਵਾਰ ਦੇ ਦੌਰਾਨ ਗੋਲੀ ਮਾਰ ਕੇ ਮਾਰਿਆ ਗਿਆ ਮਨਪ੍ਰੀਤ ਮੰਨਾ, ਜਿਸ ਦੇ ਖਿਲਾਫ ਚੌਦਾਂ ਕੇਸ ਦਰਜ ਹੋਏ ਹਨ, ਦੇ ਨਾਮ ਨੂੰ ਗੈਂਗਸਟਰ ਵਲੋਂ ਦਿਖਾਉਣ ਲਈ ਜੇਲ੍ਹ ਮੰਤਰੀ ਨੇ ਮੁਕਤਸਰ ਦੇ ਐਸਐਸਪੀ ਦੀ ਖਿਚਾਈ ਕੀਤੀ, ਜੋ ਕਿ ਸਭ ਵਧ ਸ਼ਰਮਨਾਕ ਵਰਤਾਰਾ ਹੈ । ਉਨ੍ਹਾਂ ਕਿਹਾ ਕਿ ਇਹ ਸਿਰਫ ਗੈਂਗਸਟਰ ਹੀ ਨਹੀਂ ਬਲਕਿ ਕਾਂਗਰਸ ਦੇ ਗੁੰਡੇ ਅਤੇ ਇੱਥੋਂ ਤੱਕ ਕਿ ਸਮਾਜ ਵਿਰੋਧੀ ਅਨਸਰ ਵੀ ਹਨ ਜੋ ਰਾਜ ਵਿੱਚ ਬਹੁਤ ਜਿਆਦਾ ਸਰਗਰਮ ਹੋ ਗਏ ਹਨ। ਸਮਾਜ ਵਿਰੋਧੀ ਅਨਸਰ ਕਾਨੂੰਨ ਅਤੇ ਆਮ ਨਾਗਰਿਕ ਲਈ ਸਿਰਦਰਦੀ ਬਣ ਚੁਕੇ ਹਨ। ਉਹਨਾਂ ਕਿਹਾ ਕਿ ਕੱਲ੍ਹ ਖਰੜ ਵਿੱਚ ਇੱਕ ਅਧਿਆਪਕਾ ਦੀ ਦਿਨ ਦਿਹਾੜੇ ਹੱਤਿਆ ਕਰ ਦਿੱਤੀ ਗਈ।ਸਾਬਕਾ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਉਸ ਬਿਆਨ , ਜਿਸ ਵਿਚ ਉਸ ਨੇ ਇਹ ਕਿਹਾ ਕਿ 1984 ਦੀ ਸਿਖ ਨਸਲਕੁਸ਼ੀ ਨੂੰ ਰੋਕਿਆ ਜਾ ਸਕਦਾ ਸੀ, ਜੇ ਉਸ ਵੇਲੇ ਗ੍ਰਹਿ ਮੰਤਰੀ ਪੀ ਵੀ ਨਰਸਿਮ੍ਹਾ ਰਾਓ ਨੇ ਫੌਜ ਬੁਲਾਈ ਹੁੰਦੀ । ਡਾ: ਮਨਮੋਹਨ ਸਿੰਘ ਦੇ ਸਪਸ਼ਟ ਬਿਆਨ ਤੋਂ ਇਹ ਸਾਫ ਹੋ ਗਿਆ ਹੈ ਕਿ ਗ੍ਰਹਿ ਮੰਤਰੀ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਗਾਂਧੀ ਪਰਿਵਾਰ ਵੱਲੋਂ ਫੌਜ ਬੁਲਾਉਣ ਤੋਂ ਰੋਕਿਆ ਗਿਆ ਸੀ। ਉਹਨਾਂ ਕਿਹਾ ਕਿ ਹੁਣ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਦਾ ਕਤਲੇਆਮ ਲਈ ਦੋਸ਼ੀ ਹੋਣ ਪ੍ਰਤੀ ਹੋਰ ਪ੍ਰਮਾਣ ਦੀ ਲੋੜ ਨਹੀਂ ਰਹੀ। ਉਹਨਾਂ ਕਿਹਾ ਕਿ ਇਹ ਇਕ ਯੋਜਨਾਬਧ ਤੇ ਰਾਜ ਸਪਾਂਸਰਡ ਕਤਲੇਆਮ ਸੀ।ਸ੍ਰੀ ਮਜੀਠੀਆ ਨੇ ਡੇਰਾ ਬਾਬਾ ਨਾਨਕ ਦੇ ਦਲਬੀਰ ਸਿੰਘ ਢਿਲਵਾਂ ਦੇ ਕਤਲ ਕੇਸ ਬਾਰੇ ਬੋਲਦਿਆਂ ਕਿਹਾ ਕਿ ਦਲਬੀਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਗੈਂਗਸਟਰ-ਮੰਤਰੀ ਗਠਜੋੜ ਵੱਲੋਂ ਕਤਲ ਦੇ ਅਠਾਰਾਂ ਦਿਨ ਬੀਤ ਜਾਣ ਤੋਂ ਬਾਅਦ ਵੀ ਇਸ ਕੇਸ ਵਿੱਚ ਕੋਈ ਕਾਰਵਾਈ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 7 ਦਸੰਬਰ ਨੂੰ ਬਟਾਲਾ ਦੇ ਜਿਲਾ ਪੁਲੀਸ ਮੁਖੀ ਦੇ ਦਫਤਰ ਸਾਹਮਣੇ ਦਲਬੀਰ ਨੂੰ ਇਨਸਾਫ਼ ਦੀ ਮੰਗ ਲਈ ਧਰਨਾ ਦੇਵੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਦੀ ਅਗਵਾਈ ਕਰਨਗੇ।

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD