Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੀ.ਪੀ.ਆਈ.ਐਸ. 2019 : ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਐਮ.ਐਸ.ਐਮ.ਈਜ਼. ਦੀ ਪ੍ਰਮੁੱਖ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚ ਲਈ ਐਮਾਜਾਨ ਅਤੇ ਫਲਿੱਪਕਾਰਟ ਨਾਲ ਸਮਝੌਤਾ ਸਹੀਬੱਧ

5 Dariya News

5 Dariya News

5 Dariya News

ਐਸ.ਏ.ਐਸ. ਨਗਰ(ਮੋਹਾਲੀ) , 05 Dec 2019

Last updated on: Dec 05, 2019, 00:00 IST

ਸੂਬੇ ਵਿੱਚ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਨੂੰ ਉਦਯੋਗਿਕ ਵਿਕਾਸ ਦਾ ਧੁਰਾ ਦੱਸਦਿਆਂ ਵਧੀਕ ਮੁੱਖ ਸਕੱਤਰ ਉਦਯੋਗ ਅਤੇ ਇਨਵੈਸਟ ਪੰਜਾਬ, ਸ੍ਰੀਮਤੀ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਐਮ.ਐਸ.ਐਮ.ਈ. ਖੇਤਰ ਨੂੰ ਮਜਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਕੀਤੇ ਵੱਖ-ਵੱਖ ਉਪਰਾਲਿਆਂ ਬਾਰੇ ਵਿਸਥਾਰ 'ਚ ਦੱਸਿਆ।'ਉਦਯੋਗਿਕ ਵਾਧੇ ਲਈ ਭਾਈਵਾਲ ਬਣਾਉਣ ਸਬੰਧੀ: ਗਲੋਬਲ ਵੈਲਯੂ ਚੈਨ ਵਿੱਚ ਐਮ.ਐਸ.ਐਮ.ਈ.' ਸੈਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਮਹਾਜਨ ਨੇ ਈਜ਼ ਟੂ ਡੂਇੰਗ ਬਿਜ਼ਨਸ  ਲਈ ਨਵੀਂ ਉਦਯੋਗਿਕ ਨੀਤੀ, ਉਦਯੋਗਾਂ ਨੂੰ ਸਬਸਿਡੀ ਨਾਲ 5 ਰੁਪਏ ਪ੍ਰਤੀ ਯੂਨਿਟ ਬਿਜਲੀ, ਜੀ.ਐਸ.ਟੀ. ਤੇ ਬਿਜਲੀ ਡਿਊਟੀ 'ਤੇ ਰਿਆਇਤਾਂ, ਜ਼ਮੀਨ ਦੀ ਆਨਲਾਈਨ ਮਲਕੀਅਤ, ਆਨਲਾਈਨ ਜਾਂਚ ਪ੍ਰਣਾਲੀ ਅਤੇ ਵਿੱਤੀ ਸਹੂਲਤਾਂ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਐਮ.ਐਸ.ਐਮ.ਈ. ਨੂੰ ਹੋਰ ਸਹੂਲਤ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ 700 ਐਮ.ਐਸ.ਐਮ.ਈ. ਲਾਭਪਾਤਰੀਆਂ ਨੂੰ 1100 ਕਰੋੜ ਰੁਪਏ ਦਾ ਕਰਜ਼ ਮੁਹੱਈਆ ਕਰਵਾਉਣ ਲਈ ਐਚ.ਡੀ.ਐਫ.ਸੀ. ਬੈਂਕ ਨਾਲ ਭਾਈਵਾਲੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮਝੌਤੇ ਤਹਿਤ ਬੈਂਕ ਸੂਬੇ ਦੇ ਸਾਰੇ ਉਦਯੋਗਾਂ ਨੂੰ ਕਾਰੋਬਾਰੀ ਕਰਜ਼ਿਆਂ ਲਈ ਵਿਸ਼ੇਸ਼ ਕੀਮਤ ਦੀ ਪੇਸ਼ਕਸ਼ ਕਰ ਰਿਹਾ ਹੈ।ਸ੍ਰੀਮਤੀ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 200 ਕਰੋੜ ਰੁਪਏ ਖਰਚ ਕਰੇਗੀ। ਉਨ੍ਹਾਂ ਅੱਗੇ ਕੈਬਨਿਟ ਦੇ ਫੈਸਲਿਆਂ ਐਮ.ਐਸ.ਐਮ.ਈਜ਼. ਲਈ ਵਪਾਰਕ ਅਧਿਕਾਰ ਨੂੰ ਪ੍ਰਵਾਨਗੀ, ਉਦਯੋਗਿਕ ਝਗੜਾ ਐਕਟ ਵਿੱਚ ਸੋਧ, ਫੈਕਟਰੀਜ਼ ਐਕਟ ਅਤੇ ਪੰਚਾਇਤਾਂ ਨੂੰ ਸ਼ਾਮਲਾਟ ਜ਼ਮੀਨਾਂ 'ਤੇ ਉਦਯੋਗਿਕ ਪਾਰਕ ਬਣਾ ਕੇ ਸੂਬੇ ਦੇ ਸਨਅਤੀ ਵਿਕਾਸ ਵਿੱਚ ਭਾਈਵਾਲੀ ਬਣਨ ਦੀ ਇਜਾਜ਼ਤ ਦੇਣ ਦੇ ਫੈਸਲਿਆਂ ਦਾ ਹਵਾਲਾ ਦਿੱਤਾ।

ਇਸ ਮੌਕੇ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਆਧਾਰਤ ਐਮ.ਐਸ.ਐਮ.ਈ. ਨੂੰ ਨਵੇਂ ਬਾਜ਼ਾਰਾਂ ਤੱਕ ਪਹੁੰਚ ਦੇ ਯੋਗ ਬਣਾਉਣ ਲਈ ਐਮਾਜ਼ਾਨ ਅਤੇ ਫਲਿੱਪਕਾਰਟ ਵਰਗੇ ਪ੍ਰਮੁੱਖ ਈ-ਕਾਮਰਸ ਦਿੱਗਜਾਂ ਨਾਲ ਸਮਝੌਤਿਆਂ 'ਤੇ ਹਸਤਾਖਰ ਕੀਤੇ। ਸ੍ਰੀ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਐਮਾਜਾਨ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਨਾਲ ਅਮਰੀਕਾ, ਕੈਨੇਡਾ ਅਤੇ ਯੂਰਪ ਦੇ ਮੁੱਖ ਬਾਜ਼ਾਰਾਂ ਸਮੇਤ ਨਾਲ ਬੀ 2 ਬੀ ਸੰਪਰਕ ਨਾਲ ਜੁੜ ਸਕਣਗੇ, ਜਦਕਿ ਸਰਕਾਰ ਨੇ ਐਮ.ਐਸ.ਐਮ.ਈ. ਨੂੰ ਨਵੇਂ ਘਰੇਲੂ ਬਾਜ਼ਾਰਾਂ ਤੱਕ ਪਹੁੰਚ ਦੇ ਯੋਗ ਬਣਾਉਣ ਲਈ ਫਲਿੱਪਕਾਰਟ ਨਾਲ ਵੀ ਸਮਝੌਤਾ ਸਹੀਬੱਧ ਕੀਤਾ। ਇਸ ਦੇ ਨਾਲ ਸੂਬੇ ਵਿੱਚ ਹੈਂਡਲੂਮ ਅਤੇ ਛੋਟੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਫਲਿੱਪਕਾਰਟ ਸਮਰਥਨ ਵੀ ਸਮਝੌਤਾ ਸਹੀਬੱਧ ਕੀਤਾ।ਐਮ.ਐਸ.ਐਮ.ਈ. ਸੈਸ਼ਨ ਦਾ ਸੰਚਾਲਨ ਕੇ.ਪੀ.ਐਮ.ਜੀ. ਦੇ ਡਿਪਟੀ ਸੀ.ਈ.ਓ. ਅਖਿਲ ਬਾਂਸਲ ਨੇ ਕੀਤਾ ਅਤੇ ਇਸ ਸੈਸ਼ਨ ਵਿੱਚ ਸੰਧਾਰ ਟੈਕਨੋਲੋਜੀ ਦੇ ਜੈਯਤ ਦਵਾਰ, ਆਈ.ਟੀ.ਸੀ. ਤੋਂ ਸਚਿਦ ਮਦਾਨ, ਵਿਸ਼ਵ ਬੈਂਕ ਤੋਂ ਭਾਵਨਾ ਭਾਟੀਆ, ਕੈਪੀਟਲ ਸਮਾਲ ਫਾਈਨੈਂਸ ਬੈਂਕ ਤੋਂ ਸਰਵਜੀਤ ਸਿੰਘ ਸਮਰਾ ਅਤੇ ਯੂ.ਐਨ.ਆਈ.ਡੀ.ਓ. ਤੋਂ ਡਾ. ਰੇਨ ਵੈਨ ਬਰਕਲ ਨੇ ਹਿੱਸਾ ਲਿਆ।ਸੈਸ਼ਨ ਦੌਰਾਨ ਭਾਗ ਲੈਣ ਵਾਲਿਆਂ ਨੇ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਐਮ.ਐਸ.ਐਮ.ਈਜ਼. ਨੂੰ ਉਤਸ਼ਾਹਿਤ ਕਰਨ ਲਈ ਇਹ ਸਹੀ ਸਮਾਂ ਹੈ, ਜਿਹੜੇ ਲਾਈਟ ਇੰਜੀਨੀਅਰਿੰਗ, ਬੁਣੇ ਹੋਏ ਕੱਪੜੇ, ਕੱਪੜੇ, ਖੇਡਾਂ ਦਾ ਸਾਮਾਨ, ਫਾਰਮੇਸੀ, ਆਟੋਮੋਬਾਈਲ, ਹੱਥ ਵਾਲੇ ਸੰਦ, ਚਮੜਾ ਉਦਯੋਗ ਅਤੇ ਹੋਰ ਖੇਤਰਾਂ ਵਿੱਚ ਪੈਰ ਪਸਾਰ ਚੁੱਕੇ ਹਨ।ਪੈਨਲ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਉਤਪਾਦਾਂ ਦੀ ਕੁਆਲਟੀ ਵਿਚ ਹੋਰ ਸੁਧਾਰ ਲਿਆਉਣ ਅਤੇ ਤਕਨੀਕੀ ਤੌਰ 'ਤੇ ਸਮੇਂ ਦੇ ਹਾਣੀ ਬਣਨ ਲਈ ਸੂਬੇ ਵਿਚ ਹੋਰ ਖੋਜ ਅਤੇ ਵਿਕਾਸ ਕੇਂਦਰ ਵਿਕਸਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਐਮ.ਐਸ.ਐਮ.ਈਜ਼. ਦੀ ਪਹਿਚਾਣ ਲਈ ਇਕ ਵੱਡਾ ਮੀਲ ਪੱਥਰ ਹੈ ਅਤੇ ਸਰਕਾਰ ਨੂੰ ਐਮ.ਐਸ.ਐਮ.ਈਜ਼. ਨੂੰ ਉਤਸ਼ਾਹਤ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ।ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟਰੀ ਐਂਡ ਇੰਟਰਨਲ ਟਰੇਡ (ਡੀ.ਪੀ.ਆਈ.ਆਈ.ਟੀ.) ਦੇ ਸਕੱਤਰ, ਡਾ. ਗੁਰੂ ਪ੍ਰਸਾਦ ਮੋਹਾਪਾਤਰਾ ਨੇ ਕਿਹਾ ਕਿ ਐਮ.ਐਸ.ਐਮ.ਈ. ਖੇਤਰ ਪੰਜਾਬ ਦੇ ਉਦਯੋਗਾਂ ਦੀ ਰੀੜ੍ਹ ਦੀ ਹੱਡੀ ਹੈ ਜੋ ਸੂਬੇ ਵਿੱਚ ਕੁੱਲ ਉਤਪਾਦਨ ਦਾ ਲਗਭਗ 60 ਫੀਸਦੀ ਅਤੇ ਉਦਯੋਗ ਵਿੱਚ ਕੁੱਲ ਰੁਜ਼ਗਾਰ ਦਾ 80 ਫੀਸਦੀ ਹਿੱਸਾ ਹੈ।ਸੈਸ਼ਨ ਦੀ ਸ਼ੁਰੂਆਤ ਵਿੱਚ ਹੀਰੋ ਸਾਈਕਲਜ਼ ਦੇ ਮੈਨੇਜਿੰਗ ਡਾਇਰੈਕਟਰ ਪੰਕਜ ਮੁੰਜਾਲ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕੀਤੀ।

 

Tags: Sunder Sham Arora , Vinny Mahajan , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD