Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਪੀ.ਪੀ.ਆਈ.ਐਸ. 2019 : ਮੁੱਖ ਮੰਤਰੀ ਵੱਲੋਂ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਦੇ 14 ਉੱਦਮੀਆਂ ਦਾ ਸਨਮਾਨ

5 Dariya News

5 Dariya News

5 Dariya News

ਐਸ.ਏ.ਐਸ. ਨਗਰ(ਮੋਹਾਲੀ) , 05 Dec 2019

ਸੂਬੇ ਵਿੱਚ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਹੁਲਾਰਾ ਦੇਣ ਦੇ ਕਦਮ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸੈਕਟਰ ਦੇ 14 ਉੱਦਮੀਆਂ ਦਾ ਇੱਕ-ਇੱਕ ਲੱਖ ਰੁਪਏ ਦੇ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਨਾਲ ਸਨਮਾਨ ਕੀਤਾ।ਮੁੱਖ ਮੰਤਰੀ ਨੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਵੱਖ-ਵੱਖ ਸੈਕਟਰਾਂ ਵਿੱਚ ਉੱਦਮੀਆਂ ਨੂੰ ਐਵਾਰਡ ਦਿੱਤੇ। ਸੂਖਮ ਤੇ ਲਘੂ ਉਦਯੋਗ ਦੀ ਸ਼੍ਰੇਣੀ ਤਹਿਤ ਸੱਤ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।ਇਨ੍ਹਾਂ ਐਵਾਰਡੀਆਂ ਵਿੱਚ ਐਗਰੋ ਤੇ ਪ੍ਰੋਸੈਸਿੰਸ ਸੈਕਟਰ ਵਿੱਚ ਮੈਸਰਜ਼ ਧੀਮਾਨ ਫੂਡ ਪ੍ਰਾਈਵੇਟ ਲਿਮਿਟਡ ਜ਼ਿਲ੍ਹਾ ਜਲੰਧਰ ਅਤੇ ਮੈਸਰਜ਼ ਕੈਪਿਟਲ ਫੀਡਸ ਪ੍ਰਾਈਵੇਟ ਲਿਮਿਟਡ, ਜ਼ਿਲ੍ਹਾ ਪਟਿਆਲਾ ਨੂੰ ਸਨਮਾਨਿਤ ਕੀਤਾ ਗਿਆ। ਆਟੋ ਮੋਬਾਈਲਜ਼ ਅਤੇ ਆਟੋ ਪਾਰਟਸ ਦੇ ਸੈਕਟਰ ਵਿੱਚ ਮੈਸਰਜ਼ ਸਿਟੀਜ਼ਨ ਪ੍ਰੈਸ ਕੰਪੋਨੈਂਟ ਲੁਧਿਆਣਾ ਅਤੇ ਮੈਸਰਜ਼ ਗਿਲਾਰਡ ਇਲੈਕਟ੍ਰੋਨਿਕ ਪ੍ਰਾਈਵੇਟ ਲਿਮਿਟਡ ਐਸ.ਏ.ਐਸ. ਨਗਰ, ਟੈਕਸਟਾਈਲ ਸੈਕਟਰ ਵਿੱਚ ਮੈਸਰਜ਼ ਡਿਊਕ ਫੈਸ਼ਨ (ਇੰਡੀਆ) ਲਿਮਿਟਡ ਅਤੇ ਮੈਸਰਜ਼ ਕੁਡੁ ਨਿੱਟ ਪ੍ਰੋਸੈੱਸ ਪ੍ਰਾਈਵੇਟ ਲਿਮਿਟਡ ਲੁਧਿਆਣਾ, ਇੰਜੀਨਿਅਰਿੰਗ ਵਿੱਚ ਮੈਸਰਜ਼ ਕ੍ਰਿਸਟਲ ਇਲੈਕਟ੍ਰਿਕ ਕੰਪਲੀ ਪ੍ਰਾਈਵੇਟ ਲਿਮਿਟਡ ਲੁਧਿਆਣਾ ਅਤੇ ਮੈਸਰਜ਼ ਬਿਹਾਰੀ ਲਾਲ ਇਸਪਾਤ ਪ੍ਰਾਈਵੇਟ ਲਿਮਿਟਡ ਪਿੰਡ ਸਲਾਨੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਫਾਰਮਾਸੁਟੀਕਲ ਵਿੱਚ ਮੈਸਰਜ਼ ਕੋਨਸਰਨ ਫਾਰਮਾ ਲਿਮਿਟਡ ਲੁਧਿਆਣਾ, ਸਪੋਰਟਸ ਸੈਕਟਰ ਵਿੱਚ ਮੈਸਰਜ਼ ਨਿਵੀਆ ਸਿੰਥੈਟਿਕਸ ਪ੍ਰਾਈਵੇਟ ਲਿਮਿਟਡ ਯੁਨਿਟ ਨੰ:3 ਜਲੰਧਰ, ਹੈਂਡ ਟੂਲ ਵਿੱਚ ਮੈਸਰਜ਼ ਫਾਲਕੋਨ ਗਾਰਡਨ ਟੂਲਜ਼ ਪ੍ਰਾਈਵੇਟ ਲਿਮਿਟਡ ਲੁਧਿਆਣਾ ਅਤੇ ਮੈਸਰਜ਼ ਅਜੇ ਇੰਡਸਟਰੀਜ਼ ਜਲੰਧਰ ਅਤੇ ਚਮੜਾ ਉਦਯੋਗ ਵਿੱਚ ਮੈਸਰਜ਼ ਸਕੇਅ ਓਵਰਸੀਜ਼, ਲੈਦਰ ਕੰਪਲੈਕਸ ਜਲੰਧਰ ਨੂੰ ਸਨਮਾਨਿਤ ਕੀਤਾ ਗਿਆ।ਇਹ ਐਵਾਰਡ, ਉਨ੍ਹਾਂ ਉਦਯੋਗਪਤੀਆਂ ਨੂੰ ਦਿੱਤੇ ਗਏ ਜਿਨ੍ਹਾਂ ਨੇ ਮਿਆਰੀ ਉਤਪਾਦਾਂ ਦੇ ਉਤਪਾਦਨ ਲਈ ਨਵੀਨਤਮ ਤੇ ਨਿਵੇਕਲੀ ਤਕਨਾਲੋਜੀ ਨੂੰ ਅਪਣਾਇਆ ਜਿਸ ਨਾਲ ਮਾਲੀਆ ਵਧਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ। ਇਹ ਐਵਾਰਡ ਬਾਕੀ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਅਜਿਹੀਆਂ ਤਕਨੀਕਾਂ ਤੇ ਆਧੁਨਿਕ ਪਹੁੰਚ ਅਪਣਾਉਣ ਲਈ ਵੀ ਪ੍ਰੇਰਿਤ ਕਰਨਗੇ।ਇਸ ਤੋਂ ਪਹਿਲਾਂ ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 1 ਨਵੰਬਰ, 2019 ਤੋਂ ਲੈ ਕੇ 5 ਦਸੰਬਰ, 2019 ਤੱਕ 701 ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਐਚ.ਡੀ.ਐਫ.ਸੀ. ਬੈਂਕ ਵੱਲੋਂ 1104 ਕਰੋੜ ਰੁਪਏ ਦਾ ਕਰਜ਼ਾ ਵੰਡਿਆ ਗਿਆ।ਐਵਾਰਡ ਸਮਾਰੋਹ ਦੌਰਾਨ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਉਦਯੋਗ ਤੇ ਵਪਾਰ ਵਿਨੀ ਮਹਾਜਨ ਅਤੇ ਡਾਇਰੈਕਟਰ ਉਦਯੋਗ ਸਿੱਬਨ ਸੀ ਵੀ ਹਾਜ਼ਰ ਸਨ।

 

Tags: Amarinder Singh , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD