Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਪੀ.ਪੀ.ਆਈ.ਐਸ. 2019 : ਕੈਪਟਨ ਅਮਰਿੰਦਰ ਸਿੰਘ ਵੱਲੋਂ ਉਦਯੋਗ ਅਤੇ ਨਿਵੇਸ਼ਕਾਰਾਂ ਲਈ ਪੰਜਾਬ 'ਚ ਸੁਰੱਖਿਅਤ ਤੇ ਸਥਿਰ ਮਾਹੌਲ ਦਾ ਵਾਅਦਾ

ਪਾਕਿਸਤਾਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ, 'ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ'

5 Dariya News

5 Dariya News

5 Dariya News

ਐਸ.ਏ.ਐਸ.ਨਗਰ(ਮੋਹਾਲੀ) , 05 Dec 2019

ਨਿਵੇਸ਼ ਅਤੇ ਵਿਕਾਸ ਲਈ ਉਦਯੋਗ ਨੂੰ ਸੁਰੱਖਿਅਤ ਤੇ ਸਥਿਰ ਮਾਹੌਲ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਕਿਸਤਾਨ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਨੂੰ ਅਸਥਿਰ ਕਰਨ ਦੀ ਕਿਸੇ ਵੀ ਕੋਸ਼ਿਸ਼ ਕੀਤੇ ਜਾਣ ਵਿਰੁੱਧ ਸਖ਼ਤ ਤਾੜਨਾ ਕੀਤੀ ਹੈ।ਉਦਯੋਗ ਨੂੰ ਵਿਕਾਸ ਲਈ ਬਹੁਤ ਹੀ ਸੁਖਾਵਾਂ ਮਾਹੌਲ ਪ੍ਰਦਾਨ ਕਰਦੇ ਪੰਜਾਬ ਦੇ ਸ਼ਾਂਤਮਈ ਹਾਲਾਤ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਗੁਆਂਢੀ ਮੁਲਕ ਅਤੇ ਕਿਸੇ ਵੀ ਗੈਂਗਸਟਰ ਜਾਂ ਗੁੰਡਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਨ ਲਈ ਤਿਆਰ ਰਹੋ।'''ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2019' ਦੇ ਪਹਿਲੇ ਦਿਨ ਮੁੱਖ ਸੈਸ਼ਨ ਦੌਰਾਨ ਵਿਚਾਰ-ਚਰਚਾ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹੋਈਆਂ ਹਨ ਕਿ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਖ਼ਤਰੇ ਨਾਲ ਕਰੜੇ ਹੱਥੀਂ ਨਿਪਟਿਆ ਜਾਵੇ। ਪਾਕਿਸਤਾਨ ਵੱਲੋਂ ਪੰਜਾਬ ਵਿੱਚ ਗੜਬੜ ਪੈਦਾ ਕਰਨ ਦੀਆਂ ਹਾਲ ਹੀ ਵਿੱਚ ਕੀਤੀਆਂ ਕੋਸ਼ਿਸ਼ਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਮਨਸੂਬਿਆਂ ਨੂੰ ਕੁਚਲ ਕੇ ਰੱਖ ਦਿੱਤਾ। ਆਈ.ਐਸ.ਆਈ. ਦੀ ਸ਼ਹਿ ਨਾਲ ਸੂਬੇ ਵਿੱਚ ਵੱਖ-ਵੱਖ ਗਰੁੱਪਾਂ ਦੀ ਘੁਸਪੈਠ ਦੀਆਂ ਪਾਕਿਸਤਾਨ ਫੌਜ ਦੀਆਂ ਕੋਸ਼ਿਸ਼ਾਂ ਨੂੰ ਵੀ ਪੁਲਿਸ ਨੇ ਮੂੰਹ ਤੋੜਵਾਂ ਜਵਾਬ ਦਿੱਤਾ।  ਮੁੱਖ ਮੰਤਰੀ ਨੇ ਕਿਹਾ,''ਪਾਕਿਸਤਾਨ ਦੀਆਂ ਆਪਣੀਆਂ ਸਮੱਸਿਆਵਾਂ ਹਨ ਪਰ ਇਨ੍ਹਾਂ ਸਮੱਸਿਆਵਾਂ ਨੂੰ ਮੈਂ ਆਪਣੀਆਂ ਸਮੱਸਿਆਵਾਂ ਨਹੀਂ ਬਣਨ ਦੇਵਾਂਗਾ।'' ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਪੁਲਿਸ ਨੇ 28 ਅੱਤਵਾਦੀ ਗਿਰੋਹਾਂ ਦਾ ਪਰਦਾ ਫਾਸ਼ ਕੀਤਾ ਅਤੇ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ 100 ਤੋਂ ਵੱਧ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਮਰਾਨ ਖਾਨ ਸ਼ਾਂਤੀ ਚਾਹੁੰਦੇ ਹਨ ਪਰ ਸ੍ਰੀ ਖਾਨ ਵੱਲੋਂ ਸ਼ਾਂਤੀ ਲਈ ਚੁੱਕੇ ਜਾਣ ਵਾਲੇ ਕਿਸੇ ਵੀ ਕਦਮ ਵਿੱਚ ਪਾਕਿਸਤਾਨੀ ਫੌਜ ਰੋੜੇ ਅਟਕਾ ਦਿੰਦੀ ਹੈ ਕਿਉਂ ਫੌਜ ਆਪਣੀ ਚੌਧਰ ਕਾਇਮ ਰੱਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਜੇਕਰ ਉਨ੍ਹਾਂ ਨੇ ਆਪਣੇ ਤੌਰ-ਤਰੀਕੇ ਨਾ ਬਦਲੇ ਤਾਂ ਉਹ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਨੇ ਆਪਣੇ ਲੋਕਾਂ ਦਾ ਢਿੱਡ ਭਰਨਾ ਹੈ ਅਤੇ ਆਪਣੇ ਮੁਲਕ ਨੂੰ ਬਚਾਉਣਾ ਹੈ ਤਾਂ ਪਾਕਿਸਤਾਨ ਦੀ ਫੌਜ ਨੂੰ ਮਿਲਵਰਤਨ ਤੇ ਸਹਿਯੋਗ ਦਾ ਰਾਹ ਫੜਣਾ ਪਵੇਗਾ।

ਗੈਂਗਸਟਰਾਂ ਨੂੰ ਵੀ ਸਖ਼ਤ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਵਾਦ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਤਾੜਨਾ ਕਰਦਿਆਂ ਕਿਹਾ ਕਿ ਗੈਂਗਸਟਰ ਤੇ ਗੁੰਡੇ ਜਾਂ ਤਾਂ ਹਥਿਆਰ ਸੁੱਟ ਦੇਣ ਨਹੀਂ ਤਾਂ ਫਿਰ ਉਨ੍ਹਾਂ ਨੂੰ ਨਤੀਜੇ ਭੁਗਤਨੇ ਪੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਿੱਥੇ ਅਜਿਹੇ ਅਨਸਰਾਂ ਨਾਲ ਕਰੜੇ ਹੱਥੀਂ ਨਿਪਟਿਆ, ਉੱਥੇ ਹੀ ਟਰੱਕ ਯੂਨੀਅਨਾਂ ਦਾ ਵੀ ਖਾਤਮਾ ਕਰ ਦਿੱਤਾ ਤਾਂ ਕਿ ਉਦਯੋਗਿਕ ਗਤੀਵਿਧੀਆਂ ਲਈ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋਂ ਔਰਤਾਂ ਉਦਯੋਗਾਂ ਵਿੱਚ ਨੌਕਰੀਆਂ ਖਾਸਕਰ ਰਾਤ ਦੇ ਸਮੇਂ ਦੀਆਂ ਸ਼ਿਫਟਾਂ ਦੌਰਾਨ ਵੀ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਕੋਈ ਵੀ ਔਰਤ ਨਾ ਸਿਰਫ਼ ਰਾਤ ਵੇਲੇ ਸੁਰੱਖਿਅਤ ਘਰ ਪਹੁੰਚਣ ਲਈ ਪੁਲਿਸ ਨੂੰ ਬੁਲਾ ਸਕਦੀ ਹੈ, ਸਗੋਂ ਜੇਕਰ ਉਹ ਦਿਨ ਵੇਲੇ ਵੀ ਕਿਸੇ ਤਰ੍ਹਾਂ ਦੀ ਅਸੁਰੱਖਿਆ ਜਾਂ ਖ਼ਤਰਾ ਮਹਿਸੂਸ ਕਰਦੀ ਹੈ ਤਾਂ ਉਹ ਦਿਨ ਵੇਲੇ ਵੀ ਪੁਲਿਸ ਦੀ ਸਹਾਇਤਾ ਲੈ ਸਕਦੀ ਹੈ।ਸੂਬੇ ਦੀ ਤਰੱਕੀ ਲਈ ਉਦਯੋਗਿਕ ਵਿਕਾਸ ਨੂੰ ਮਹੱਤਵਪੂਰਨ ਸੈਕਟਰ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਦੀ ਸਹੂਲਤ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਨਅਤ ਅਤੇ ਨਿਵੇਸ਼ਕਾਂ ਨੂੰ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ 'ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ ਤਾਂ ਕਿ ਪੰਜਾਬ ਨਿਵੇਸ਼ ਪੱਖੋਂ ਤਰਜੀਹੀ ਟਿਕਾਣੇ ਵਜੋਂ ਉਭਰੇ। ਉਨ੍ਹਾਂ ਕਿਹਾ ਕਿ ਸਾਲ 2017 ਵਿੱਚ ਲਿਆਂਦੀ ਉਦਯੋਗਿਕ ਨੀਤੀ ਨੇ ਉਸ ਤੋਂ ਪਹਿਲਾਂ ਦੀ ਨੀਤੀ ਵਿਚਲੀਆਂ ਕਈ ਕਮਜ਼ੋਰੀਆਂ ਨੂੰ ਦੂਰ ਕੀਤਾ। ਉਨ੍ਹਾਂ ਕਿਹਾ ਕਿ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਸਿੰਗਲ ਵਿੰਡੋ ਕਲੀਅਰੈਂਸ, ਆਨ ਲਾਈਨ ਅਰਜ਼ੀਆਂ ਤੇ ਪ੍ਰਵਾਨਗੀਆਂ, ਉਦਯੋਗਾਂ ਲਈ ਬਿਜਲੀ 'ਤੇ ਸਬਸਿਡੀ, ਵਪਾਰ ਤੇ ਸਨਅਤ ਨਾਲ ਸਬੰਧਤ ਮੁੱਖ ਕਾਨੂੰਨਾਂ ਵਿੱਚ ਸੋਧ ਦੇ ਨਾਲ-ਨਾਲ ਜਲ ਨੇਮਬੰਦੀ ਵਰਗੀਆਂ ਸਹੂਲਤਾਂ ਨਿਵੇਸ਼ਕਾਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਪੜ੍ਹੀ ਲਿਖੀ ਤੇ ਸਮਰਪਿਤ ਮਾਨਵ ਸ਼ਕਤੀ ਉਦਯੋਗ ਲਈ ਵੱਡਾ ਸਰਮਾਇਆ ਹੈ।ਅਨਾਜ ਦੇ ਵਾਧੂ ਉਤਪਾਦਨ ਨਾਲ ਪੰਜਾਬ ਲਈ ਖੇਤੀਬਾੜੀ ਹੁਣ ਹੰਢਣਸਾਰ ਨਾ ਹੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਲੋਕਾਂ ਨੂੰ ਖੇਤੀਬਾੜੀ ਤੋਂ ਉਦਯੋਗ ਵੱਲ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਨਅਤੀ ਸੈਕਟਰ ਰੁਜ਼ਗਾਰ ਦੇ ਸਹੀ ਮੌਕੇ ਮੁਹੱਈਆ ਕਰਵਾ ਕੇ ਪੰਜਾਬ ਦੇ ਨੌਜਵਾਨਾਂ ਨੂੰ ਦੂਜੇ ਮੁਲਕਾਂ ਵੱਲ ਜਾਣ ਨੂੰ ਠੱਲ੍ਹ ਪਾਉਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਪੱਧਰ 'ਤੇ ਨੌਜਵਾਨਾਂ ਲਈ ਹੁਨਰ ਵਿਕਾਸ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਤਾਂ ਜੋ ਰੁਜ਼ਗਾਰ ਲਈ ਵੱਧ ਤੋਂ ਵੱਧ ਮੌਕੇ ਪੈਦਾ ਹੋ ਸਕਣ।ਮੁੱਖ ਮੰਤਰੀ ਨੇ ਉਦਯੋਗ ਨੂੰ ਨਿਰੰਤਰਤਾ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਜਾਂ ਪਹਿਲੇ ਪ੍ਰੋਜੈਕਟਾਂ ਦਾ ਵਿਸਥਾਰ ਕਰਨ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਇਹ ਜ਼ਰੂਰੀ ਹੈ ਕਿ ਵਿਰੋਧੀਆਂ ਨਾਲ ਸਿਆਸੀ ਬਦਲਾਖੋਰੀ ਦਾ ਰਵੱਈਆ ਨਾ ਅਪਣਾਇਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਾਰਟੀ ਸੱਤਾ ਵਿੱਚ ਆਵੇ ਤਾਂ ਉਦਯੋਗ ਲਈ ਉਹੀ ਨੀਤੀ ਅਮਲ ਵਿੱਚ ਰਹੇ। 

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਸਥਿਰਤਾ ਸਭ ਤੋਂ ਜ਼ਰੂਰੀ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਪੰਜਾਬ ਵਿੱਚ ਆਉਣ ਵਾਲੀ ਅਗਲੀ ਸਰਕਾਰ ਵੀ ਇਸੇ ਰਾਹ 'ਤੇ ਚੱਲੇਗੀ।ਪਰਾਲੀ ਸਾੜਣ ਨਾਲ ਹਵਾ ਪ੍ਰਦੂਸ਼ਣ ਹੋਣ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਦਾ ਪੱਕਾ ਹੱਲ ਲੱਭਣ ਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਪਰਾਲੀ ਸਾੜਣ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕੇਂਦਰ ਸਰਕਾਰ ਵੱਲੋਂ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਵੱਖਰੇ ਤੌਰ 'ਤੇ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਮੱਸਿਆ ਨੂੰ ਮੁਕਾਉਣ ਲਈ  ਲੰਮੇ ਸਮੇਂ ਵਿੱਚ ਫਸਲੀ ਵਿਭਿੰਨਤਾ ਦੀ ਅਹਿਮੀਅਤ ਨੂੰ ਵੀ ਦਰਸਾਇਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਅਗਲੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਕੋਲ ਫਿਰ ਇਸ ਮੁੱਦੇ ਨੂੰ ਉਠਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਨੂੰ ਕਿਸਾਨਾਂ ਲਈ ਫਾਇਦੇਮੰਦ ਬਣਾ ਦੇਣ ਤਾਂ ਯਕੀਨਨ ਤੌਰ 'ਤੇ ਕਿਸਾਨ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਬਾਕੀ ਫਸਲਾਂ ਨੂੰ ਵੀ ਅਪਣਾ ਲੈਣਗੇ ਕਿਉਂ ਜੋ ਕਿਸਾਨਾਂ ਨੇ 60ਵੇਂ ਦਹਾਕੇ ਦੌਰਾਨ ਵੀ ਇਸੇ ਤਰ੍ਹਾਂ ਝੋਨੇ ਦਾ ਉਤਪਾਦਨ ਕਰਨਾ ਸ਼ੁਰੂ ਕਰ ਦਿੱਤਾ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕਰਨਾ ਵੀ ਜ਼ਰੂਰੀ ਹੈ ਅਤੇ ਕਣਕ ਤੇ ਝੋਨੇ ਦੇ ਵਾਧੂ ਉਤਪਾਦਨ ਨਾਲ ਸੂਬੇ 'ਤੇ ਆਰਥਿਕ ਬੋਝ ਪੈ ਰਿਹਾ ਹੈ ਕਿਉਂਕਿ ਭਾਰਤੀ ਖੁਰਾਕ ਨਿਗਮ ਵੱਲੋਂ ਸਮੇਂ ਸਿਰ ਅਨਾਜ ਚੁੱਕਿਆ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਵਾਂਗ ਪੰਜਾਬ ਨੂੰ ਜੀ.ਐਸ.ਟੀ. ਦਾ ਹਿੱਸਾ ਸਮੇਂ ਸਿਰ ਨਾ ਮਿਲਣ ਕਰ ਕੇ ਵਿੱਤੀ ਸਮੱਸਿਆਵਾਂ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਸੂਬੇ ਨੂੰ ਅਗਸਤ, 2019 ਤੋਂ ਜੀ.ਐਸ.ਟੀ. ਦਾ ਹਿੱਸਾ ਨਹੀਂ ਮਿਲਿਆ ਜੋ 6000 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੇ ਲਾਗੂ ਹੋਣ ਨਾਲ ਸੂਬਾ ਮਾਲੀਆ ਉਤਪਾਦਨ ਵਾਲੇ ਸਾਰੇ ਵਸੀਲੇ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਸੌਂਪ ਦਿੰਦਾ ਹੈ ਜਿਸ ਕਾਰਨ ਸੂਬਿਆਂ ਲਈ ਅਜਿਹੀ ਸਥਿਤੀ ਪੈਦਾ ਹੋ ਜਾਂਦੀ ਹੈ।ਸੂਬੇ ਵਿੱਚ ਨਸ਼ਿਆਂ ਤੇ ਕੈਂਸਰ ਦੀਆਂ ਸਮੱਸਿਆਵਾਂ 'ਤੇ ਨਿਵੇਸ਼ਕਾਰਾਂ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਨਾਲ ਸਿੱਝਣ ਲਈ ਵੱਡੇ ਕਦਮ ਚੁੱਕੇ ਹਨ ਅਤੇ ਹਜ਼ਾਰਾਂ ਤਸਕਰਾਂ ਤੇ ਸਮਗਲਰਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹਾਂ ਵਿੱਚ ਬੰਦ ਕੀਤਾ। ਬੇਸ਼ੱਕ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸਾ ਹੋਣ ਕਰਕੇ ਇਹ ਸਮੱਸਿਆ ਮਿਟੇਗੀ ਨਹੀਂ ਪਰ ਮੁੱਖ ਮੰਤਰੀ ਨੇ ਵਾਅਦਾ ਕੀਤਾ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਸਮੇਂ ਤੋਂ ਲੈ ਕੇ ਇਸ ਨੂੰ ਕਾਬੂ ਹੇਠ ਕੀਤਾ ਗਿਆ ਤੇ ਇਸ ਨਾਲ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ।ਸੂਬੇ ਵਿੱਚ ਵੱਡੀ ਗਿਣਤੀ 'ਚ ਕੈਂਸਰ ਦੇ ਮਾਮਲੇ ਹੋਣ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਕੜੇ ਇਹ ਸਿੱਧ ਕਰਦੇ ਹਨ ਕਿ ਬਾਕੀ ਸੂਬਿਆਂ ਨਾਲੋਂ ਇਹ ਗਿਣਤੀ ਘੱਟ ਹੈ। ਉਨ੍ਹਾਂ ਕਿਹਾ ਕਿ ਬੀਕਾਨੇਰ ਨੂੰ ਜਾਂਦੀ ਕੈਂਸਰ ਟਰੇਨ ਕਰਕੇ ਪੰਜਾਬ ਦੇ ਕੈਂਸਰ ਕੇਸ ਵਿਆਪਕ ਰੂਪ ਵਿੱਚ ਸਾਹਮਣੇ ਆਏ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਇਸ ਵਾਸਤੇ ਰਾਜਸਥਾਨ ਜਾਂ ਹੋਰ ਸੂਬਿਆਂ ਵਿੱਚ ਨਾ ਜਾਣਾ ਪਵੇ।ਵਿਚਾਰ-ਚਰਚਾ ਦੇ ਅਖ਼ੀਰ ਵਿੱਚ ਇਸ ਸੈਸ਼ਨ ਦਾ ਸੰਚਾਲਨ ਕਰਨ ਵਾਲੇ ਐਨ.ਡੀ. ਟੀ.ਵੀ. ਦੇ ਕੋ-ਚੇਅਰਮੈਨ ਪ੍ਰਨੌਏ ਰੌਇ ਨੇ ਮੁੱਖ ਮੰਤਰੀ ਨੂੰ ਸੂਬੇ ਬਾਰੇ ਅਤੇ ਇਸ ਦੀਆਂ ਸਮੱਸਿਆਵਾਂ ਬਾਰੇ ਪੂਰੀ ਜਾਣਕਾਰੀ ਹੋਣ ਲਈ ਉਨ੍ਹਾਂ ਨੂੰ ਵਧਾਈ ਵੀ ਦਿੱਤੀ।

 

Tags: Amarinder Singh , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD