Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਿਲਾਵਾ ਦੀ ਸੁਰੱਖਿਆ ਲਈ ਪੁਲਿਸ ਵਿਭਾਗ ਵੱਲੋਂ ਚੁੱਕੇ ਜਾਣਗੇ ਹਰੇਕ ਯੋਗ ਕਦਮ-ਮਨਪ੍ਰੀਤ ਸਿੰਘ ਛੱਤਵਾਲ

ਐਸ.ਐਸ.ਪੀ. ਵੱਲੋਂ ਔਰਤਾਂ ਦੀ ਸੁਰੱਖਿਆ ਲਈ 3 ਪੁਲਿਸ ਵੈਨਾਂ ਰਵਾਨਾ

Web Admin

Web Admin

5 Dariya News

ਫਾਜ਼ਿਲਕਾ , 06 Dec 2019

Last updated on: Dec 06, 2019, 00:00 IST

ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਅਤੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮਹਿਲਾਵਾ ਦੀ ਸੁਵਿਧਾ ਅਤੇ ਸੁਰੱਖਿਆ ਦੇ ਮੱਦੇਨਜ਼ਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮਹਿਲਾਵਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੁਲਿਸ ਮੁਖੀ ਨੇ 3 ਪੁਲਿਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤੀ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਬਹੁਤ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਿੰਨ ਸਬ-ਹੈਂਡਕੁਆਟਰਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ ਬਣਾਏ ਗਏ ਹਨ। ਪੁਲਿਸ ਵਿਭਾਗ ਵੱਲੋਂ ਇੱਕ-ਇੱਕ ਸਰਕਾਰੀ ਗੱਡੀ ਮੁਹੱਈਆ ਕਰਵਾਈ ਗਈ ਹੈ ਜਿਸ ਵਿੱਚ ਫੋਰਸ ਸਮੇਤ ਲੋਡੀ ਸਟਾਫ ਤਾਇਨਾਤ ਕੀਤਾ ਗਿਆ ਹੈ, ਜੋ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਦੇ ਸਮੇਂ ਦੌਰਾਨ ਇਨ੍ਹਾਂ ਤਿੰਨਾ ਸਬ-ਹੈੱਡਕੁਆਟਰਜ ’ਤੇ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਕੋਈ ਵੀ ਔਰਤ ਜਾਂ ਲੜਕੀ ਸਹਾਇਤਾ ਦੀ ਮੰਗ ਰਕਦੀ ਹੈ ਤਾਂ ਤਾਇਨਾਤ ਪੁਲਿਸ ਕਰਮਚਾਰੀਆਂ ਵੱਲੋਂ ਉਸਨੂੰ ਸੁਰੱਖਿਅਤ ਘਰ ਪਹੁੰਚਾਇਆ ਜਾਵੇਗਾ।ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਮੁਸ਼ਕਲ ਸਮੇਂ ਔਰਤ ਪੁਲਿਸ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੰਬਰਾ 85588-00728, 00729, 00730 ਅਤੇ 85588-00899 ਜਾਂ 85588-00900 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਵੂਮੈਨ ਹੈਲਪਲਾਈਨ ਨੰਬਰ 1091 ’ਤੇ ਵੀ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ‘ਵੋਮੈਨ ਸੇਫਟੀ ਕਾਪਸ’ ਦੇ ਨਾਲ-ਨਾਲ ‘ਪੀਕ ਐਂਡ ਡਰੋਪਸ’ ਦਾ ਨਾਮ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਤਿੰਨ ਐਪਸ ਤਿਆਰ ਕੀਤੀਆ ਹੋਇਆਂ ਹਨ, ਜੋ ਕਿ ਸ਼ਕਤੀ ਐਪ, ਹਿੰਮਤ ਐਪ ਅਤੇ ਡਾਇਲ 112 ਹਨ। ਸ਼ਕਤੀ ਐਪ ਔਰਤਾ ਦੀ ਸੇਫਟੀ ਲਈ ਬਣਾਈ ਗਏ ਹੈ, ਜਿਸ ਨੂੰ ਐਪ ਸਟੋਰ ਤੋਂ ਡਾਊਨਲੋਡ ਕਰਕੇ ਵੀ ਪੁਲਿਸ ਦੀ ਮਦਦ ਹਾਸਿਲ ਕੀਤੀ ਜਾ ਸਕਦੀ ਹੈ।ਇਸ ਮੌਕੇ ਐਸ.ਪੀ. ਐਚ ਕੁਲਦੀਪ ਸ਼ਰਮਾ, ਐਸ.ਪੀ. ਜਸਵੀਰ, ਡੀ.ਐਸ.ਪੀ. ਅਸ਼ੋਕ, ਨਿਰਮਲ ਸਿੰਘ, ਰਾਹੁਲ ਭਾਰਦਵਾਜ ਤੋਂ ਇਲਾਵਾ ਹੋਰ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: SSP Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD