Wednesday, 08 May 2024

 

 

ਖ਼ਾਸ ਖਬਰਾਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ

 

ਪੀ.ਪੀ.ਆਈ.ਐਸ. 2019 : ਪੰਜਾਬ ਚ ਸੈਰ-ਸਪਾਟਾ ਖੇਤਰ ਦੀਆਂ ਨੀਤੀਆਂ ਅਤੇ ਵਿਕਾਸ ਦੀ ਸੈਰ- ਮਾਹਰਾਂ ਵਲੋਂ ਪ੍ਰਸੰਸਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 Dec 2019

ਪੰਜਾਬ ਵਿੱਚ ਪਿਛਲੇ ਦਹਾਕੇ ਦੌਰਾਨ ਘਰੇਲੂ ਤੇ ਅੰਤਰਰਾਸ਼ਟਰੀ ਸੈਲਾਨੀਆਂ ਦੀ ਆਮਦ 'ਚ ਮਿਸਾਲੀ ਵਾਧਾ ਦਰਜ ਕੀਤਾ ਗਿਆ।  ਸੂਬੇ ਵਿੱਚ ਸਾਲ 2009-2018 ਦੌਰਾਨ ਵਿਦੇਸ਼ੀ ਸੈਲਾਨੀਆਂ ਦੀ 30 ਫੀਸਦੀ ਅਤੇ ਘਰੇਲੂ ਸੈਲਾਨੀਆਂ ਦੀ  27 ਫੀਸਦੀ ਆਮਦ ਦੀ ਵਿਆਪਕ ਸੀ.ਏ.ਜੀ.ਆਰ(ਮਿਸ਼ਰਤ ਸਾਲਾਨਾ ਵਿਕਾਸ ਦਰ) ਦੇਖੀ  ਗਈ। ਵਰਲਡ ਬੁੱਕ ਆਫ ਰਿਕਾਰਡਜ਼(ਡਬਲਿਊ.ਬੀ.ਆਰ) ਵਲੋਂ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਨੂੰ ਸੈਲਾਨੀਆਂ ਦੀ ਸਭ ਤੋਂ ਵੱਧ ਆਮਦ ਵਾਲੀ ਧਾਰਮਿਕ ਥਾਂ ਨਾਲ ਸਨਮਾਨਿਆ ਗਿਆ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2019 ਦੌਰਾਨ 'ਪੰਜਾਬ ਵਿਚ ਸੈਰ ਸਪਾਟਾ: ਅਨਲੌਕਿੰਗ ਟੂਰਿਜ਼ਮ ਪੁਟੈਂਸ਼ਲ ਆਫ ਪੰਜਾਬ ' ਦੇ ਵਿਸ਼ੇ 'ਤੇ ਕਰਵਾਏ  ਗਏ  ਸੈਸ਼ਨ ਦੌਰਾਨ ਕੁਝ ਅਜਿਹੇ ਤੱਥ ਸਾਹਮਣੇ ਆਏ। ਸੈਰ ਸਪਾਟਾ ਅਤੇ ਸਭਿਆਚਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਪੰਜਾਬ ਵਿਚ 2018 ਵਿਚ 1.2 ਮਿਲੀਅਨ ਵਿਦੇਸ਼ੀ ਸੈਲਾਨੀਆਂ ਅਤੇ 44.5 ਮਿਲੀਅਨ ਘਰੇਲੂ ਸੈਲਾਨੀਆਂ ਦੀ ਆਮਦ ਹੋਈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਪੰਜਾਬ ਆਪਣੇ ਅਮੀਰ ਧਾਰਮਿਕ ਸਥਾਨਾਂ, ਸਭਿਆਚਾਰਕ ਵਿਰਾਸਤ, ਰਵਾਇਤੀ ਮੇਲਿਆਂ ਅਤੇ ਤਿਉਹਾਰਾਂ, ਅਜਾਇਬ ਘਰਾਂ ਯਾਦਗਾਰਾਂ, ਪਕਵਾਨਾਂ, ਕਲਾ ਅਤੇ ਸ਼ਿਲਪਕਾਰੀ, ਫਾਰਮਾਂ ਅਤੇ ਈਕੋ-ਟੂਰਿਜ਼ਮ ਲਈ ਜਾਣਿਆ ਜਾਂਦਾ ਹੈ ।ਸੈਸ਼ਨ ਦੌਰਾਨ, ਸੈਰ ਸਪਾਟਾ ਖੇਤਰ ਦੇ ਵੱਖ ਵੱਖ ਹਿੱਸਿਆਂ ਦੇ ਪੈਨਲਿਸਟਾਂ ਅਤੇ ਡੈਲੀਗੇਟਾਂ ਨੇ ਕਿਹਾ ਕਿ ਰਾਜ ਵਿਚ ਅਜੇ ਵੀ ਦੱਖਣੀ ਏਸ਼ੀਆ ਦਾ ਸੈਰ-ਸਪਾਟਾ ਕੇਂਦਰ ਬਣਨ ਲਈ ਕਾਫ਼ੀ ਸੰਭਾਵਨਾਵਾਂ ਮੌਜੂਦ ਹਨ।ਇਸ ਸੈਸ਼ਨ ਦੌਰਾਨ ਹੋਟਲ ਅਤੇ ਪ੍ਰਾਹੁਣਚਾਰੀ, ਟ੍ਰੈਵਲ ਮੈਗਜ਼ੀਨਾਂ, ਮਨੋਰੰਜਨ ਅਤੇ ਟੂਰ ਐਸੋਸੀਏਸ਼ਨਾਂ ਦੇ ਸਾਰੇ ਭਾਈਵਾਲਾਂ ਨੂੰ ਇਕੋ ਮੰਚ 'ਤੇ ਇਕੱਠੇ ਹੋਏ।ਪੈਨਲਿਸਟਾਂ ਵਿੱਚ ਨਕੁਲ ਅਨੰਦ, ਕਾਰਜਕਾਰੀ ਡਾਇਰੈਕਟਰ, ਆਈਟੀਸੀ ਲਿਮਟਿਡ , ਜ਼ੂਬਿਨ ਸਕਸੈਨਾ, ਐਮਡੀ ਅਤੇ ਵੀਪੀ, ਓਪਰੇਸ਼ਨਜ਼, ਸਾਊਥ ਏਸ਼ੀਆ, ਰੈਡੀਸਨ ਹੋਟਲ ਗਰੁੱਪ, ਕਵਿੰਦਰ ਸਿੰਘ, ਐਮ.ਡੀ ਅਤੇ ਸੀ.ਈ.ਓ, ਮਹਿੰਦਰਾ ਹਾਲੀਡੇਜ਼ ਐਂਡ ਰਿਜੋਰਟਸ ਇੰਡੀਆ ਲਿਮਟਿਡ, ਸੇਸ਼ ਸ਼ਿਸ਼ਾਦਰੀ, ਡਾਇਰੈਕਟਰ, ਲੋਨਲੀ ਪਲੈਨਿਟ ਇੰਡੀਆ, ਅਸ਼ੀਸ਼ ਗੁਪਤਾ, ਸੀ.ਈ.ਓ, ਐਫ.ਏ.ਆਈ.ਟੀ.ਐਚ, ਸ਼ੈੱਫ ਮਨਜੀਤ ਸਿੰਘ ਗਿੱਲ, ਇੰਡੀਅਨ ਫੈਡਰੇਸ਼ਨ ਆਫ ਕੂਲੀਨਰੀ ਐਸੋਸੀਏਸ਼ਨਜ਼ (ਆਈਐਫਸੀਏ) ਦੇ ਪ੍ਰਧਾਨ ਅਤੇ ਦਿਨੇਸ਼ ਚੱਢਾ, ਵੀਪੀ - ਰੀਅਲ ਅਸਟੇਟ ਐਂਡ ਡਿਵੈਲਪਮੈਂਟ, ਇੰਡੀਅਨ ਹੋਟਲਜ਼ ਕੰਪਨੀ ਲਿਮਟਿਡ ਸ਼ਾਮਲ ਸਨ।ਇਸ ਦੌਰਾਨ ਸੈਰ ਸਪਾਟਾ ਖੇਤਰ ਵਿਚ ਉਭਰ ਰਹੇ ਨਵੇਂ ਖੇਤਰ / ਥੀਮਜ਼ ਅਤੇ ਇਸ ਖੇਤਰ ਵਿਚ ਸੈਰ-ਸਪਾਟੇ ਨੂੰ ਵਧਾਉਣ ਵਿੱਚ ਪ੍ਰਾਹੁਣਚਾਰੀ ਵਿਭਾਗ ਦੀ ਭੂਮਿਕਾ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।ਸੁਨੀਤ ਕੋਛੜ, ਡਾਇਰੈਕਟਰ, ਖੰਨਾ ਪੇਪਰਜ਼ (ਪ੍ਰਾਹੁਣਚਾਰੀ ਵਿਭਾਗ), ਨੇ ਪੰਜਾਬ 'ਚ ਪ੍ਰਾਹੁਣਚਾਰੀ ਖੇਤਰ ਵਿਚ ਇਕ ਯੂਨਿਟ ਸਥਾਪਤ ਕਰਨ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਅਰਜ਼ੀਆਂ ਦੀ ਸਮੇਂ-ਸੀਮਾ ਅਤੇ ਨਿਰਵਿਘਨ ਪ੍ਰਵਾਨਗੀ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

 

Tags: Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD