Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੇਲਗ਼ਾਮ ਰੇਤ ਮਾਫ਼ੀਆ ਨੂੰ ਨੱਥ ਨਾ ਪਾਈ ਤਾਂ ਕੈਪਟਨ ਦਾ ਘਰ ਘੇਰਾਂਗੇ-ਆਪ

ਸਿਆਸੀ ਨਹੀਂ ਗੁੰਡਾ ਟੈਕਸ ਵਸੂਲੀ ਸਲਾਹਕਾਰ ਨੇ ਮੁੱਖ ਮੰਤਰੀ ਦੇ ਸਲਾਹਕਾਰ-ਹਰਪਾਲ ਸਿੰਘ ਚੀਮਾ

Web Admin

Web Admin

5 Dariya News

ਚੰਡੀਗੜ੍ਹ , 06 Dec 2019

Last updated on: Dec 06, 2019, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ 'ਚ ਬੇਲਗ਼ਾਮ ਹੋਏ ਰੇਤ ਮਾਫ਼ੀਆ ਖ਼ਿਲਾਫ਼ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸ਼ਰੇਆਮ ਨਾਕੇ ਲਾ ਕੇ ਗੁੰਡਾ ਟੈਕਸ ਵਸੂਲ ਰਹੇ ਰੇਤ ਮਾਫ਼ੀਆ ਨੂੰ ਤੁਰੰਤ ਨੱਥ ਨਾ ਪਾਈ ਤਾਂ 'ਆਪ' ਪੀੜਤ ਕਰੈਸ਼ਰ ਇੰਡਸਟਰੀ, ਟਰਾਂਸਪੋਰਟਰਾਂ, ਲੇਬਰ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਰ ਘੇਰਨਗੇ।ਸ਼ੁੱਕਰਵਾਰ ਇੱਥੇ ਮੁਬਾਰਕ ਕਾਰੋਬਾਰੀਆਂ ਦੀ ਮੌਜੂਦਗੀ 'ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾ, ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ) ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦਫ਼ਤਰ ਸੂਬੇ 'ਚ ਸਿੱਧੇ ਤੌਰ 'ਤੇ ਰੇਤ ਮਾਫ਼ੀਆ ਹੀ ਦੀ ਸਰਪ੍ਰਸਤੀ ਕਰ ਰਿਹਾ ਹੈ। ਹਰਪਾਲ ਚੀਮਾ ਨੇ ਮੁਬਾਰਕਪੁਰ ਹੰਡੇਸਰਾ ਜ਼ੋਨ 'ਚ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਕੋਲ ਰੇਤ ਮਾਫ਼ੀਆ ਦੀ ਸਿੱਧੀ ਕਮਾਨ ਹੈ। ਚੀਮਾ ਨੇ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਸਿਆਸੀ ਸਲਾਹਕਾਰ ਸਹੀ ਅਰਥਾਂ 'ਚ ਸਲਾਹਕਾਰ ਗੁੰਡਾ ਟੈਕਸ ਵਸੂਲੀ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੈਪਟਨ ਸਰਕਾਰ ਕਰੋੜਾਂ ਰੁਪਏ ਖ਼ਰਚ ਕਰਕੇ 'ਇਨਵੇਸਟ ਪੰਜਾਬ' ਕਰਵਾ ਰਹੀ ਹੈ, ਦੂਜੇ ਪਾਸੇ 40 ਸਾਲ ਤੋਂ ਸਥਾਪਿਤ ਕਰੈਸ਼ਰ ਇੰਡਸਟਰੀ ਦੀ ਬਲੀ ਦੇ ਕੇ ਮਾਫ਼ੀਆ ਪਾਲ ਰਹੀ ਹੈ, ਜਦਕਿ ਇਕੱਲਾ ਮੁਬਾਰਿਕਪੁਰ ਕਰੈਸ਼ਰ ਜ਼ੋਨ ਪ੍ਰਤੀ ਮਹੀਨੇ ਸਰਕਾਰ ਨੂੰ 50 ਲੱਖ ਰੁਪਏ ਦੇ ਟੈਕਸ ਦਿੰਦਾ ਹੈ। ਚੀਮਾ ਨੇ ਕਿਹਾ ਕਿ ਮਾਫ਼ੀਆ ਰਾਜ 'ਚ ਉਦਯੋਗਿਕ ਨਿਵੇਸ਼ ਦੀ ਆਸ ਨਹੀਂ ਰੱਖੀ ਜਾ ਸਕਦੀ।

ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੋਡ (ਫ਼ਰੀਦਕੋਟ) ਦੇ ਹਵਾਲੇ ਨਾਲ ਕਿਹਾ ਕਿ ਹਰ ਪੱਧਰ 'ਤੇ ਮਾਫ਼ੀਆ ਦਾ ਬੋਲਬਾਲਾ ਹੈ, ਜਿਸ ਤਰੀਕੇ ਨਾਲ ਕੈਪਟਨ ਰਾਜ ਦੇ ਰੇਤ ਮਾਫ਼ੀਆ ਨੇ ਅੱਤ ਮਚਾਈ ਹੈ, ਉਸ ਨੇ ਬਾਦਲਾਂ ਦਾ ਮਾਫ਼ੀਆ ਰਾਜ ਫਿੱਕਾ ਪਾ ਦਿੱਤਾ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸੂਬੇ 'ਚ ਜੰਗਲ ਰਾਜ ਹੈ। ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਹੋ ਗਈ ਹੈ।'ਆਪ' ਆਗੂਆਂ ਨੇ ਮੋਗਾ ਦੇ ਡੀਐਸਪੀ ਕੋਲੋਂ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਮੌਜੂਦਗੀ 'ਚ ਮੰਗਵਾਈ ਮਾਫ਼ੀ ਮਾਮਲੇ ਨੂੰ ਪੁਲਸ ਪ੍ਰਸ਼ਾਸਨ ਦੀ ਲਚਾਰਤਾ ਦਾ ਸ਼ਿਖਰ ਕਰਾਰ ਦਿੱਤਾ।ਇਸ ਮੌਕੇ ਮੁਬਾਰਿਕਪੁਰ ਕਰੱਸ਼ਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਬਾਂਸਲ ਨੇ ਕਿਹਾ ਕਿ 70 ਸਾਲਾਂ 'ਚ ਇਹ ਪਹਿਲੀ ਸਰਕਾਰ ਹੈ ਜੋ ਇੰਡਸਟਰੀ ਬੰਦ ਕਰਾ ਕੇ ਮਾਫ਼ੀਆ ਨੂੰ ਸ਼ਰੇਆਮ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਸੰਬੰਧਿਤ ਪ੍ਰਸ਼ਾਸਨ ਤੋਂ ਲੈ ਕੇ ਸੰਸਦ ਮੈਂਬਰ ਪਰਨੀਤ ਕੌਰ ਤੱਕ ਨੂੰ ਮਿਲੇ, ਸਬੂਤ ਦਿੱਤੇ, ਮੰਗ ਪੱਤਰ ਸੌਂਪੇ। ਅੰਜਾਮ ਇਹ ਹੋਇਆ ਕਿ ਰਾਮਗੜ੍ਹ ਅਤੇ ਦਫਰਪੁਰ 'ਚ ਪੁਲਸ ਅਤੇ ਮਾਈਨਿੰਗ ਵਿਭਾਗ ਦੀ ਨੱਕ ਥੱਲੇ ਗੁੰਡਾ ਪਰਚੀ ਨਾਕੇ ਜਿਉਂ ਦੇ ਤਿਉਂ ਚੱਲ ਰਹੇ ਹਨ ਅਤੇ 75 ਸਟੋਨ ਕਰੈਸ਼ਰ ਬੰਦ ਕਰ ਦਿੱਤੇ ਗਏ। ਰੇਤ ਮਾਫ਼ੀਆ ਪ੍ਰਤੀ ਵਾਹਨ 3000 ਤੋਂ 5000 ਰੁਪਏ ਤੱਕ ਡੰਡੇ ਦੇ ਜ਼ੋਰ 'ਤੇ ਗੁੰਡਾ ਟੈਕਸ ਵਸੂਲ ਰਿਹਾ ਹੈ, ਜਦਕਿ ਕਰੈਸ਼ਰ ਮਾਲਕ ਬਕਾਇਦਾ ਜੀਐਸਟੀ ਭੁਗਤਾਨ ਕਰਕੇ ਕੱਚਾ ਮਾਲ ਲਿਆਉਂਦੇ ਸਨ। ਇਸ ਮੌਕੇ ਪਾਰਟੀ ਦੀ ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ, ਬੁਲਾਰੇ ਨਵਦੀਪ ਸਿੰਘ ਸੰਘਾ, ਗੋਬਿੰਦਰ ਮਿੱਤਲ, ਸੰਦੀਪ ਸਿੰਗਲਾ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

 

Tags: Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD