Wednesday, 08 May 2024

 

 

ਖ਼ਾਸ ਖਬਰਾਂ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ

 

ਪੀ.ਪੀ.ਆਈ.ਐਸ-2019 : ''ਮੈਨੂੰ ਦੱਸੋਂ ਮੈਂ ਤੁਹਾਡੀ ਲੋੜ ਪੂਰੀ ਕਰਾਂਗਾ'' ਕੈਪਟਨ ਅਮਰਿੰਦਰ ਸਿੰਘ ਨੇ ਸਨਅਤਕਾਰਾਂ ਨੂੰ ਕਿਹਾ

ਨਿਵੇਸ਼ਕਾਂ ਤੇ ਸਨਅਤਕਾਰਾਂ ਦੇ ਹਿੱਤਾਂ ਦੀ ਹਰ ਹਾਲ ਵਿੱਚ ਰੱਖਿਆ ਲਈ ਸ਼ਾਂਤੀ ਤੇ ਸੁਰੱਖਿਅਤ ਵਾਲਾ ਮਾਹੌਲ ਦੇਣ ਦਾ ਵਾਅਦਾ ਕੀਤਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 Dec 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੀ ਸਰਕਾਰ ਵੱਲੋਂ ਉਦਯੋਗਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬ ਉਨ੍ਹਾਂ ਦੇ ਭਵਿੱਖ ਦਾ ਅਜਿਹਾ ਸੂਬਾ ਹੈ ਜਿੱਥੇ ਨਿਵੇਸ਼ਕਾਂ ਨੂੰ ਹਰ ਹਾਲ ਵਿੱਚ ਸ਼ਾਂਤੀ ਤੇ ਸੁਰੱਖਿਅਤ ਦਾ ਮਾਹੌਲ ਮਿਲੇਗਾ।ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ 2019 ਦੇ ਸਮਾਪਤੀ ਸੈਸ਼ਨ ਦੌਰਾਨ ਸਨਅਤ ਅਤੇ ਵਪਾਰਕ ਘਰਾਣਿਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੇ ਉਹ ਆਪਣੀ ਤੈਅਸ਼ੁਦਾ ਤਿਆਰ ਕੀਤੇ ਭਾਸ਼ਣ ਨੂੰ ਪੜ੍ਹਨ ਦੀ ਬਜਾਏ ਆਪਣੇ ਦਿਲ ਤੋਂ ਗੱਲਾਂ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੀ ਅਰਥ ਵਿਵਸਥਾ ਖੇਤੀਬਾੜੀ ਤੋਂ ਸਨਅਤਾਂ ਵੱਲ ਵੱਧਣ ਲਈ ਦਹਾਕਿਆਂ ਪੁਰਾਣੀਆਂ ਨੀਤੀਆਂ ਵਿੱਚ ਸੁਧਾਰ ਲਿਆਂਦਾ ਹੈ।ਬੱਚਿਆਂ ਨੂੰ ਚੰਗੇ ਵਸੀਲਿਆਂ ਦੀ ਖੋਜ ਲਈ ਦੂਰ ਜਾਣ ਦੀ ਬਜਾਏ ਇਥੇ ਹੀ ਸਾਜਗਾਰ ਮਾਹੌਲ ਦੇਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ, ''ਅਸੀਂ 50 ਸਾਲ ਪੁਰਾਣੀਆਂ ਨੀਤੀਆਂ ਨਾਲ ਨਹੀਂ ਚੱਲ ਸਕਦੇ।'' ਪੰਜਾਬ ਵਿੱਚੋਂ ਨੌਜਵਾਨਾਂ ਦੇ ਬਾਹਰ ਜਾਣ ਦੇ ਰੁਝਾਨ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਨੂੰ ਪੰਜਾਬ ਨੂੰ ਪ੍ਰਗਤੀਸ਼ੀਲ ਭਵਿੱਖ ਦੇ ਰਾਹ ਲਿਜਾਣਾ ਪਵੇਗਾ।ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿਵੇਸ਼ਕਾਂ ਤੇ ਸਨਅਤਕਾਰਾਂ ਨਾਲ, ਪੰਜਾਬੀ ਵਜੋਂ ਪੰਜਾਬੀਆਂ ਨਾਲ ਅਤੇ ਨਿਵੇਸ਼ ਕਰਨ ਪਿੱਛੋਂ ਛੇਤੀ ਹੀ ਪੰਜਾਬੀ ਬਣਨ ਵਾਲੇ ਨਿਵੇਸ਼ਕਾਂ ਨਾਲ ਆਹਮੋ-ਸਾਹਮਣੇ ਗੱਲਾਂ ਕਰਨੀਆਂ ਚਾਹੁੰਦੇ ਹਨ। ਉਨ੍ਹਾਂ ਕਿਹਾ, ''ਮੈਂ ਤੁਹਾਡੀ ਹਰ ਲੋੜ ਪੂਰੀ ਕਰਾਂਗਾ, ਜੋ ਤੁਹਾਨੂੰ ਚਾਹੀਦਾ ਹੈ। ਮੈਂ ਤੁਹਾਡੀਆਂ ਲੋੜਾਂ (ਸਨਅਤਾਂ ਦੀ ਸਹੂਲਤ ਲਈ) ਪੂਰੀਆਂ ਕਰਨ ਲਈ ਕੁਝ ਵੀ ਕਰਨ ਨੂੰ ਤਿਆਰ ਹਾਂ।''ਉਨ੍ਹਾਂ ਕਿਹਾ, ''ਮੈਂ ਆਸ ਕਰਦਾ ਹਾਂ ਕਿ ਤੁਸੀ ਇੱਥੋ ਇਸ ਗੱਲ ਨਾਲ ਸਹਿਮਤ ਹੋ ਕੇ ਜਾਵੋਗੇ ਕਿ ਅਸੀਂ ਤੁਹਾਡੀ ਭਲਾਈ ਲਈ ਵਚਨਬੱਧ ਹਾਂ। ਅਸੀਂ ਤੁਹਾਨੂੰ ਸੁਰੱਖਿਆ ਦੇਵਾਂਗੇ ਅਤੇ ਤੁਹਾਡੇ ਲਈ ਹਰ ਹੀਲੇ ਸ਼ਾਂਤੀ ਵਾਲਾ ਮਾਹੌਲ ਦੇਵਾਂਗੇ।'' ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਲਈ ਸੁਖਾਵਾਂ ਤੇ ਨਿਵੇਸ਼ ਪੱਖੀ ਮਾਹੌਲ ਦਿੱਤਾ ਜਾ ਰਿਹਾ ਹੈ ਜਿੱਥੋਂ ਦੇ ਕਾਮੇ ਬਹੁਤ ਕੁਸ਼ਲ ਤੇ ਹੁਨਰਮੰਦ ਹਨ। ਪੰਜਾਬ ਵਿੱਚ ਸਮਰੱਥਾਵਾਨ ਕਾਮੇ ਹਨ ਜਿਹੜੇ ਦੁਨੀਆਂ ਵਿੱਚ ਹੋਰ ਕਿਸੇ ਵੀ ਜਗ੍ਹਾਂ ਦੇ ਕਾਮਿਆਂ ਨਾਲੋਂ ਬਿਹਤਰ ਹਨ। ਇਸ ਤੋਂ ਇਲਾਵਾ ਇਥੇ ਨਾ ਕੋਈ ਨਾ ਕਿਰਤ ਦੀ ਸਮੱਸਿਆ ਹੈ ਅਤੇ ਨਾ ਹੀ ਕਦੇ ਹੜਤਾਲ ਹੋਈ ਹੈ। ਇਥੇ ਉਦਯੋਗਾਂ ਅਤੇ ਬਿਜਨਿਸ ਗਰੁੱਪਾਂ ਦੇ ਸਨਮਾਨ ਦੀ ਪਹੁੰਚ ਅਪਣਾਈ ਜਾਂਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਦਯੋਗਾਂ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਕਈ ਵੱਡੇ ਕਦਮ ਚੁੱਕੇ ਗਏ ਹਨ। ਇਨ੍ਹਾਂ ਕੋਸ਼ਿਸ਼ਾਂ ਵਿੱਚ ਛੋਟੇ, ਲਘੂ ਤੇ ਦਰਮਿਆਨੇ ਉਦਮੀਆਂ (ਐਮ.ਐਸ.ਐਮ.ਈਜ਼) ਨੂੰ ਵਿੱਤੀ ਸਹਾਇਤਾ ਦੇਣ ਲਈ ਐਚ.ਡੀ.ਐਫ.ਸੀ. ਬੈਂਕ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਹੋਇਆ ਹੈ ਜਿਸ ਤਹਿਤ ਕੱਲ੍ਹ ਤੱਕ 1100 ਕਰੋੜ ਰੁਪਏ ਦੇ ਕਰਜ਼ੇ ਵੰਡੇ ਗਏ। ਇਸੇ ਤਰ੍ਹਾਂ ਪੰਜਾਬ ਰਾਈਟ ਟੂ ਬਿਜਨਿਸ ਆਰਡੀਨੈਂਸ ਅਤੇ ਸਟੇਟ ਗਰਾਊਂਡ ਵਾਟਰ ਅਥਾਰਟੀ ਦੀ ਸਥਾਪਨਾ ਨੂੰ ਸਹਿਮਤੀ ਦਿੱਤੀ ਗਈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਸਿੱਧਾ ਸਹਿਯੋਗ ਦੇਣ ਲਈ ਹੋਰ ਵੀ ਕਈ ਸੁਧਾਰ ਕੀਤੇ ਗਏ ਜਿਨ੍ਹਾਂ ਵਿੱਚ ਇੰਡਸਟਰੀਅਲ ਡਿਸਪਿਊਟ ਐਕਟ 1947, ਫੈਕਟਰੀਜ਼ ਐਕਟ 1948, ਕੰਟਰੈਕਟ ਲੇਬਰ ਰੈਗੂਲੇਸ਼ਨ ਐਂਡ ਅਬੌਲੇਸ਼ਨ ਐਕਟ 1970 ਵਿੱਚ ਸੋਧਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਅਤੇ ਸਨਅਤੀ ਵਿਕਾਸ ਲਈ ਭਵਿੱਖ ਵਿੱਚ ਹੋਰ ਵੀ ਅਜਿਹੇ ਸੁਧਾਰ ਜਾਰੀ ਰਹਿਣਗੇ।ਪੰਜਾਬ ਵਿੱਚ ਯੂਨਿਟ ਸਥਾਪਤ ਕਰਨ ਲਈ ਸਨਅਤਾਂ ਲਈ ਜ਼ਮੀਨ ਦੀ ਉਪਲੱਬਧਤਾ ਦੀ ਮਹੱਤਤਾ ਉਤੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹਾਲ ਹੀ ਵਿੱਚ ਪੰਜਾਬ ਵਿਲੇਜ ਕਾਮਨ ਲੈਂਡ (ਰੈਗੂਲੇਸ਼ਨ) ਰੂਲਜ਼ 1964 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਜਿਸ ਨਾਲ ਨਿਵੇਸ਼ਕਾਂ ਲਈ ਸਨਅਤੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਜ਼ਮੀਨ ਹਾਸਲ ਕਰਨ ਵਿੱਚ ਸਹਾਇਤਾ ਮਿਲੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਨਤੀਜੇ ਸਪੱਸ਼ਟ ਤੌਰ ਉਤੇ ਸਾਹਮਣੇ ਆਏ ਜਿਸ ਦਾ ਸਬੂਤ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਜ਼ਮੀਨੀ ਪੱਧਰ 'ਤੇ ਹੋਣਾ ਹੈ। ਇਹ ਨਿਵੇਸ਼ ਵੱਖ-ਵੱਖ ਖੇਤਰਾਂ ਵਿੱਚ ਹੋਇਆ ਹੈ ਜਿਨ੍ਹਾਂ ਵਿੱਚ ਫੂਡ ਪ੍ਰੋਸੈਸਿੰਗ, ਮੈਨੂਫੈਕਚਰਿੰਗ, ਲਾਈਟ ਇੰਜਨੀਅਰਿੰਗ, ਪੈਟਰੋਕੈਮੀਕਲ ਤੇ ਫਰਮਾਸਿਊਟੀਕਲ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਨਅਤਾਂ ਲਈ ਬਿਜਲੀ ਦੀ ਮੰਗ 26 ਫੀਸਦੀ ਵਧੀ ਹੈ ਜਿਹੜੀ ਕਿ ਸੂਬੇ ਵਿੱਚ ਸਨਅਤੀ ਵਿਕਾਸ ਦੇ ਵਾਧੇ ਦਾ ਸਬੂਤ ਹੈ।ਮੁੱਖ ਮੰਤਰੀ ਨੇ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਐਸ.ਟੀ.ਪੀ.ਆਈ., ਆਈ.ਐਸ.ਬੀ. ਮੁਹਾਲੀ ਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਨਾਲ ਰਲ ਕੇ ਐਸ.ਟੀ.ਪੀ.ਆਈ. ਮੁਹਾਲੀ ਵਿਖੇ ਸਟਾਰਟ ਅੱਪ ਪੰਜਾਬ ਹੱਬ ਸਥਾਪਤ ਕੀਤੀ ਗਈ ਹੈ ਜਿਸ ਦੀ ਸਾਫਟ ਲਾਂਚ 30 ਸਤੰਬਰ 2019 ਨੂੰ ਹੋਈ ਸੀ। 1.40 ਲੱਖ ਵਰਗ ਫੁੱਟ ਵਿੱਚ ਫੈਲੀ ਇਹ ਨਵੀਂ ਸਹੂਲਤ ਦੇਸ਼ ਦੀ ਸਭ ਤੋਂ ਵੱਡੀ ਪ੍ਰਫੁੱਲਤ ਸਹੂਲਤ ਵਿੱਚੋਂ ਇਕ ਹੈ। ਉਨ੍ਹਾਂ ਕਿਹਾ ਕਿ ਨਿਊਰੋਨ ਦੀ ਪਹਿਲਕਦਮੀ ਦੇ ਤਹਿਤ ਆਈ.ਓ.ਟੀ. ਏ.ਆਈ., ਡਾਟਾ ਵਿਸਲੇਸ਼ਣ ਅਤੇ ਆਡੀਓ, ਵਿਜ਼ੂਅਲ ਤੇ ਗੇਮਿੰਗ ਵਿੱਚ ਆਰ.ਐਂਡ ਡੀ. ਨੂੰ ਉਤਸ਼ਾਹਤ ਕਰਨ ਲਈ ਹੱਬ ਵਿੱਚ ਤਿੰਨ ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤੇ ਗਏ ਹਨ।ਦੋ ਰੋਜ਼ਾ ਸੰਮੇਲਨ ਦੌਰਾਨ ਵੱਖ-ਵੱਖ ਖੇਤਰਾਂ ਦੇ ਤਕਨੀਕੀ ਸੈਸ਼ਨ ਕਰਵਾਏ ਗਏ ਜਿਹੜੇ ਕਿ ਨਿਊ ਮੋਬਲਟੀ, ਇੰਡਸਟਰੀ 4.0, ਸਕਿਲਿੰਗ, ਆਈ.ਟੀ. ਤੇ ਆਈ.ਟੀ.ਈ.ਐਸ., ਐਮ.ਐਸ.ਐਮ.ਈਜ਼, ਹੈਲਥਕੇਅਰ, ਫੂਡ ਪ੍ਰੋਸੈਸਿੰਗ, ਟੈਕਸਟਾਈਲ ਖੇਤਰਾਂ ਉਤੇ ਕੇਂਦਰਿਤ ਸਨ। ਇਸ ਤੋਂ ਇਲਾਵਾ ਸੰਮੇਲਨ ਦੌਰਾਨ ਜਪਾਨ, ਯੂ.ਕੇ., ਯੂ.ਏ.ਈ. ਤੇ ਜਰਮਨੀ ਦੇਸ਼ਾਂ ਦੇ ਸੈਸ਼ਨ ਵੀ ਨਿਵੇਸ਼ਕਾਂ ਲਈ ਲਾਹੇਵੰਦ ਰਹੇ।

 

Tags: Amarinder Singh , Punjab Investors Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD