Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਵਰ ਸਪੇਸ ਸਿਨੇਮਾ ਸੰਸਥਾ ਵੱਲੋਂ ਪ੍ਰੋ: ਗੁਰਭਜਨ ਸਿੰਘ ਗਿੱਲ ਨੂੰ ਬਲਰਾਜ ਸਾਹਨੀ ਯਾਦਗਾਰੀ ਸੁਹਿਰਦ ਸਿਨੇਮਾ ਸਨਮਾਨ ਨਾਲ ਸਨਮਾਨਿਤ

Web Admin

Web Admin

5 Dariya News

ਲੁਧਿਆਣਾ , 07 Dec 2019

Last updated on: Dec 07, 2019, 00:00 IST

ਪੰਜਾਬੀ ਲੇਖਕ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੂੰ ਆਵਰ ਸਪੇਸ ਸਿਨੇਮਾ ਵੱਲੋਂ ਅੱਜ ਬਲਰਾਜ ਸਾਹਨੀ ਯਾਦਗਾਰੀ ਸੁਹਿਰਦ ਸਿਨੇਮਾ ਸਨਮਾਨ  ਨਾਲ ਇਸ਼ਮੀਤ ਸਿੰਘ ਮਿਊਜ਼ਕ ਇੰਸਟੀਚਿਊਟ ਰਾਜਗੁਰੂ ਲੁਧਿਆਣਾ ਵਿਖੇ ਦੋ ਰੋਜ਼ਾ ਲਘੂ ਫਿਲਮ ਫੈਸਟੀਵਲ ਦੇ ਉਦਘਾਟਨੀ ਸਮਾਰੋਹ ਮੌਕੇ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਦਾਨ ਕਰਨ ਦੀ ਰਸਮ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਕ੍ਰਿਪਾਲ ਸਿੰਘ ਔਲਖ,ਗੁਰਪ੍ਰੀਤ ਸਿੰਘ ਤੂਰ ਡੀ ਆਈ ਜੀ,ਆਵਰ ਸਪੇਸ ਸਿਨੇਮਾ ਦੇ ਚੇਅਰਮੈਨ ਪਰਦੀਪ ਸਿੰਘ, ਮਨਮੋਹਨ ਵਿਨਾਇਕ, ਡਾ: ਪਰਮਜੀਤ ਸੋਹਲ,ਡਾ: ਯਾਦਵਿੰਦਰ ਸਿੰਘ , ਸੁਨੀਲ ਕੁਮਾਰ, ਕਰਣ ਕ੍ਰਿਸ਼ਨ ਕਮਲ , ਜਸਬੀਰ ਸਿੰਘ ਸੋਹਲ,ਪੰਮੀ ਹਬੀਬ, ਪ੍ਰੋ: ਰਵਿੰਦਰ ਭੱਠਲ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਡਾ: ਨਿਰਮਲ ਜੌੜਾ, ਡਾਇਰੈਕਟਰ ਯੁਵਕ ਭਲਾਈ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ , ਪ੍ਰੋ: ਮਨਜੀਤ ਸਿੰਘ ਛਾਬੜਾ ਨੇ ਅਦਾ ਕੀਤੀ।ਦੋ ਰੋਜ਼ਾ ਫਿਲਮ ਫੈਸਟੀਵਲ ਦਾ ਉਦਘਾਟਨ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ: ਕ੍ਰਿਪਾਲ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਲਘੂ ਫ਼ਿਲਮਾਂ ਰਾਹੀਂ ਵੱਡੇ ਸੰਦੇਸ਼ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਲੋਕਾਂ ਤੀਕ ਪਹੁੰਚਦੇ ਹਨ, ਜਿੰਨ੍ਹਾਂ ਨੂੰ  ਵਪਾਰਕ ਸਿਨੇਮਾ ਨੇ ਹਾਸ਼ੀਏ ਤੇ ਵਾਧੂ ਕਰਕੇ ਸੁੱਟਿਆ ਹੋਇਆ ਹੈ।ਬਲਰਾਜ ਸਾਹਨੀ ਜੀ ਦੀ ਯਾਦ ਵਿੱਚ ਗੁਰਭਜਨ ਗਿੱਲ ਨੂੰ ਸਨਮਾਨਿਤ ਕਰਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਬੇਬਾਕ ਬੁਲਾਰੇ, ਬੁਲੰਦ ਸ਼ਾਇਰ ਤੇ ਅਣਥੱਕ ਸਭਿਆਚਾਰਕ ਕਾਮੇ ਵਜੋਂ ਮੈਂ ਉਸ ਨੂੰ ਪਿਛਲੇ ਚਾਲੀ ਸਾਲ ਤੋਂ ਲਗਾਤਾਰ ਵੇਖ ਰਿਹਾਂ ਹਾਂ! ਪੰਜਾਬ ਖੇਤੀ ਯੂਨੀਵਰਸਿਟੀ ਸੇਵਾ ਦੌਰਾਨ ਵੀ ਉਹ ਸੰਚਾਰ ਢਾਂਚੇ ਦੀ ਰੀੜ੍ਹ ਦੀ ਹੱਡੀ ਸੀ।ਉਸ ਕੋਲ ਧਰਤੀ ਦੇ ਲੋਕਾਂ ਨਾਲ ਸਨੇਹ ਦੀ ਸ਼ਕਤੀ ਅਥਾਹ ਹੈ।ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ ਨੇ ਵੀ ਲਘੂ ਫਿਲਮ ਫੈਸਟੀਵਲ ਦੇ ਪੰਜਵੇਂ ਸਾਲ ਚ ਪਰਵੇਸ਼ ਕਰਨ ਤੇ ਮੁਬਾਰਕ ਦਿੱਤੀ ਅਤੇ ਗੁਰਭਜਨ ਗਿੱਲ ਨੂੰ ਬਲਰਾਜ ਸਾਹਨੀ ਪੁਰਸਕਾਰ ਦੀ ਵਧਾਈ ਦਿੱਤੀ।

ਸਨਮਾਨ ਤੋਂ ਪਹਿਲਾਂ ਪ੍ਰੋ: ਮਨਜੀਤ ਸਿੰਘ ਛਾਬੜਾ ਨੇ ਸਨਮਾਨ ਪੱਤਰ ਪੜ੍ਹਿਆ ਜਿਸ ਚ ਉਨ੍ਹਾਂ ਕਿਹਾ ਕਿ ਪ੍ਰੋ: ਗੁਰਭਜਨ ਸਿੰਘ ਗਿੱਲ ਅਜਿਹੇ ਲੇਖਕ ਹਨ, ਜਿਨ੍ਹਾਂਕਵਿਤਾ, ਗਜ਼ਲ ਅਤੇ ਗੀਤਾਂ ਦੀਆਂ ਵੰਨਗੀਆਂ ਨਾਲ ਸਜੀਆਂ 14 ਮੌਲਿਕ ਕਿਤਾਬਾਂ  ਸ਼ੀਸ਼ਾ ਝੂਠ ਬੋਲਦਾ ਹੈ, ਹਰ ਧੁਖਦਾ ਪਿੰਡ ਮੇਰਾ ਹੈ, ਬੋਲ ਮਿੱਟੀ ਦਿਆ ਬਾਵਿਆ, ਅਗਨ ਕਥਾ, ਖ਼ੈਰ ਪੰਜਾਂ ਪਾਣੀਆਂ ਦੀ, ਧਰਤੀ ਨਾਦ, ਫੁੱਲਾਂ ਦੀ ਝਾਂਜਰ, ਪਾਰਦਰਸ਼ੀ, ਮੋਰ ਪੰਖ, ਮਨ ਤੰਦੂਰ, ਗੁਲਨਾਰ, ਮਿਰਗਾਵਲੀ, ਰਾਵੀ, ਮਨ ਪਰਦੇਸੀ ਰਾਹੀਂ ਧਰਤੀ ਦਾ ਦੁਖ ਸੁਖ ਸਮਝਿਆ ਤੇ ਸੰਭਾਲਿਆ।ਉਨ੍ਹਾਂ ਦੱਸਿਆ ਕਿ  ਪ੍ਰੋ: ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ 2010 ਤੋਂ 2014 ਤੀਕ ਚਾਰ ਸਾਲ ਪ੍ਰਧਾਨ ਰਹੇ ਹਨ ਅਤੇ ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ 1978 ਤੋਂ ਲੈ ਕੇ 2014 ਤੀਕ ਲਗ ਪਗ ਪੈਂਤੀ ਸਾਲ ਪ੍ਰਮੁੱਖ ਅਹੁਦੇਦਾਰ ਰਹੇ ਹਨ। ਇਸ ਵਕਤ ਆਪ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰੱਸਟ, ਬੱਸੀਆਂ ਕੋਠੀ (ਰਾਏਕੋਟ)ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਵੀ ਚੇਅਰਮੈਨ ਵੀ ਹਨ ।ਅਮਰੀਕਾ, ਕੈਨੇਡਾ, ਇੰਗਲੈਂਡ, ਜਰਮਨੀ ਤੇ ਪਾਕਿਸਤਾਨ ਵਿੱਚ ਪਿਛਲੇ 15 ਸਾਲ ਵਿੱਚ ਅਨੇਕਾਂ ਅੰਤਰ ਰਾਸ਼ਟਰੀ ਸੈਮੀਨਾਰਾਂ ਤੇ ਕਾਨਫਰੰਸਾਂ ਚ ਹਿੱਸਾ ਲੈ ਚੁਕੇ ਹਨ। ਸੱਰੀ(ਕੈਨੇਡਾ) ਚ ਸਥਾਪਤ ਪੰਜਾਬ ਭਵਨ ਦੀ ਸਥਾਪਨਾ ਕਰਵਾਉਣ ਲਈ ਆਪ ਜੀ ਦਾ ਯੋਗਦਾਨ ਇਤਿਹਾਸਕ ਮੀਲ ਪੱਥਰ ਹੈ।ਆਵਰ ਸਪੇਸ ਸਿਨੇਮਾ ਦੇ ਚੇਅਰਮੈਨ ਪਰਦੀਪ ਸਿੰਘ ਨੇ ਧੰਨਵਾਦ ਦੇ ਸ਼ਬਦ ਕਹੇ। ਦੂਜੇ ਸੈਸ਼ਨ ਵਿੱਚ ਫਿਲਮ ਨਿਰਮਾਤਾ ਹਰਜੀਤ ਸਿੰਘ ਦੂਰਦਰਸ਼ਨ, ਫਿਲਮ ਲੇਖਕ ਬਲਦੇਵ ਗਿੱਲ(ਚੰਨ ਪਰਦੇਸੀ) ਪੰਜਾਬੀ ਕਵੀ ਬੀਬਾ ਬਲਵੰਤ ਵਿਸ਼ਸ਼ ਮਹਿਮਾਨ ਵਜੋਂ ਪੁੱਜੇ।ਇਸ ਮੌਕੇ ਉੱਘੀ ਸਮਾਜ ਸੇਵਿਕਾ ਰਾਧਿਕਾ ਜੈਤਵਾਨੀ, ਉੱਘੇ ਲੇਖਕ ਡਾ: ਗੁਰਇਕਬਾਲ ਸਿੰਘ, ਸਹਿਜਪ੍ਰੀਤ ਸਿੰਘ ਮਾਂਗਟ,ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਹਰਬੰਸ ਸਿੰਘ ਘੇਈ, ਜਸਮੇਰ ਸਿੰਘ ਢੱਟ ਚੇਅਰਮੈਨ ਸਭਿਆਚਾਰਕ ਸੱਥ, ਭਜਨ ਸਿੰਘ ਸਿੱਧੂ ਡੈਂਟਲ ਡਾਕਟਰ ਡਾ: ਜੈ ਦੇਵ ਸਿੰਘ ਢਿੱਲੋਂ ਡਾ: ਮਲਕੀਤ ਸਿੰਘ ਔਲਖ, ਸੰਗੀਤਾ ਭੰਡਾਰੀ, ਜਸਜੀਤ ਸਿੰਘ ਨੱਤ, ਗੁਰਿੰਦਰਜੀਤ ਸਿੰਘ ਨੱਤ, ਡਾ: ਮਾਨ ਸਿੰਘ ਤੂਰ, ਰਾਜਦੀਪ ਤੂਰ , ਹਰਜੀਤ ਸਿੰਘ ਖਾਲਸਾ, ਪ੍ਰਭਜੋਤ ਸਿੰਘ ਸਮੇਤ ਸੈਂਕੜੇ ਸਿਰਕੱਢ ਵਿਅਕਤੀ ਹਾਜ਼ਰ ਸਨ।ਅੱਜ ਕੁੱਲ ਨੌਂ ਲਘੂ ਫਿਲਮਾਂ ਵਿਖਾਈਆਂ ਗਈਆਂ ਜਿੰਨ੍ਹਾਂ ਦਾ ਆਰੰਭ ਇੱਕ ਓਂਕਾਰ ਤੇ ਲੋਰੀ ਨਾਲ ਕੀਤਾ ਗਿਆ।

 

Tags: Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD