Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਪਰਮਿੰਦਰ ਸਿੰਘ ਪਿੰਕੀ ਵੱਲੋ ਪਿੰਡ ਅਲੀ ਕੇ ਵਿਖੇ ਆਰ.ਓ ਸਿਸਟਮ ਦਾ ਛੋਟੇ ਬੱਚਿਆ ਨੂੰ ਪਾਣੀ ਪਿਲਾ ਕੇ ਕੀਤਾ ਉਦਘਾਟਨ

ਆਰ.ਓ ਸਿਸਟਮ ਲਗਾ ਕੇ ਆਉਣੀ ਵਾਲੀ ਪੀੜੀ ਨੂੰ ਸਾਨੂੰ ਬਿਮਾਰੀਆਂ ਤੋ ਬਚਾਉਣਾ ਹੀ ਮੁੱਖ ਮਕਸਦ : ਪਰਮਿੰਦਰ ਸਿੰਘ ਪਿੰਕੀ

Web Admin

Web Admin

5 Dariya News

ਫ਼ਿਰੋਜ਼ਪੁਰ , 08 Dec 2019

Last updated on: Dec 08, 2019, 00:00 IST

ਪਿੰਡ ਅਲੀ ਕੇ ਵਿਖੇ ਕਰੀਬ 42 ਲੱਖ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਦੇ ਕੰਮਾਂ ਦਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ ਜਾਇਜ਼ਾ ਲਿਆ ਅਤੇ ਤਿਆਰ ਕੀਤੇ ਗਏ ਕੰਮਾਂ  ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਸ ਪਿੰਡ ਵਿਚ ਪਿਛਲੇ ਕਈ ਸਾਲਾਂ ਤੋਂ ਕੋਈ ਕੰਮ ਨਹੀਂ ਸੀ ਹੋਇਆ ਜਦ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਇਸ ਪਿੰਡ ਵਿਚ ਲਗਾਤਾਰ ਵਿਕਾਸ ਦੇ ਕੰਮ ਜਾਰੀ ਹਨ। ਇਸ ਮੌਕੇ ਉਨ੍ਹਾਂ ਪਿੰਡ ਅਲੀ ਕੇ ਵਿਖੇ ਸਾਢੇ ਛੇ ਲੱਖ ਰੁਪਏ ਦੀ ਲਾਗਤ ਨਾਲ ਬਣੇ ਆਰ.ਓ ਸਿਸਟਮ ਦਾ ਉਦਘਾਟਨ ਛੋਟੇ ਬੱਚਿਆ ਨੂੰ ਪਾਣੀ ਪੀਲਾ ਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਆਰ.ਓ ਸਿਸਟਮ ਇੱਕ ਘੰਟੇ ਵਿਚ 15 ਲੀਟਰ ਪਾਣੀ ਸਾਫ਼ ਕਰਕੇ ਮੁਹੱਈਆ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਆਰ.ਓ ਸਿਸਟਮ ਲਗਾਉਣ ਦਾ ਮੁੱਖ ਮਕਸਦ ਆਉਣ ਵਾਲੀ ਪੀੜੀ ਨੂੰ ਗੰਦੇ ਪਾਣੀ ਪੀਣ ਨਾਲ ਹੋਣ ਵਾਲੀਆ ਬਿਮਾਰੀਆਂ ਤੋ ਬਚਾ ਸਕਦੇ ਹਾਂ।ਵਿਧਾਇਕ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਤੋ ਇਲਾਵਾ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਇਸ ਪਿੰਡ ਵਿਚ ਛੱਪੜ ਦੀ ਚਾਰ ਦੀਵਾਰੀ, ਗਲੀਆਂ ਵਿਚ ਇੰਟਰਲੋਕ ਟਾਈਲਾਂ, ਮਨਰੇਗਾ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਇਸ ਪਿੰਡ ਨੂੰ 2020 ਤੱਕ ਵਧੀਆ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈ ਸ਼ਹਿਰੀ ਹਲਕੇ ਦੇ 29 ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹਾਂ ਅਤੇ ਇਨ੍ਹਾਂ ਸਾਰੇ ਪਿੰਡਾਂ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋ ਇਲਾਵਾ ਹਰੇਕ ਪਿੰਡ ਵਿੱਚ ਆਰ.ਓ ਲਗਾ ਕੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਜਿਸ ਨਾਲ ਪਿੰਡ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮਿਲੇਗਾ ਅਤੇ ਇਲਾਕੇ ਦੇ ਲੋਕ ਬਿਮਾਰੀਆਂ ਤੋ ਬਚਣਗੇ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਹਲਕਾ ਸ਼ਹਿਰੀ ਅੰਦਰ 29 ਪਿੰਡ ਹਨ ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋ ਹੀ ਵਿਕਾਸ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਲ਼ਕਿਆ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਸ ਮੌਕੇ ਪਿੰਡ ਦੇ ਸਰਪੰਚ ਭਗਵਾਨ ਸਿੰਘ,  ਧਰਮਜੀਤ ਹਾਂਡਾ, ਰਿਸ਼ੀ ਸ਼ਰਮਾ, ਦਲਜੀਤ ਦੁਲਚੀ ਕੇ, ਪ੍ਰਿੰਸ ਭਾਊ, ਐਮ ਐਲ ਤਿਵਾੜੀ, ਸੁਖਵਿੰਦਰ ਅਟਾਰੀ, ਸੰਜੇ ਗੁਪਤਾ, ਉਸਮਾਨ ਵਾਲਾ, ਬੋਹੜ ਸਿੰਘ, ਕਸ਼ਮੀਰ ਸਿੰਘ, ਰਾਜਿੰਦਰ ਛਾਬੜਾ ਪ੍ਰਿੰਸ ਭਾਊ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।  

 

Tags: Parminder Singh Pinky

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD