Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਪਾਲ ਵੀ.ਪੀ. ਸਿੰਘ ਬਦਨੌਰ ਵਲੋਂ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

Web Admin

Web Admin

5 Dariya News

ਚੰਡੀਗੜ੍ਹ , 08 Dec 2019

Last updated on: Dec 08, 2019, 00:00 IST

ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਮਨਾਏ ਜਾ ਰਹੇ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਸੈਨਿਕ ਭਲਾਈ ਪੰਜਾਬ ਚੰਡੀਗੜ੍ਹ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਸਤਿੰਦਰ ਸਿੰਘ ਅਤੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ. ਮਨਦੀਪ ਸਿੰਘ ਬਰਾੜ ਨੇ ਸੈਨਿਕ ਭਲਾਈ ਵਿਭਾਗ ਪੰਜਾਬ ਤੇ ਚੰਡੀਗੜ੍ਹ ਦੇ ਹੋਰ ਅਧਿਕਾਰੀਆਂ ਸਮੇਤ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੀ ਪੁਸ਼ਾਕ 'ਤੇ ਆਰਮਡ ਫੋਰਸਿਜ਼ ਦਾ ਝੰਡਾ ਲਗਾਇਆ।ਰਾਜ ਸੈਨਿਕ ਭਲਾਈ ਦੇ ਸਾਲਾਨਾ ਮੈਗਜ਼ੀਨ ਨੂੰ ਜਾਰੀ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਾਡੀਆਂ ਆਰਮਡ ਫੋਰਸਿਜ਼ ਜੰਗ ਦੌਰਾਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਦੇਸ਼ ਦੀ ਸੇਵਾ ਬੜੇ ਹੀ ਨਿਵੇਕਲੇ ਢੰਗ ਨਾਲ ਕਰ ਰਹੀਆਂ ਹਨ। ਇਹ ਦਿਨ ਸਾਨੂੰ ਮਾਤ ਭੂਮੀ ਦੀ ਸ਼ਾਨਦਾਰ ਸੇਵਾ ਕਰਨ ਅਤੇ ਕੁਰਬਾਨੀਆਂ ਦੇਣ ਵਾਲੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਆਪਣੀ ਜਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਇਸ ਦਿਨ ਅਸੀਂ ਸ਼ਹੀਦਾਂ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਹਿੰਮਤ ਲਈ ਸਲਾਮ ਕਰਦੇ ਹਾਂ।ਸੈਨਿਕਾਂ ਦੀ ਬੇਮਿਸਾਲ ਬਹਾਦਰੀ ਲਈ ਧੰਨਵਾਦ ਕਰਦਿਆਂ ਰਾਜਪਾਲ ਨੇ ਕਿਹਾ ਕਿ  ਆਓ ਆਪਾਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਦਾ ਵਾਅਦਾ ਕਰੀਏ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਆਰਮਡ ਫੋਰਸਿਜ਼ ਫਲੈਗ ਡੇਅ ਫੰਡ ਵਿੱਚ ਯੋਗਦਾਨ ਪਾ ਕੇ ਆਪਣੀ ਦੇਸ਼ ਭਗਤੀ ਤੇ ਨੇਕਦਿਲੀ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਤ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ, ਜੰਗ ਵਿਚ ਸ਼ਹੀਦ ਹੋਏ ਸੈਨਿਕਾਂ ਦੀਆਂ ਵਿਧਵਾਵਾਂ, ਫੱਟੜ ਹੋਕੇ ਅਪੰਗ ਹੋਏ ਫੌਜੀਆਂ ਦੇ ਮੁੜ ਵਸੇਬੇ ਵਿੱਚ ਸਹਿਯੋਗ ਦੇ ਕੇ ਆਰਮਡ ਫੋਰਸਿਜ਼ ਝੰਡਾ ਦਿਵਸ ਨੂੰ ਹੋਰ ਸਫਲ ਬਣਾਉਣ ਲਈ ਅਪੀਲ ਵੀ ਕੀਤੀ।ਸੈਨਿਕ ਭਲਾਈ ਪੰਜਾਬ ਦੇ ਡਾਇਰੈਕਟਰ ਬ੍ਰਿਗੇਡ ਸਤਿੰਦਰ ਸਿੰਘ ਅਨੁਸਾਰ ਆਰਮਡ ਫੋਰਸਿਜ਼ ਫਲੈਗ ਡੇਅ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਹਾਲਾਂਕਿ, ਇਸ ਸਾਲ 7 ਦਸੰਬਰ ਸ਼ਨਿਚਰਵਾਰ ਵਾਲੇ ਦਿਨ ਛੁੱਟੀ ਸੀ, ਇਸ ਲਈ ਮਾਨਯੋਗ ਰੱਖਿਆ ਮੰਤਰੀ ਵਲੋਂ ਇੱਕ ਹਫਤਾ 2-8 ਦਸੰਬਰ, 2019 ਤੱਕ  ਆਰਮਡ ਫੋਰਸਿਜ਼ ਫਲੈਗ ਡੇਅ 2019 ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ।ਇਸ ਕਰਕੇ ਆਰਮਡ ਫੋਰਸਿਜ਼ ਝੰਡੇ ਦਾ ਰਵਾਇਤੀ ਪਿਨਿੰਗ ਸਮਾਰੋਹ 8 ਦਸੰਬਰ, 2019 ਨੂੰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਗਿਆ ਸੀ।

 

Tags: VP Singh Badnore

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD