Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੁਸ਼ਲਦੀਪ ਸਿੰਘ ਢਿੱਲੋਂ ਨੇ 60 ਕਰੋੜ ਰੁਪਏ ਦੀ ਲਾਗਤ ਵਾਲਾ ਰੇਲਵੇ ਪੁਲ ਲੋਕ ਅਰਪਣ ਕੀਤਾ

ਫਰੀਦਕੋਟ ਹਲਕੇ ਦੇ ਵਿਕਾਸ ਲਈ 250 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੀਤੀ ਗਈ-ਕੁਸ਼ਲਦੀਪ ਸਿੰਘ ਢਿੱਲੋ

Web Admin

Web Admin

5 Dariya News

ਫਰੀਦਕੋਟ , 09 Dec 2019

Last updated on: Dec 09, 2019, 00:00 IST

ਅੱਜ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫਰੀਦਕੋਟ ਤੋਂ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ-ਤਲਵੰਡੀ ਸੜਕ ਅਤੇ ਫਰੀਦਕੋਟ- ਬਠਿੰਡਾ ਰੇਲਵੇ ਲਾਈਨ ਤੇ ਬਣੇ ਬਹੁ ਕਰੋੜੀ ਅਤੇ ਬਹੁ ਵੱਕਾਰੀ ਰੇਲਵੇ ਪੁੱਲ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਭੋਗ, ਕੀਰਤਨ ਅਤੇ ਅਰਦਾਸ ਉਪਰੰਤ ਸੰਗਤ ਦੀ ਹਾਜ਼ਰੀ ਵਿੱਚ ਲੋਕ ਅਰਪਣ ਕੀਤਾ ਅਤੇ ਇਹ ਪੁੱਲ ਅੱਜ ਤੋਂ ਆਵਾਜਾਈ  ਲਈ ਪੂਰੀ ਤਰ੍ਹਾਂ ਸ਼ੁਰੂ ਹੋ ਗਿਆ ਹੈ।ਇਸ ਮੌਕੇ ਇਲਾਕਾ ਨਿਵਾਸੀਆਂ ਤੇ ਸ਼ਹਿਰ ਵਾਸੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਭਾਵੇਂ ਇਸ ਪੁੱਲ ਦੇ ਨਿਰਮਾਣ ਕਾਰਜਾਂ ਵਿੱਚ ਵੱਡੀਆਂ ਅੜਚਨਾਂ ਖੜ੍ਹੀਆਂ ਕੀਤੀਆਂ ਗਈਆਂ ਪਰ ਪਰਮਾਤਮਾ ਦੇ ਆਸ਼ੀਰਵਾਦ ਅਤੇ ਸੰਗਤ ਦੇ ਸਹਿਯੋਗ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਵੱਲੋਂ ਦਿੱਤੇ ਗਏ ਸਹਿਯੋਗ ਸਦਕਾ ਇਸ ਪੁੱਲ ਦੀ ਤਾਮੀਰ ਮੁਕੰਮਲ ਹੋਈ ਹੈ । ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਆਖਰੀ ਮਹੀਨੇ ਵਿੱਚ ਇਸ ਪੁੱਲ ਦਾ ਨੀਂਹ ਪੱਥਰ ਤਾਂ ਰੱਖ ਦਿੱਤਾ ਪਰ ਇਸ ਲਈ ਲੋੜੀਂਦੇ ਫੰਡ ਮੁਹੱਈਆ ਨਾ ਕਰਵਾਏ ਜਿਸ ਕਾਰਨ ਇਸ ਦੀ ਉਸਾਰੀ ਸ਼ੁਰੂ ਨਾ ਹੋ ਸਕੀ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦਿਨ ਰਾਤ ਇਕ ਕਰਕੇ ਇਸ ਵੱਕਾਰੀ ਪ੍ਰੋਜੈਕਟ ਲਈ ਲੋੜੀਂਦੇ ਫੰਡ ਲਿਆਂਦੇ ਅਤੇ ਇਸ ਦੇ ਨਿਰਮਾਣ ਵਿੱਚ ਆਉਣ ਵਾਲੀ ਹਰ ਅੜਚਨ ਨੂੰੰ ਦੂਰ ਕਰਵਾ ਕੇ ਇਸ ਦੀ ਉਸਾਰੀ ਮੁਕੰਮਲ ਕਰਵਾਈ । ਉਨ੍ਹਾਂ ਕਿਹਾ ਕਿ ਹੁਣ ਜਿੱਥੇ ਫਰੀਦਕੋਟ ਵਾਸੀਆਂ ਦੀ ਆਵਾਜਾਈ ਦੀ ਸਮੱਸਿਆ ਪੱਕੇ ਤੌਰ ਤੇ ਹੱਲ ਹੋਵੇਗੀ ਉੱਥੇ ਹੀ ਵਪਾਰ ਵਿੱਚ ਵੀ ਭਾਰੀ ਵਾਧਾ ਹੋਵੇਗਾ।ਸ: ਕੁਸ਼ਲਦੀਪ ਸਿੰਘ ਢਿੱਲੋ ਨੇ ਕਿਹਾ ਕਿ ਰੇਲਵੇ ਪੁੱਲ ਤੇ 60 ਕਰੋੜ ਰੁਪਏ ਦੀ ਰਾਸ਼ੀ ਖਰਚ ਆਈ ਹੈ ਜਦ ਕਿ ਫਰੀਦਕੋਟ ਦੇ ਸੀਵਰੇਜ,ਪੀਣ ਵਾਲੇ ਪਾਣੀ, ਸੜਕਾਂ ਆਦਿ ਤੇ 125 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਕੰਮ ਵੀ 1 ਸਾਲ ਦੇ ਅੰਦਰ ਅੰਦਰ ਮੁਕੰਮਲ ਹੋ ਜਾਵੇਗਾ । 

ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਅਤੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਸਲਾਹ ਦਿੱਤੀ ਕਿ ਉਹ ਵਿਕਾਸ ਕੰਮਾਂ ਵਿੱਚ ਸਿਆਸੀ ਵਿਰੋਧਤਾ ਛੱਡ ਕੇ ਇਨ੍ਹਾਂ  ਵਿਕਾਸ ਕਾਰਜਾਂ ਲਈ ਸਰਕਾਰ ਦਾ ਸਹਿਯੋਗ ਦੇਣ ਤਾਂ ਜੋ ਜਿਲ੍ਹੇ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ । ਉਨ੍ਹਾਂ ਪੁੱਲ ਦੇ ਨਿਰਮਾਣ ਕਾਰਜ ਵਿੱਚ ਲਗੇ ਲੋਕ ਨਿਰਮਾਣ ਵਿਭਾਗ, ਰਾਸ਼ਟਰੀ ਰਾਜ ਮਾਰਗ ਰੇਲਵੇ ਅਤੇ ਬਿਜਲੀ ਬੋਰਡ , ਜਨ ਸਿਹਤ ਸਮੇਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੇ ਕੰਮ ਦੀ ਸਰਾਹਨਾ ਕੀਤੀ, ਜਿਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਵਿੱਚ ਆਪਣਾ ਵਢਮੁੱਲਾ ਯੋਗਦਾਨ ਪਾਇਆ।ਇਸ ਮੌਕੇ ਸ਼ਹਿਰ ਦੀਆਂ ਵੱਖ ਵੱਖ ਸਵੈ ਸੇਵੀ ਸੰਸਥਾਵਾਂ,ਧਾਰਮਿਕ ਸੰਸਥਾਵਾਂ, ਯੂਥ ਕਲੱਬਾਂ, ਵਪਾਰੀ ਮੰਡਲ ਦੇ ਪ੍ਰਤੀਨਿਧਾ ਅਤੇ ਵੱਡੀ ਗਿਣਤੀ ਵਿੱਚ ਪੁੱਜੀਆਂ ਪੰਚਾਇਤਾਂ ਵੱਲੋਂ ਰੇਲਵੇ ਪੁੱਲ ਨੂੰ ਮੁਕੰਮਲ ਕਰਨ ਲਈ ਸ: ਕੁਸ਼ਲਦੀਪ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਅਤੇ ਖੁਸ਼ੀ ਵਿੱਚ ਲੱਡੂ ਵੰਡੇ ਗਏ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਸ: ਗੁਰਜੀਤ ਸਿੰਘ, ਐਸ.ਡੀ.ਐਮ. ਫਰੀਦਕੋਟ ਸ: ਪਰਮਦੀਪ ਸਿੰਘ,ਕਾਂਗਰਸ ਦੇ ਜਿਲ੍ਹਾ ਪ੍ਰਧਾਨ ਸ: ਅਜੇਪਾਲ ਸਿੰਘ ਸੰਧੂ, ਸ: ਜੈਸ਼ਨਪ੍ਰੀਤ ਸਿੰਘ ਜੈਸੀ ਢਿੱਲੋ, ਸ: ਇੰਦਰਜੀਤ ਸਿੰਘ ਖਾਲਸਾ ਮੁੱਖ ਸੇਵਾਦਾਰ ਬਾਬਾ ਫਰੀਦ ਸਿੱਖਿਆ ਸੰਸਥਾਵਾਂ, ਸ੍ਰੀ ਲਲਿਤ ਮੋਹਨ ਗੁਪਤਾ ਚੇਅਰਮੈਨ ਇੰਮਪਰੂਵਮੈਂਟ ਟਰੱਸਟ, ਸ੍ਰੀ ਅਮਰ ਕੁਮਾਰ ਬੀਨੂ ਪ੍ਰਧਾਨ ਨਗਰ ਕੌਂਸਲ, ਸ: ਜਸਬੀਰ ਸਿੰਘ ਭੁੱਲਰ ਐਕਸੀਅਨ ਪਾਵਰ ਕਾਮ, ਸ: ਮਨਦੀਪ ਸਿੰਘ ਸੰਧੂ ਐਕਸੀਅਨ, ਸ: ਪ੍ਰਿਤਪਾਲ ਸਿੰਘ ਜੇ.ਈ., ਸ: ਗੁਰਤੇਜ ਸਿੰਘ ਤੇਜਾ, ਸ: ਮਹੀਪ ਸਿੰਘ, ਇੰਜੀਨੀਅਰ ਸ਼ਤੀਸ਼ ਗੋਇਲ ਐਕਸੀਅਨ ਨੈਸ਼ਨਲ ਹਾਈਵੇਅ, ਸ: ਮਨਪ੍ਰੀਤਮ ਸਿੰਘ ਐਸ.ਡੀ.ਓ., ਪ੍ਰਿੰਸੀਪਲ ਸ: ਗੁਰਚਰਨ ਸਿੰਘ, ਡਾ. ਐਸ.ਐਸ. ਬਰਾੜ, ਸ੍ਰੀ ਕਰਮਜੀਤ ਸਿੰਘ ਟਹਿਣਾ, ਸ੍ਰੀ ਬਲਕਰਨ ਸਿੰਘ ਨੰਗਲ, ਸ੍ਰੀ ਗੁਰਲਾਲ ਸਿੰਘ ਭੁੱਲਰ, ਸ੍ਰੀ ਸੁਰਿੰਦਰ ਗੁਪਤਾ, ਸ: ਜਸਕਰਨ ਸਿੰਘ, ਸ: ਰਤਨਜੋਤ ਸਿੰਘ ਐਸ.ਡੀ.ਓ., ਸ: ਲਖਵਿੰਦਰ ਸਿੰਘ,  ਹਿੰਮਤ ਸਿੰਘ, ਸ੍ਰੀ ਪ੍ਰਵੀਨ ਕਾਲਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਦੇ ਪਤਵੰਤੇ ਸੱਜਣ , ਸਮਾਜ ਸੇਵੀ ਸੰਸਥਾਵਾਂ ਦੇ ਆਗੂ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD