Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਗੁੜ/ਸ਼ੱਕਰ ਦੀ ਗੁਣਵੱਤਾ ਅਤੇ ਸਾਫ-ਸਫਾਈ ਸੰਬਧੀ ਦਿੱਤੀ ਜਾ ਰਹੀ ਹੈ ਸਿਖਲਾਈ : ਕਾਹਨ ਸਿੰਘ ਪੰਨੂੰ

Web Admin

Web Admin

5 Dariya News

ਚੰਡੀਗੜ੍ਹ , 09 Dec 2019

Last updated on: Dec 09, 2019, 00:00 IST

ਪੰਜਾਬ ਵਿਚ ਸਰਦੀਆਂ ਦੇ ਸ਼ੀਜਨ ਦੌਰਾਨ ਸੜਕਾਂ ਦੇ ਕੰਢੇ ਹਜ਼ਾਰਾਂ ਦੀ ਗਿਣਤੀ ਵਿੱਚ ਗੁੜ ਬਣਾਉਣ ਵਾਲੀਆਂ ਘੁਲਾੜੀਆਂ ਲਗਾਈਆਂ ਜਾਂਦੀਆਂ ਹਨ ਜਿਥੇ ਜਾਗਰੂਕਤਾ ਦੀ ਘਾਟ ਕਾਰਨ ਉਤਪਾਦਾਂ ਦੀ ਗੁਣਵੱਤਾ 'ਤੇ ਮਾੜਾ ਪ੍ਰਭਾਵ ਪੈਂਦਾ ਹੈ।  ਇਸ ਲਈ ਮਾਰਕੀਟ ਵਿੱਚ ਮਿਆਰੀ ਉਦਪਾਦ ਯਕੀਨੀ ਬਣਾਉਣ ਲਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ, ਬਿਨ੍ਹਾਂ ਰਸਾਇਣਾ ਦੇ ਜੈਵਿਕ ਤਰੀਕੇ ਨਾਲ ਗੁੜ/ਸ਼ੱਕਰ ਬਣਾਉਣ ਸਬੰਧੀ ਘੁਲਾੜੀ ਮਾਲਕਾਂ ਨੂੰ ਸੁਝਾਅ ਦਿੱਤੇ ਜਾ ਰਹੇ ਹਨ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦਿੱਤੀ। ਉਹਨਾਂ ਦੱਸਿਆ ਕਿ ਉਤਪਾਦਾਂ ਦੇ ਮਿਆਰ ਅਤੇ ਸਾਫ-ਸਫਾਈ ਨੂੰ ਬਣਾਈ ਰੱਖਣ ਲਈ ਪਿਛਲੇ ਸਾਲ ਦੌਰਾਨ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਖਲਾਈ ਦਿੱਤੀ ਗਈ ਸੀ ਜਿਸ ਵਿੱਚ 600 ਘੁਲਾੜੀ ਮਾਲਕਾਂ ਨੇ ਸਿਖਲਾਈ ਪ੍ਰਾਪਤ ਕੀਤੀ। ਇਸੇ ਤਰ੍ਹਾਂ ਮੌਜੂਦਾ ਸੀਜ਼ਨ ਦੌਰਾਨ ਲਗਭਗ 200 ਘੁਲਾੜੀ ਮਾਲਕਾਂ ਨੂੰ ਸਿਖਲਾਈ ਦਿੱਤੀ ਗਈ ਅਤੇ ਘੁਲਾੜੀ ਮਾਲਕਾਂ ਲਈ ਇਹ ਸਿਖਲਾਈ ਪ੍ਰੋਗਰਾਮ ਲੜੀਵਾਰ ਚੱਲ ਰਹੇ ਹਨ।ਸ. ਪਨੂੰ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਉਤਪਾਦ ਦੀ ਗੁਣਵਤਾ ਅਤੇ ਸਾਫ-ਸਫਾਈ ਵਧਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਘੁਲਾੜੀ ਮਾਲਕਾਂ ਨੂੰ ਬਿਨ੍ਹਾਂ ਰਸਾਇਣ ਜੈਵਿਕ ਤਰੀਕੇ ਨਾਲ ਗੁੜ/ਸ਼ੱਕਰ ਬਣਾਉਣ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਇਹਨਾਂ ਘੁਲਾੜੀਆਂ 'ਤੇ ਜੋ ਗੁੜ/ਸ਼ੱਕਰ ਦੀ ਵਿਕਰੀ ਕੀਤੀ ਜਾਂਦੀ ਹੈ ਉਹ ਖੁੱਲੇ ਵਿੱਚ ਸੜਕਾਂ ਦੇ ਕਿਨਾਰੇ ਰੱਖ ਕੇ ਕੀਤੀ ਜਾਂਦੀ ਹੈ, ਜਿਥੇ ਗੱਡੀਆਂ ਦਾ ਧੂੰਆਂ ਅਤੇ ਮਿਟੀ-ਘੱਟਾ ਲਗਾਤਾਰ ਇਹਨਾਂ ਉਤਪਾਦਾਂ 'ਤੇ ਪੈਂਦਾ ਰਹਿੰਦਾ ਹੈ। ਇਸ ਤੋਂ ਇਲਾਵਾ ਸਰਦੀਆਂ ਵਿੱਚ ਮਿੱਠੇ ਉਤਪਾਦ 'ਤੇ ਮੱਖੀਆਂ ਦਾ ਪ੍ਰਕੋਪ ਵੀ ਵੱਧ ਜਾਂਦਾ ਹੈ, ਜਿਸ ਨਾਲ ਉਤਪਾਦ ਦੇ ਮਿਆਰ 'ਤੇ ਮਾੜਾ ਅਸਰ ਪੈਂਦਾ ਹੈ। ਇਸ ਲਈ ਸਾਰੇ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਘੁਲਾੜੀ ਮਾਲਕਾਂ ਨੂੰ ਆਪਣੇ ਉਤਪਾਦ ਸੜਕਾਂ ਦੇ ਕਿਨਾਰੇ ਸ਼ੀਸ਼ੇ ਜਾਂ ਪਲਾਸਟਿਕ ਦੇ ਪਾਰਦਰਸ਼ੀ ਹਵਾ ਬੰਦ ਡੱਬਿਆਂ ਵਿੱਚ ਰੱਖਣ ਲਈ ਪ੍ਰੇਰਿਤ ਕਰਨ ਅਤੇ ਸਰਕਾਰ ਵੱਲੋਂ ਉਤਪਾਦਾਂ ਦੇ ਮਿਆਰ ਵਧਾਉਣ ਸਬੰਧੀ ਦਿੱਤੀ ਜਾ ਰਹੀ ਸਿਖਲਾਈ ਪ੍ਰਾਪਤ ਕਰਨ ਲਈ ਉਹਨਾਂ ਨੂੰ ਉਤਸ਼ਾਹਿਤ ਕਰਨ। ਉਹਨਾਂ ਕਿਹਾ ਕਿ ਇਸ ਨਾਲ ਨਾ ਸਿਰਫ ਘੁਲਾੜੀ ਦੇ ਉਤਪਾਦਾਂ ਦੀ ਗੁਣਵਤਾ ਵਧੇਗੀ ਬਲਕਿ ਉਤਪਾਦਾਂ ਦੇ ਬਿਹਤਰ ਮੰਡੀਕਰਨ ਨਾਲ ਘੁਲਾੜੀ ਮਾਲਕਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਅੱਗੇ ਜਾ ਕੇ ਇਹ ਰਵਾਇਤੀ ਪੱਧਰ ਦੀ ਗਤੀਵਿਧੀ ਹੁਨਰਮੰਦ ਉੱਦਮ ਵਿੱਚ ਅਪਗ੍ਰੇਡ ਹੋਵੇਗੀ ਤਾਂ ਜੋ ਸੁਰੱਖਿਅਤ ਅਤੇ ਸਾਫ-ਸੁਥਰੇ ਢੰਗ ਨਾਲ ਤਿਆਰ ਕੀਤੇ ਘੁਲਾੜੀ ਉਤਪਾਦ ਖਪਤਕਾਰਾਂ ਲਈ ਉਪਲਬਧ ਕਰਵਾਏ ਜਾ ਸਕਣ।

 

Tags: Kahan Singh Pannu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD