Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਨੀ ਮਹਾਜਨ ਵੱਲੋਂ ਡੀ.ਪੀ.ਆਈ.ਆਈ.ਟੀ. ਵੱਲੋਂ ਸੁਝਾਏ ਸਾਰੇ ਸੁਧਾਰਾਂ ਦੇ ਲਾਗੂਕਰਨ ਲਈ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼

ਜ਼ਿਲ੍ਹਾ ਕਾਰੋਬਾਰ ਸੁਧਾਰਾਂ ਬਾਰੇ ਸੂਬਾ ਪੱਧਰੀ ਵਰਕਸ਼ਾਪ ਦੀ ਕੀਤੀ ਪ੍ਰਧਾਨਗੀ

Web Admin

Web Admin

5 Dariya News

ਚੰਡੀਗੜ੍ਹ , 10 Dec 2019

Last updated on: Dec 10, 2019, 00:00 IST

ਜ਼ਿਲ੍ਹਾ ਪੱਧਰੀ ਕਾਰੋਬਾਰੀ ਸੁਧਾਰਾਂ 'ਤੇ ਧਿਆਨ ਕੇਂਦਰਤ ਕਰਨ ਦੀ ਜ਼ਰੂਰਤ ਨੂੰ 'ਤੇ ਜ਼ੋਰ ਦਿੰਦਿਆਂ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਨੇ ਸੂਬਾ ਪੱਧਰ 'ਤੇ ਲਾਗੂ ਹੋ ਚੁੱਕੇ ਸਾਰੇ ਸੁਧਾਰਾਂ ਨੂੰ ਲਾਗੂ ਕਰਨ ਲਈ ਸਮਾਂਬੱਧ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੰਗਲਵਾਰ ਨੂੰ ਮਗਸੀਪਾ ਵਿਖੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਵਰਕਸ਼ਾਪ ਦੀ ਸਮਾਪਤੀ ਤੋਂ ਬਾਅਦ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਇਨ੍ਹਾਂ ਸੁਧਾਰਾਂ ਦੇ ਲਾਗੂ ਕਰਨ ਦੇ ਅਧਾਰ 'ਤੇ ਹਰੇਕ ਜ਼ਿਲ੍ਹੇ  ਦੀ ਦਰਜਾਬੰਦੀ ਉਪਭੋਗਤਾਵਾਂ ਵੱਲੋਂ ਦਿੱਤੇ ਫੀਡਬੈਕ ਦੇ ਅਧਾਰ 'ਤੇ ਕੀਤੀ ਜਾਵੇਗੀ।ਇਸ ਗੱਲ ਨੂੰ ਦੁਹਰਾਉਂਦਿਆਂ ਕਿ ਵਪਾਰ ਕਰਨ ਨੂੰ ਸੁਖਾਲਾ ਬਣਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਇਹ ਪੰਜਾਬ ਉਦਯੋਗ ਅਤੇ ਵਪਾਰ ਵਿਕਾਸ ਨੀਤੀ, 2017 ਦਾ ਮੁੱਖ ਧੁਰਾ ਹੈ ਜਿਸਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਹਫ਼ਤੇ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2019 ਦੌਰਾਨ ਹੋਰ ਬਲ ਮਿਲਿਆ ਹੈ। ਇਸ ਸਬੰਧੀ ਹੋਈ ਪ੍ਰਗਤੀ 'ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਉਦਯੋਗ ਅਤੇ ਵਣਜ ਵਿਭਾਗ ਦੀ ਅਗਵਾਈ ਅਤੇ 14 ਵਿਭਾਗਾਂ ਅਤੇ ਏਜੰਸੀਆਂ ਦੇ ਸਹਿਯੋਗ ਨਾਲ ਡੀ.ਪੀ.ਆਈ.ਆਈ.ਟੀ. ਦੁਆਰਾ ਸੁਝਾਏ 187 ਸੁਧਾਰਾਂ ਦੇ ਲਾਗੂ ਕਰਨ ਦੇ ਸਮਰੱਥ ਹੋਇਆ ਹੈ।ਡੀ.ਪੀ.ਆਈ.ਆਈ.ਟੀ. ਨੇ ਇੱਕ ਜ਼ਿਲ੍ਹਾ ਪੱਧਰੀ ਕਾਰੋਬਾਰੀ ਸੁਧਾਰ ਯੋਜਨਾ ਸਾਂਝੀ ਕੀਤੀ ਹੈ ਜਿਸ ਵਿੱਚ ਕਾਰੋਬਾਰ ਸ਼ੁਰੂ ਕਰਨ, ਸ਼ਹਿਰੀ ਸਥਾਨਕ ਇਕਾਈ, ਲੈਂਡ ਰਿਫਾਰਮ ਅਨੇਬਲਰ, ਭੌਂ ਪ੍ਰਸ਼ਾਸਨ ਅਤੇ ਪ੍ਰਾਪਰਟੀ ਰਜਿਸਟ੍ਰੇਸ਼ਨ ਅਨੇਬਲਰ, ਉਸਾਰੀ ਲਈ ਮਨਜ਼ੂਰੀ ਲੈਣਾ, ਕਰ ਅਦਾ ਕਰਨਾ, ਹੋਰ ਫੁਟਕਲ ਖ਼ਰਚੇ, ਸ਼ਿਕਾਇਤ ਨਿਵਾਰਣ/ਪੇਪਰਲੈਸ ਅਦਾਲਤਾਂ ਅਤੇ ਕਾਨੂੰਨ ਤੇ ਵਿਵਸਥਾ ਵਰਗੇ 8 ਸੁਧਾਰ ਖੇਤਰਾਂ ਤਹਿਤ 218 ਸਿਫ਼ਾਰਿਸ਼ਾਂ ਸ਼ਾਮਲ ਹਨ। ਇਨ੍ਹਾਂ ਸੁਧਾਰਾਂ ਦੇ 18 ਵਿਭਾਗਾਂ ਵੱਲੋਂ ਲਾਗੂ ਕੀਤੇ ਜਾਣ ਦੀ ਉਮੀਦ ਹੈ।ਵਰਕਸ਼ਾਪ ਦੌਰਾਨ, ਪ੍ਰੋਜੈਕਟ ਮੈਨੇਜਰ ਸ੍ਰੀ ਗਿਰਦਾਰੀ ਲਾਲ ਦੀ ਅਗਵਾਈ ਵਾਲੀ ਡੀ.ਪੀ.ਆਈ.ਆਈ.ਟੀ. ਟੀਮ ਵੱਲੋਂ ਭਾਗੀਦਾਰਾਂ ਨੂੰ ਜ਼ਿਲ੍ਹਾ ਪੱਧਰੀ ਕਾਰੋਬਾਰ ਸੁਧਾਰ ਕਾਰਜ ਯੋਜਨਾ ਦੇ ਲਾਗੂਕਰਨ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੱਤੀ ਗਈ। ਬੁਲਾਰੇ ਅਨੁਸਾਰ ਇਹ ਵਰਕਸ਼ਾਪ ਸਬੰਧਤ ਵਿਭਾਗਾਂ ਨੂੰ ਡੀ.ਪੀ.ਆਈ.ਆਈ.ਟੀ. ਦੀਆਂ ਤਜਵੀਜ਼ਾਂ ਬਾਰੇ ਜਾਣੂੰ ਕਰਵਾਉਣ ਲਈ ਲਗਾਈ ਗਈ ਅਤੇ ਉਨ੍ਹਾਂ ਨੂੰ ਇਸ ਸਬੰਧੀ ਵਿਆਪਕ ਰਣਨੀਤੀ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਵਰਕਸ਼ਾਪ ਵਿੱਚ ਹੋਰਨਾਂ ਤੋਂ ਇਲਾਵਾ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਸਿਬਿਨ ਸੀ., ਵਿਸ਼ੇਸ਼ ਸਕੱਤਰ ਮਾਲ, ਸ੍ਰੀ ਮਨਸਵੀ ਕੁਮਾਰ, ਆਈ.ਜੀ. ਪੁਲੀਸ ਸ੍ਰੀ ਏ.ਕੇ. ਪਾਂਡੇ  ਤੋਂ ਇਲਾਵਾ ਸਬੰਧਤ ਵਿਭਾਗ ਦੇ ਨੋਡਲ ਅਧਿਕਾਰੀ, ਉਦਯੋਗ ਅਤੇ ਵਣਜ ਵਿਭਾਗ ਦੇ ਸਾਰੇ ਵਧੀਕ/ਜੁਆਇੰਟ/ਡਿਪਟੀ ਡਾਇਰੈਕਟਰ/ਜੀ.ਐਮ, ਡੀ.ਆਈ.ਸੀਜ਼, ਪੀ.ਬੀ.ਆਈ.ਪੀ. 'ਚ ਰੈਗੂਲੇਟਰੀ ਵਿਭਾਗ ਦੇ ਸਾਰੇ ਸੈਕਟਰ ਅਧਿਕਾਰੀ/ਨੋਡਲ ਅਧਿਕਾਰੀ ਹਾਜ਼ਰ ਸਨ।

 

Tags: Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD