Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ

ਸੂਬੇ ਵਿਚ ਜਨਗਣਨਾ ਦਾ ਪਹਿਲਾ ਪੜਾਅ 15 ਮਈ ਤੋਂ 29 ਜੂਨ, 2020 ਤੱਕ ਹੋਵੇਗਾ

Web Admin

Web Admin

5 Dariya News

ਚੰਡੀਗੜ੍ਹ , 10 Dec 2019

ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਸੂਬਾ ਪੱਧਰੀ ਕੋਆਡੀਨੇਸ਼ਨ ਕਮੇਟੀ  ਵਿਖੇ ਜਨਗਣਨਾ-2021 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਨਗਣਨਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜਾਅ ਅਧੀਨ 15 ਮਈ ਤੋਂ 29 ਜੂਨ, 2020 ਤੱਕ ਘਰਾਂ ਦੀ ਗਣਨਾ ਕਰਨ ਦੇ ਨਾਲ-ਨਾਲ ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕੀਤਾ ਜਾਵੇਗਾ। ਦੂਜੇ ਪੜਾਅ ਵਿੱਚ 9 ਤੋਂ 28 ਫਰਵਰੀ, 2021 ਤੱਕ ਜਨਸੰਖਿਆ ਗਣਨਾ ਕੀਤੀ ਜਾਵੇਗੀ ਅਤੇ 1 ਤੋਂ 5 ਮਾਰਚ 2021 ਤੱਕ ਸੁਧਾਈ ਕੀਤੀ ਜਾਵੇਗੀ।ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਕੀ ਇਕਾਈਆਂ ਦੀਆਂ ਹੱਦਾਂ 31 ਦਸੰਬਰ, 2019 ਤੋਂ ਬਾਅਦ ਵਧਾਈਆਂ ਨਹੀਂ ਜਾ ਸਕਣਗੀਆਂ। ਇਸ ਨਾਲ ਸੂਬੇ ਵਿੱਚ ਜਨਗਣਨਾ 2021 ਮੁਕੰਮਲ ਹੋਣ ਤੱਕ ਮੌਜੂਦਾ ਨਗਰ ਪਾਲਿਕਾਵਾਂ, ਪਿੰਡਾਂ, ਤਹਿਸੀਲਾਂ, ਵਿਕਾਸ ਬਲਾਕਾਂ, ਸਬ ਡਵੀਜ਼ਨਾਂ, ਜ਼ਿਲ੍ਹਿਆਂ ਆਦਿ ਦੀਆਂ ਹੱਦਾਂ ਵਿੱਚ ਕੋਈ ਵੀ ਤਬਦੀਲੀ ਕਰਨ 'ਤੇ ਪਾਬੰਦੀ ਹੋਵੇਗੀ। ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਗਿਆ ਕਿ ਮਾਸਟਰ ਟਰੇਨਰਾਂ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ 16 ਤੋਂ 21 ਦਸੰਬਰ, 2019 ਤੱਕ ਸਿਖਲਾਈ ਦਿੱਤੀ ਜਾਵੇਗੀ। ਜਨਗਣਨਾ 2021 ਦੇ ਫੀਲਡ ਦੇ ਕੰਮ ਲਈ ਜਨਗਣਨਾ ਕਰਨ ਵਾਲਿਆਂ ਅਤੇ ਸੁਪਰਵਾਈਜ਼ਰਾਂ ਜਿਨ੍ਹਾਂ ਵਿੱਚ ਸੂਬਾ ਸਰਕਾਰ ਦੇ ਅਧਿਕਾਰੀ, ਕਲਰਕ ਅਤੇ ਅਧਿਆਪਕ, ਸਥਾਨਕ ਅਥਾਰਟੀਆਂ ਆਦਿ ਸ਼ਾਮਲ ਹਨ, ਦੀ ਡਿਊਟੀ ਲਗਾਈ ਜਾਵੇਗੀ। 

ਉਨ੍ਹਾਂ ਨੂੰ ਇਸ ਸਬੰਧੀ 4 ਦਿਨ ਦੀ ਸਿਖਲਾਈ ਦਿੱਤੀ ਜਾਵੇਗੀ। ਜਨਗਣਨਾ ਦੀ ਪ੍ਰਕਿਰਿਆ ਨੂੰ ਦੁਭਾਸ਼ੀ ਮੋਬਾਈਲ ਐਪ ਅਤੇ ਪੇਪਰ ਫਾਰਮੈਟ ਦੀ ਸਹਾਇਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਘਰਾਂ ਦੀ ਸੂਚੀ ਤਿਆਰ ਕਰਨ ਸਮੇਂ ਮੈਪ/ਜੀਓ-ਰੈਫਰੈਂਸਿੰਗ ਦੀ ਵਰਤੋਂ ਕਰਨਾ ਵੀ ਵਿਚਾਰ ਅਧੀਨ ਹੈ।ਮੁੱਖ ਸਕੱਤਰ ਨੇ ਜਨਗਣਨਾ 2021 ਦੀ ਰੂਪ ਰੇਖਾ ਸਬੰਧੀ ਵਿਚਾਰ-ਚਰਚਾ ਕੀਤੀ ਅਤੇ ਡਿਜ਼ਾਇਨ ਅਤੇ ਤਕਨੀਕਾਂ ਵਿੱਚ ਸੁਧਾਰ ਕਰਨ  'ਤੇ ਜ਼ੋਰ ਦਿੱਤਾ ਗਿਆ ਤਾਂ ਜੋ ਜਨਗਣਨਾ ਦੇ ਅਮਲ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ।ਇਸ ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿੱਤ ਕਮਿਸ਼ਨਰ ਸੀਮਾ ਜੈਨ, ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਏ. ਵੇਣੂੰ ਪ੍ਰਸਾਦ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਵਿਸ਼ੇਸ਼ ਸਕੱਤਰ ਯੋਜਨਾ ਡੀ.ਐਸ. ਮਾਂਗਟ ਅਤੇ ਵਧੀਕ ਸਕੱਤਰ ਮਾਲ ਕੈਪਟਨ ਕਰਨੈਲ ਸਿੰਘ ਵੀ ਹਾਜ਼ਰ ਸਨ।ਡਾਇਰੈਕਟਰ ਜਨਗਣਨਾ ਪੰਜਾਬ ਅਤੇ ਚੰਡੀਗੜ੍ਹ ਡਾ. ਅਭਿਸ਼ੇਕ ਜੈਨ ਨੇ ਅਗਾਊਂ ਮੁਕੰਮਲ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਮਰਿਤੁੰਨਜੇ ਕੁਮਾਰ ਅਤੇ ਜਨਗਣਨਾ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੀ ਭਾਗ ਲਿਆ।

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD