Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਮੰਡੀ ਗੋਬਿੰਦਗੜ੍ਹ ਨੂੰ ਹਰਿਆ ਭਰਿਆ ਬਣਾਉਣ ਅਤੇ ਧੂੜ ਨੂੰ ਰੋਕਣ ਲਈ ਕਮੇਟੀਆਂ ਗਠਿਤ : ਕਾਹਨ ਸਿੰਘ ਪੰਨੂੰ

Web Admin

Web Admin

5 Dariya News

ਚੰਡੀਗੜ੍ਹ , 11 Dec 2019

ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ, ਪੰਜਾਬ ਨੇ ਮੰਡੀ ਗੋਬਿੰਦਗੜ੍ਹ ਕਸਬੇ ਵਿੱਚ ਹਰਿਆਲੀ ਵਧਾਉਣ ਅਤੇ ਧੂੜ-ਮਿੱਟੀ ਨੂੰ ਰੋਕਣ ਦੀਆਂ ਸਾਰੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਦੋ ਕਮੇਟੀਆਂ ਗਠਿਤ ਕੀਤੀਆਂ। ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦਿੱਤੀ।ਇਸ ਸਬੰਧੀ ਵੇਰਵੇ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਹਵਾ ਪ੍ਰਦੂਸਣ ਦੇ ਸਰੋਤਾਂ ਅਤੇ ਇਸ ਨੂੰ ਨਿਯੰਤਰਣ ਕਰਨ ਲਈ ਲੋੜੀਂਦੇ ਉਪਰਾਲਿਆਂ ਦੀ ਪਛਾਣ ਕਰਨ ਲਈ ਮੰਡੀ ਗੋਬਿੰਦਗੜ੍ਹ ਖੇਤਰ ਦੇ ਸਾਰੇ ਭਾਈਵਾਲਾਂ/ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਚਾਰ ਵਟਾਂਦਰੇ ਉਪਰੰਤ ਇਹ ਤੱਥ ਸਾਹਮਣੇ ਆਇਆ ਕਿ ਮੰਡੀ ਗੋਬਿੰਦਗੜ੍ਹ ਖੇਤਰ ਦੇ ਹਵਾ ਪ੍ਰਦੂਸਣ ਦਾ ਇੱਕ ਪ੍ਰਮੁੱਖ ਕਾਰਣ ਸੜਕ ਦੀ ਧੂੜ ਹੈ। ਅੰਦਰੂਨੀ ਸੜਕਾਂ ਦੀ ਮਾੜੀ ਹਾਲਤ ਅਤੇ ਕੱਚੇ ਰਸਤਿਆਂ 'ਤੇ ਭਾਰੀ ਵਾਹਨਾਂ ਦੀ ਆਵਾਜਾਈ ਨਾਲ ਧੂੜ ਪੈਦਾ ਹੁੰਦੀ ਹੈ। ਇਸ ਲਈ, ਇਹ ਫੈਸਲਾ ਲਿਆ ਗਿਆ ਕਿ ਨਗਰ ਕੌਂਸਲ, ਮੰਡੀ ਗੋਬਿੰਦਗੜ੍ਹ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ, ਮੰਡੀ ਗੋਬਿੰਦਗੜ੍ਹ ਖੇਤਰ ਵਿੱਚ ਧੂੜ ਵਾਲੇ ਸਾਰੇ ਸਥਾਨਾਂ ਦੀ ਮੈਪਿੰਗ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਧੂੜ ਨੂੰ ਨਿਯੰਤਰਿਤ ਕਰਨ ਲਈ ਲੋੜੀਂਦਾ ਕੰਮ ਸਬੰਧਤ ਵਿਭਾਗਾਂ ਦੁਆਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਇਸ ਸਬੰਧੀ ਇੱਕ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ ਜੋ ਕਸਬੇ ਵਿੱਚ ਧੂੜ ਵਾਲੀਆਂ ਸਾਰੀਆਂ ਥਾਵਾਂ ਦੀ ਪਛਾਣ ਕਰੇਗੀ ਅਤੇ ਉਨ੍ਹਾਂ ਦੀ ਨਕਸ਼ੇ 'ਤੇ ਨਿਸ਼ਾਨਦੇਹੀ ਕਰੇਗੀ ਅਤੇ ਸਮਾਂਬੱਧ ਢੰਗ ਨਾਲ ਧੂੜ ਵਾਲੀਆਂ ਥਾਵਾਂ ਦੀ ਮੁਰੰਮਤ ਕਰਨ ਲਈ ਕਾਰਜ ਯੋਜਨਾ ਸੌਂਪੇਗੀ।

ਇਸ ਤੋਂ ਇਲਾਵਾ, ਮੀਟਿੰਗ ਵਿੱਚ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਗਈ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਮੰਡੀ ਗੋਬਿੰਦਗੜ੍ਹ 'ਚ ਹਰਿਆਲੀ ਨੂੰ ਵਧਾਇਆ ਜਾ ਸਕਦਾ ਹੈ ਕਿਉਂਕਿ ਉਦਯੋਗਾਂ ਅਤੇ ਹੋਰ ਜਨਤਕ ਥਾਵਾਂ 'ਤੇ ਬੂਟੇ ਲਗਾਉਣ ਲਈ ਢੁੱਕਵਾਂ ਖਾਲੀ ਖੇਤਰ ਉਪਲਬਧ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਕਿ ਨਗਰ ਕੌਂਸਲ, ਮੰਡੀ ਗੋਬਿੰਦਗੜ੍ਹ ਅਤੇ ਜੰਗਲਾਤ ਵਿਭਾਗ ਕਸਬੇ ਵਿਚ ਰੁੱਖਆਰੋਪਣ ਲਈ ਉਪਲਬਧ ਥਾਵਾਂ ਦੀ ਮੈਪਿੰਗ ਕਰੇਗਾ ਤਾਂ ਜੋ ਮੰਡੀ ਗੋਬਿੰਦਗੜ੍ਹ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਹ ਵੀ ਫੈਸਲਾ ਕੀਤਾ ਗਿਆ ਕਿ ਇਕ ਹੋਰ ਕਮੇਟੀ ਦਾ ਗਠਨ ਕੀਤਾ ਜਾਵੇ ਜੋ ਮੰਡੀ ਗੋਬਿੰਦਗੜ੍ਹ ਖੇਤਰ ਵਿਚ ਬੂਟੇ ਲਗਾਉਣ ਲਈ ਉਪਲਬਧ ਸਾਰੀਆਂ ਖਾਲੀ ਥਾਵਾਂ ਦੀ ਪਛਾਣ ਕਰੇਗੀ ਅਤੇ ਉਨ੍ਹਾਂ ਦੀ ਨਕਸ਼ੇ 'ਤੇ ਨਿਸ਼ਾਨਦੇਹੀ ਕਰਕੇ ਕਾਰਜ ਯੋਜਨਾ ਸੌਂਪੇਗੀ।ਮੰਡੀ ਗੋਬਿੰਦਗੜ੍ਹ ਖੇਤਰ ਵਿੱਚ ਪੌਦੇ ਲਗਾਉਣ ਲਈ ਉਪਲਬਧ ਜਗ੍ਹਾ ਦੀ ਪਛਾਣ ਕਰਨ ਲਈ ਬਣਾਈ ਗਈ ਕਮੇਟੀ ਵਿੱਚ ਵਾਤਾਵਰਣ ਅਤੇ ਮੌਸਮ ਤਬਦੀਲੀ ਡਾਇਰੈਕਟੋਰੇਟ ਦੇ ਡਾਇਰੈਕਟਰ  ਚੇਅਰਮੈਨ ਵਜੋਂ, ਉਪ ਮੰਡਲ ਮੈਜਿਸਟਰੇਟ, ਅਮਲੋਹ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ੋਨਲ ਦਫਤਰ-2, ਪਟਿਆਲਾ ਦੇ ਸੀਨੀਅਰ ਵਾਤਾਵਰਣ ਇੰਜੀਨੀਅਰ ਮੈਂਬਰਾਂ ਵਜੋਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤਰੀ ਦਫਤਰ, ਫਤਹਿਗੜ੍ਹ ਸਾਹਿਬ ਦੇ ਵਾਤਾਵਰਣ ਇੰਜੀਨੀਅਰ ਅਤੇ ਕਨਵੀਨਰ, ਕਾਰਜਕਾਰੀ ਅਧਿਕਾਰੀ, ਨਗਰ ਕੌਂਸਲ, ਕਾਰਜਕਾਰੀ ਅਧਿਕਾਰੀ, ਪੀ.ਡਬਲਯੂ.ਡੀ. (ਬੀ ਐਂਡ ਆਰ) ਅਤੇ ਜ਼ਿਲ੍ਹਾ ਜੰਗਲਾਤ ਅਫਸਰ, ਮੰਡੀ ਗੋਬਿੰਦਗੜ੍ਹ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ। ਇਸ ਤੋਂ ਇਲਾਵਾ, ਮੰਡੀ ਗੋਬਿੰਦਗੜ੍ਹ ਖੇਤਰ ਦੇ ਸਾਰੇ ਧੂੜ ਵਾਲੀਆਂ ਥਾਵਾਂ ਦੀ ਮੈਪਿੰਗ ਲਈ ਬਣਾਈ ਗਈ ਕਮੇਟੀ ਵਿਚ ਵਣ ਅਧਿਕਾਰੀ ਨੂੰ ਛੱਡ ਕੇ ਉਪਰੋਕਤ ਸਾਰੇ ਅਧਿਕਾਰੀ ਸਾਮਲ ਕੀਤੇ ਗਏ ਹਨ।ਸ. ਪੰਨੂੰ ਨੇ ਦੱਸਿਆ ਕਿ ਕੰਮ ਦੇ ਸੁਚੱਜੇ ਢੰਗ ਨਾਲ ਅਤੇ ਸਮਾਂਬੱਧ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਕਿ ਕਮੇਟੀਆਂ ਪ੍ਰਗਤੀ ਦਾ ਜਾਇਜਾ ਲੈਣ ਲਈ ਮਹੀਨੇ ਵਿੱਚ ਦੋ ਵਾਰ ਮੀਟਿੰਗ ਕਰਨਗੀਆਂ।

 

Tags: Kahan Singh Pannu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD