Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੋਲੋ ਗਰਾਊਂਡ ਵਿਖੇ ਲੱਗੇ ਮੋਬਾਈਲ ਡਿਜੀਟਲ ਮਿਊਜ਼ੀਅਮ ਨੂੰ ਦੇਖਕੇ ਪਟਿਆਲਾ ਵਾਸੀ ਰੂਹਾਨੀਅਤ ਦੇ ਰੰਗ ਵਿੱਚ ਰੰਗੇ

ਦੂਸਰੇ ਦਿਨ ਸਵੇਰੇ 7 ਵਜੇ ਤੋਂ ਹੀ ਦਰਸ਼ਕਾਂ ਨੇ ਡਿਜੀਟਲ ਮਿਊਜ਼ੀਅਮ ਦੇਖਣ ਲਈ ਦਿਖਾਇਆ ਭਾਰੀ ਉਤਸ਼ਾਹ

5 Dariya News

5 Dariya News

5 Dariya News

ਪਟਿਆਲਾ , 12 Dec 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਚੱਲ ਰਹੇ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਦੇ ਅੱਜ ਦੂਸਰੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀ ਲਗਵਾਈ ਅਤੇ ਵੱਡੀ ਗਿਣਤੀ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਰਧਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫੇ ਨੂੰ ਜਾਣਿਆ ਗਿਆ।  ਡਿਜੀਟਲ ਮਿਊਜ਼ੀਅਮ 'ਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਜਾਣਕੇ ਪਟਿਆਲਾ ਵਾਸੀ ਰੂਹਾਨੀਅਤ ਦੇ ਰੰਗ ਵਿੱਚ ਰੰਗੇ ਗਏ।ਮਿਊਜ਼ੀਅਮ ਦੇਖਣ ਲਈ ਸਵੇਰੇ 7 ਵਜੇ ਤੋਂ ਹੀ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਸ਼ੁਰੂ ਹੋ ਗਈ ਅਤੇ ਸੰਗਤਾਂ ਵੱਲੋਂ ਜਿਥੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਉਥੇ ਹੀ ਇਕ ਪਿੰਡ ਤੋਂ ਆਏ ਬਜ਼ੁਰਗ ਨੇ ਆਪਣੇ ਤਜਰਬੇ ਸਾਂਝੇ ਕਰਦਿਆ ਕਿਹਾ ਕਿ ਅਖਬਾਰ ਵਿੱਚ ਪੜਕੇ ਅੱਜ ਉਹ ਇਸ ਮਿਊਜ਼ੀਅਮ ਨੂੰ ਦੇਖਣ ਆਏ ਹਨ ਅਤੇ ਮਿਊਜ਼ੀਅਮ ਨੂੰ ਦੇਖਕੇ ਉਨ੍ਹਾਂ ਨੂੰ ਇੰਝ ਪ੍ਰਤੀਤ ਹੋਇਆ ਜਿਵੇ ਗੁਰੂ ਸਾਹਿਬ ਉਨ੍ਹਾਂ ਦੇ ਸਾਹਮਣੇ ਹੋਣ ਉਨ੍ਹਾਂ ਭਾਵੁਕ ਮਨ ਨਾਲ ਕਿਹਾ ਕਿ ਸਰਕਾਰ ਦੇ ਅਜਿਹੇ ਉਪਰਾਲੇ ਕੁਰਾਹੇ ਪੈ ਰਹੀ ਨੌਜਵਾਨ ਪੀੜ੍ਹੀ ਲਈ ਰਾਹ ਦਸੇਰੇ ਦਾ ਕੰਮ ਕਰਨਗੇ। ਮਿਊਜ਼ੀਅਮ ਦੇਖਣ ਉਪਰੰਤ ਵੱਡੀ ਗਿਣਤੀ ਸੰਗਤ ਨੇ ਆਪਣੇ ਵਿਚਾਰ ਪੇਸ਼ ਕਰਦਿਆ ਇਸ ਤਜਰਬੇ ਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਚੰਗਾ ਤਜਰਬਾ ਦੱਸਿਆ ਅਤੇ ਉਨ੍ਹਾਂ ਕਿਹਾ ਕਿ ਉਹ ਹੋਰਨਾਂ ਲੋਕਾਂ ਨੂੰ ਵੀ ਮਿਊਜ਼ੀਅਮ ਨੂੰ ਦੇਖਣ ਲਈ ਪ੍ਰੇਰਿਤ ਕਰਨਗੇ।ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵੱਲੋਂ ਕਰਵਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਦੇਖਣ ਆਏ ਸਕੂਲੀ ਵਿਦਿਆਰਥੀਆਂ ਵਿੱਚ ਉਤਸ਼ਾਹ ਦੇਖਦਿਆ ਹੀ ਬਣਦਾ ਸੀ ।

ਸਕੂਲੀ ਵਿਦਿਆਰਥੀਆਂ ਨੇ ਜਿਥੇ ਮਿਊਜ਼ੀਅਮ ਦੇ ਬਾਹਰ ਲੱਗੇ ਗੁਰਦੁਆਰਿਆ ਦੇ ਚਿੱਤਰਾਂ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਪੜਨ ਵਿੱਚ ਖਾਸ ਰੁੱਚੀ ਦਿਖਾਈ ਉਥੇ ਹੀ ਮਿਊਜ਼ੀਅਮ ਅੰਦਰ ਹਰੇਕ ਸਕਰੀਨ ਸਾਹਮਣੇ ਗੁਰੂ ਸਾਹਿਬ ਦੇ ਜੀਵਨ ਨੂੰ ਬੜੇ ਹੀ ਧਿਆਨ ਨਾਲ ਸੁਣਿਆ। ਵਿਦਿਆਰਥੀਆਂ ਨੇ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਨੂੰ ਨਾਲ ਲੈਕੇ ਦੁਬਾਰਾ ਫੇਰ ਇਸ ਮਿਊਜ਼ੀਅਮ ਨੂੰ ਦੇਖਣ ਜਰੂਰੀ ਆਉਣਗੇ। ਅੱਜ ਜਿਥੇ ਪਟਿਆਲਾ ਸਮੇਤ ਆਲੇ-ਦੁਆਲੇ ਇਲਾਕਿਆ ਦੀਆਂ ਸੰਗਤਾਂ ਨੇ ਮਿਊਜ਼ੀਅਮ ਨੂੰ ਦੇਖਿਆ ਉਥੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫੀਲਖਾਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਮਹਿੰਦਰਾ ਕਾਲਜ, ਸਰਕਾਰ ਬਹੁ-ਤਕਨੀਕੀ ਕਾਲਜ ਲੜਕੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਮਾਰਟ ਸਕੂਲ ਪਾਸੀ ਰੋਡ, ਪ੍ਰਧਾਨ ਮੰਤਰੀ ਕੌਸ਼ਲ ਕੇਂਦਰ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਰਾਏਪੁਰ, ਨਿਊ ਦਿੱਲੀ ਪਬਲਿਕ ਸਕੂਲ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪ੍ਰੈਸ ਰੋਡ ਤੇ ਐਸ.ਐਸ.ਟੀ ਨਗਰ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਡਿਜੀਟਲ ਮਿਊਜ਼ੀਅਮ ਰਾਹੀਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਸੰਬਧੀ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ 13 ਦਸੰਬਰ ਨੂੰ ਵੀ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਸਵੇਰੇ 07:00 ਵਜੇ ਤੋਂ ਸ਼ਾਮ 5:00 ਵਜੇ ਤੱਕ ਡਿਜੀਟਲ ਮਿਊਜ਼ੀਅਮ ਦੇਖਿਆ ਜਾ ਸਕਦਾ ਹੈ ਅਤੇ 13 ਦਸੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਅਧਾਰਤ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਸ਼ਾਮ 6:00 ਵਜੇ ਤੋਂ ਸ਼ਾਮ 6:45 ਵਜੇ ਤੱਕ ਅਤੇ ਦੂਸਰਾ ਸ਼ੋਅ 7:30 ਵਜੇ ਤੋਂ 8:15 ਵਜੇ ਤੱਕ ਦਿਖਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਪੋਲੋ ਗਰਾਊਂਡ ਵਿਖੇ ਲੱਗੇ ਡਿਜੀਟਲ ਮੋਬਾਇਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਇਸ ਅਲੌਕਿਕ ਪ੍ਰੋਗਰਾਮ ਵਿੱਚ ਦਾਖਲਾ ਮੁਫਤ ਹੈ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD