Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਲਾਈਟ ਐਂਡ ਸਾਊਂਡ ਸ਼ੋਅ ਨੇ ਪੋਲੋ ਗਰਾਊਂਡ 'ਚ ਸਿਰਜਿਆ ਆਲੌਕਿਕ ਮਾਹੌਲ

ਕੈਪਟਨ ਸਰਕਾਰ ਨੇ ਗੁਰੂ ਸਾਹਿਬ ਦਾ ਸੰਦੇਸ਼ ਕੁਲ ਲੋਕਾਈ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ- ਸਾਧੂ ਸਿੰਘ ਧਰਮਸੋਤ

5 Dariya News

5 Dariya News

5 Dariya News

ਪਟਿਆਲਾ , 12 Dec 2019

ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਹੇਠ ਆਪਣੀ ਹੀ ਕਿਸਮ ਦੇ ਨਿਵੇਕਲੇ, ਆਵਾਜ ਅਤੇ ਰੌਸ਼ਨੀ ਦੇ ਸੁਮੇਲ ਵਾਲੇ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਦਾ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਵੱਡੀ ਗਿਣਤੀ ਸੰਗਤ ਨੇ ਭਾਰੀ ਠੰਢ ਦੇ ਬਾਵਜੂਦ ਸ਼ਰਧਾ ਪੂਰਵਕ ਆਨੰਦ ਮਾਣਿਆ।ਲਾਇਟ ਐਂਡ ਸਾਊਂਡ ਦੇ ਇਸ ਅਲੌਕਿਕ ਸ਼ੋਅ ਦੌਰਾਨ ਡਿਜ਼ੀਟਲ ਤਕਨੀਕਾਂ ਤੇ ਲੇਜ਼ਰ ਸ਼ੋਅ ਜਰੀਏ ਸੰਗਤਾਂ ਦੇ ਠਾਠਾਂ ਮਾਰਦੇ ਪ੍ਰਭਾਵਸ਼ਾਲੀ ਇਕੱਠ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਗਿਆ। ਰੁਹਾਨੀਅਤ ਦੇ ਰੰਗ ਵਿੱਚ ਰੰਗੇ ਪੋਲੋ ਗਰਾਊਂਡ ਵਿਖੇ ਪਟਿਆਲਾ ਤੇ ਆਸ-ਪਾਸ ਦੇ ਇਲਾਕਿਆਂ ਤੋਂ ਪੁੱਜੀ ਸੰਗਤ ਨੇ ਇਸ ਸ਼ੋਅ ਦੀ ਭਰਵੀਂ ਸ਼ਲਾਘਾ ਕਰਦਿਆਂ ਧੰਨ ਗੁਰੂ ਨਾਨਕ ਦਾ ਜਾਪ ਕੀਤਾ।ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਤੇ ਨਿਵੇਕਲੇ ਆਯੋਜਨ ਦੌਰਾਨ ਪਹਿਲੇ ਸ਼ੋਅ ਦੀ ਸ਼ੁਰੂਆਤ ਪੰਜਾਬ ਦੇ ਜੰਗਲਾਤ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਰਵਾਈ। ਉਨ੍ਹਾਂ ਦੇ ਨਾਲ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਵੀ ਮੌਜੂਦ ਸਨ।ਸ. ਧਰਮਸੋਤ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦਾ 550ਸਾਲਾ ਪ੍ਰਕਾਸ਼ ਪੁਰਬ ਇੱਕ ਨਿਮਾਣੇ ਸਿੱਖ ਵਜੋਂ ਮਨਾਉਣ ਲਈ ਵਿਸ਼ਾਲ ਪ੍ਰਬੰਧ ਕੀਤੇ ਸਨ ਤਾਂ ਕਿ ਗੁਰੂ ਸਾਹਿਬ ਦਾ ਸੰਦੇਸ਼ ਕੁਲ ਲੋਕਾਈ ਤੱਕ ਪੁੱਜਦਾ ਕੀਤਾ ਜਾ ਸਕੇ।

ਸ. ਧਰਮਸੋਤ ਨੇ ਕਿਹਾ ਕਿ ਗੁਰੂ ਸਾਹਿਬ ਸਮੁਚੀ ਲੋਕਾਈ ਦੇ ਰਹਿਬਰ ਸਨ ਇਸ ਲਈ ਸਾਨੂੰ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਂਦੇ ਸਮੇਂ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਨਫ਼ਰਤ ਦੀ ਅੱਗ ਨਾਲ ਸੜਦੇ ਜਗਤ ਜਲੰਦੇ ਨੂੰ ਠਾਰਨ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਉਪਦੇਸ਼ਾਂ ਮੁਤਾਬਕ ਜੀਵਨ ਜਾਚ ਸਿੱਖਾਂਗੇ। ਸ. ਧਰਮਸੋਤ ਨੇ ਇਸ ਤੋਂ ਪਹਿਲਾਂ ਡਿਜ਼ੀਟਲ ਮੋਬਾਇਲ ਮਿਊਜ਼ੀਅਮ ਨੂੰ ਵੀ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਬਾਰੇ ਜਾਣਕਾਰੀ ਹਾਸਲ ਕੀਤੀ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਦੌਰਾਨ ਸ਼ਾਮ 6 ਵਜੇ ਤੋਂ 6.45 ਅਤੇ 7.30 ਤੋਂ 8.15 ਵਜੇ ਤੱਕ ਦੋ ਸ਼ੋਅ ਦਿਖਾਏ ਗਏ ਹਨ। ਸ੍ਰੀ ਕੁਮਾਰ ਅਮਿਤ ਨੇ ਇਸ ਮੁਫ਼ਤ ਦਾਖਲੇ ਵਾਲੇ ਬਾਕਮਾਲ ਸ਼ੋਅ ਦਾ ਆਨੰਦ ਮਾਣਨ ਦੀ ਅਪੀਲ ਕਰਦਿਆਂ ਦੱਸਿਆ ਕਿ 13 ਦਸੰਬਰ ਨੂੰ ਵੀ ਇਸੇ ਤਰ੍ਹਾਂ ਦੋ ਸ਼ੋਅ ਪ੍ਰਦਰਸ਼ਿਤ ਕੀਤੇ ਜਾਣਗੇ, ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਇਸ ਅਲੌਕਿਕ ਆਯੋਜਨ ਮੌਕੇ ਜਰੂਰ ਸ਼ਿਰਕਤ ਕਰਨ।ਇਸ ਦੌਰਾਨ ਸੰਗਤ ਵਿੱਚ ਸ਼ਾਮਲ ਕੁਝ ਲੋਕਾਂ ਨੇ ਕਿਹਾ ਕਿ ਅਜਿਹਾ ਕਰਕੇ ਪੰਜਾਬ ਸਰਕਾਰ ਨੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਆਧੁਨਿਕ ਢੰਗ ਤਰੀਕਿਆਂ ਰਾਹੀਂ ਰੂਬਰੂ ਕਰਵਾਇਆ ਹੈ, ਜੋ ਕਿ ਇੱਕ ਸ਼ਲਾਘਾਯੋਗ ਉਪਰਾਲਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਹਿਮਦ ਪਰੈ, ਵਧੀਕ ਡਿਪਟੀ ਕਮਿਸ਼ਨਰ (ਡੀ) ਡਾ. ਪ੍ਰੀਤੀ ਯਾਦਵ,ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ, ਸਮੇਤ ਵੱਡੀ ਗਿਣਤੀ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: 550th Prakash Purab , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD