Tuesday, 14 May 2024

 

 

ਖ਼ਾਸ ਖਬਰਾਂ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਪੋਲੋ ਗਰਾਊਂਡ ਵਿਖੇ ਲੱਗਿਆ ਮੋਬਾਈਲ ਡਿਜੀਟਲ ਮਿਊਜ਼ੀਅਮ ਪਟਿਆਲਾ ਵਾਸੀਆਂ ਦੇ ਮਨ ਵਿਚ ਅਮਿੱਟ ਯਾਦਾਂ ਛੱਡਕੇ ਹੋਇਆ ਸਮਾਪਤ

ਤਿੰਨ ਦਿਨਾਂ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਦਰਸ਼ਕਾਂ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਬਾਰੇ ਕੀਤੀ ਜਾਣਕਾਰੀ ਪ੍ਰਾਪਤ

5 Dariya News

5 Dariya News

5 Dariya News

ਪਟਿਆਲਾ , 13 Dec 2019

ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਇਆ ਗਿਆ ਮੋਬਾਇਲ ਡਿਜੀਟਲ ਮਿਊਜ਼ੀਅਮ ਅੱਜ ਪਟਿਆਲਾ ਵਾਸੀਆਂ ਦੇ ਮਨਾ ਵਿੱਚ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। 11 ਦਸੰਬਰ ਤੋਂ ਸ਼ੁਰੂ ਹੋਏ ਮੋਬਾਇਲ ਡਿਜੀਟਲ ਮਿਊਜ਼ੀਅਮ 'ਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਦਰਸ਼ਕਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੇ ਫਲਸਫੇ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਮੋਬਾਇਲ ਡਿਜੀਟਲ ਮਿਊਜ਼ੀਅਮ ਦਾ ਭਰਪੂਰ ਲਾਭ ਉਠਾਇਆ।ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਲਗਾਏ ਗਏ ਮੋਬਾਇਲ ਡਿਜੀਟਲ ਮਿਊਜ਼ੀਅਮ ਵਿੱਚ ਜਿਥੇ ਵੱਡੀ ਗਿਣਤੀ ਪਟਿਆਲਵੀਆਂ ਨੇ ਸ਼ਿਰਕਤ ਕਰਕੇ ਆਲੌਕਿਕ ਨਜ਼ਾਰੇ ਦਾ ਅਨੁਭਵ ਕੀਤਾ ਉਥੇ ਹੀ ਪਿੰਡਾਂ ਤੋਂ ਆਈ ਸੰਗਤ ਨੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਨਵੇਂ ਢੰਗ ਨਾਲ ਦੇਖਕੇ ਰੂਹਾਨੀ ਅਨੁਭਵ ਪ੍ਰਾਪਤ ਕੀਤਾ। ਡਿਜੀਟਲ ਮਿਊਜ਼ੀਅਮ 'ਚ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀ ਰੁੱਚੀ ਦਿਖਾਉਂਦਿਆਂ ਗੁਰੂ ਸਾਹਿਬ ਦੇ ਜੀਵਨ ਤੇ ਫਲਸਫੇ ਨੂੰ ਨਵੀਆਂ ਤਕਨੀਕਾਂ ਨਾਲ ਸਮਝਣ ਵਿੱਚ ਕਾਫ਼ੀ ਦਿਲਚਸਪੀ ਦਿਖਾਈ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਇਸ ਮਿਊਜ਼ੀਅਮ ਨੂੰ ਦੇਖਣ ਲਈ ਤਿੰਨੋ ਦਿਨ ਸਵੇਰੇ 7 ਵਜੇ ਤੋਂ ਹੀ ਸੰਗਤਾਂ ਦੀ ਵੱਡੀ ਗਿਣਤੀ ਵਿਚ ਆਮਦ ਹੁੰਦੀ ਰਹੀ ਅਤੇ ਦੋ ਦਿਨ ਮੌਸਮ ਖਰਾਬ ਹੋਣ ਦੇ ਬਾਵਜੂਦ ਵੀ ਸੰਗਤਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਾ ਆਈ ਅਤੇ ਮਿਊਜ਼ੀਅਮ ਆਪਣੀ ਪੂਰੀ ਸਮਰੱਥਾ ਅਨੁਸਾਰ ਤਿੰਨੋ ਦਿਨ ਚੱਲਦਾ ਰਿਹਾ ਹੈ।ਡਿਜੀਟਲ ਮਿਊਜ਼ੀਅਮ ਦੇਖ ਕੇ ਆਈ ਸੰਗਤ ਵੱਲੋਂ ਜਿਥੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਉਥੇ ਹੀ ਅਜਿਹੇ ਡਿਜੀਟਲ ਮਿਊਜ਼ੀਅਮ ਨਾਲ ਗੁਰੂ ਸਾਹਿਬ ਦੇ ਜੀਵਨ ਨੂੰ ਪੇਸ਼ ਕਰਨ ਦੇ ਢੰਗ ਨੂੰ ਵੀ ਸਲਾਇਆ ਗਿਆ। ਵੀ.ਆਰ. ਤਕਨੀਕ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਹੁੰਦੇ ਦਰਸ਼ਨਾਂ ਨੇ ਸੰਗਤਾਂ ਨੂੰ ਵਿੱਛੜੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਕੇ ਭਾਵੁਕ ਕਰ ਦਿੱਤਾ।ਡਿਜੀਟਲ ਮਿਊਜ਼ੀਅਮ ਦੇਖਣ ਆਈ ਸੰਗਤ ਨੇ ਜਿਥੇ ਮਿਊਜ਼ੀਅਮ ਦੇ ਅੰਦਰ ਆਧੁਨਿਕ ਤਕਨੀਕਾਂ ਨਾਲ ਗੁਰੂ ਸਾਹਿਬ ਦੇ ਜੀਵਨ ਤੇ ਫਲਸਫੇ ਨੂੰ ਜਾਣਿਆ ਉਥੇ ਹੀ ਡਿਜੀਟਲ ਮਿਊਜ਼ੀਅਮ ਦੇ ਅੱਗੇ ਰਵਾਇਤੀ ਢੰਗ ਨਾਲ ਲੱਗੇ ਗੁਰਦੁਆਰਿਆਂ ਦੇ ਚਿੱਤਰ ਅਤੇ ਉਨ੍ਹਾਂ ਦੇ ਇਤਿਹਾਸ ਨੂੰ ਪੜਨ ਵਿੱਚ ਵੀ ਸੰਗਤਾਂ ਨੇ ਖਾਸ ਰੁੱਚੀ ਦਿਖਾਈ।ਸ਼ਹਿਰ ਸਮੇਤ ਜਿਥੇ ਆਲੇ-ਦੁਆਲੇ ਇਲਾਕਿਆਂ ਦੀਆਂ ਸੰਗਤਾਂ, ਪੋਲੋ ਗਰਾਊਂਡ ਵਿਖੇ ਸੈਰ ਕਰਨ ਵਾਲਿਆਂ ਤੇ ਖਿਡਾਰੀਆਂ ਨੇ ਮਿਊਜ਼ੀਅਮ ਨੂੰ ਦੇਖਿਆ ਉਥੇ ਹੀ ਵੱਡੀ ਗਿਣਤੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਡਿਜੀਟਲ ਮਿਊਜ਼ੀਅਮ ਦਾ ਆਨੰਦ ਮਾਣਿਆ। ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਐਸ.ਡੀ. ਸਕੂਲ, ਢੁਡਿਆਲਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ,ਬੀ.ਐਨ. ਖਾਲਸਾ ਸਕੂਲ, ਸ਼ਕੁੰਤਲਾ ਸਕੂਲ ਅਤੇ ਨਿਊ ਦਿੱਲੀ ਪਬਲਿਕ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਡਿਜੀਟਲ ਮਿਊਜ਼ੀਅਮ ਰਾਹੀਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਸੰਬਧੀ ਜਾਣਕਾਰੀ ਪ੍ਰਾਪਤ ਕੀਤੀ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD