Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਧੂਰੇ ਵਿਕਾਸ ਕਾਰਜ ਤਹਿ ਸਮੇਂ ਅਨੁਸਾਰ ਕੀਤੇ ਜਾਣ ਮੁਕੰਮਲ : ਬੀ.ਸ੍ਰੀਨਿਵਾਸਨ

ਮੁਕੰਮਲ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਕਰਵਾਏ ਜਾਣ ਜਮ੍ਹਾਂ

5 Dariya News

5 Dariya News

5 Dariya News

ਬਠਿੰਡਾ , 13 Dec 2019

Last updated on: Dec 13, 2019, 00:00 IST

ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਕਾਰਗੁਜ਼ਾਰੀ ਸਬੰਧੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ, ਰਿਕਵਰੀ ਕੇਸਾਂ, ਪੈਂਡਿੰਗ ਕੰਮਾਂ ਤੋਂ ਇਲਾਵਾ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ।ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਦੇਣ,  ਚੱਲ ਰਹੇ ਅਤੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਤਹਿ ਸਮੇਂ ਅਨੁਸਾਰ ਪੂਰੇ ਕਰਨ ਦੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।  ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਲੰਬੇ ਸਮੇਂ ਤੋਂ ਬਕਾਇਆ ਰਿਕਵਰੀ ਦੀ ਵਸੂਲੀ 'ਚ ਕਿਸੇ ਤਰ੍ਹਾਂ ਦੀ ਢਿੱਲ ਮੱਠ ਨਾ ਵਰਤੀ ਜਾਵੇ।ਡਿਪਟੀ ਕਮਿਸ਼ਨਰ ਨੇ ਐਸ.ਸੀ. ਕਾਰਪੋਰੇਸ਼ਨ ਨਾਲ ਸਬੰਧਤ ਕਰਜ਼ਾ ਕੇਸਾਂ ਦੀ ਰਿਕਵਰੀ ਸਬੰਧੀ ਅਧਿਕਾਰੀਆਂ ਨੂੰ ਇਹ ਖ਼ਾਸ ਹਦਾਇਤ ਕੀਤੀ ਕਿ ਸਬੰਧਤ ਕੇਸਾਂ ਦੀ ਪੂਰੀ ਤਰ੍ਹਾਂ ਡੂੰਘਾਈ ਨਾਲ ਜਾਂਚ-ਪੜਤਾਲ ਕੀਤੀ ਜਾਵੇ। ਜੇਕਰ ਉਨ੍ਹਾਂ ਨੂੰ ਪੜਤਾਲ ਦੌਰਾਨ ਕੋਈ ਕੇਸ ਅਜਿਹਾ ਲਗਦਾ ਹੈ ਕਿ ਸਬੰਧਤ ਵਿਅਕਤੀ ਕਰਜ਼ਾ ਮੋੜਨ ਤੋਂ ਪੂਰੀ ਤਰ੍ਹਾਂ ਅਸਮਰਥ ਹੈ ਤਾਂ ਉਸ ਦੇ ਕੇਸ ਨੂੰ ਵਿਚਾਰਨ ਹਿਤ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਾਰੇ ਉਪ ਮੰਡਲ ਮੈਜਿਸਟ੍ਰੇਟਸ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਬੰਧਤ ਲੰਬਿਤ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਇਤਰਾਜ਼, ਤਕਸੀਮ, ਟ੍ਰਾਂਸਫ਼ਰ ਕੇਸਾਂ, ਝਗੜੇ ਵਾਲੇ ਅਤੇ ਝਗੜਾ ਰਹਿਤ ਇਤਕਾਲਾਂ ਆਦਿ ਨਾਲ ਸਬੰਧਤ ਕੇਸਾਂ ਨੂੰ ਕਾਨੂੰਨ ਮੁਤਾਬਿਕ ਮਿੱਥੇ ਸਮੇਂ ਅਨੁਸਾਰ ਹੱਲ  ਕਰਨ ਦੇ ਆਦੇਸ਼ ਦਿੱਤੇ। 

ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਲੀਡ ਬੈਂਕ ਨਾਲ ਸਬੰਧਤ ਕੰਮਾਂ ਦੀ ਕਾਰਗੁਜ਼ਾਰੀ ਦਾ ਵੀ ਮੁਲਾਂਕਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਲੰਬਿਤ ਪਏ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ।ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆਂ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਐਡ .ਆਰ, ਪੀ.ਡਬਲਿਊ.ਡੀ, ਸਿੰਚਾਈ ਵਿਭਾਗ, ਭੌਂ ਪਰਖ ਵਿਭਾਗ, ਜਲ ਸਪਲਾਈ, ਸਿਹਤ ਵਿਭਾਗ ਅਤੇ ਸੀਵਰੇਜ਼ ਬੋਰਡ ਆਦਿ ਵਿਭਾਗਾਂ ਤੋਂ ਇਲਾਵਾ ਬੀ.ਡੀ.ਏ ਅਤੇ ਪੁੱਡਾ ਨਾਲ ਸਬੰਧਤ ਵਿਕਾਸ ਕਾਰਜਾਂ ਦੀ  ਬਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਅਧੂਰੇ ਕੰਮਾਂ ਨੂੰ ਤਹਿ ਸਮੇਂ ਅਨੁਸਾਰ ਪੂਰੇ ਕਰਨ ਦੇ ਆਦੇਸ਼ ਦਿੱਤੇ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਲੋਕ ਭਲਾਈ ਸਕੀਮਾਂ ਜਿਵੇਂ ਕਿ ਆਟਾ ਦਾਲ, ਮਗਨਰੇਗਾ, ਮਿੱਡ ਡੇ ਮੀਲ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਬੁਢਾਪਾ, ਵਿਧਵਾ ਅਤੇ ਅੰਗਹੀਣ ਵਿਅਕਤੀਆਂ ਨੂੰ ਮਿਲਣ ਵਾਲੀਆਂ ਪੈਨਸ਼ਨਾਂ ਤੇ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਲੋਕ ਭਲਾਈ ਸਕੀਮਾਂ ਦਾ ਲਾਹਾ ਲੈਣ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ, ਸਿਵਲ ਸਰਜਨ ਡਾ.ਅਮਰੀਕ ਸਿੰਘ ਸੰਧੂ, ਐਸ.ਡੀ.ਐਮ. ਬਠਿੰਡਾ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਰਾਮਪੁਰਾ ਸ਼੍ਰੀ ਖੁਸ਼ਦਿਲ ਸਿੰਘ, ਐਸ.ਡੀ.ਐਮ. ਮੌੜ ਤੇ ਤਲਵੰਡੀ ਸਾਬੋ ਸ਼੍ਰੀ ਵਿਨੋਦ ਬਾਂਸਲ, ਸਹਾਇਕ ਕਮਿਸ਼ਨਰ ਸ਼੍ਰੀ ਵਰਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਜੱਸਲ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD