Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਸਵੱਛ ਭਾਰਤ ਦੀ ਥੀਮ ‘ਤੇ ਪ੍ਰੋਗਰਾਮ ਦਾ ਆਯੋਜਨ

ਚਾਰ ਚੁਫੇਰੇ ਨੂੰ ਸਾਫ ਰੱਖਣ ਦੀ ਲੋਕਾਂ ਨੇ ਚੁੱਕੀ ਸਹੁੰ

5 Dariya News

5 Dariya News

5 Dariya News

ਮਾਨਸਾ , 13 Dec 2019

Last updated on: Dec 13, 2019, 00:00 IST

ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਮਾਨਸਾ ਦੇ ਐੱਸ.ਡੀ.ਕੰਨਿਆ ਕਾਲਜ ਵਿੱਚ ਸਵੱਛ ਭਾਰਤ ਅਭਿਆਨ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਰਘਬੀਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਵੱਛ ਭਾਰਤ ਅਭਿਆਨ ਉੱਤੇ ਆਧਾਰਿਤ ਇਸ ਪ੍ਰੋਗਰਾਮ ਦਾ ਆਗਾਜ਼ ਸਫਾਈ ਅਭਿਆਨ ਉੱਤੇ ਵਿਚਾਰ ਵਟਾਂਦਰੇ ਤੋਂ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸ੍ਰੀ ਰਘਬੀਰ ਮਾਨ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵੱਛ ਭਾਰਤ ਮੁਹਿੰਮ ‘ਤੇ ਆਧਾਰਿਤ ਅਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਨੇ, ਜੋ ਕਿ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਨੂੰ ਸਾਹਮਣੇ ਆਉਣਾ ਪਵੇਗਾ ਅਤੇ ਆਪਣੀ ਜਿੰਮੇਵਾਰੀ ਸਮਝਦਿਆਂ ਚਾਰ ਚੁਫੇਰੇ ਨੂੰ ਸਾਫ ਰੱਖਣ ਲਈ ਅਹਿਦ ਲੈਣਾ ਪਵੇਗਾ। ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਨੂੰ ਵੇਖਦਿਆਂ ਨਾ ਸਿਰਫ਼ ਮਾਨਸਾ ਬਲਕਿ ਵੱਖੋ ਵੱਖ ਥਾਵਾਂ ‘ਤੇ ਸਾਫ਼ ਸਫ਼ਾਈ ਦਾ ਖ਼ਾਸ ਤੌਰ ‘ਤੇ ਧਿਆਨ ਰੱਖਿਆ ਜਾ ਰਿਹਾ ਹੈ।ਮਿਨਿਸਟਰੀ ਆਫ਼ ਆਈ ਐਂਡ ਬੀ ਦੇ ਅਧਿਕਾਰੀ ਸ੍ਰੀ ਗੁਰਮੀਤ ਸਿੰਘ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਸ਼ਾਸਤਰੀ ਜੀ ਨੇ ‘ਜੈ ਜਵਾਨ ਜੈ ਕਿਸਾਨ‘ ਦਾ ਨਾਅਰਾ ਦਿੱਤਾ ਸੀ, ਜਿਸ ਨੂੰ ਦੇਸ਼ ਵਾਸੀਆਂ ਨੇ ਵੱਡੇ ਪੱਧਰ ‘ਤੇ ਹੁੰਗਾਰਾ ਦਿੱਤਾ ਸੀ। ਇਸੇ ਤਰ੍ਹਾਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਵੱਲੋਂ ਦੇਸ਼ ਦੀ ਆਜ਼ਾਦੀ ਲਈ ਜੋ ਯੋਗਦਾਨ ਮੰਗਿਆ ਗਿਆ, ਉਸ ਵਿੱਚ ਵੀ ਦੇਸ਼ ਵਾਸੀਆਂ ਨੇ ਵੱਧ ਚੜ੍ਹ ਕੇ ਹੁੰਗਾਰਾ ਦਿੱਤਾ। ਕੁਝ ਇਸੇ ਤਰ੍ਹਾਂ ਹੁਣ ਸਵੱਛਤਾ ਅਭਿਆਨ ਨੂੰ ਵੀ ਜਨ ਅੰਦੋਲਨ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਈ ਮੁਲਕਾਂ ਨੇ ਆਪਣੇ ਦੇਸ਼ ਵਾਸੀਆਂ ਦੇ ਯੋਗਦਾਨ ਨਾਲ ਤਰੱਕੀ ਕੀਤੀ ਹੈ, ਉਸੇ ਤਰ੍ਹਾਂ ਹਰ ਭਾਰਤ ਵਾਸੀ ਨੂੰ ਇਸ ਅਭਿਆਨ ਵਿਚ ਯੋਗਦਾਨ ਪਾ ਕੇ ਦੇਸ਼ ਨੂੰ ਸਵੱਛਤਾ ਦੇ ਮਾਮਲੇ ਵਿੱਚ  ਮੋਹਰੀ ਬਣਾਉਣ ਲਈ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਈ ਭਾਰਤ ਸਰਕਾਰ ਦੀ ਮੁਹਿੰਮ ਨੂੰ ਸਫਲ ਬਣਾਉਣ ਸੰਬੰਧੀ ਅਪੀਲ ਵੀ ਮੰਚ ਤੋਂ ਕੀਤੀ। ਉਨ੍ਹਾਂ ਕਿਹਾ ਕਿ ਡਬਲਿਊ.ਐੱਚ.ਓ  ਦੀ ਰਿਪੋਰਟ ਦੇ ਮੁਤਾਬਿਕ ਜੇ ਭਾਰਤ ਵਿੱਚ ਸਵੱਛ ਭਾਰਤ ਅਭਿਆਨ ਸਹੀ ਮਾਇਨੇ ਵਿੱਚ ਸਫ਼ਲ ਹੁੰਦਾ ਹੈ ਤਾਂ ਹਰ ਨਾਗਰਿਕ ਨੂੰ ਸਾਢੇ ਛੇ ਹਜ਼ਾਰ ਰੁਪਏ ਸਾਲਾਨਾ ਦਾ ਫ਼ਾਇਦਾ ਹੋਵੇਗਾ ।

ਓਧਰ ਇਸ ਮੌਕੇ ਉੱਤੇ ਮਿਉਂਸਪਲ ਕੌਂਸਲ ਮਾਨਸਾ ਦੇ ਪ੍ਰਧਾਨ ਸ੍ਰੀ ਮਨਦੀਪ ਸਿੰਘ ਗੋਰਾ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਨਾਲ ਨਾਲ ਜ਼ਿਲਾ ਪ੍ਰਸ਼ਾਸਨ ਵੀ ਵੱਡੇ ਪੱਧਰ ਉੱਤੇ ਕੰਮ ਕਰ ਰਿਹਾ ਹੈ। ਓਹਨਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਆਮ ਲੋਕਾਂ ਦਾ ਸਾਥ ਮਿਲਣਾ ਕਾਫੀ ਜ਼ਰੂਰੀ ਹੈ। ਇਸਦੇ ਨਾਲ ਹੀ ਓਹਨਾਂ ਜਾਣਕਾਰੀ ਦਿੱਤੀ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਜਿੱਥੇ ਨਗਰ ਕੌਂਸਲ ਯਤਨ ਕਰ ਰਹੀ ਹੈ ਉੱਥੇ ਹੀ ਲੋਕਾਂ ਨੂੰ ਵੀ ਇਸ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।ਉੱਥੇ ਹੀ ਮੰਚ ਤੋਂ ਬੋਲਦਿਆਂ ਐੱਸ.ਡੀ. ਕੰਨਿਆ ਕਾਲਜ ਦੀ ਪ੍ਰਿੰਸੀਪਲ ਜਗਮੋਹਿਨੀ ਗਾਬਾ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਨੂੰ ਜਨ ਮੁਹਿੰਮ ਬਣਾਉਣ ਵਿੱਚ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਵੱਡਾ ਯੋਗਦਾਨ ਪਾਇਆ ਹੈ, ਜਿਸ ਦੇ ਤਹਿਤ ਨਾ ਸਿਰਫ ਪੰਜਾਬ ਬਲਕਿ ਦੇਸ਼ ਭਰ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਾਲਜ ਪਹਿਲਾਂ ਹੀ ਸਵੱਛ ਭਾਰਤ ਅਭਿਆਨ ਨੂੰ ਭਰਵਾਂ ਹੁੰਗਾਰਾ ਦੇ ਰਿਹਾ ਹੈ। ਇਸ ਮੌਕੇ ਉੱਤੇ ਐੱਸ ਡੀ ਕੰਨਿਆ ਕਾਲਜ ਦੇ ਪ੍ਰਧਾਨ ਸ੍ਰੀ ਅੰਮ੍ਰਿਤਪਾਲ ਗੋਇਲ ਵੀ ਖਾਸ ਤੌਰ ਉੱਤੇ ਮੌਜੂਦ ਰਹੇ।ਇਸ ਦੇ ਨਾਲ ਹੀ ਪਲਾਸਟਿਕ ਦੀ ਵਰਤੋਂ ਘੱਟ ਕਰਨ ਉੱਤੇ ਨਗਰ ਕੌਂਸਲ ਦੇ ਸੈਨਿਟਰੀ ਇੰਸਪੈਕਟਰ ਸ੍ਰੀ ਬਲਜਿੰਦਰ ਸਿੰਘ, ਕੂੜਾ ਕਰਕੱਟ ਨੂੰ ਲੈ ਕੇ ਮਿਊਂਸਪਲ ਕਾਊਂਸਲ ਦੇ ਅਧਿਕਾਰੀ ਸ੍ਰੀ ਜਸਵਿੰਦਰ ਸਿੰਘ, ਸਵੱਛਤਾ ਐਪ ਅਤੇ ਸਿਹਤ ਉੱਤੇ ਨਗਰ ਕੌਂਸਲ ਦੇ ਅਧਿਕਾਰੀ ਭੋਲਾ ਸਿੰਘ ਵਿਰਕ ਅਤੇ ਸਫਾਈ ਅਭਿਆਨ ਨੂੰ ਲੈ ਕੇ ਨਗਰ ਕੌਂਸਲ ਦੇ ਅਧਿਕਾਰੀ ਸ੍ਰੀ ਅੰਮ੍ਰਿਤਪਾਲ ਸਿੰਘ ਵੱਲੋਂ ਮੰਚ ਤੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।ਪਲਾਸਟਿਕ ਦੇ ਇਸਤੇਮਾਲ ‘ਤੇ ਪੂਰੀ ਤਰ੍ਹਾਂ ਰੋਕ ਲਾਉਣ ਦਾ ਸੁਨੇਹਾ ਦਿੰਦਿਆਂ ਇਸ ਮੌਕੇ ਮੰਚ ਤੋਂ ਤਕਰੀਬਨ 300 ਕੱਪੜੇ ਦੇ ਥੈਲੇ ਲੋਕਾਂ ਵਿੱਚ ਵੰਡੇ ਗਏ ਅਤੇ ਅਪੀਲ ਕੀਤੀ ਗਈ ਕਿ ਨਿੱਜੀ ਜੀਵਨ ਵਿੱਚ ਪਲਾਸਟਿਕ ਦੇ ਇਸਤੇਮਾਲ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਜਾਵੇ। ਲੋਕਾਂ ਨੂੰ ਪਲਾਸਟਿਕ ਦੀ ਥਾਂ ਕੱਪੜੇ ਤੋਂ ਬਣੇ ਥੈਲਿਆਂ ਦੀ ਵਰਤੋਂ ਲਈ ਪ੍ਰੇਰਿਤ ਕਰਨ ਲਈ ਖਾਸ ਤੌਰ ‘ਤੇ ਕੱਪੜੇ ਤੋਂ ਬਣੇ ਥੈਲਿਆਂ ਦਾ ਇਕ ਸਟਾਲ ਵੀ ਲਾਇਆ ਗਿਆ ਸੀ।  ਇਸ ਦੇ ਨਾਲ ਹੀ ਇਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਆਪਣੇ ਚਾਰ ਚੁਫੇਰੇ ਨੂੰ ਸਾਫ ਰੱਖਣ ਸਬੰਧੀ ਸਹੁੰ ਵੀ ਚੁਕਾਈ ਗਈ। ਬੱਚਿਆਂ ਦੇ ਨਾਲ ਨਾਲ ਅਧਿਆਪਕਾਂ ਵੱਲੋਂ ਵੀ ਇਹ ਸਹੁੰ ਚੁੱਕੀ ਗਈ ਕਿ ਉਹ ਭਵਿੱਖ ਵਿੱਚ ਨਾ ਸਿਰਫ ਆਪਣਾ ਘਰ ਬਲਕਿ ਪੂਰੇ ਦੇਸ਼ ਨੂੰ ਸਾਫ਼ ਰੱਖਣ ਦਾ ਸੰਕਲਪ ਲੈਂਦੇ ਨੇ।  ਸਹੁੰ ਚੁੱਕਣ ਦੇ ਨਾਲ ਹੀ ਇਸ ਮੌਕੇ ਇਕ ਹਸਤਾਖਰ ਅਭਿਆਨ ਦਾ ਵੀ ਆਗਾਜ਼ ਕੀਤਾ ਗਿਆ।

 

Tags: Press

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD