Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ 'ਚ ਗੁਰੂ ਨਾਨਕ ਦੇ ਫਲਸਫ਼ੇ ਦੀ ਮਹਿਕ ਬਿਖੇਰ ਗਿਆ 'ਚੜ੍ਹਿਆ ਸੋਧਣ ਧਰਤਿ ਲੋਕਾਈ' ਦੋ ਰੋਜ਼ਾ ਲਾਈਟ ਐਂਡ ਸਾਊਂਡ ਸ਼ੋਅ

ਮਲਟੀਮੀਡੀਆ ਸ਼ੋਅ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਬਾਖੂਬੀ ਕੀਤਾ ਰੂਪਮਾਨ

5 Dariya News

5 Dariya News

5 Dariya News

ਪਟਿਆਲਾ , 13 Dec 2019

Last updated on: Dec 13, 2019, 00:00 IST

ਪਟਿਆਲਾ ਵਿਖੇ ਅੱਜ ਸ਼ਾਮ ਸੰਪੰਨ ਹੋਏ ਦੋ ਰੋਜ਼ਾ ਆਲੌਕਿਕ 'ਚੜ੍ਹਿਆ ਸੋਧਣ ਧਰਤਿ ਲੋਕਾਈ' ਲਾਇਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਬਾਖੂਬੀ ਦਰਸਾਉਂਦਿਆਂ ਦਰਸ਼ਕਾਂ ਦੇ ਦਿਲਾਂ ਨੂੰ ਇਲਾਹੀ ਛੋਹ ਦਿੱਤੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿਚ ਇਹ ਸ਼ੋਅ ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਆਯੋਜਿਤ ਕਰਵਾਇਆ ਗਿਆ।ਇਸ ਲਾਈਟ ਐਂਡ ਸਾਊਂਡ ਸ਼ੋਅ ਦੇ ਦੂਜੇ ਅਤੇ ਅਖੀਰਲੇ ਦਿਨ ਦੀ ਪੇਸ਼ਕਾਰੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ ਅਤੇ ਦਾਮਾਦ ਸ. ਗੁਰਪਾਲ ਸਿੰਘ, ਐਸ.ਐਸ.ਐਸ. ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਅਨੂਪਇੰਦਰ ਕੌਰ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ. (ਜ) ਸ੍ਰੀ ਸ਼ੌਕਤ ਅਹਿਮਦ ਪਰੈ, ਪੁਲਿਸ, ਸਿਵਲ ਅਤੇ ਜੁਡੀਸ਼ੀਅਲ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਦਰਸ਼ਕਾਂ ਨੇ ਇਸ ਦਾ ਆਨੰਦ ਮਾਣਿਆਂ।'ਚੜ੍ਹਿਆ ਸੋਧਣ ਧਰਤਿ ਲੋਕਾਈ' ਲਾਇਟ ਐਂਡ ਸਾਊਂਡ ਸ਼ੋਅ ਦੀ ਇਸ ਦਿਲਕਸ਼ ਪੇਸ਼ਕਾਰੀ ਦੌਰਾਨ ਦੋਵੇਂ ਦਿਨ ਕਾਫ਼ੀ ਠੰਡੇ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਇਸ ਸ਼ਾਨਦਾਰ ਸ਼ੋਅ ਨੂੰ ਦਰਸ਼ਕਾਂ ਦਾ ਲਾਮਿਸਾਲ ਹੁੰਗਾਰਾ ਮਿਲਿਆ। ਇਸ ਸ਼ੋਅ ਰਾਹੀਂ ਇੱਕ ਪ੍ਰਮਾਤਮਾ, ਸਰਬ-ਸ਼ਕਤੀਮਾਨ, ਸਮਰੱਥ, ਸਰਬ ਵਿਆਪੀ, ਨਿਰਆਕਾਰ ਅਤੇ ਅਕਾਲ ਪੁਰਖ ਦਾ ਤਜ਼ਰਬਾ ਰੋਸ਼ਨੀ ਤੇ ਆਵਾਜ ਦੇ ਸੁਮੇਲ ਨਾਲ ਰੂਪਮਾਨ ਕੀਤਾ ਗਿਆ। ਇਸ ਸ਼ੋਅ ਨੂੰ ਦੋਵੇਂ ਦਿਨ ਵੱਡੀ ਗਿਣਤੀ ਹਰ ਉਮਰ ਵਰਗ ਦੇ ਲੋਕਾਂ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਰਧਾ ਤੇ ਨਿਮਰਤਾ ਨਾਲ ਆਨੰਦ ਮਾਣਿਆ।

ਇਸ ਦੌਰਾਨ ਪੋਲੋ ਗਰਾਊਂਡ ਤੇ ਆਲਾ ਦੁਆਲਾ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦੱਸੇ ਸਰਵ ਵਿਆਪਕ ਪਿਆਰ, ਸ਼ਾਂਤੀ, ਫਿਰਕੂ ਸਦਭਾਵਨਾ, ਸਮਾਜਿਕ ਬਰਾਬਰੀ, ਹਮਦਰਦੀ, ਸਰਬੱਤ ਦਾ ਭਲਾ, ਮਾਨਵਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨਾਲ ਲਬਰੇਜ਼ ਹੋ ਗਿਆ।ਲਾਈਟ ਐਂਡ ਸਾਊਂਡ ਸ਼ੋਅ ਇਕ ਨਿਵੇਕਲਾ ਉਪਰਾਲਾ ਹੈ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਲੜੀਵਾਰ ਜਸ਼ਨਾਂ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਹੈ।45 ਮਿੰਟ ਦੇ ਇਸ ਆਊਟਡੋਰ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਕਈ ਪੜਾਵਾਂ 'ਚ ਗੁਰੂ ਸਾਹਿਬ ਦੇ ਜੀਵਨ ਨੂੰ ਰੰਗ ਬਿਰੰਗੀਆਂ ਰੋਸ਼ਨੀਆਂ ਅਤੇ ਅਤਿ ਆਧੁਨਿਕ ਲੇਜ਼ਰ ਕਿਰਨਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਰੂਪਮਾਨ ਕੀਤਾ ਗਿਆ। ਰੰਗੀਨ ਪ੍ਰਦਰਸ਼ਨੀ, ਰੌਸ਼ਨੀ, ਅਤਿ ਆਧੁਨਿਕ ਲੇਜ਼ਰ ਤਕਨੀਕਾਂ ਅਤੇ ਆਵਾਜ ਦੇ ਖੂਬਸੂਰਤ ਸੁਮੇਲ ਵਾਲੇ ਇਸ ਸ਼ੋਅ ਨੇ ਗੁਰੂ ਨਾਨਕ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫ਼ੇ ਨੂੰ ਸੰਜੀਵੀ ਰੂਪ ਵਿੱਚ ਪੇਸ਼ ਕਰਕੇ ਸੰਗਤਾਂ ਦਾ ਮਨ ਮੋਹ ਲਿਆ।ਦਰਸ਼ਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਸਦਕਾ ਇਸ ਵਿਲੱਖਣ ਪੇਸ਼ਕਾਰੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਸਮੇਤ ਉਪਦੇਸ਼, ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਅਤੇ ਬਰਾਬਰੀ ਵਾਲੇ ਖੁਸ਼ਹਾਲ ਸਮਾਜ ਦੀ ਸਿਰਜਣਾ ਦਿੱਤੇ ਫਲਸਫ਼ੇ ਨੂੰ ਸਰਲ ਤਰੀਕੇ ਆਧੁਨਿਕ ਤਕਨੀਕਾਂ ਦੇ ਸਹਾਰੇ ਪ੍ਰਤੱਖ ਰੂਪਮਾਨ ਕੀਤਾ ਗਿਆ ਹੈ।ਇਸ ਮੌਕੇ ਕਾਂਗਰਸ ਦੇ ਸਕੱਤਰ ਸ੍ਰੀ ਰਜਿੰਦਰ ਸ਼ਰਮਾ, ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ, ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

 

Tags: 550th Prakash Purab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD