Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ੇਰ ਬੱਚਾ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੀ ਅਣਸੁਣੀ ਗਾਥਾ 'ਤੇ ਲਿਖੀ ਕਿਤਾਬ ' ਦ ਪੀ.ਓ.ਡਬਲਿਊ. ਹੂ ਸੇਵਡ ਕਸ਼ਮੀਰ' ਜਾਰੀ

ਬ੍ਰਿਗੇਡੀਅਰ ਪ੍ਰੀਤਮ ਸਿੰਘ ਦਾ ਬਣਦਾ ਮਾਣ ਬਹਾਲ ਕੀਤਾ ਜਾਵੇ : ਲੇਖਕ ਬ੍ਰਿਗੇਡੀਅਰ ਜਸਬੀਰ ਸਿੰਘ

5 Dariya News

5 Dariya News

5 Dariya News

ਚੰਡੀਗੜ੍ਹ , 14 Dec 2019

Last updated on: Dec 14, 2019, 00:00 IST

ਅੱਜ ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਦੂਜੇ ਦਿਨ ਬ੍ਰਿਗੇਡੀਅਰ ਜਸਬੀਰ ਸਿੰਘ ਦੁਆਰਾ ਸ਼ੇਰ ਬੱਚਾ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੀ ਅਣਸੁਣੀ ਗਾਥਾ 'ਤੇ ਲਿਖੀ ਕਿਤਾਬ 'ਦ ਪੀ.ਓ.ਡਬਲਿਊ. ਹੂ ਸੇਵਡ ਕਸ਼ਮੀਰ' ਸਬੰਧੀ ਪੈਨਲ ਚਰਚਾ ਕੀਤੀ ਗਈ। ਇਸ ਮੌਕੇ ਕਿਤਾਬ ਦੀ ਪਹਿਲੀ ਕਾਪੀ ਲੇਖਕ ਨੂੰ ਭੇਟ ਕੀਤੀ ਗਈ।ਪੈਨਲ ਚਰਚਾ ਦੌਰਾਨ ਪ੍ਰੀਤਮ ਸਿੰਘ ਦੀ ਬਹਾਦਰੀ ਅਤੇ ਉਨ੍ਹਾਂ ਦਾ ਬਣਦਾ ਮਾਣ ਸਨਮਾਨ ਬਹਾਲ ਕਰਨ  ਤੋਂ ਇਲਾਵਾ ਵੱਖ ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ। ਪੈਨਲਿਸਟਾਂ ਵਿੱਚ ਕਿਤਾਬ ਦੇ ਲੇਖਕ ਬ੍ਰਿਗੇਡੀਅਰ ਜਸਬੀਰ ਸਿੰਘ, ਸੰਪਾਦਕ ਅਤੇ ਸਹਿ-ਲੇਖਕ ਪੰਕਜ ਪੀ ਸਿੰਘ ਅਤੇ 'ਇੰਡੀਅਨ ਮਿਲਟਰੀ ਰਵਿਊ' ਦੇ ਸੀ.ਈ.ਓ. ਚੀਫ਼ ਅਡੀਟਰ ਮੇਜਰ ਜਨਰਲ ਰਵੀ ਅਰੋੜਾ ਸ਼ਾਮਲ ਸਨ।ਪੈਨਲਿਸਟਾਂ ਨੇ ਮਹਿਸੂਸ ਕੀਤਾ ਕਿ ਬ੍ਰਿਗੇਡੀਅਰ ਪੀ੍ਰਤਮ ਸਿੰਘ ਦੇ ਯੋਗਦਾਨ ਨੂੰ ਮਾਣਤਾ ਦਿੱਤੇ ਜਾਣ ਦੀ ਜ਼ਰੂਰਤ ਹੈ।ਬ੍ਰਿਗੇਡੀਅਰ ਪ੍ਰੀਤਮ ਸਿੰਘ ਦੀ ਸੂਰਬੀਰਤਾ ਦੀ ਗਾਥਾ, ਜਿਸਨੇ ਪੁੰਛ ਨੂੰ ਬਚਾਇਆ ਸੀ । ਉਨ੍ਹਾਂ ਇਹ ਉਪਾਧੀ ਉਦੋਂ ਹਾਸਲ ਕੀਤੀ ਜਦੋਂ 22 ਨਵੰਬਰ, 1947 ਤੋਂ 21 ਨਵੰਬਰ, 1948 ਤੱਕ ਇੱਕ ਸਾਲ ਲਈ ਸ਼ਹਿਰ ਨੂੰ ਪਾਕਿਸਤਾਨੀ ਫੌਜ ਨੇ ਘੇਰ ਲਿਆ ਸੀ । ਅਸਲ ਵਿੱਚ ਮੁਸੀਬਤ ਦੀ ਸ਼ੁਰੂਆਤ ਨਵੀਂ ਤਹਿ ਕੀਤੀ ਸਰਹੱਦ ਦੇ  ਪਾਰ ਤੋਂ ਆਏ ਤਕਰੀਬਨ 40,000 ਸ਼ਰਨਾਰਥੀਆਂ ਦੀ ਆਮਦ ਨਾਲ ਹੋਈ ਜਿਸਨੇ ਸ਼ਹਿਰ ਦੀ ਆਬਾਦੀ ਨੂੰ ਵਧਾ ਕੇ ਤਕਰੀਬਨ 50,000 ਤੱਕ ਪਹੁੰਚਾ ਦਿੱਤਾ। ਭੋਜਨ ਅਤੇ ਗਰਮ ਕੱਪੜੇ ਦੀ ਘਾਟ ਅਤੇ ਦੁਸ਼ਮਣ ਦੇ ਦਰਵਾਜ਼ੇ ਖੜਕਾਉਣ ਕਾਰਨ ਲੋਕਾਂ ਨੂੰ ਬੇਅੰਤ ਦੁੱਖਾਂ ਦਾ ਸਾਹਮਣਾ ਕਰਨਾ ਪਿਆ। ਇਸ ਸਮੇਂ, ਬ੍ਰਿਗੇਡੀਅਰ ਪ੍ਰੀਤਮ ਸਿੰਘ, ਪੁੰਛ ਦਾ ਮੁਕਤੀਦਾਤਾ ਬਣ ਕੇ ਉੱਭਰਿਆ, ਅਤੇ ਸ਼ਹਿਰ ਦੇ ਬਜ਼ੁਰਗਾਂ ਨੇ ਘੇਰਾਬੰਦੀ ਦੌਰਾਨ ਉਸਦੀ ਦਿਲੇਰਾਨਾ ਅਗਵਾਈ ਲਈ ਉਸਨੂੰ ਉੱਥੋਂ ਦੇ ਲੋਕਾਂ ਵੱਲੋਂ 'ਸ਼ੇਰ ਬੱਚਾ' ਕਹਿ ਕੇ ਸਨਮਾਨਿਆ ਸੀ।ਇਸ ਪੁਸਤਕ ਵਿਚ ਦਰਜ ਇੱਕ ਸਾਲ ਤੱਕ ਚੱਲੀ ਘੇਰਾਬੰਦੀ  ਨੂੰ ਪਛਾਣ ਦੀ ਲੋੜ ਹੈ ਕਿ ਅਸਲ ਵਿੱਚ ਉਹ ਕੀ ਸੀ। ਸ਼ਾਇਦ ਇਹ ਯਾਦ ਰੱਖਣਾ ਕਾਫ਼ੀ ਹੈ ਕਿ ਜੇ ਪ੍ਰੀਤਮ ਸਿੰਘ ਨੇ ਅਜਿਹਾ ਨਾ ਕੀਤਾ ਹੁੰਦਾ ਤਾਂ ਸਿਰਫ ਪੁੰਛ ਦੀ ਨਹੀਂ, ਸ੍ਰੀਨਗਰ ਦੀ ਕਿਸਮਤ ਵੀ ਸੌ ਗੁਣਾ ਬਦਤਰ ਹੋਣੀ ਸੀ। ਉਨ੍ਹਾਂ ਨੇ ਕਿਹਾ ਕਿ ਇਹ ਬ੍ਰਿਗੇਡੀਅਰ ਪ੍ਰੀਤਮ ਸਿੰਘ ਅਤੇ ਉਸ ਦੀ ਬਟਾਲੀਅਨ ਦੀ ਬਹਾਦਰੀ ਸਦਕਾ ਸੰਭਵ ਹੋ ਸਕਿਆ ਜਿਸਨੇ ਪੁੰਛ ਨੂੰ ਬਚਾਇਆ ਸੀ। ਪਰ ਕੁਝ ਸਮਾਂ ਬਾਅਦ ਹੀ ਪੁੰਛ ਦੇ ਇÎਸ ਮੁਕਤੀਦਾਤਾ ਦੀ ਕਹਾਣੀ ਨੇ ਇੱਕ ਨਵਾਂ ਮੋੜ ਲਿਆ। ਆਪਣੇ ਨਿੱਜੀ ਮੁਫਾਦ ਸਿੱਧ ਕਰਨ ਵਾਲਿਆਂ ਵਲੋਂ ਬ੍ਰਿਗੇਡੀਅਰ ਪ੍ਰੀਤਮ ਨੂੰ ਕੁਝ ਝੂਠੇ ਇਲਜ਼ਾਮ ਲਗਾ ਕੇ ਕੋਰਟ ਮਾਰਸ਼ਲ ਕਰ ਦਿੱਤਾ ਗਿਆ।ਪੈਨਲਿਸਟਾਂ ਨੇ ਕਿਹਾ ਕਿ ਲਗਭਗ ਸੱਤ ਦਹਾਕਿਆਂ ਬਾਅਦ ਹੁਣ ਵੀ, ਇਤਿਹਾਸ ਦੀ ਇਸ ਗੰਭੀਰ ਬੇਇਨਸਾਫੀ ਨੂੰ ਪੜਚੋਲਣ ਅਤੇ ਦ੍ਰਿੜ ਹੋ ਕੇ ਆਪਣਾ ਫਰਜ਼ ਨਿਭਾਉਣ ਵਾਲੇ ਇਕ ਬਹਾਦਰ ਪੁੱਤਰ ਦੇ ਮਾਣ ਸਨਮਾਨ ਨੂੰ ਮੁੜ ਬਹਾਲ ਕਰਨ ਦਾ ਸਮਾਂ ਆ ਗਿਆ ਹੈ।

 

Tags: Miltary , Book

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD