Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਮੁੱਖ ਰੱਖਿਆ ਮਾਹਿਰ ਦੀ ਕਸ਼ਮੀਰ ਸਮੱਸਿਆ 'ਤੇ ਕਿਤਾਬ ਨੇ ਕਸ਼ਮੀਰ ਮੁੱਦੇ ਦੇ ਕਈ ਪੱਖ ਕੀਤੇ ਉਜਾਗਰ

ਅੰਗਰੇਜ਼, ਚੀਨ ਅਤੇ ਪਾਕਿਸਤਾਨ ਅਤੇ ਸਿਆਸੀ ਆਗੂਆਂ ਨੂੰ ਕਸ਼ਮੀਰ ਸਮੱਸਿਆ ਲਈ ਠਹਿਰਾਇਆ ਦੋਸ਼ੀ

5 Dariya News

5 Dariya News

5 Dariya News

ਚੰਡੀਗੜ੍ਹ , 14 Dec 2019

Last updated on: Dec 14, 2019, 00:00 IST

ਉੱਘੇ ਇਤਿਹਾਸਕਾਰ ਮਾਰੂਫ਼ ਰਜ਼ਾ ਵੱਲੋਂ ਲਿਖੀ ਗਈ ਕਿਤਾਬ 'ਕਸ਼ਮੀਰ-ਦ ਅਨਟੋਲਡ ਸਟੋਰੀ-ਡੀਕਲਾਸੀਫ਼ਾਈਡ' ਨੇ ਕਸ਼ਮੀਰ ਸਮੱਸਿਆ ਦੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ, ਇਸ ਸਮੱਸਿਆ ਦੀ ਜੜ੍ਹ 'ਤੇ ਚਾਨਣਾ ਪਾਇਆ। ਸਥਾਨਕ ਲੇਕ ਕਲੱਬ ਵਿਖੇ ਚੱਲ ਰਹੇ 'ਮਿਲਟਰੀ ਲਿਟਰੇਚਰ ਫ਼ੈਸਟੀਵਲ-2019' ਦੌਰਾਨ ਇਸ ਕਿਤਾਬ 'ਤੇ ਚਰਚਾ ਕਰਦਿਆਂ ਹਿੰਦੁਸਤਾਨ ਟਾਈਮਜ਼ ਦੇ ਰੈਜ਼ੀਡੈਂਟ ਐਡੀਟਰ ਰਮੇਸ਼ ਵਿਨਾਇਕ, ਸੇਵਾਮੁਕਤ ਜਨ. ਜਗਤਵੀਰ ਸਿੰਘ ਅਤੇ ਭਾਰਤੀ ਸੈਨਾ ਦੇ ਸੇਵਾਮੁਕਤ ਅਫ਼ਸਰ ਅਤੇ ਉੱਘੇ ਰੱਖਿਆ ਮਾਹਿਰ ਮਾਰੂਫ਼ ਰਜ਼ਾ ਨੇ ਆਜ਼ਾਦੀ ਉਪਰੰਤ ਕਸ਼ਮੀਰ ਦੀ ਸਮੱਸਿਆ ਦੇ ਉਭਰਨ ਦੇ ਕਾਰਨਾਂ ਸਬੰਧੀ ਚਰਚਾ ਕਰਦਿਆਂ ਕਿਹਾ ਕਿ ਇਸ ਸਮੱਸਿਆ ਨੂੰ ਉਭਾਰਨ 'ਚ ਪਾਕਿਸਤਾਨ, ਚੀਨ ਅਤੇ ਇੱਥੋਂ ਤੱਕ ਕਿ ਅੰਗਰੇਜ਼ੀ ਸਾਮਰਾਜ ਦਾ ਯੋਗਦਾਨ ਰਿਹਾ ਹੈ।ਅੰਗਰੇਜ਼ੀ ਸਾਮਰਾਜ ਦੇ ਯੋਗਦਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਇੱਕ ਦਮ ਬਾਅਦ ਬਰਤਾਨਵੀ ਸਾਮਰਾਜ ਨੇ ਕਸ਼ਮੀਰ ਵਿੱਚ ਭਾਰਤ ਖ਼ਿਲਾਫ਼ ਭਾਵਾਨਾਵਾਂ ਨੂੰ ਭੜਕਾਉਣ 'ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਪਾਰਸੀ, ਰੂਸੀ ਅਤੇ ਚੀਨੀ ਸਭਿਆਤਾਵਾਂ ਦਾ ਖਾਸਾ (ਪ੍ਰਭਾਵ) ਪਾਇਆ ਜਾਂਦਾ ਹੈ, ਰਣਨੀਤਕ ਤੌਰ 'ਤੇ ਵੱਡੀ ਅਹਿਮੀਅਤ ਰੱਖਦਾ ਹੈ।ਉਨ੍ਹਾਂ ਦੱਸਿਆ ਕਿ ਕਸ਼ਮੀਰ ਵਿੱਚ ਪਹਿਲੀ ਵਾਰ ਪਾਕਿਸਤਾਨੀ ਝੰਡਾ 31 ਅਕਤੂਬਰ 1947 ਨੂੰ ਇੱਕ ਅੰਗਰੇਜ਼ ਫ਼ੌਜੀ ਅਫ਼ਸਰ ਦੀ ਅਗਵਾਈ ਹੇਠ ਲਹਿਰਾਇਆ ਗਿਆ ਸੀ, ਜਿਸ ਨੂੰ ਬਾਅਦ ਵਿੱਚ ਪਾਕਿਤਸਾਨ ਨੇ ਇਸ ਕੰਮ ਲਈ ਦੇਸ਼ ਦਾ ਵੱਡਾ ਸਨਮਾਨ ਦਿੱਤਾ। ਨਾਲ ਹੀ ਇਹ ਵੀ ਦੱਸਿਆ ਗਿਅ ਆਜ਼ਾਦੀ ਉਪਰੰਤ ਕਸ਼ਮੀਰ ਵਿੱਚ ਪਹਿਲੀ ਘੁਸਪੈਠ ਵੀ ਅੰਗਰੇਜ਼ ਫ਼ੌਜੀ ਅਫ਼ਸਰਾਂ ਦੀ ਰਣਨੀਤੀ ਦਾ ਹਿੱਸਾ ਸੀ, ਜਿਸ ਤਹਿਤ ਉਨ੍ਹਾਂ ਨੇ ਆਜ਼ਾਦੀ ਤੋਂ ਇੱਕ ਦਮ ਬਾਅਦ ਭਾਰਤੀ ਫੌਜ ਨੂੰ ਜੰਮੂ ਕਸ਼ਮੀਰ 'ਚੋਂ ਬਾਹਰ ਜਾਣ ਦਾ ਹੁਕਮ ਦਿੱਤਾ ਤਾਂ ਜੋ ਇਨ੍ਹਾਂ ਘੁਸਪੈਠੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਮੰਦਭਾਗੀ ਗੱਲ ਹੈ ਕਿ ਕਸ਼ਮੀਰ ਦੀ ਸਿਆਸੀ ਲੀਡਰਸ਼ਿੱਪ ਆਪਣੇ ਨਿੱਜੀ ਹਿਤਾਂ ਕਾਰਨ ਬਹੁਕੋਣੀ ਸਿਆਸਤ ਖੇਡਦੇ ਰਹੇ ਹਨ, ਜਿਸ ਨਾਲ ਇਹ ਸਮੱਸਿਆ ਡੂੰਘੀ ਹੋਈ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਸਮੱਸਿਆ ਦਿੱਲੀ ਸਰਕਾਰ ਦੀ ਨੀਤੀਆਂ ਦੀ ਅਸਫ਼ਲਤਾ ਨੂੰ ਵੀ ਦਰਸਾਉਂਦਾ ਹੈ, ਜਿਸ ਕਾਰਨ ਪਾਕਿਸਤਾਨ ਨੂੰ ਇੱਥੇ ਆਪਣੀ ਗੰਦੀ ਸਿਆਸਤ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਵਿੱਚ ਲੋਕਾਂ ਨੇ ਆਪਣੇ ਆਪ ਨੂੰ ਭਾਰਤ ਸਰਕਾਰ ਦੇ ਅੱਖਾਂ ਦੇ ਤਾਰੇ ਸਿਆਸਤਦਾਨਾਂ ਦੇ ਨਾਲ ਆਪਣੀ ਨਿੱਜੀ ਹਿੱਤਾਂ ਦੀ ਪੂਰਤੀ ਲਈ ਜੁੜਨ ਦਾ ਮੌਕਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਇਲਾਵਾ ਚੀਨ ਨੇ ਵੀ ਇਸ ਸਮੱਸਿਆ ਨੂੰ ਉਲਝਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਚੀਨ ਨੇ ਪਾਕਿਸਤਾਨ ਦੇ ਰਾਹੀਂ ਕਸ਼ਮੀਰ ਸਮੱਸਿਆ ਵਿੱਚ ਆਪਣਾ ਦਖਲ ਦਿੱਤਾ ਕਿਉਂ ਕਿ ਚੀਨ ਇੱਥੋਂ ਦੇ ਤਾਜ਼ੇ ਪਾਣੀ ਦੇ ਵਿੱਚ ਆਪਣੇ ਨਿੱਜੀ ਹਿੱਤ ਦੇਖਦਾ ਸੀ ਕਿਉਂ ਜੋ ਇਸ ਵਿੱਚੋਂ ਸਿਲੀਕੋਨ ਚਿੱਪ ਤੋਂ ਲੈ ਕੇ ਸੈਟੇਲਾਈਟ ਦਾ ਨਿਰਮਾਣ ਕਰਕੇ ਦੁਨੀਆ 'ਤੇ ਆਪਣੀ ਧਾਕ ਜਮਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਦੇ ਮਸਲੇ 'ਤੇ ਜਿੱਥੇ ਪਾਕਿਸਤਾਨ ਚੀਨ ਦੀ ਕਠਪੁੱਤਲੀ ਹੈ ਉੱਥੇ ਜਹਾਦੀ ਅਤਿਵਾਦ ਪਾਕਿਸਤਾਨ ਦੀ ਕਠਪੁਤਲੀ ਹੈ।ਇਸ ਮੌਕੇ 'ਤੇ ਸੇਵਾਮੁਕਤ ਬ੍ਰਿਗੇਡੀਅਰ ਪ੍ਰਦੀਪ ਸ਼ਰਮਾ ਨੇ ਸੰਚਾਲਕ ਦੀ ਭੂਮਿਕਾ ਨਿਭਾਈ।

 

Tags: Miltary , Book

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD