Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਈਬਰ ਖੇਤਰ ਦੇ ਮਾਹਰਾਂ ਵਲੋਂ ਸਾਈਬਰਸਪੇਸ ਨੂੰ ਸੁਰੱਖਿਅਤ ਰੱਖਣ ਹਿੱਤ ਆਨਲਾਈਨ ਜਾਣਕਾਰੀ ਸਾਂਝੀ ਕਰਨ ਮੌਕੇ ਸੁਚੇਤ ਰਹਿਣ ਦਾ ਸੱਦਾ

'ਸਪਾਈਮਾਸਟਰਜ਼ ਅਤੇ ਸਾਈਬਰ ਇੰਟੈਲੀਜੈਂਸ ਇਨ ਵਾਰ ਐਂਡ ਪੀਸ' ਦੇ ਵਿਸ਼ੇ 'ਤੇ ਹੋਈ ਚਰਚਾ ਨੇ ਸਾਈਬਰ ਸੁਰੱਖਿਆ ਦੇ ਕਈ ਅਣਛੋਹੇ ਪੱਖਾਂ 'ਤੇ ਚਾਨਣਾ ਪਾਇਆ

5 Dariya News

5 Dariya News

5 Dariya News

ਚੰਡੀਗੜ੍ਹ , 14 Dec 2019

Last updated on: Dec 14, 2019, 00:00 IST

ਸਰਕਾਰੀ ਅਤੇ ਪ੍ਰਾਈਵੇਟ ਸਮੇਤ ਲਗਭਗ ਸਾਰੇ ਖੇਤਰ ਸਾਈਬਰ ਹਮਲੇ ਦੇ ਸੁਰੱਖਿਆ ਖਤਰੇ ਦੇ ਅਧੀਨ ਹਨ ਅਤੇ ਤੁਹਾਡੀ ਜਾਣਕਾਰੀ (ਡਾਟਾ)ਨੂੰ ਬਚਾਉਣ ਦਾ ਇਕੋ ਇਕ ਰਸਤਾ ਹੈ ਸਾਈਬਰਸਪੇਸ 'ਤੇ ਇਸ(ਡਾਟਾ) ਦੇ ਸ਼ੇਅਰਿੰਗ ਦੀ ਮਾਤਰਾ ਨੂੰ ਸੀਮਤ ਕਰਨਾ।  ਵਿਚਾਰ ਪੈਨਲਿਸਟਾਂ ਵਲੋਂ ਸ਼ਨੀਵਾਰ ਨੂੰ 'ਸਪਾਈਮਾਸਟਰਜ਼ ਅਤੇ ਸਾਈਬਰ ਇੰਟੈਲੀਜੈਂਸ ਇਨ ਵਾਰ ਐਂਡ ਪੀਸ' ਦੇ ਵਿਸ਼ੇ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਵਿਚਾਰ ਚਰਚਾ ਦੀ ਸ਼ੁਰੂਆਤ ਕਰਦਿਆਂ ਰਾਅ ਦੇ ਸਾਬਕਾ ਡਾਇਰੈਕਟਰ ਕੇ.ਸੀ ਵਰਮਾ ਨੇ ਕਿਹਾ ਕਿ ਸਾਈਬਰ ਹਮਲੇ ਨਾਲ ਹੋਏ ਨੁਕਸਾਨ ਭਵਿੱਖ ਵਿੱਚ ਕਿਸੇ ਵੀ ਕੌਮ ਲਈ ਜੰਗ ਦੌਰਾਨ ਹੋਣ ਵਾਲੇ ਵੱਧ ਤੋਂ ਵੱਧ ਨੁਕਸਾਨ ਦਾ ਸਰੋਤ ਬਣ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਦੂਜੀਆਂ ਤਕਨਾਲੋਜੀਆਂ ਵਿਚੋਂ, ਸਾਈਬਰ ਇੰਟੈਲੀਜੈਂਸ ਵੀ ਉੱਭਰ ਰਹੀਆਂ ਤਕਨਾਲੋਜੀਆਂ ਦੇ ਸ਼ਿਖਰ 'ਤੇ ਹੈ।ਲੈਫਟੀਨੈਂਟ ਜਨਰਲ ਸੰਜੀਵ ਲੰਗੇਰ ਨੇ ਦਾਅਵਾ ਕਰਦਿਆਂ ਕਿਹਾ ਕਿ ਸਾਰੇ ਕੰਪਿਊਟਰ ਸਾਈਬਰ ਹਮਲਾਵਰਾਂ ਦੀ ਨਿਗਰਾਨੀ ਹੇਠ ਹਨ ਅਤੇ ਬੰਬਈ ਸਟਾਕ ਐਕਸਚੇਂਜ (ਬੀ.ਐਸ.ਈ) ਭਾਰਤ ਵਿੱਚ ਸਭ ਤੋਂ ਵੱਧ ਖ਼ਤਰੇ ਹੇਠ ਹੈ ਜਿਸ ਨਾਲ ਆਮ ਨਾਗਰਿਕਾਂ ਦੇ ਪੈਸੇ ਨੂੰ ਵੀ ਖ਼ਤਰਾ ਬਣਿਆ ਰਹਿੰਦਾ ਹੈ। ਸਾਬਕਾ ਵਧੀਕ ਸੱਕਤਰ ਜੈਦੇਵ ਰਾਨੇਡੇ ਨੇ ਕਿਹਾ ਕਿ ਸਾਈਬਰ ਇੰਟੈਲੀਜੈਂਸ ਨੇ ਜਾਸੂਸੀ ਅਤੇ ਸੰਚਾਰ ਵਿੱਚ ਨਵੇਂ ਪਹਿਲੂ ਜੋੜ ਦਿੱਤੇ ਹਨ ਅਤੇ ਇਹ ਡਾਟਾ ਦੀ ਸੁਰੱਖਿਆ ਵਿੱਚ ਸੰਵੇਦਨਸ਼ੀਲਤਾ ਨੂੰ ਵੀ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ ਵੀ ਹਮਲਾਵਰਾਂ ਦੀ ਪਛਾਣ ਅਤੇ ਹਮਲੇ ਦੇ ਮਕਸਦ ਦਾ ਪਤਾ ਲਗਾਉਣਾ ਆਸਾਨ ਨਹੀਂ ਹੁੰਦਾ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਵਿੱਚ ਇੱਕ ਸਾਈਬਰ ਹਮਲੇ ਦੇ ਕੇਸ ਵਿੱਚ ਵੀ, ਚੀਨ ਨਾਲ ਸਬੰਧਤ ਸਾਈਬਰ ਹਮਲਾਵਰਾਂ ਦਾ ਪਤਾ ਲਗਾਉਣ ਵਿੱਚ ਲਗਭਗ 2 ਸਾਲ ਦਾ ਸਮਾਂ ਲੱਗ ਗਿਆ ਸੀ ।ਉੱਘੇ ਪੱਤਰਕਾਰ ਰੀਤੂ ਸਰੀਨ ਨੇ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗਾਂ 'ਤੇ ਲਗਾਤਾਰ ਸਾਈਬਰ ਹਮਲੇ ਹੋ ਰਹੇ ਹਨ ਅਤੇ ਮਈ 2019 ਤੱਕ ਕੁੱਲ 24 ਵਿਭਾਗਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੈਕਟਰਾਂ ਤੋਂ ਇਲਾਵਾ, ਮੰਨੀਆਂ ਪ੍ਰਮੰਨੀਆਂ ਨਿੱਜੀ ਵੈਬਸਾਈਟਾਂ ਅਤੇ ਵਟਸਐਪ ਸਮੇਤ ਕਈ ਐਪਲੀਕੇਸ਼ਨਾਂ ਹਾਲ ਹੀ ਵਿੱਚ ਸਾਈਬਰ ਹਮਲਿਆਂ ਤੋਂ ਬਚੀਆਂ ਹਨ। ਉਨ੍ਹਾਂ ਦੱਸਿਆ ਕਿ ਸਾਈਬਰ ਹਮਲੇ ਦੇ ਸ਼ਿਕਾਰ ਹੋਏ ਲਗਭਗ 120 ਭਾਰਤੀਆਂ ਦੀ ਸੂਚੀ ਵੀ ਭਾਰਤ ਦੇ ਨਾਗਰਿਕਾਂ ਲਈ ਇੱਕ ਚੇਤਾਵਨੀ ਹੈ ਕਿਉਂਕਿ ਵਟਸਐਪ ਨੇ ਖੁਦ ਮੰਨਿਆ ਹੈ ਕਿ ਹਮਲਾਵਰਾਂ ਦੁਆਰਾ ਉਨ੍ਹਾਂ ਦੇ ਨਿੱਜੀ ਡਾਟਾ ਤੱਕ ਪਹੁੰਚ ਕੀਤੀ ਗਈ ਸੀ।ਸ੍ਰੀਮਤੀ ਸਰੀਨ ਨੇ ਅੱਗੇ ਕਿਹਾ ਕਿ ਭਾਰਤ ਹਾਰਡਵੇਅਰ ਦਾ ਬਹੁਤ ਵੱਡਾ ਹਿੱਸਾ ਖ਼ਾਸਕਰ ਚੀਨ ਤੋਂ ਆਯਾਤ ਕਰਦਾ ਹੈ ਜੋ ਇਸ ਸਬੰਧ ਵਿੱਚ ਚਿੰਤਾ ਦਾ ਵਿਸ਼ਾ ਵੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਰੱਖਿਆ ਨਾਲ ਜੁੜੇ ਹਮਲਿਆਂ ਨੇ ਸਰਕਾਰ ਲਈ ਚੇਤਾਵਨੀ ਦਿੱਤੀ ਹੈ ਅਤੇ ਇਸ ਮੁੱਦੇ ਦੀ ਗੰਭੀਰਤਾ ਦਾ ਹਵਾਲਾ ਦਿੰਦਿਆਂ ਸਰਕਾਰ ਵੱਲੋਂ ਇੱਕ ਨਵੀਂ ਸਾਈਬਰ ਨੀਤੀ ਤਿਆਰ ਕੀਤੀ ਗਈ ਹੈ ਜੋ ਜਲਦੀ ਹੀ ਅਮਲ ਵਿੱਚ ਆਵੇਗੀ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD