Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਾਲਾਕੋਟ ਐਕਸ਼ਨ 'ਤੇ ਰੱਖਿਆ ਮਾਹਿਰਾਂ ਵੱਲੋਂ ਗੰਭੀਰ ਵਿਚਾਰ ਚਰਚਾ

5 Dariya News

5 Dariya News

5 Dariya News

ਚੰਡੀਗੜ੍ਹ , 14 Dec 2019

Last updated on: Dec 14, 2019, 00:00 IST

ਵੱਖ-ਵੱਖ ਮਾਹਿਰਾਂ ਨੇ ਅੱਜ 'ਅੰਡਰਸਟੈਂਡਿੰਗ ਦਾ ਮੈਸੇਜ ਆਫ਼ ਬਾਲਾਕੋਟ'  ਵਿਸ਼ੇ 'ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ-2019 ਦੌਰਾਨ ਹੋਏ ਵਿਸ਼ੇਸ਼ ਸੈਮੀਨਾਰ ਦੌਰਾਨ ਗੰਭੀਰ ਵਿਚਾਰ ਚਰਚਾ ਕੀਤੀ। ਏਅਰ ਚੀਫ਼ ਮਾਰਸ਼ਲ (ਸੇਵਾਮੁਕਤ) ਬੀ ਐਸ ਧਨੋਆ, ਸਕੂਐਡਰਨ ਲੀਡਰ (ਸੇਵਾਮੁਕਤ) ਸਮੀਰ ਜੋਸ਼ੀ, ਰੱਖਿਆ ਮਾਹਿਰ ਪ੍ਰਵੀਨ ਸਾਹਨੀ ਅਤੇ ਕ੍ਰਿਸਟੀਨ ਫੇਅਰ ਨੇ ਇਸ ਮੁੱਦੇ ਦੇ ਵੱਖ-ਵੱਖ ਪਹਿਲੂਆਂ 'ਤੇ ਆਪਣੇ ਵਿਚਾਰ ਰੱਖੇ। ਏਅਰ ਚੀਫ਼ ਮਾਰਸ਼ਲ ਧਨੋਆ, ਸਕੂਐਡਰਨ ਲੀਡਰ ਸਮੀਰ ਜੋਸ਼ੀ ਅਤੇ ਰੱਖਿਆ ਮਾਹਿਰ ਪ੍ਰਵੀਨ ਸਾਹਨੀ ਨੇ ਕਿਹਾ ਕਿ ਦੇਸ਼ ਦੇ ਪਿਛਲੇ ਪਿਛਲੇ 47 ਸਾਲਾਂ ਦੇ ਜੰਗੀ ਇਤਿਹਾਸ ਵਿੱਚ ਆਪਣੀ ਤਰ੍ਹਾਂ ਦਾ ਪਹਿਲਾ ਗੈਰ-ਫੌਜੀ  ਬਚਾਅ ਕਾਰਵਾਈ ਸੀ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਫੌਜ ਦੇ ਪਾਇਲਟਾਂ ਨੂੰ ਪੂਰੀ ਤਰ੍ਹਾਂ ਨਾਲ ਸਿਖਿਅਤ ਕੀਤਾ ਗਿਆ ਸੀ ਤਾਂ ਜੋ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਦੇ ਇਸ ਅਪਰੇਸ਼ਨ 'ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਬਾਲਾਕੋਟ ਐਕਸ਼ਨ ਦਾ ਸੁਨੇਹਾ ਸਾਫ਼ ਤੇ ਸਪੱਸ਼ਟ ਸੀ ਕਿ ਅਤਿਵਾਦੀਆਂ ਨੂੰ ਪਨਾਹ ਜਾਂ ਸਿਖਲਾਈ ਦੇਣ ਦੀ ਕਿਸੇ ਵੀ ਭਾਰਤ ਵਿਰੋਧੀ ਕਾਰਵਾਈ ਨਾਲ ਸਖਤੀ ਨਾਲ ਨਜਿਠਿਅਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਸਭ ਕੁੱਝ ਖਤਮ ਕਰਨ ਜਾਂ ਤਬਾਹ ਕਰਨ ਲਈ ਨਹੀਂ ਬਲਕਿ ਮਕਬੂਜ਼ਾ ਕਸ਼ਮੀਰ ਵਿੱਚ ਬਣੇ ਅਤਿਵਾਦੀ ਸਿਖਲਾਈ ਕੈਂਪਾਂ ਅਤੇ ਪਨਾਹਗਾਹਾਂ ਨੂੰ ਤਬਾਹ ਕਰਨ ਲਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ 'ਸਪਾਈਸ 2000 ਸਟ੍ਰਾਈਕ' ਬਾਲਾਕੋਟ ਵਿਖੇ ਕੀਤੀ ਅਤੇ ਆਹਮੋ-ਸਾਹਮਣੇ ਦੀ ਲੜਾਈ ਵਿੱਚ ਵੀ ਆਪਣੀ ਮਹਾਰਤ ਦਿਖਾਈ। ਉਨ੍ਹਾਂ ਕਿਹਾ ਕਿ ਇੱਕ ਮੁਲਕ ਵਜੋਂ ਪਾਕਿਸਤਾਨ ਨੇ ਇਹ ਸਾਬਿਤ ਕਰ ਦਿੱਤਾ ਕਿ ਉਹ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਿੱਚ ਮਾਹਿਰ ਹੈ ਪਰ ਭਾਰਤ ਨੇ ਇਹ ਜੁਆਬ ਦਿੱਤਾ ਕਿ ਉਹ ਜਿੱਥੇ ਵੀ ਜਾਣਗੇ, ਭਾਰਤੀ ਹਵਾਈ ਸੈਨਾ ਉਨ੍ਹਾਂ ਨੂੰ ਮੂੰਹ ਤੌੜ ਜੁਆਬ ਦੇਵੇਗੀ।ਆਪਣੇ ਸੰਬੋਧਨ ਵਿੱਚ ਰੱਖਿਆ ਮਾਹਿਰ ਕ੍ਰਿਸਟੀਨ ਫ਼ੇਅਰ ਨੇ ਇਸ ਕਾਰਵਾਈ ਦੇ ਸਿੱਟਿਆਂ ਨੂੰ ਹੋਰ ਵੀ ਸੰਜੀਦਗੀ ਨਾਲ ਘੋਖਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਮੌਕੇ 'ਤੇ ਸੇਵਾਮੁਕਤ ਏਅਰ ਮਾਰਸ਼ਲ ਕੇ ਕੇ ਨੋਹਵਾਰ ਨੇ ਸੈਸ਼ਨ ਦੇ ਸੰਚਾਲਕ ਵਜੋਂ ਸ਼ਿਰਕਤ ਕੀਤੀ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD