Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਸਭ ਦਾ ਸਾਂਝਾ, ਵਿਚਾਰਾਂ ਦੀ ਅਸਹਿਮਤੀ ਦੇਸ਼-ਧ੍ਰੋਹ ਨਹੀਂ: ਰਵੀਸ਼ ਨੇ ਭਖਾਈ ਬਹਿਸ

'ਏਕ ਔਰ ਸੱਤਿਆਗ੍ਰਹਿ ਭਾਰਤ ਕੀ ਆਤਮਾ ਕੇ ਲੀਏ' ਵਿਸ਼ੇ 'ਤੇ ਪੈਨਲ ਵਿਚਾਰ-ਵਟਾਂਦਰੇ ਦੌਰਾਨ ਨਾਗਰਿਕਤਾ ਸੋਧ ਬਿੱਲ ਦਾ ਮੁੱਦਾ ਰਿਹਾ ਭਾਰੂ

5 Dariya News

5 Dariya News

5 Dariya News

ਚੰਡੀਗੜ੍ਹ , 14 Dec 2019

Last updated on: Dec 14, 2019, 00:00 IST

ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਅੱਜ ਨਾਗਰਿਕਤਾ ਸੋਧ ਬਿੱਲ 'ਤੇ ਬਹਿਸ ਭਖਾਉੰਦਿਆਂ ਕਿਹਾ ਕਿ ਭਾਰਤ ਸਭ ਧਰਮਾਂ, ਫਰਿਕਿਆਂ ਅਤੇ ਜਾਤਾਂ ਦਾ ਸਾਂਝਾ ਦੇਸ਼ ਹੈ, ਇਸ ਲਈ ਕਿਸੇ ਵਿਅਕਤੀ ਦਾ ਕਿਸੇ ਗੱਲ ਨਾਲ ਅਸਹਿਮਤ ਹੋਣਾ ਦੇਸ਼-ਧ੍ਰੋਹ ਨਹੀਂ ਗਰਦਾਨਿਆ ਜਾ ਸਕਦਾ।ਲੇਕ ਕਲੱਬ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ - 2019 ਦੇ ਦੂਜੇ ਦਿਨ 'ਏਕ ਔਰ ਸੱਤਿਆਗ੍ਰਹਿ ਭਾਰਤ ਕੀ ਆਤਮਾ ਕੇ ਲੀਏ' ਵਿਸੇ' ਤੇ ਪੈਨਲ ਵਿਚਾਰ-ਵਟਾਂਦਰੇ ਦੌਰਾਨ ਸ਼ਮੂਲੀਅਤ ਕਰਦਿਆਂ ਉਨ੍ਹਾਂ ਇਸ ਤੱਥ 'ਤੇ ਧਿਆਨ ਦੁਆਇਆ ਕਿ ਦੇਸ ਪ੍ਰਤੀ ਆਪਣੀ ਵਫਾਦਾਰੀ ਅਤੇ ਰਾਸ਼ਟਰੀਅਤਾ ਨੂੰ ਪਰਿਭਾਸਤ ਕਰਨ ਲਈ ਧਰਮ ਨੂੰ ਇਕਮਾਤਰ ਮਾਪਦੰਡ ਬਣਾਇਆ ਜਾ ਰਿਹਾ ਹੈ।ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਸ਼੍ਰੀ ਰਵੀਸ ਕੁਮਾਰ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ ਤਿਵਾੜੀ ਅਤੇ ਦਿੱਲੀ ਯੂਨੀਵਰਸਿਟੀ ਤੋਂ ਸ਼੍ਰੀਮਤੀ ਗੀਤਾ ਭੱਟ ਸਾਮਲ ਹੋਏ ਜਦ ਕਿ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸ਼੍ਰੀ ਜਮੀਰੁੱਦੀਨ ਸਾਹ, ਸਾਬਕਾ ਡਿਪਟੀ ਚੀਫ ਆਫ ਆਰਮੀ ਸਟਾਫ ਨੇ ਸੈਸ਼ਨ ਦੀ ਕਾਰਵਾਈ ਚਲਾਈ।ਸ਼੍ਰੀ ਰਵੀਸ ਕੁਮਾਰ ਨੇ ਆਪਣੇ ਵਿਚਾਰ ਜਾਰੀ ਰੱਖਦਿਆਂ ਕਿਹਾ ਕਿ ਰਾਸਟਰਵਾਦ ਨੂੰ ਪਰਿਭਾਸਤ ਕਰਨ ਦਾ ਆਧਾਰ ਧਰਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਇੱਕ ਨਿਰਪੱਖ ਸੰਸਥਾ ਹੋਣਾ ਚਾਹੀਦਾ ਹੈ ਪਰ ਅੱਜ ਕੱਲ ਅਜਿਹਾ ਨਹੀਂ ਹੈ ਕਿਉਂਕਿ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਮੀਡੀਆ 'ਅਸਹਿਮਤੀ ਦੇ ਅਧਿਕਾਰ' ਦੇ ਖੋਹੇ ਅਤੇ ਦੱਬੇ ਜਾਣ 'ਤੇ ਚਿੰਤਾ ਜਾਹਰ ਨਹੀਂ ਕਰ ਰਿਹਾ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਅੱਜ ਸਵਾਲ ਪੁੱਛਣਾ ਜੁਰਮ ਬਣ ਗਿਆ ਹੈ।ਦਿੱਲੀ ਯੂਨੀਵਰਸਿਟੀ ਦੇ ਟੀਚਿੰਗ ਸਟਾਫ ਤੋਂ ਪੁੱਜੇ ਗੀਤਾ ਭੱਟ ਨੇ ਆਪਣੇ ਵਿਚਾਰ ਪੇਸ ਕਰਦਿਆਂ ਕਿਹਾ ਕਿ ਭਾਰਤ ਦੀ ਸੱਭਿਅਤਾ ਦਾ ਇਤਿਹਾਸ ਜੁਗਾਂ-ਜੁਗਾਂਤਰਾਂ ਪੁਰਾਣਾ ਹੈ, ਜਿਥੇ ਕਈ ਸੱਭਿਆਤਾਵਾਂ ਪ੍ਰਫੁੱਲਤ ਹੋ ਰਹੀਆਂ ਹਨ। ਨਾਗਰਿਕਤਾ ਸੋਧ ਬਿੱਲ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਉਦੇਸ ਹਾਸੀਏ 'ਤੇ ਖੜੇ ਉਨ੍ਹਾਂ ਵਰਗਾਂ ਨੂੰ ਸਹੂਲਤ ਦੇਣਾ ਹੈ, ਜੋ ਦੂਜੇ ਦੇਸਾਂ ਵਿਚ ਧਾਰਮਿਕ ਜੁਲਮ ਦਾ ਸਾਹਮਣਾ ਕਰ ਰਹੇ ਹਨ।ਸੈਸ਼ਨ ਦੌਰਾਨ ਆਪਣੇ ਵਿਚਾਰ ਪ੍ਰਗਟਾਉਂਦਿਆਂ ਸੰਸਦ ਮੈਂਬਰ ਸ਼੍ਰੀ ਮਨੀਸ ਤਿਵਾੜੀ ਨੇ ਕਿਹਾ ਕਿ ਧਰਮ ਨਿਰਪੱਖਤਾ ਅੱਜ ਦੇ ਸੰਦਰਭ ਵਿੱਚ ਬਹੁਤ ਅਹਿਮੀਅਤ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਦੋ ਰਾਸਟਰਾਂ ਦਾ ਸਿਧਾਂਤ ਪਹਿਲੀ ਵਾਰ 1909 ਵਿੱਚ ਭਾਈ ਪਰਮਾਨੰਦ ਨੇ ਦਿੱਤਾ। ਫੇਰ 1930 ਵਿੱਚ ਅੱਲਾਮਾ ਇਕਬਾਲ, 1937 ਵਿੱਚ ਸਾਵਰਕਰ ਅਤੇ 1940 ਵਿੱਚ ਮੁਹੰਮਦ ਅਲੀ ਜਿਨਾਹ ਨੇ ਇਸ ਸਿਧਾਂਤ ਨੂੰ ਅੱਗੇ ਵਧਾਇਆ। ਉਨ੍ਹਾਂ ਕਿਹਾ ਕਿ 1947 ਦੀ ਵੰਡ ਵੇਲੇ ਉਦੋਂ ਦੀ ਕੇਂਦਰ ਸਰਕਾਰ ਨੇ ਧਰਮ ਨਿਰਪੱਖ ਢਾਂਚੇ ਨੂੰ ਦੇਸ਼ ਹਿੱਤ ਵਿੱਚ ਚੁਣਿਆ ਤਾਂ ਜੋ ਵੰਡ ਪਾਊ ਤਾਕਤਾਂ ਨੂੰ ਠੱਲ੍ਹਿਆ ਜਾ ਸਕੇ ਪਰ ਇਹ ਵੰਡ ਪਾਊ ਸਕਤੀਆਂ ਇਹਨੀਂ ਦਿਨੀਂ ਮੁੜ ਸਿਰ ਚੁੱਕ ਰਹੀਆਂ ਹਨ।ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰਦਿਆਂ ਸ਼੍ਰੀ ਤਿਵਾੜੀ ਨੇ ਕਿਹਾ ਕਿ ਕੌਮਾਂਤਰੀ ਕਾਨੂੰਨਾਂ ਮੁਤਾਬਕ ਧਰਮ ਦੇ ਆਧਾਰ 'ਤੇ ਪੱਖਪਾਤ ਨਾ ਕਰਕੇ, ਸਰਨਾਰਥੀਆਂ ਨੂੰ ਪਨਾਹ ਦੇਣਾ ਹਰ ਦੇਸ ਦਾ ਮੁਢਲਾ ਫਰਜ ਹੈ।  

 

Tags: Miltary , Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD