Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਵੱਖਵਾਦੀ ਤਾਕਤਾਂ ਵੱਲੋਂ ਭਾਰਤ ਦੇ ਮਾਣਮੱਤੇ ਸਿਧਾਂਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੇ ਜਾ ਰਹੇ ਨੇ ਹਮਲੇ - ਮਹੂਆ ਮੋਇਤਰਾ

ਵਿਚਾਰਾਂ ਦੀ ਘਾਟ ਨੂੰ ਛੁਪਾਉਣ ਦੇ ਮਕਸਦ ਨਾਲ ਭਾਜਪਾ ਨੇ ਉਕਸਾਊ ਧਾਰਮਿਕਤਾ ਨੂੰ ਵਰਤਿਆ

5 Dariya News

5 Dariya News

5 Dariya News

ਚੰਡੀਗੜ੍ਹ , 14 Dec 2019

Last updated on: Dec 14, 2019, 00:00 IST

ਕੇਂਦਰ ਸਰਕਾਰ ਵਲੋਂ ਥੋਪੇ ਜਾ ਰਹੇ ਰਾਸ਼ਵਾਦ ਨੂੰ ਮੁੱਢੋਂ ਰੱਦ ਕਰਦਿਆਂ ਟੀ.ਐੱਮ. ਸੀ. ਦੀ ਤੇਜ਼ ਤਰਾਰ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਫਿਰਕੂ ਤਾਕਤਾਂ ਵੱਲੋਂ ਭਾਰਤ ਦੇ ਸੱਭ ਨੂੰ ਨਾਲ ਲੈ ਕੇ ਚੱਲਣ ਵਾਲੇ ਸਿਧਾਂਤ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਮਿਲਟਰੀ ਲਿਟਰੇਚਰ ਫੈਸਟੀਵਲ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੌਰਾਨ “ਜਿੰਗੋਈਜ਼ਮ ਐਂਡ ਹਾਈਪਰ ਨੈਸ਼ਨਲਇਸਮ- ਐਂਡ ਇੰਡੀਅਨ ਪ੍ਰੋਸਪੈਕਟਿਵ“ ਵਿੱਚ ਭਾਗ ਲੈਂਦਿਆਂ ਮੋਇਤਰਾ ਨੇ ਕਿਹਾ ਕਿ ਬੀ ਜੇ ਪੀ ਵੱਲੋਂ ਚਲਾਏ ਜਾ ਰਹੇ ਫਿਰਕੂ ਅਤੇ ਨਫਰਤੀ ਏਜੰਡੇ ਤੋਂ ਵਿਰੋਧੀ ਧਿਰਾਂ ਅਣਜਾਣ ਸਨ ਅਤੇ ਹੁਣ ਫਿਰਕੂ ਤਾਕਤਾਂ ਵਲੋਂ ਚਲਾਈਆਂ ਜਾ ਰਹੀਆਂ ਇਹਨਾਂ ਨਾਪਾਕ ਸਾਜਿਸ਼ਾਂ ਦਾ ਟਾਕਰਾ ਕਰਨ ਲਈ ਵਿਰੋਧੀ ਧਿਰਾਂ ਨੂੰ ਸਾਂਝੇ ਤੌਰ 'ਤੇ ਯਤਨ ਕਰਨੇ ਚਾਹੀਦੇ ਹਨ।ਉਹਨਾਂ ਕਿਹਾ ਕਿ ਅਜਿਹਾ ਕੋਈ ਵੀ ਰਾਸ਼ਟਰਵਾਦ ਜੋ ਮੈਨੂੰ ਇਹ ਸਿਖਾਉਂਦਾ ਹੈ ਕਿ ਮੇਰਾ ਦੇਸ਼ ਮੇਰੇ ਰੱਬ ਤੋਂ ਵੀ ਉੱਤੇ ਹੈ, ਬਰਦਾਸ਼ਤਯੋਗ ਨਹੀਂ ਹੈ। ਉਹਨਾਂ ਰਬਿੰਦਰਨਾਥ ਟੈਗੋਰ ਦੇ ਇੱਕ ਕਥਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਦੀ ਸੱਤਾਧਾਰੀ ਜਮਾਤ ਦੇ ਹਰ ਫ਼ਰੰਟ ਉੱਤੇ ਫੇਲ੍ਹ ਹੋਣ ਲਈ ਉਕਸਾਊ ਧਾਰਮਿਕਤਾ ਜ਼ਿਮੇਵਾਰ ਹੈ।ਬਹਿਸ ਵਿੱਚ ਭਾਗ ਲੈਂਦਿਆਂ ਆਰ ਐੱਸ ਐੱਸ ਵਿਚਾਰਕ ਦੇਸ਼ ਰਤਨ ਨਿਗਮ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਵਿੱਚ ਮੁਢਲੇ ਤੌਰ ਤੇ ਸੈਕੂਲਰ ਸ਼ਬਦ ਨਹੀਂ ਸੀ ਜੋ ਕਿ 42ਵੀਂ ਸੋਧ ਰਾਹੀਂ 1976 ਵਿੱਚ ਐਮਰਜੰਸੀ ਦੌਰਾਨ ਸ਼ਾਮਿਲ ਕੀਤਾ ਗਿਆ। ਉਹਨਾਂ ਭਾਰਤੀ ਸੰਵਿਧਾਨ ਦੇ ਆਰਟੀਕਲ 51ਏ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਾਨੂੰ ਸਾਡੀਆਂ ਫੰਡਾਮੈਂਟਲ ਡਿਊਟੀਸ ਜੋ ਕਿ ਰਾਸ਼ਟਰੀ ਸੱਭਿਆਚਾਰ  ਅਤੇ ਵਿਰਾਸਤ ਦੀ ਰੱਖਿਆ ਕਰਨ ਲਈ ਕਹਿੰਦਾ ਹੈ ਅਤੇ ਇਹ ਰਾਸ਼ਟਰਵਾਦ ਦਾ ਵਿਚਾਰ ਇੰਦਰਾ ਗਾਂਧੀ ਵੱਲੋਂ ਦਿੱਤਾ ਗਿਆ ਸੀ।ਪ੍ਰਸਿੱਧ ਪੱਤਰਕਾਰ ਮਾਰਕ ਟਲੀ ਵਲੋਂ ਸੰਚਾਲਿਤ ਸੈਸਨ ਨੇ ਸਿਖਰਾ ਨੂੰ ਛੂਹਿਆ ਅਤੇ ਦੋਵੇਂ ਵਕਤਾਂ ਵਲੋਂ ਆਪਣੀ ਗੱਲ ਬੇਬਾਕੀ ਨਾਲ ਕੀਤੀ ਜਾਣ ਤੇ  ਖਚਾ ਖਚ ਭਰੇ ਹਾਲ ਵਿਚ ਸਾਹ ਰੋਕ ਕੇ ਬਹਿਸ ਸੁਣ ਰਹੇ ਲੋਕ ਅਸ ਅਸ ਕਰ ਉਠੇ।ਇਕ ਸਵਾਲ ਦਾ ਜਵਾਬ ਦਿੰਦਿਆਂ ਨਿਗਮ ਨੇ ਸਵੀਕਾਰ ਕੀਤਾ ਕਿ ਕੁਝ ਲੋਕਾਂ ਵਲੋਂ ਸੌੜੇ ਸਿਆਸੀ ਹਿਤਾਂ ਲਈ ਰਾਸਟਰਵਾਦ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀਅਤਾ ਇਕ ਅਜਿਹਾ ਵਿਚਾਰ ਜਿਸ ਵਿਚ ਕੋਈ ਛੋਟਾ ਨਹੀਂ ਕੋਈ ਵੱਡਾ ਨਹੀਂ ਸਭ ਇਕ ਸਮਾਨ ਹੈ।ਉਨ੍ਹਾਂ ਕਿਹਾ ਕਿ ਸਾਡੇ ਸਿਧਾਂਤ ਹੈ ਕਿ ਅਸੀਂ ਕਿਸੇ ਤੇ ਵੀ ਪਹਿਲਾਂ ਹਮਲਾ ਨਹੀਂ ਕਰਦੇ ਅਤੇ ਪਹਿਲਾਂ ਪ੍ਰਮਾਣੂ ਹਥਿਆਰ ਨਾ ਵਰਤਣ ਸਬੰਧੀ ਵੀ ਪੱਕਾ ਅਹਿਦ ਹੈ।ਬਹਿਸ ਦਾ ਅਗਾਜ ਕਰਦਿਆਂ ਮਾਰਕ ਟਲੀ ਨੇ ਕਿਹਾ ਕਿ ਪੂਰੀ ਦੁਨੀਆ ਵਿਚ ਰਾਸਟਰਵਾਦ ਦਾ ਹੁਲਾਰਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨੂੰ ਰਾਜਨੀਤਿਕ ਲਾਹੇ ਲਈ ਵਰਤਿਆ ਜਾ ਸਕਦਾ ਹੈ। ਆਪਣੀ ਸੈਲੀ ਨਾਲ ਉਨ੍ਹਾਂ ਦੋਨਾਂ ਪੈਨਲਾ ਲਿਸਟਾ ਦੇ ਨਾਂ ਕੇਵਲ ਵਿਚਾਰ ਲਾਏ ਸਗੋਂ ਸਰੋਤਿਆਂ ਨੂੰ ਵੀ ਇਸ ਬਹਿਸ ਵਿੱਚ ਸਾਮਲ ਕੀਤਾ।  

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD