Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਮ.ਐਲ.ਐਫ ਦੇ ਦੂਜੇ ਦਿਨ ਹੋਏ ਵਿਚਾਰ ਵਟਾਂਦਰੇ ਦੌਰਾਨ ਪੈਨਲਿਸਟਾਂ ਨੇ ਬਰਮਾਂ ਮੁਹਿੰਮ ਦੇ ਸਬਕਾਂ ਨੂੰ ਅੱਜ ਵੀ ਪ੍ਰਸੰਗਿਕ ਤੇ ਵਾਜਬ ਦੱਸਿਆ

5 Dariya News

5 Dariya News

5 Dariya News

ਚੰਡੀਗੜ੍ਹ , 14 Dec 2019

Last updated on: Dec 14, 2019, 00:00 IST

ਬਰਮਾਂ ਮੁਹਿੰਮ ਦੌਰਾਨ ਫੌਜ ਵਲੋਂ ਹਥਿਆਰਾਂ ਦੀ ਵਰਤੋਂ ਕਾਰਨ ਹਾਸਲ ਹੋਏ ਫੈਸਲਾਕੁੰਨ ਸਿੱਟੇ ਮੌਜੂਦਾ ਦੌਰ ਵਿੱਚ ਵੀ ਬਹੁਤ ਪ੍ਰਸੰਗਿਕ ਤੇ ਵਾਜਬ ਹਨ ਕਿਉਂ ਜੋ ਇਹ ਲੜਾਈ ਭਾਰਤੀ ਫੌਜਾਂ ਵਲੋਂ ਲੜੀਆਂ ਗਈਆਂ ਮੁਸ਼ਕਿਲ ਲੜਾਈਆਂ ਵਿੱਚੋਂ ਇੱਕ ਹੈ।ਇਸ ਤੋਂ ਇਲਾਵਾ ਵਟਾਂਦਰੇ ਦੌਰਾਨ ਪੈਨਲਿਸਟਾਂ ਨੇ 'ਟੈਂਕ ਸੈਟਿੰਗ ਦਿ ਜੰਗਲ ਐਬਲੇਜ਼ - ਇੰਪਲਾਇਮੈਂਟ ਆਫ ਆਰਮਰ ਇਨ ਬਰਮਾ ਕੰਪੇਨ ' ਨੂੰ ਵਿਚਾਰਦਿਆਂ ਕਈ ਹੋਰ ਰਣਨੀਤਕ ਮਸਲਿਆਂ 'ਤੇ ਚਾਨਣਾ ਪਾਇਆ ।ਟੈਂਕ ਮਿਊਜ਼ੀਅਮ ਤੋਂ ਆਏ ਸਟੂਅਰਟ ਵ੍ਹੀਲਰ ਨੇ ਬ੍ਰਿਟਿਸ਼ ਗੱਠਜੋੜ ਦੀਆਂ ਫੌਜਾਂ ਵਲੋਂ ਜਾਪਾਨੀ ਸੈਨਾ ਦੇ ਵਿਰੁੱਧ  ਅਪਣਾਈ ਰਣਨੀਤੀ ਅਤੇ ਹਥਿਆਰਾਂ ਦੀ ਵਰਤੋਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਵੀ ਦਿੱਤੀ।ਇਸ ਦੌਰਾਨ, ਸੰਚਾਲਕ ਮੇਜਰ ਜਨਰਲ ਏ.ਪੀ ਸਿੰਘ ਨੇ ਬਰਮਾ ਯੁੱਧ ਦੀਆਂ ਦਿਲਚਸਪ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਇਕ ਹੋਰ ਪੈਨਲ ਦੇ ਮੈਂਬਰ ਲੈਫਟੀਨੈਂਟ ਜਨਰਲ ਪੀ.ਐਸ ਮਹਿਤਾ ਨੇ ਇਤਿਹਾਸ ਦੀ ਰੱਖਿਆ ਅਤੇ ਜੰਗ ਦੇ ਤਜ਼ਰਬੇ ਸਿੱਖਣ ਦੀ ਜਰੂਰਤ 'ਤੇ ਜ਼ੋਰ ਦਿੱਤਾ। ਪੈਨਲਿਸਟ ਰਿਚਰਡ ਸਮਿਥ ਨੇ ਕਿਹਾ ਕਿ 70 ਸਾਲਾਂ ਤੋਂ ਵੀ ਵੱਧ ਸਮਾਂ ਲੰਘ ਜਾਣ ਬਾਅਦ ਵੀ ਬਰਮਾ ਦੇ ਨਤੀਜੇ ਹਾਲੇ ਵੀ ਸੈਨਾਵਾਂ ਲਈ ਪ੍ਰੇਰਣਾ ਸਰੋਤ ਤੇ ਬਹੁਤ ਲਾਭਦਾਇਕ ਹਨ।ਸੈਨਿਕਾਂ ਦੇ ਹੌਂਸਲੇ ਤੇ ਵੱਕਾਰ ਦੀਆਂ ਕਹਾਣੀਆਂ ਸੁਣਾਉਂਦੇ ਹੋਏ, ਮੇਜਰ ਜਨਰਲ ਏ.ਪੀ ਸਿੰਘ ਨੇ ਕਿਹਾ ਕਿ ਯੁੱਧ ਦੌਰਾਨ ਇੱਕ ਅਜਿਹਾ ਮੌਕਾ ਵੀ ਆਇਆ ਜਦੋਂ ਪਹਾੜਾਂ ਵਿੱਚ ਬਹੁਤ ਹੀ ਤੰਗ ਗਲੀਆਂ ਸਨ ਅਤੇ ਦੁਸ਼ਮਣ ਦੀ ਭਾਰੀ ਗੋਲੀਬਾਰੀ ਦੇ ਬਾਵਜੂਦ ਕਮਾਂਡਰਾਂ ਨੂੰ ਟੈਂਕ ਦੇ ਅੱਗੇ ਤੁਰਦਿਆਂ ਨੈਵੀਗੇਟ ਕਰਨਾ ਪਿਆ ਸੀ । ਉਨ੍ਹਾਂ ਅੱਗੇ ਕਿਹਾ ਕਿ ਬਹੁਤ ਸਾਰੇ ਜਾਨੀ ਨੁਕਸਾਨ ਦੇ ਬਾਵਜੂਦ, ਸੰਯੁਕਤ ਫੌਜਾਂ ਆਪਣੇ ਟੀਚੇ 'ਤੇ ਪਹੁੰਚਣ ਵਿੱਚ ਸਫਲ ਹੋ ਗਈਆਂ ਸਨ।ਇਕ ਹੋਰ ਕਹਾਣੀ ਸੁਣਾਉਂਦਿਆਂ, ਮੇਜਰ ਜਨਰਲ ਸਿੰਘ ਨੇ ਕਿਹਾ ਕਿ 'ਏ ' 7ਵੀਂ ਹੁਸਾਰ ਸਕੁਐਡਰਨ ਦੇ ਕਮਾਂਡਿੰਗ ਅਧਿਕਾਰੀ, (ਮੇਜਰ ਲੇਲੇਵੈਲਨ ਪਾਲਮਰ) ਨੇ ਇੱਕ ਬੇੜੀ-ਕਿਸ਼ਤੀ ਦੇ ਕਪਤਾਨ ਨੂੰ 'ਸਕਾਟਲੈਂਡ ਦੇ ਸਰਾਪ' ਨਾਮਕ ਇੱਕ ਸਟੂਅਰਟ ਟੈਂਕ, ਟੋਅ ਕਰਨ (ਟੋਚਨ ਪਾਉਣ)ਲਈ ਰਾਜ਼ੀ ਕਰ ਲਿਆ ਸੀ। ਉਨ੍ਹਾਂ ਦਰਿਆ ਵਿੱਚ ਇਸਨੂੰ ਰਾਫਟਿੰਗ ਕਰਕੇ ਪਾਰ ਵੀ ਲਗਾ ਦਿੱਤਾ, ਪਰ ਕਿਸ਼ਤੀ ਦੇ ਚਾਲਕਾਂ ਨੇ ਇੱਕ ਹੋਰ ਟੈਂਕ ਨੂੰ ਟੋਅ ਕਰਨ ਤੋਂ ਇਨਕਾਰ ਕਰ ਦਿੱਤਾ।  ਉਨ੍ਹਾਂ ਅੱਗੇ ਕਿਹਾ ਕਿ ਦੁਸ਼ਮਣਾਂ ਵਲੋਂ ਵਰਤੋਂ ਜਾਣ ਦੇ ਡਰੋਂ ਉਨ੍ਹਾਂ ਨੂੰ ਬਚੇ ਹੋਏ 70 ਟੈਂਕਾਂ ਨੂੰ ਤਬਾਹ ਕਰ ਦੇਣਾ ਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਬਾਅਦ ਵਿੱਚ, ਇਹ ਟੈਂਕ ਭਾਰਤੀ 7ਵੀਂ ਲਾਈਟ ਕੈਵਲਰੀ ਦਾ ਕਮਾਂਡ ਵਾਹਨ ਬਣ ਗਿਆ।ਪੈਨਲਿਸਟ ਲੈਫਟੀਨੈਂਟ ਜਨਰਲ ਪੀ.ਐਸ ਮਹਿਤਾ ਨੇ ਕਿਹਾ ਕਿ ਜਾਪਾਨੀ ਫੌਜ ਨੂੰ ਟੈਂਕਾਂ ਦੀ ਵਰਤੋਂ ਕੀਤੇ ਬਿਨਾਂ ਜੰਗਲਾਂ ਵਿੱਚ ਲੜਨਾ ਸੁਖਾਲਾ ਸੀ ਕਿਉਂਕਿ ਉਹ ਇਸ ਖੇਤਰ ਬਾਰੇ ਪੂਰੀ ਤਰ੍ਹਾਂ ਜਾਣੂ ਸਨ। ਉਨ੍ਹਾਂ ਕਿਹਾ ਕਿ ਜਾਪਾਨੀ ਫੌਜ ਟੈਂਕਾਂ ਦੀ ਸਿਰਫ ਇੱਕ ਰੈਜੀਮੈਂਟ ਦੀ ਵਰਤੋਂ ਕੀਤੀ ਜਿਸ ਵਿੱਚ ਕੁੱਲ 14 ਟੈਂਕ ਸਨ।

 

Tags: Miltary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD