Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਧਾਇਕ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਪੰਜਾਬ ਵਾਲੀਬਾਲ ਐਸੋਸ਼ੀਏਸ਼ਨ ਦੇ ਪ੍ਰਧਾਨ ਬਣੇ

ਸੁਖਪਾਲ ਸਿੰਘ ਪਾਲੀ ਜਨਰਲ ਸਕੱਤਰ ਨਿਯੁਕਤ

5 Dariya News

5 Dariya News

5 Dariya News

ਪਟਿਆਲਾ , 15 Dec 2019

Last updated on: Dec 15, 2019, 00:00 IST

ਪਟਿਆਲਾ ਵਿਖੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੀ ਚੋਣ ਲਈ ਹੋਏ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਫਰੀਦਕੋਟ ਦੇ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ। ਅੱਜ ਗਰੈਂਡ ਅਜੂਬਾ ਹੋਟਲ ਪਟਿਆਲਾ ਵਿਖੇ ਇਸ ਚੋਣ ਦੀ ਸ਼ੁਰੂਆਤ ਐਸੋਸੀਏਸ਼ਨ ਦੇ ਪ੍ਰਧਾਨ ਤੇ ਪ੍ਰਜ਼ਾਈਡਿੰਗ ਅਫ਼ਸਰ ਸ. ਹਰਚਰਨ ਸਿੰਘ ਭੁੱਲਰ ਆਈ.ਪੀ.ਐੱਸ ਵੱਲੋਂ ਕਰਵਾਈ ਗਈ। ਸਮਾਗਮ ਵਿੱਚ ਪੰਜਾਬ ਉਲੰਪਿਕ ਸੰਘ ਵੱਲੋਂ ਕੇ.ਵੀ.ਐਸ.ਸਿੱਧੂ, ਸਪੋਰਟਸ ਕੌਂਸਲ ਚੰਡੀਗੜ੍ਹ ਵੱਲੋਂ ਸ੍ਰੀ ਯੋਗਰਾਜ ਜਿਲ੍ਹਾ ਖੇਡ ਅਫ਼ਸਰ ਸੰਗਰੂਰ ਅਤੇ ਵੀ.ਐਫ.ਆਈ ਵੱਲੋਂ ਸ਼੍ਰੀ ਜੰਗੀਰ ਸਿੰਘ ਬਤੌਰ ਆਬਜ਼ਰਵਰ ਸ਼ਾਮਲ ਹੋਏ। ਇਸ ਚੋਣ ਵਿੱਚ ਪੰਜਾਬ ਵਾਲੀਵਾਲ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਨੇ ਭਾਗ ਲਿਆ। ਇਹਨਾਂ ਖੇਡ ਅਧਿਕਾਰੀਆਂ ਦੀ ਦੇਖ ਰੇਖ 'ਚ ਸੁਖਪਾਲ ਸਿੰਘ ਬਰਾੜ (ਪਾਲੀ) ਅਰਜਨਾ ਐਵਾਰਡੀ ਐੱਸ.ਪੀ. ਪੰਜਾਬ ਪੁਲੀਸ ਨੂੰ ਸਰਬਸੰਮਤੀ ਨਾਲ ਜਨਰਲ ਸਕੱਤਰ ਅਤੇ ਬਲਵਿੰਦਰ ਸਿੰਘ ਫ਼ਰੀਦਕੋਟ ਖਜ਼ਾਨਚੀ ਚੁਣਿਆ ਗਿਆ। ਚੋਣ ਉਪਰੰਤ ਨਵੇਂ ਬਣੇ ਪ੍ਰਧਾਨ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਦੇ ਰਹਿਣਗੇ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਹੋਣਹਾਰ ਖਿਡਾਰੀਆਂ ਨੂੰ ਅੱਗੇ ਲਿਜਾਣ ਲਈ ਗੰਭੀਰ ਯਤਨ ਕਰਨਗੇ ਤਾਂ ਕਿ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਜਾ ਸਕੇ। 

ਚੋਣ ਅਬਜ਼ਰਵਰ ਸ੍ਰੀ ਕੇ.ਵੀ. ਸਿੱਧੂ, ਜੰਗੀਰ ਸਿੰਘ ਅਤੇ ਸ੍ਰੀ ਯੋਗਰਾਜ ਨੇ ਹਾਜਰ ਨੁਮਾਇੰਦਿਆਂ ਨਾਲ ਵਾਲੀਬਾਲ ਦੇ ਨਾਲ-ਨਾਲ ਖੇਡ ਜਗਤ ਦੀਆਂ ਬਰੀਕਿਆਂ, ਤਜ਼ਰਬੇ ਤੇ ਨੁਕਤੇ ਸਾਂਝੇ ਕੀਤੇ ਅਤੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਜਨਰਲ ਸਕੱਤਰ ਸੁਖਪਾਲ ਸਿੰਘ ਪਾਲੀ ਨੇ ਕਿਹਾ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਇਕ ਸੁਲਝੇ ਸਿਆਸਤਦਾਨ ਹੋਣ ਦੇ ਨਾਲ-ਨਾਲ ਇੱਕ ਖੇਡ ਪ੍ਰੇਮੀ ਵੀ ਹਨ ਜਿੰਨ੍ਹਾਂ ਆਪਣੇ ਖੇਤਰ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ। ਉਹਨਾਂ ਨੇ ਖਿਡਾਰੀਆਂ ਲਈ ਗਰਾਉਂਡ ਬਣਾਏ ਅਤੇ ਵੱਖ-ਵੱਖ ਖੇਡਾਂ ਨੂੰ ਵੱਡੀ ਪੱਧਰ 'ਤੇ ਖੇਡਾਂ ਕਿੱਟਾਂ ਵੀ ਮੁਹੱਈਆ ਕਰਵਾਈਆਂ ਹਨ।ਸ੍ਰੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਕਿ ਖਿਡਾਰੀਆਂ ਦੀਆਂ ਸਮੱਸਿਆਵਾਂ ਸਮਝਣ ਅਤੇ ਇਹਨਾਂ ਦੇ ਹੱਲ ਕਰਨ ਲਈ ਸੁਖਪਾਲ ਸਿੰਘ ਪਾਲੀ ਨੂੰ ਐਸੋਸੀਏਸ਼ਨ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ। ਉਹਨਾਂ ਕਿਹਾ ਕਿ ਸੁਖਪਾਲ ਸਿੰਘ ਪਾਲੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਤੇ ਇਲਾਕੇ ਦਾ ਬਹੁਤ ਮਾਣ ਵਧਾਇਆ ਅਤੇ ਉਹ ਖੁਦ ਭਾਰਤੀ ਟੀਮ ਦੇ ਕੈਪਟਨ ਰਹਿ ਚੁੱਕੇ ਹਨ। ਸ੍ਰੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਕਿਹਾ ਕਿ ਉਹਨਾਂ ਦੀ ਖੇਡਾਂ ਪ੍ਰਤੀ ਦੂਰ ਅੰਦੇਸ਼ੀ ਸੋਚ ਕਾਰਨ ਉਹਨਾਂ ਜਨਰਲ ਸਕੱਤਰ ਚੁਣਿਆ ਗਿਆ ਹੈ। ਵਿਧਾਇਕ ਸ੍ਰੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਦੱਸਿਆ ਕਿ ਇਹ ਚੋਣ ਚਾਰ ਸਾਲ ਬਾਅਦ ਹੁੰਦੀ ਹੈ। ਸ੍ਰੀ ਢਿੱਲੋਂ ਨੇ ਭਰੋਸਾ ਦਿੱਤਾ ਕਿ ਉਹ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਐਸੋਸੀਏਸ਼ਨ ਦਾ ਪੰਜਾਬ ਵਿੱਚ ਪਹਿਲਾਂ ਵਾਲਾ ਮਾਣ ਬਹਾਲ ਕਰਨ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਅੰਤਰਰਾਸ਼ਟਰੀ ਖਿਡਾਰੀ ਹਰਮੰਦਰ ਸਿੰਘ ਮਿਨਹਾਸ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਦਿਓਲ, ਹਰਿੰਦਰ ਸਿੰਘ ਬਰਾੜ, ਪ੍ਰੋ. ਸ਼ਮੀ ਸ਼ਰਮਾ, ਰਤਨ ਸਿੰਘ, ਸ਼ਮਸ਼ੇਰ ਸਿੰਘ, ਪ੍ਰੋ. ਗੁਰਵੀਰ ਸਿੰਘ, ਦਰਸ਼ਨ ਸਿੰਘ ਮਾਨਸਾ, ਜਗਰੂਪ ਸਿੰਘ, ਜਗਦੀਪ ਸਿੰਘ, ਸੂਰਜ ਪ੍ਰਕਾਸ਼, ਗੁਰਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਕੋਚ ਦਲ ਸਿੰਘ, ਗੁਰਦੀਪ ਸਿੰਘ, ਗੁਰਜੀਤ ਸਿੰਘ, ਪ੍ਰਿੰ. ਗੁਰਦੇਵ ਸਿੰਘ, ਦਲਜੀਤ ਸਿੰਘ, ਪਰਮਿੰਦਰ ਸਿੰਘ, ਗੁਰਨੈਬ ਸਿੰਘ ਬਰਾੜ, ਅਨਿਲ ਕੁਮਾਰ, ਪ੍ਰੋ. ਗੁਰਦੇਵ ਸਿੰਘ, ਜਸਦੇਵ ਸਿੰਘ ਆਦਿ ਵੀ ਹਾਜਰ ਸਨ।

 

Tags: Kushaldeep Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD