Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁੱਖ ਮੰਤਰੀ ਪੰਜਾਬ ਸੂਬੇ ਅੰਦਰ ਸਿਹਤ ਅਤੇ ਸਿੱਖਿਆ ਨੂੰ ਦੇ ਰਹੇ ਹਨ ਵਿਸ਼ੇਸ਼ ਤਰਜੀਹ : ਬਲਵੀਰ ਸਿੰਘ ਸਿੱਧੂ

32ਵੇਂ ਡੈਂਟਲ ਸਿਹਤ ਪੰਦਰਵਾੜੇ ਦੇ ਰਾਜ ਪੱਧਰੀ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਮੂਲੀਅਤ

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 15 Dec 2019

Last updated on: Dec 15, 2019, 00:00 IST

ਅੱਜ 32ਵੇਂ ਡੈਂਟਲ ਪੰਦਰਵਾੜੇ ਦਾ ਸਮਾਪਤੀ ਰਾਜ ਪੱਧਰੀ ਸਮਾਗਮ ਡੀ.ਏ.ਐਨ ਕਾਲਜ, ਰਾਹੋਂ ਰੋਡ ਨਵਾਂਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰ ਬਲਵੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਕੀਤੀ। ਇਸ ਮੌਕੇ ਉਹਨਾਂ ਨਾਲ ਸ਼੍ਰੀ ਅੰਗਦ ਸਿੰਘ ਵਿਧਾਇਕ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੈ ਬੁਬਲਾਨੀ ਅਤੇ ਐਸ.ਐਸ.ਪੀ. ਅਲਕਾ ਮੀਨਾ ਵੀ ਹਾਜਰ ਸਨ।ਸਮਾਗਮ ਨੂੰ ਸੰਬੋਧਨ ਕਰਦਿਆ ਸ਼੍ਰ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਨਿਸ਼ਾਨਾ ਸਿਹਤ ਅਤੇ ਸਿੱਖਿਆ ਵਿੱਚ ਵੱਡੇ ਪੱਧਰ 'ਤੇ ਸੁਧਾਰ ਲਿਆਉਣਾ ਹੈ। ਪੰਜਾਬ ਦੇ ਹਰ ਨਾਗਰਿਕ ਲਈ ਇਲਾਜ ਦੀ ਸਹੂਲਤ ਨੂੰ ਲੋਕਾਂ ਦੇ ਦਰਬਾਜੇ ਤੱਕ ਲੈ ਕੇ ਜਾਣਾ ਹੈ ਅਤੇ ਸਰਕਾਰ ਸਭਨਾ ਦੇ ਇਲਾਜ ਲਈ ਵਚਨਬੱਧ ਹੈ ਅਤੇ ਪੰਜਾਬ ਵਾਸੀਆਂ ਨੂੰ ਮੁੜ ਤੋਂ ਤੰਦਰੁਸਤ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਦਵਾਈਆਂ ਦੀ ਵੰਡ ਦੇ ਸਿਸਟਮ ਵਿੱਚ ਸੁਧਾਰ ਲਿਆ ਕੇ ਇਹ ਕੰਮ ਐਸ.ਐਮ.ਓਜ ਤੱਕ ਡੀਸੈਂਟਰਲਾਈਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਵਧੀਆਂ ਇਲਾਜ ਸਹੂਲਤਾਂ ਦੇਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਸੀ.ਐਮ.ਓਜ ਨੂੰ ਜਿਲ੍ਹਾ ਪੱਧਰੀ ਹਸਪਤਾਲਾਂ ਅਤੇ ਐਸ.ਐਮ.ਓਜ ਨੂੰ ਸਬ ਡਵੀਜਨ ਪੱਧਰੀ ਹਸਪਤਾਲਾਂ ਵਿੱਚ ਮਰੀਜ ਚੈਕ ਕਰਨ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ। ਇਸੇ ਕੜੀ ਤਹਿਤ ਪੰਜਾਬ ਸਰਕਾਰ ਵੱਲੋਂ ਰਿਟਾਇਰ ਡਾਕਟਰਾਂ ਨੂੰ ਮੁੜ 65 ਸਾਲ ਦੀ ਉਮਰ ਤੱਕ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਡਾਕਟਰਾਂ ਦੀ ਘਾਟ ਨੂੰ ਖਤਮ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਜਲਦੀ ਹੀ ਜਿਲ੍ਹਾ ਪੱਧਰੀ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕੋਈ ਵਿਅਕਤੀ ਇਲਾਜ ਦੀ ਘਾਟ ਕਾਰਨ ਮੌਤ ਦੇ ਮੂੰਹ ਵਿੱਚ ਨਾ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਸਾਰੀ ਮਸ਼ੀਨਰੀ ਦਾ ਤਦ ਹੀ ਸਹੀ ਲਾਭ ਮਿਲ ਸਕਦਾ ਹੈ ਜੇਕਰ ਡਾਕਟਰ ਤੇ ਹੋਰ ਸਟਾਫ ਤਨਦੇਹੀ ਤੇ ਮਿਹਨਤ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ।ਸ਼੍ਰ. ਸਿੱਧੂ ਨੇ ਦੱਸਿਆ ਕਿ ਆਯੂਸ਼ਮਾਨ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਦਾ 5 ਲੱਖ ਰੁਪਏ ਤੱਕ ਸਾਲਾਨਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 82 ਹਜਾਰ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਿਸ ਵਿੱਚੋਂ 1500 ਵਿਅਕਤੀਆਂ ਦੀ ਬਾਈਪਾਸ ਸਰਜਰੀ ਅਤੇ 1300 ਵਿਅਕਤੀਆਂ ਦੇ ਗੋਡੇ ਬਦਲੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਕੀਮ ਦਾ ਦਇਰਾ ਵਧਾ ਕੇ 10 ਲੱਖ ਹੋਰ ਪਰਿਵਾਰਾਂ ਨੂੰ ਜਲਦੀ ਹੀ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਹਰ ਲੋੜਵੰਦ ਪਰਿਵਾਰ ਨੂੰ ਸਰਕਾਰ ਦੀ ਇਸ ਮੁਫਤ ਇਲਾਜ ਦੀ ਸਹੂਲਤ ਦਾ ਲਾਭ ਮਿਲ ਸਕੇ। ਡਾ. ਨਿਰਲੇਪ ਕੌਰ ਡਿਪਟੀ ਡਾਇਰੈਕਟਰ (ਡੈਂਟਲ) ਨੇ 32ਵੇਂ ਡੈਂਟਲ ਪੰਦਰਵਾੜੇ ਦਾ ਸਮਾਪਤੀ 'ਤੇ ਦੱਸਿਆ ਕਿ ਇਸ ਦੌਰਾਨ ਹੁਣ ਤੱਕ ਰਾਜ ਭਰ ਵਿੱਚ 70 ਹਜਾਰ 379 ਮਰੀਜਾਂ ਦੇ ਦੰਦਾਂ ਅਤੇ ਮੂੰਹ ਰੋਗਾਂ ਦਾ ਚੈਕਅਪ ਕੀਤਾ ਜਾ ਚੁੱਕਾ ਹੈ, 2661 ਮਰੀਜਾਂ ਦੇ ਦੰਦ ਲਗਾਏ ਗਏ ਹਨ, 8208 ਸਕੂਲ ਵਿਦਿਅਰਥੀਆਂ ਦੇ ਦੰਦਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 1485 ਮਰੀਜਾਂ ਦੇ ਦੰਦ ਭਰੇ ਗਏ ਹਨ।ਇਸ ਤੋਂ ਪਹਿਲਾ ਸ਼੍ਰੀ ਅੰਗਦ ਸਿੰਘ ਵਿਧਾਇਕ ਨਵਾਂਸ਼ਹਿਰ ਨੇ ਜਿੱਥੇ ਸਿਹਤ ਮੰਤਰੀ ਇਸ ਜਿਲ੍ਹੇ ਵਿੱਚ ਢੁੱਕਵੀਆਂ ਅਤੇ ਲੋੜੀਦੀਆਂ ਸਿਹਤ ਸਹੂਲਤਾਂ ਅਤੇ ਡਾਕਟਰਾਂ ਤੇ ਮੈਡੀਕਲ ਸਟਾਫ ਦੀ ਘਾਟ ਦੂਰ ਕਰਨ ਲਈ ਕਿਹਾ, ਉਸ ਦੇ ਨਾਲ ਹੀ ਇਸ ਕਿੱਤੇ ਨਾਲ ਜੁੜੇ ਸਰਕਾਰੀ ਅਤੇ ਪ੍ਰ੍ਰਾਈਵੇਟ ਡਾਕਟਰਾਂ ਨੂੰ ਲੋੜਵੰਦ ਮਰੀਜਾਂ ਦੀ ਹਰ ਸੰਭਵ ਮੱਦਦ ਕਰਨ ਦੀ ਅਪੀਲ ਕੀਤੀ।ਇਸ ਸਮਾਰੋਹ ਦੀ ਸ਼ੁਰੂ ਆਤ ਮੁੱਖ ਮਹਿਮਾਨ ਨੇ ਸਮ੍ਹਾਂ ਰੌਸ਼ਨ ਕਰਕੇ ਕੀਤੀ ਅਤੇ ਸਮਾਪਤੀ 'ਤੇ 75 ਵਿਅਕਤੀਆਂ ਨੂੰ ਦੰਦਾਂ ਦੇ ਸੈੱਟ (ਡੈਂਚਰ) ਭੇਟ ਕੀਤੇ। ਬੀ.ਐਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਨੇ ਦੰਦਾਂ ਦੀ ਸੰਭਾਲ ਬਾਰੇ ਜਾਗਰੂਕ ਕਰਦਾ ਹੋਇਆ ਨਾਟਕ ਵੀ ਪੇਸ਼ ਕੀਤਾ।ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਡਾ. ਨਿਰਲੇਪ ਕੌਰ, ਡਿਪਟੀ ਡਾਇਰੈਕਟਰ ਡੈਂਟਲ, ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਸਿਵਲ ਸਰਜਨ, ਸ਼੍ਰੀ ਪ੍ਰੇਮ ਚੰਦ ਭੀਮਾ ਪ੍ਰਧਾਨ ਜਿਲ੍ਹਾ ਕਾਂਗਰਸ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਗੁਰਇਕਬਾਲ ਕੌਰ ਸਾਬਕਾ ਵਿਧਾਇਕ, ਸ਼੍ਰੀ ਸਤਬੀਰ ਸਿੰਘ ਪੱਲੀ ਝਿੱਕੀ, ਹਲਕਾ ਇੰਚਾਰਜ ਬੰਗਾ ਸ਼੍ਰੀ ਲਲਿਤ ਮੋਹਨ ਪਾਠਕ ਨਗਰ ਕੌਸਲ, ਨਿੱਜੀ ਸਕੱਤਰ ਹਰਕੇਸ਼ ਕੁਮਾਰ ਸ਼ਰਮਾ, ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਸ਼੍ਰੀ ਵਿਨੋਦ ਭਾਰਦਵਾਜ, ਡਾ.ਐਚ.ਐਨ. ਸ਼ਰਮਾ, ਜਿਲ੍ਹਾ ਡੈਂਟਲ ਦਲਜੀਤ ਕੌਰ ਰੂਬੀ ਸਿਵਲ ਸਰਜਨ ਰੂਪਨਗਰ, ਡਾ. ਰਾਜੇਸ਼ ਬੱਗਾ, ਸਿਵਲ ਸਰਜਨ ਲੁਧਿਆਣਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਮਰੀਜ ਹਾਜਰ ਸਨ।ਫੋਟੋ ਕੈਪਸ਼ਨ:- ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ 32ਵੇਂ ਦੰਦ ਪੰਦਰਵਾੜੇ ਦੇ ਸਮਾਪਤੀ ਸਮਾਗਮ ਮੌਕੇ ਨਵਾਂ ਸ਼ਹਿਰ ਵਿੱਚ ਲੋੜਵੰਦਾਂ ਨੂੰ ਦੰਦਾ ਸੈਟ (ਡੈਂਚਰ) ਵੰਡ ਦੇ ਹੋਏ ਅਤੇ ਸਮਾਗਮ ਦੇ ਵਿੱਚ ਹਾਜਰ ਵਿਧਾਇਕ ਅੰਗਦ ਸਿੰਘ, ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ, ਐਸ.ਐਸ.ਪੀ. ਅਲਕਾ ਮੀਨਾ ਅਤੇ ਹੋਰ ਅਧਿਕਾਰੀ।

 

Tags: Balbir Singh Sidhu , Angad Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD