Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਉਪ ਮੁੱਖ ਮੰਤਰੀ ਰੱਖਣਗੇ ਜੋਗਾ ਡਿਸਟ੍ਰੀਬਿਊਟਰੀ ਦਾ ਨੀਂਹ ਪੱਥਰ-ਵਿਧਾਇਕ ਮਿੱਤਲ

Web Admin

Web Admin

5 ਦਰਿਆ ਨਿਊਜ਼

ਮਾਨਸਾ , 09 Nov 2013

ਮਾਨਸਾ ਦੇ ਪਿੰਡ ਜੋਗਾ ਵਿਚ ਜੋਗਾ ਡਿਸਟ੍ਰੀਬਿਊਟਰੀ ਦਾ ਨੀਂਹ ਪੱਥਰ ਲਈ 12 ਸਤੰਬਰ ਨੂੰ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਿੰਡ ਜੋਗਾ ਪਹੁੰਚਣ ਨੂੰ ਲੈ ਕੇ ਹਲਕਾ ਵਿਧਾਇਕ ਪ੍ਰੇਮ ਮਿੱਤਲ ਦੀ ਪ੍ਰਧਾਨਗੀ ਹੇਠ ਹਲਕੇ ਦੇ ਪੰਚਾਂ, ਸਰਪੰਚਾਂ, ਜਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਸੀਨੀਅਰ ਅਕਾਲੀ ਆਗੂਆਂ ਦੀ ਇੱਕ ਬੈਠਕ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਸੰਪੰਨ ਹੋਈ। ਇਸ ਮੌਕੇ ਹਾਜਰ ਆਏ ਪੰਚਾਂ, ਸਰਪੰਚਾਂ, ਜਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਸੀਨੀਅਰ ਅਕਾਲੀ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਪ੍ਰੇਮ ਮਿੱਤਲ ਨੇ ਕਿਹਾ ਕਿ ਮਾਨਸਾ ਹਲਕੇ ਦੇ ਜਿਆਦਾਤਰ ਪਿੰਡ ਟੇਲ 'ਤੇ ਲੱਗਦੇ ਹਨ। ਜਿੰਨਾਂ ਨੂੰ ਫਾਈਦਾ ਪਹੁੰਚਾਉਣ ਲਈ ਜੋਗਾ ਡਿਸਟ੍ਰੀਬਿਊਟਰੀ ਦੀ ਮੁੜ ਉਸਾਰੀ ਕੀਤੀ ਜਾ ਰਹੀ ਹੈ ਜਿਸ ਲਈ ਸਰਕਾਰ ਵੱਲੋਂ 21.19 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਸ ਡਿਸਟ੍ਰੀਬਿਊਟਰੀ ਦੇ ਬਣਨ ਨਾਲ ਟੇਲ 'ਤੇ ਪੈਂਦੇ 8 ਪਿੰਡਾਂ ਨੂੰ ਫਾਈਦਾ ਪਹੁੰਚੇਗਾ ਤੇ ਜੋਗਾ ਡਿਸਟ੍ਰੀਬਿਊਟਰੀ ਦੀ ਕਪੈਸਟੀ ਜੋ ਪਹਿਲਾਂ 248 ਕਿਊਸਿਕ ਹੈ ਵੱਧ ਕੇ 301 ਕਿਊਸਿਕ ਹੋ ਜਾਵੇਗੀ। ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿਹੜਾ ਰਕਬਾ ਅਣਕਮਾਂਡ ਪਿਆ ਸੀ ਉਹ ਰਕਬਾ ਕਮਾਂਡ (ਰਮਣਯੋਗ) ਹੋ ਜਾਵੇਗਾ ਜਿਸ ਨਾਲ ਫਸਲ ਦੀ ਪੈਦਾਵਾਰ ਵਿੱਚ ਭਰਪੂਰ ਵਾਧਾ ਹੋਵੇਗਾ। ਉਹਨਾਂ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਮੁਫਤ ਸਾਈਕਲ ਅਤੇ ਡਾ: ਹਰਗੋਬਿੰਦ ਖੁਰਾਣਾ ਵਜੀਫਾ ਸਕੀਮ ਤਹਿਤ ਵਜੀਫੇ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੀ ਅਕਾਲੀ ਸਰਕਾਰ ਵੱਲੋਂ ਹੀ ਲੜਕੀਆਂ ਦਾ ਵਿੱਦਿਅਕ ਪੱਧਰ ਉੱਚਾ ਚੁੱਕਣ ਲਈ ਇਹ ਉਪਰਾਲੇ ਕੀਤੇ ਗਏ ਹਨ। ਇਸ ਮੌਕੇ ਬੁਢਲਾਡਾ ਤੋਂ ਸਾਬਕਾ ਵਿਧਾਇਕ ਮੰਗਤ ਰਾਮ ਬਾਂਸਲ, ਸਰਪੰਚ ਸੁਰਜੀਤ ਸਿੰਘ ਕੋਟ ਲੱਲੂ, ਨਰਪਿੰਦਰ ਸਿੰਘ ਬਿੱਟੂ ਖਿਆਲਾ, ਡਾ. ਗੁਰਤੇਜ ਸਿੰਘ ਸਮਾਉਂ, ਬਲਜੀਤ ਸਿੰਘ ਅਤਲਾ, ਚੇਅਰਮੈਨ ਬਲਾਕ ਸੰਮਤੀ ਭੀਖੀ ਪ੍ਰਗਟ ਸਿੰਘ, ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ, ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ, ਜਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਹੋਡਲਾ, ਨਗਰ ਕੌਂਸਲ ਭੀਖੀ ਦੇ ਪ੍ਰਧਾਨ ਹਰਪ੍ਰੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਕਾਲਾ, ਸ਼ਹਿਰੀ ਪ੍ਰਧਾਨ ਅੰਗਰੇਜ ਮਿੱਤਲ, ਮੀਡੀਆ ਇੰਚਾਰਜ ਲਖਵਿੰਦਰ ਸਿੰਘ ਮੂਸਾ, ਬੀਬਾ ਹਰਸਿਮਰਤ ਕੌਰ ਬਾਦਲ ਦੇ ਦਫਤਰ ਮਾਨਸਾ ਦੇ ਇੰਚਾਰਜ ਕਰਨਲ ਜਰਨੈਲ ਸਿੰਘ, ਯੂਥ ਅਕਾਲੀ ਆਗੂ ਨਰੇਸ਼ ਮਿੱਤਲ, ਪਵਨ ਕੁਮਾਰ ਕੋਟਲੀ, ਸਾਬਕਾ ਸਪਰੰਚ ਬਲਰਾਜ ਧਲੇਵਾਂ, ਸਾਬਕਾ ਸਰਪੰਚ ਗੁਰਦਿਆਲ ਸਿੰਘ ਅਲੀਸ਼ੇਰ, ਕੁਲਵਿੰਦਰ ਸਿੰਘ ਕਿੰਦੀ, ਨਿਰਵੈਰ ਸਿੰਘ ਬੁਰਜ ਹਰੀ, ਅਵਤਾਰ ਸਿੰਘ ਰਾੜਾ, ਦਵਿੰਦਰ ਸਿੰਘ ਢਿੱਲੋਂ, ਸੰਜੀਵ ਪਿੰਕਾ, ਭੂਸ਼ਣ ਗੋਇਲ ਸੇਵਾ ਭਾਰਤੀ, ਗੋਰਾ ਬਾਬਾ ਸਮਾਉਂ, ਜਗਤ ਰਾਮ,ਸਾਬਕਾ ਐਮ.ਸੀ. ਵਿਜੈ ਕੁਮਾਰ ਭੀਖੀ, ਲਾਡੀ ਮਾਨਸਾ, ਕਰਨੈਲ ਸਿੰਘ ਹੀਰੋ, ਮਹਿੰਦਰ ਸਿੰਘ ਗੁਰਪ੍ਰਸਾਦੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ ਸਰਪੰਚ, ਬਲਾਕ ਸੰਮਤੀ ਮੈਂਬਰ, ਜਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਅਕਾਲੀ ਦਲ ਦੇ ਵਰਕਰ ਹਾਜਰ ਸਨ।  

 

Tags: prem mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD